ਪੰਜਾਬ

ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਕਾਰਵਾਈ ਕਰਨ, ਨਸ਼ਾ ਛੁਡਾਉਣ ਅਤੇ ਰੋਕਥਾਮ’ ਦੀ ਤਿੰਨ ਪੜਾਵੀ ਰਣਨੀਤੀ ਹੋਰ ਮਜ਼ਬੂਤੀ ਨਾਲ ਲਾਗੂ ਕੀਤੀ ਜਾਵੇ : ਮੁੱਖ ਮੰਤਰੀ 
ਸੂਬੇ ਵਿੱਚ ਹਥਿਆਰਾਂ ਨੂੰ ਹੱਲਾਸ਼ੇਰੀ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਲਈ ਆਖਿਆ ਡਿਪਟੀ ਕਮਿਸ਼ਨਰਾਂ ਨੂੰ ਭ੍ਰਿਸ਼ਟ ਅਨਸਰਾਂ ਵਿਰੁੱਧ ਕੇਸਾਂ ਦੀ ਸਹੀ ਪੈਰਵੀ ਕਰਨ ਲਈ ਵਿਜੀਲੈਂਸ ਦੇ ਐਸ.ਐਸ.ਪੀਜ਼ ਨਾਲ ਮਹੀਨਾਵਾਰ ਮੀਟਿੰਗਾਂ ਕਰਨ ਲਈ ਕਿਹਾ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਮੁੱਖ ਮੰਤਰੀ....
ਕਾਂਗਰਸ ਵੱਲੋਂ ਪ੍ਰਨੀਤ ਕੌਰ ਨੂੰ ਕੀਤਾ ਗਿਆ ਮੁਅੱਤਲ 
ਚੰਡੀਗੜ੍ਹ, 3 ਫਰਵਰੀ : ਪਟਿਆਲਾ ਤੋਂ ਕਾਂਗਰਸ ਦੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ਵੱਲੋਂ ਮੁਅੱਤਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਪ੍ਰਨੀਤ ਕੌਰ ਸਬੰਧੀ ਹਾਈਕਮਾਂਡ ਨੂੰ ਸ਼ਿਕਾਇਤ ਕੀਤੀ ਗਈ ਸੀ। ਹਾਈਕਮਾਂਡ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪ੍ਰਨੀਤ ਕੌਰ ਨੂੰ ਪਾਰਟੀ ਵਿੱਚ ਮੁਅੱਤਲ ਕਰ ਦਿੱਤਾ ਹੈ। ਪਾਰਟੀ ਵੱਲੋਂ ਪ੍ਰਨੀਤ ਕੌਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਸਰਕਾਰ ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਸਾਜੋ ਸਮਾਨ ਦੀ ਖਰੀਦ 'ਤੇ 7.77 ਕਰੋੜ ਰੁਪਏ ਖਰਚ ਕਰੇਗੀ : ਡਾ. ਨਿੱਜਰ
ਚੰਡੀਗੜ੍ਹ, 3 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਾਜ਼ੋ-ਸਾਮਾਨ ਦੀ ਸਪਲਾਈ 'ਤੇ ਲਗਭਗ 7.77 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਕਾਰਨ....
ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਚੰਡੀਗੜ੍ਹ, 03 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਬਾਗਬਾਨੀ ਦੀਆਂ ਨਵੀਨਤਮ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾ ਕੇ ਫਸਲੀ ਵਿਭਿੰਨਤਾ ਲਿਆਉਣਾ ਅਤੇ ਬਾਗਬਾਨੀ ਫਸਲਾਂ ਨੂੰ ਕੌਮਾਂਤਰੀ ਪੱਧਰ ਤੇ ਮੁਕਾਬਲੇ ਯੋਗ ਬਣਾਉਣਾ ਲਈ ਚੇਤਨ ਸਿੰਘ ਜੌੜੇਮਾਜਰਾ, ਸੁਤੰਤਰਤਾ ਸੈਨਾਨੀ, ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਵੱਲੋਂ ਅੱਜ ਮਿਤੀ 03-02-2023 ਨੂੰ ਸਿਟਰਸ ਅਸਟੇਟ , ਹੁਸ਼ਿਆਰਪੁਰ ਵਿਖੇ....
ਪੰਜਾਬ ‘ਚ ਡੀਜ਼ਲ ਤੇ ਪਟਰੋਲ ਹੋਇਆ ਮਹਿੰਗਾ
ਚੰਡੀਗੜ੍ਹ, 3 ਫਰਵਰੀ : ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਵੱਡੇ ਫੈਸਲੇ ਕੀਤੇ ਗਏ। ਅੱਜ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ਉਤੇ ਸਰਚਾਰਜ ਵਿੱਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਉਤੇ 90 ਪੈਸੇ ਪ੍ਰਤੀ ਲੀਟਰ ਸੈਸ ਲਗਾਇਆ ਗਿਆ ਹੈ। ਇਸ ਸਬੰਧੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ....
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ : ਮੰਤਰੀ ਜਿੰਪਾ
ਮਾਨਸਾ, 03 ਫਰਵਰੀ : ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ ਤਾਂ ਉਹ ਆਨਲਾਈਨ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਆਨਲਾਈਨ ਜਨਤਾ ਦਰਬਾਰ ਵਿਚ ਲੋਕਾਂ ਦੀ ਸੁਣਵਾਈ ਜਲ....
ਪੰਜਾਬ ਵਜ਼ਾਰਤ ਵੱਲੋਂ ‘ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ-2022’ ਨੂੰ ਹਰੀ ਝੰਡੀ
​​​​​​ ਮੰਤਰੀ ਮੰਡਲ ਦੀ ਮੀਟਿੰਗ ’ਚ ਸਕੂਲ ਸਿੱਖਿਆ ਸਬੰਧੀ ਲਏ ਅਹਿਮ ਫੈਸਲੇ ਪੰਜਾਬ ਮੰਤਰੀ ਮੰਡਲ ਨੇ ਇਲੈਕਟ੍ਰਿਕ ਵਾਹਨ ਨੀਤੀ (ਪੀਈਵੀਪੀ)-2022 ਨੂੰ ਦਿੱਤੀ ਪ੍ਰਵਾਨਗੀ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ 66 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਦੀ ਪ੍ਰਵਾਨਗੀ 117 ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਲਈ ਹਰੀ ਝੰਡੀ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰਨ ਲਈ 74.75 ਕਰੋੜ ਰੁਪਏ ਦਾ ਭੁਗਤਾਨ ਕਰਨ ਦੇ ਪ੍ਰਸਤਾਵ ਦਾ ਸਮਰਥਨ....
ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 2 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ ‘ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਪਿਛਲੇ 5 ਸਾਲ ਦੌਰਾਨ ਇੱਕ ਵਾਰ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ....
ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ ਮਾਨ ਸਰਕਾਰ: : ਹਰਜੋਤ ਬੈਂਸ
ਪਹਿਲੀ ਵਾਰ ਮਿਲਣਗੀਆਂ ਨਰਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ ਵਰਦੀਆਂ ਦੀ ਖ੍ਰੀਦ ਲਈ 21.10 ਕਰੋੜ ਰੁਪਏ ਦੀ ਰਾਸ਼ੀ ਜਾਰੀ ਚੰਡੀਗੜ੍ਹ, 2 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਾਲ 2017 ਤੋਂ ਚੱਲ ਰਹੀਆਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਵਿੱਚ ਪੜ੍ਹ ਰਹੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ....
ਨਵਜੋਤ ਸਿੰਘ ਸਿੱਧੂ ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਆ ਸਕਦੇ ਹਨ ਜੇਲ੍ਹ ਤੋਂ ਬਾਹਰ
ਚੰਡੀਗੜ੍ਹ, 2 ਫ਼ਰਵਰੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨਹੀਂ ਹੋਈ ਨਹੀਂ। ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਇਸ 'ਤੇ ਚੁੱਪ ਧਾਰੀ ਬੈਠਾ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ 'ਚ ਘੁੰਮ ਰਿਹਾ ਹੈ। ਜੇਕਰ ਆਮ ਰਿਆਇਤ ਵਾਲੇ ਦਿਨ ਕੱਟੇ ਜਾਣ ਤਾਂ ਸਿੱਧੂ ਅਪ੍ਰੈਲ ਮਹੀਨੇ 'ਚ ਬਾਹਰ ਆ ਸਕਦੇ ਹਨ। 26 ਜਨਵਰੀ ਨੂੰ ਰਿਹਾਈ ਦੀ ਉਮੀਦ ਟੁੱਟਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ....
ਸਰਕਾਰ ਚਾਹੁੰਦੀ ਹੈ ਕਿ, ਮੈਂ ਚਾਰਦੀਵਾਰੀ ਵਿਚ ਹੀ ਬੈਠਾ ਰਹਾਂ : ਗਰਵਨਰ ਪੁਰੋਹਿਤ
ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਗਰਵਨਰ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸੇ ਦੌਰਾਨ ਹੀ ਬਨਵਾਰੀ ਲਾਲ ਪੁਰੋਹਿਤ ਨੇ ਮਾਨ ਸਰਕਾਰ ਨੂੰ ਚੈਲੰਜ ਕੀਤਾ ਕਿ, ਸਰਕਾਰ ਸਾਬਤ ਕਰੇ ਕਿ, ਮੈਂ ਸਿਆਸਤ ਕਰ ਰਿਹਾ ਰਿਹਾ। ਉਨ੍ਹਾਂ ਕਿਹਾ ਕਿ, ਮੈਂ ਪੰਜਾਬ ਦੀ ਜ਼ਮੀਨੀ ਹਕੀਕਤ ਦੇਖਣ ਲਈ ਸਰਹੱਦੀ ਜਿਲ੍ਹਿਆਂ ਵਿਚ ਨਿਕਲਿਆ ਹਾਂ। ਉਨ੍ਹਾਂ ਕਿਹਾ ਕਿ, ਸਰਕਾਰ ਚਾਹੁੰਦੀ ਹੈ ਕਿ, ਮੈਂ ਚਾਰਦੀਵਾਰੀ ਵਿਚ ਹੀ ਬੈਠਾ ਰਹਾਂ, ਪਰ ਮੈਂ ਅਜਿਹਾ ਨਹੀਂ....
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸੰਬੰਧੀ ਵਿਧਾਇਕਾਂ ਨਾਲ ਵਿਚਾਰ ਚਰਚਾ 7 ਫ਼ਰਵਰੀ ਨੂੰ
ਸੰਧਵਾਂ ਵੱਲੋਂ ਅਦਾਲਤਾਂ ਵਿੱਚ ਪੰਜਾਬੀ ਨੂੰ ਲਾਗੂ ਕਰਵਾਉਣ ਦੀ ਮਹੱਤਤਾ ਬਾਰੇ ਲਾਮਬੰਦੀ ਚੰਡੀਗੜ੍ਹ, 2 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਤ ਭਾਸ਼ਾ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਦਾ ਫੈਸਲਾ ਕੀਤਾ ਹੈ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਲੋਕ ਮਹੱਤਤਾ ਦੇ ਵੱਖ ਵੱਖ ਮੁੱਦਿਆਂ ’ਤੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਲਈ ਵਿਧਾਨ ਸਭਾ ਸਪੀਕਰ ਵੱਲੋਂ ਆਰੰਭੀ ਗਈ ਮੁਹਿੰਮ ਦੇ ਹੇਠ ਸ. ਸੰਧਵਾਂ ਪੰਜਾਬੀ ਭਾਸ਼ਾ/ ਮਾਂ ਬੋਲੀ ਬਾਰੇ 7 ਫਰਬਰੀ ਨੂੰ ਵਿਧਾਨ ਸਭਾ....
ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਿਲੀ ਰਾਹਤ: ਡਾ. ਬਲਜੀਤ ਕੌਰ
ਚੰਡੀਗੜ੍ਹ, 2 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਕਿ ਆਪਣੇ ਘਰਾਂ ਤੋ ਦੂਰ ਆਂਗਣਵਾੜੀ ਸੈਂਟਰਾਂ ਵਿੱਚ ਸੇਵਾ ਨਿਭਾ ਰਹੀਆਂ ਸਨ, ਨੂੰ ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਜੋ ਲੰਬੇ ਸਮੇਂ ਤੋਂ ਆਪਣੇ ਘਰਾਂ ਤੋ 150-200 ਕਿਲੋਮੀਟਰ ਦੂਰ ਕੰਮ ਕਰ ਰਹੀਆਂ ਸੀ, ਜਿਸ ਕਾਰਣ ਉਹਨਾਂ ਦਾ ਸਫ਼ਰ ਵਿੱਚ ਕਾਫੀ ਸਮਾਂ ਬਰਬਾਦ ਹੁੰਦਾ ਸੀ।....
ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 2 ਫ਼ਰਵਰੀ : ਪੰਜਾਬ ਦੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਆਪਣੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ। ਲੋਕਾਂ ਨਾਲ ਆਨਲਾਈਨ ਵਿਧੀ ਜ਼ਰੀਏ ਰਾਬਤਾ ਕਾਇਮ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਸੂਬੇ ਵਿਚ ਸਿੱਖਿਆ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ....
ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ
ਮਾਨ ਸਰਕਾਰ ਪੰਜਾਬ ਨੂੰ ਕਾਰਬਨ-ਮੁਕਤ ਸੂਬਾ ਬਣਾਉਣ ਲਈ ਯਤਨਸ਼ੀਲ ਬਿਜਲੀ ਉਤਪਾਦਨ ਦੇ ਰਵਾਇਤੀ ਢੰਗਾਂ ਦੀ ਥਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣਾ ਸਮੇਂ ਦੀ ਲੋੜ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਚੰਡੀਗੜ੍ਹ, 2 ਫ਼ਰਵਰੀ : ਸੂਬੇ ਵਿੱਚ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਕੇ ਲੋਕਾਂ ਵਾਸਤੇ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟ੍ਰੀਅਲਿਸਟਜ਼ (ਸੀ. ਆਈ....