ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਾਂਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ
ਕੇਂਦਰ ਸਰਕਾਰ ਨੂੰ ਨਕਸਲਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀ ਘੜਨ ਦੀ ਅਪੀਲ ਚੰਡੀਗੜ੍ਹ, 26 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਜਿਸ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ 11 ਜਵਾਨ ਸ਼ਹੀਦ ਹੋ ਗਏ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਹਮਲੇ ਨੂੰ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਗਈ ਘਿਨਾਉਣੀ....
ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੀ ਮਹਾਨ ਕੁਰਬਾਨੀ ਦਾ ਦੇਸ਼ ਸਦਾ ਰਿਣੀ ਰਹੇਗਾ : ਮੁੱਖ ਮੰਤਰੀ
ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ ਚਡੀਗੜ੍ਹ, 26 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿਖੇ ਦੇਸ਼ ਦੀ ਸੇਵਾ ਦੌਰਾਨ 20 ਅਪ੍ਰੈਲ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਅੱਜ ਘਰ ਜਾ ਕੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕੀਤਾ....
ਨਸ਼ਿਆਂ ਦੇ ਮਾਮਲੇ ਵਿੱਚ ਬਰਖਾਸਤ ਏਐਸਆਈ ਦਾ ਕਾਰਿੰਦਾ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਕਾਬੂ
ਰਾਮਿੰਦਰਪਾਲ ਪ੍ਰਿੰਸ ਚਾਰ ਸਾਲਾਂ ਤੋਂ ਚੱਲ ਰਿਹਾ ਸੀ ਭਗੌੜਾ ਚੰਡੀਗੜ੍ਹ 26 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਬੁੱਧਵਾਰ ਨੂੰ ਮਿਸ਼ਨ ਕੰਪਾਊਂਡ ਜਲੰਧਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਾਮਿੰਦਰਪਾਲ ਸਿੰਘ ਪ੍ਰਿੰਸ ਨੂੰ ਗ੍ਰਿਫਤਾਰ ਕੀਤਾ, ਜੋ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਇੱਕ ਵਿਜੀਲੈਂਸ ਕੇਸ ਵਿੱਚ ਫਰਾਰ ਸੀ ਅਤੇ ਗ੍ਰਿਫਤਾਰੀ ਤੋਂ ਬਚਦਾ ਆ ਰਿਹਾ ਸੀ ਅਤੇ ਨਸ਼ਿਆਂ ਦੇ ਮਾਮਲੇ ਵਿੱਚ ਬਰਖਾਸਤ ਏਐਸਆਈ ਇੰਦਰਜੀਤ ਸਿੰਘ....
ਪੰਜਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਦੁਨੀਆਂ ਨੂੰ ਕਿਹਾ ਅਲਵਿਦਾ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਲਏ ਆਖਰੀ ਸਾਹ 27 ਅਪ੍ਰੈਲ ਨੂੰ ਪਿੰਡ ਬਾਦਲ 'ਚ ਹੋਵੇਗਾ ਸੰਸਕਾਰ ਚੰਡੀਗੜ੍ਹ, 25 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ, ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਉਹ ਲੰਬੇ ਸਮੇਂ....
ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਹੋਰਨਾਂ ਖਿਲਾਫ 2400 ਤੋਂ ਵੱਧ ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼
ਚੰਡੀਗੜ੍ਹ, 25 ਅਪ੍ਰੈਲ : ਇਹ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ, ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸਮੇਤ ਸੁਮੇਧ ਸੈਣੀ ਖਿਲਾਫ਼ 2400 ਤੋਂ ਵੱਧ ਪੰਨਿਆਂ ਦਾ ਇੱਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦਾ ਮਾਸਟਰਮਾਈਂਡ....
ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
549 ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 7612 ਗੁਰਦੁਆਰਿਆਂ, 2236 ਮੰਦਰਾਂ ਅਤੇ 795 ਚਰਚਾਂ ਦੀ ਕੀਤੀ ਚੈਕਿੰਗ ਚੰਡੀਗੜ੍ਹ, 25 ਅਪ੍ਰੈਲ : ਸਾਰੇ ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਰਾਰਤੀ ਅਨਸਰਾਂ ‘ਤੇ ਸਖ਼ਤ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਅੱਜ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੁਰਦੁਆਰਿਆਂ, ਮੰਦਰਾਂ ਅਤੇ ਚਰਚਾਂ ਸਮੇਤ ਅਜਿਹੀਆਂ ਸਾਰੀਆਂ ਸੰਸਥਾਵਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਅਤੇ ਇਹ ਯਕੀਨੀ ਬਣਾਇਆ ਕਿ ਵੱਖ-ਵੱਖ ਥਾਵਾਂ ‘ਤੇ ਕਲੋਜ਼ ਸਰਕਟ ਟੈਲੀਵਿਜ਼ਨ....
ਚੋਣਾਂ ਖਾਤਰ ਪੰਜਾਬੀਆਂ ਨੂੰ ਵੰਡਣ ਦੀ ਸਾਜ਼ਿਸ਼, ਹੋਵੇ ਨਿਆਂਇਕ ਜਾਂਚ : ਸੁਖਬੀਰ ਸਿੰਘ ਬਾਦਲ 
ਹਾਲ ਹੀ ਦੀਆਂ ਘਟਨਾਵਾਂ ਪਿੱਛੇ ਮਾਸਟਰ ਮਾਈਂਡ ਬੇਨਕਾਬ ਹੋਵੇ ਚੰਡੀਗੜ੍ਹ, 25 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਪਿਛਲੇ ਮਹੀਨਿਆਂ ਦੌਰਾਨ ਖਾਸ ਤੌਰ ’ਤੇ ਜਲੰਧਰ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ ਵਾਪਰੀਆਂ ਭੜਕਾਊ ਘਟਨਾਵਾਂ ਤੇ ਘਟਨਾਕ੍ਰਮਾਂ ਪਿੱਛੇ ਡੂੰਘੀ ਸਾਜ਼ਿਸ਼ ਹੋਣ ਦੀ ਧਾਰਨਾ ਨੂੰ ਵੇਖਦਿਆਂ ਇਸ ਮਾਮਲੇ ’ਤੇ ਉਚ ਪੱਧਰੀ ਤੇ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤੇ ਤਰਜੀਹੀ ਤੌਰ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਤੋਂ ਇਹ....
ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 25 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇਕ ਪੇਸ਼ੇਵਰ ਫੋਰਸ ਹੈ, ਜੋ ਸੂਬੇ ਵਿੱਚ ਕਿਸੇ ਵੀ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ....
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਮੁਹਿੰਮ ਜਾਰੀ 
ਤਹਿਸੀਲਦਾਰ ਦਫਤਰ ਦਾ ਬਿੱਲ ਕਲਰਕ 4500 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 25 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਤਹਿਸੀਲਦਾਰ ਦਫਤਰ ਤਲਵੰਡੀ ਸਾਬੋ ਦੇ ਬਿੱਲ ਕਲਰਕ ਹਰਜੀਤ ਸਿੰਘ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ....
ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ 'ਤੇ ਮਿਲਣਗੇ ਸਰਟੀਫ਼ਿਕੇਟ 
ਇਹ ਕਦਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਕਰੇਗਾ ਬੱਚਤ; ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇਣੇ ਪੈਂਦੇ ਸਨ: ਅਮਨ ਅਰੋੜਾ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤੇ ਜਾਣਗੇ ਸਰਟੀਫਿਕੇਟ ਅਤੇ ਈ-ਸੇਵਾ ਪੋਰਟਲ 'ਤੇ ਸਰਟੀਫਿਕੇਟਾਂ ਦੀ ਕੀਤੀ ਜਾ ਸਕਦੀ ਹੈ ਜਾਂਚ 15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਈਲ ਫੋਨਾਂ 'ਤੇ ਐਸ.ਐਮ.ਐਸ. ਰਾਹੀਂ ਦਿੱਤੇ ਗਏ ਚੰਡੀਗੜ੍ਹ, 24 ਅਪ੍ਰੈਲ : ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ....
ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਚ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ, ਸੰਗਤ ਵਿਚ ਭਾਰੀ ਰੋਸ
ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਸਿੱਖ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਚ ਸਿੱਖ ਨੌਜਵਾਨ ਵੱਲੋਂ ਬੇਅਦਬੀ ਮੋਰਿੰਡਾ, 24 ਅਪ੍ਰੈਲ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਅਖੰਡ ਪਾਠ ਦੀ ਚਲਦੀ....
ਪੰਜਾਬ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਕਾਇਮ
ਪਿਛਲੇ ਸਾਲ ਦੇ ਆਪਣੇ ਹੀ ਰਿਕਾਰਡ ਨੂੰ ਹੋਰ ਬਿਹਤਰ ਕਰਕੇ ਵਿਖਾਇਆ ਪਿਛਲੇ ਸਾਲ 11,288 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ 3.54 ਲੱਖ ਕਿਸਾਨਾਂ ਨੂੰ 11,394 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ ਚੰਡੀਗੜ੍ਹ, 24 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 23 ਅਪ੍ਰੈਲ, 2023 ਤੱਕ ਕਿਸਾਨਾਂ ਨੂੰ 11,394 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਬਣਾਇਆ ਹੈ, ਜਿਸ ਨਾਲ ਸੱਤਾ ਵਿੱਚ ਆਉਣ ਉਪਰੰਤ ਆਪਣੀ ਹੀ ਸਰਕਾਰ....
ਪਿਛਲੀ ਕਾਂਗਰਸ ਸਰਕਾਰ ਨੇ ਪਹਿਲੇ ਸਾਲ ਲਗਭਗ 8000 ਨੌਕਰੀਆਂ ਦਿੱਤੀਆਂ, ਜਦਕਿ ਸਾਡੀ ਸਰਕਾਰ ਨੇ ਹੁਣ ਤੱਕ 28,873 ਨੌਕਰੀਆਂ ਦਿੱਤੀਆਂ'
ਪਹਿਲਾਂ ਸਰਕਾਰੀ ਨੌਕਰੀ ‘ਦੂਰ ਦਾ ਸੁਫ਼ਨਾ ਸੀ ਪਰ ਅਸੀਂ ਇਕ ਸਾਲ ਵਿੱਚ ਇਸ ਨੂੰ ਸਾਕਾਰ ਕੀਤਾ ਵੱਖ-ਵੱਖ ਵਿਭਾਗਾਂ ਵਿੱਚ ਨਵ-ਨਿਯੁਕਤ 409 ਐਸ ਡੀ ਓਜ਼, ਕਲਰਕਾਂ, ਜੂਨੀਅਰ ਡਰਾਫਟਸਮੈਨ ਅਤੇ ਹੋਰ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਨੌਜਵਾਨਾਂ ਤੇ ਆਮ ਲੋਕਾਂ ਦੀ ਭਲਾਈ ਤੋਂ ਅੱਖਾਂ ਫੇਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਚੰਡੀਗੜ੍ਹ, 24 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਮੇਰੀ ਇਮਾਨਦਾਰ ਤੇ ਸੰਜੀਦਾ ਸਰਕਾਰ ਨੇ ਇਕ ਸਾਲ ਵਿੱਚ ਹੀ ਨੌਜਵਾਨਾਂ ਨੂੰ 28,873....
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸ਼ੁਰੂਆਤ
ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਾਕਾਰਤਮਕ ਪਾਸੇ ਲਾਉਣ ਵਾਲਾ ਕਦਮ ਦੱਸਿਆ ਲੜਕੀਆਂ ਲਈ ਵਿਸ਼ੇਸ਼ ਇਲੈਕਟ੍ਰਿਕ ਵਹੀਕਲ ਆਧਾਰਿਤ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਲੜਕੀਆਂ ਨੂੰ ਅੱਗੇ ਆਉਣ ਅਤੇ ਸਰਗਰਮ ਰਾਜਨੀਤੀ ਦੇ ਖੇਤਰ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਸੂਬੇ ਵਿੱਚ ਫੈਸਲੇ ਲੈਣ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲੜਕੀਆਂ ਦਾ ਅੱਗੇ ਆਉਣਾ ਜ਼ਰੂਰੀ ਪਟਿਆਲਾ, 24 ਅਪ੍ਰੈਲ : ਸੂਬੇ ਦੀ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਨੌਜਵਾਨਾਂ ਨੂੰ ਸਰਗਰਮ....
ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ਇਸ ਨਾਮੁਆਫ਼ੀਯੋਗ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ ਚੰਡੀਗੜ੍ਹ, 24 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ....