ਪੰਜਾਬ

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸੰਕਟ ‘ਚੋਂ ਕੱਢਣ ਲਈ ਸਰਕਾਰ ਵੱਲੋਂ 798 ਕਰੋੜ ਰੁਪਏ ਦੀ ਵਿੱਤੀ ਸਹਾਇਤਾ: ਮੰਤਰੀ ਚੀਮਾ
ਚੰਡੀਗੜ੍ਹ, 30 ਜਨਵਰੀ : ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਨੂੰ ਸੰਕਟ ਵਿੱਚੋਂ ਕੱਢਣ ਲਈ 85 ਕਰੋੜ ਰੁਪਏ ਦੀ ਹੋਰ ਵਿੱਤੀ ਸਹਾਇਤਾ ਜਾਰੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਇਸ ਬੈਂਕ ਨੂੰ ਸੰਕਟ ਵਿੱਚੋਂ ਕੱਢਣ ਲਈ ਹੁਣ ਤੱਕ 798 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਚੁਕੀ ਹੈ। ਇਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ....
ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 30 ਜਨਵਰੀ : ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਨਵੀਂ ਦਿੱਲੀ ਦੇ 63ਵੇਂ ਕੋਰਸ ਦੇ ਵਫ਼ਦ ਨੇ ਕਾਲਜ ਸਕੱਤਰ ਬ੍ਰਿਗੇਡੀਅਰ ਏ.ਕੇ. ਪੁੰਡੀਰ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ ਕੀਤੀ। ਇਹ ਵਫ਼ਦ ਪੰਜਾਬ ਵਿੱਚ ਸਟੱਡੀ ਟੂਰ ‘ਤੇ ਆਇਆ ਹੈ। ਵਫ਼ਦ ਵੱਲੋਂ ਸੂਬੇ ਦੇ ਮੁੱਖ ਸਕੱਤਰ ਨਾਲ ਪੰਜਾਬ ਬਾਰੇ ਚਰਚਾ ਕੀਤੀ ਗਈ। ਵਫ਼ਦ ਵਿੱਚ ਭਾਰਤ ਦੇ ਵੱਖ-ਵੱਖ ਰੈਂਕ ਦੇ ਰੱਖਿਆ ਬਲਾਂ, ਆਈ.ਪੀ.ਐਸ. ਅਤੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ....
ਪੰਜਾਬ ਦੀ ਨਵੀਂ ਐਨ.ਆਰ.ਆਈ. ਨੀਤੀ 28 ਫ਼ਰਵਰੀ ਤੱਕ ਤਿਆਰ ਕਰ ਲਈ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ, 30 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ, ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਨਵੀਂ ਐਨ.ਆਰ.ਆਈ. ਨੀਤੀ 28 ਫ਼ਰਵਰੀ, 2023 ਤੱਕ ਤਿਆਰ ਕਰ ਲਈ ਜਾਵੇਗੀ। ਅੱਜ ਇੱਥੇ ਪੰਜਾਬ ਭਵਨ ਵਿਖੇ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਐਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰਗਨ, ਏ.ਡੀ.ਜੀ.ਪੀ....
25,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ/ਲੁਧਿਆਣਾ, 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਨੂੰ ਸਰਪੰਚ ਲਖਵੀਰ....
ਅਸੀਂ ਵਾਅਦੇ ਨਹੀਂ ਕੀਤੇ ਸੀ, ਗਾਰੰਟੀਆਂ ਦਿੱਤੀਆਂ ਸੀ ਜੋ ਪੂਰੀਆਂ ਕਰ ਰਹੇ ਹਾਂ : ਮੁੱਖ ਮੰਤਰੀ ਭਗਵੰਤ ਮਾਨ
-10 ਮਹੀਨੇ 'ਚ 26 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜੋ ਪਿਛਲੀਆਂ ਸਰਕਾਰਾਂ ਨਹੀਂ ਦੇ ਸਕੀਆਂ :ਭਗਵੰਤ ਮਾਨ -ਲੋਕ ਨਿਰਮਾਣ ਵਿਭਾਗ ਦੇ 188 ਨਵ-ਨਿਯੁਕਤ ਜੂਨੀਅਰ ਇੰਜੀਨੀਅਰਸ ਨੂੰ ਦਿੱਤੇ ਨਿਯੁਕਤੀ ਪੱਤਰ -ਆਮ ਆਦਮੀ ਕਲੀਨਿਕ ਦਾ ਵਿਰੋਧ ਕਰਨ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ -ਵਿਰੋਧ ਲਈ ਵਿਰੋਧ ਨਾ ਕਰੋ, ਅਸੀਂ ਲੋਕ ਹਿੱਤ 'ਚ ਕਰ ਰਹੇ ਹਾਂ ਕੰਮ - ਮੁੱਖ ਮੰਤਰੀ ਚੰਡੀਗੜ੍ਹ, 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬੇ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ 26074....
ਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਨਿੱਜਰ
ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਚੰਡੀਗੜ੍ਹ, 29 ਜਨਵਰੀ : ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2.03 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਰੋਡ ਨੰਗਲ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਵਿਛਾਉਣ ਅਤੇ ਐਨ.ਸੀ.ਸੀ. ਅਕੈਡਮੀ ਰੋਪੜ ਵਿਖੇ ਯੂ.ਪੀ.ਵੀ.ਸੀ. ਸੀਵਰੇਜ ਦੀਆਂ ਪਾਈਪਾਂ ਵਿਛਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ....
ਸਿੱਧੂ ਨੇ ਹਮੇਸ਼ਾਂ ਸੱਚ ਬੋਲਿਆ ਸੀ ਅਤੇ ਸੱਚ ਬੋਲਣ ਵਾਲੇ ਨੂੰ ਸਮਾਜ ਪਸੰਦ ਨਹੀਂ ਕਰਦਾ : ਜਾਵੇਦ ਅਖ਼ਤਰ
ਅੰਮ੍ਰਿਤਸਰ, 29 ਜਨਵਰੀ : ਮਸ਼ਹੂਰ ਸ਼ਾਇਰ, ਲੇਖਕ ਤੇ ਸਕ੍ਰਿਪਟ ਰਾਈਟਰ ਜਾਵੇਦ ਅਖ਼ਤਰ ਸ਼ਨੀਵਾਰ ਨੂੰ ਗੁਰੂ ਨਗਰੀ ਪਹੁੰਚੇ। ਜਿੱਥੇ ਉਨ੍ਹਾਂ ਨੇ ਨਿੱਜੀ ਸਕੂਲ ਵਿੱਚ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜਿਹੜੇ ਇਨਸਾਨ ਸੱਚ ਬੋਲਦੇ ਹਨ, ਉਨ੍ਹਾਂ ਨਾਲ ਅਕਸਰ ਹੀ ਅਜਿਹਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ ਹਮੇਸ਼ਾਂ ਸੱਚ ਬੋਲਿਆ ਸੀ ਅਤੇ ਸੱਚ ਬੋਲਣ ਵਾਲੇ ਨੂੰ ਸਮਾਜ ਪਸੰਦ ਨਹੀਂ ਕਰਦਾ ।....
ਫਗਵਾੜਾ ਤੋਂ ਹੁਸ਼ਿਆਰਪੁਰ ਸੜਕ 'ਤੇ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ 
ਫਗਵਾੜਾ, 28 ਜਨਵਰੀ : ਅੱਜ ਸਵੇਰੇ ਫਗਵਾੜਾ ਤੋਂ ਹੁਸ਼ਿਆਰਪੁਰ ਨੂੰ ਜਾਣ ਵਾਲੀ ਸੜਕ 'ਤੇ ਹਾਦਸਾ ਵਾਪਰਿਆ। ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਪੈਟਰੋਲ ਪੰਪ ਨੇੜੇ ਦਰੱਖਤ ਨਾਲ ਜਾ ਟਕਰਾਈ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਕਾਰ ਵਿੱਚ ਸਵਾਰ ਦੋ ਹੋਰ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਧਰਮਿੰਦਰ ਵਾਸੀ ਪੱਤੀ....
ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ; 8 ਪਿਸਤੌਲ, ਜਾਅਲੀ ਕਰੰਸੀ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਪੰਜਾਬ ਵਿੱਚ ਅਰਸ਼ ਡੱਲਾ ਗਿਰੋਹ ਦੇ ਮੈਂਬਰਾਂ ਨੂੰ ਸੌਂਪਣ ਜਾ ਰਹੇ ਸਨ ਹਥਿਆਰਾਂ ਦੀ ਖੇਪ ਫਿਰੌਤੀ ਲਈ ਜੋਧਪੁਰ ਦੇ ਵਿਅਕਤੀ ਨੂੰ ਅਗਵਾ ਕਰਨ ਦੀ ਵੀ ਬਣਾ ਰਹੇ ਸਨ ਯੋਜਨਾ ਚੰਡੀਗੜ੍ਹ/ਫਾਜ਼ਿਲਕਾ, 27 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਫਾਜ਼ਿਲਕਾ ਵਿਖੇ....
ਮੁੱਖ ਮੰਤਰੀ ਮਾਨ ਅਤੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 400 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ
- ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ ਸੂਬਾ ਸਰਕਾਰ - ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 10.26 ਲੱਖ ਲੋਕਾਂ ਨੇ ਇਲਾਜ ਕਰਵਾਇਆ - ਸੂਬੇ ਵਿਚ ਜਾਂਚ ਤੇ ਇਲਾਜ ਦੇ ਆਧਾਰ ਉਤੇ ਖੋਜ ਵਿਚ ਸਹਾਈ ਹੋਣਗੇ ਕਲੀਨਿਕ - ਕੇਜਰੀਵਾਲ ਵੱਲੋਂ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਲੋਕ ਪੱਖੀ ਫੈਸਲੇ ਲੈਣ ਲਈ ਮੁੱਖ ਮੰਤਰੀ ਦੀ ਸ਼ਲਾਘਾ - ਪੰਜਾਬ ਵਾਸੀਆਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਨੇ ਇਨਕਲਾਬੀ ਕਦਮ ਚੁੱਕੇ-ਕੇਜਰੀਵਾਲ - ਪੰਜ ਸਾਲਾਂ ਵਿਚ ਲੋਕਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ....
ਜੀਰਾ ਸ਼ਰਾਬ ਫੈਕਟਰੀ ਬੰਦ ਕਰਕੇ ਮਾਨ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ - ਪੰਚ ਬਲਵੰਤ ਸਿੰਘ, ਗੁਰਪ੍ਰੀਤ ਸਿੰਘ ਗੋਪੀ।
ਕਿਸ਼ਨਪੁਰਾ ਕਲਾਂ, 22 ਜਨਵਰੀ - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਲਿਆ ਗਿਆ ਫੈਸਲਾ ਸ਼ਲਾਘਾਯੋਗ ਉਪਰਾਲਾ ਹੈ ਇਸ ਫੈਸਲੇ ਨਾਲ ਹਲਕੇ ਦੇ ਲੋਕ ਉਜਾੜੇ ਤੋਂ ਬਚ ਗਏ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਗਲੇ ਪਿੰਡ ਕੋਕਰੀ ਬੁੱਟਰਾਂ ਨਵਾ ਦਾਇਆ ਦੇ ਸੀਨੀਅਰ ਆਪ ਆਗੂ ਪੰਚ ਬਲਵੰਤ ਸਿੰਘ ਜਵੰਦਾ, ਸਾਬਕਾ ਪੰਚ ਗੁਰਪ੍ਰੀਤ ਸਿੰਘ ਬੁੱਟਰ,ਪੰਚ ਲਖਵੀਰ ਸਿੰਘ, ਪੰਚ ਗੁਰਪ੍ਰੀਤ ਸਿੰਘ, ਪ੍ਰਕਾਸ਼ ਸਿੰਘ, ਡਾਕਟਰ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਬੁੱਟਰ, ਜਗਮੋਹਨ ਸਿੰਘ ਗਿੱਲ....
ਲੋਕ ਸੰਪਰਕ ਵਿਭਾਗ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਿਕ ਸਮਾਗਮ
ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਹੋਏ ਸ਼ਾਮਿਲ ਚੰਡੀਗੜ੍ਹ, 18 ਜਨਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸਰਬੱਤ ਦੇ ਭਲੇ ਦੀ ਅਰਦਾਸ-ਜੋਦੜੀ ਨੂੰ ਸਮਰਪਿਤ ਧਾਰਮਿਕ ਸਮਾਗਮ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਦੇ ਰੂਪ ਵਿੱਚ ਪੂਰਨ ਸ਼ਰਧਾ ਨਾਲ ਕਰਵਾਏ ਗਏ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ....
ਬੀ.ਐੱਸ.ਐੱਫ. ਵੱਲੋਂ 4 ਪਿਸਤੌਲ, 8 ਮੈਗਜ਼ੀਨ ਅਤੇ 47 ਰੌਂਦ ਬਰਾਮਦ
ਗੁਰਦਾਸਪੁਰ, 18 ਜਨਵਰੀ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ਤੋਂ ਆਏ ਡਰੋਨ ਨੂੰ ਫਾਇਰਿੰਗ ਕਰਕੇ ਵਾਪਸ ਖਦੇੜਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਤਲਾਸ਼ੀ ਦੌਰਾਨ ਡਰੋਨ ਰਾਹੀਂ ਸੁੱਟੇ ਗਏ ਹਥਿਆਰਾਂ ਨੂੰ ਵੀ ਜ਼ਬਤ ਕਰ ਲਿਆ ਹੈ।ਬੀਐਸਐਫ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜਵਾਨ ਗੁਰਦਾਸਪੁਰ ਸੈਕਟਰ ਵਿੱਚ ਪੈਂਦੇ ਪਿੰਡ ਉੱਚਾ ਟਕਾਲਾ ਵਿੱਚ ਗਸ਼ਤ ’ਤੇ ਸਨ। ਇਸ ਦੌਰਾਨ ਜਵਾਨਾਂ ਨੇ ਰਾਤ ਨੂੰ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਆਵਾਜ਼ ਸੁਣ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ।....
ਮਨਪ੍ਰੀਤ ਬਾਦਲ ਕਾਂਗਰਸ ਨੂੰ ਅਲਵਿਦਾ ਆਖ਼ ਭਾਜਪਾ ’ਚ ਹੋਏ ਸ਼ਾਮਿਲ
ਚੰਡੀਗੜ੍ਹ, 18 ਜਨਵਰੀ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਭੇਜਿਆ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਗਈ।ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਬੀ.ਜੇ.ਪੀ. ਹੈਡਕੁਆਟਰ ਪਹੁੰਚੇ ਸਨ....
ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ ਦੇ ਨਾਲ-ਨਾਲ ਗੜੇਮਾਰੀ ਹੋਣ ਦੀ ਸੰਭਾਵਨਾ
ਚੰਡੀਗੜ੍ਹ, 18 ਜਨਵਰੀ : ਪੰਜਾਬ ਅਤੇ ਹਰਿਆਣਾ 'ਚ ਵੀਰਵਾਰ ਤੋਂ ਕੜਾਕੇ ਦੀ ਸਰਦੀ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ ਪਰ ਵੈਸਟਰਨ ਡਿਸਟਰਬੈਂਸ 21 ਤੋਂ 25 ਜਨਵਰੀ ਤੱਕ ਸਰਗਰਮ ਹੋਣ ਜਾ ਰਿਹਾ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ ਦੇ ਨਾਲ-ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਹੈ।ਭਾਵੇਂ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਵਿਚ ਇਨ੍ਹਾਂ ਦਿਨਾਂ ਵਿਚ ਦੁਪਹਿਰ ਵੇਲੇ ਹਲਕੀ-ਹਲਕੀ ਧੁੱਪ ਨਿਕਲ ਰਹੀ ਹੈ ਪਰ ਰਾਤ ਪੈਣ ਨਾਲ ਕਈ ਸ਼ਹਿਰਾਂ ਦਾ....