- ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਵਿੱਚ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਹੋਇਆ ਚਾਲੂ; ਪਰਾਲੀ ਦੇ ਸਥਾਈ ਅਤੇ ਟਿਕਾਊ ਹੱਲ ਲਈ ਪੇਡਾ ਨੇ 42 ਸੀ.ਬੀ.ਜੀ. ਪਲਾਂਟ ਅਲਾਟ ਕੀਤੇ -1 ਲੱਖ ਖੇਤੀ ਮੋਟਰਾਂ ਨੂੰ ਸੋਲਰਾਈਜ਼ ਕਰਨ ਦੀ ਯੋਜਨਾ, ਸਾਲਾਨਾ ਲਗਭਗ 200 ਕਰੋੜ ਰੁਪਏ ਦੀ ਹੋਵੇਗੀ ਬੱਚਤ ਚੰਡੀਗੜ੍ਹ, 31 ਦਸੰਬਰ : ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ....
ਪੰਜਾਬ
ਚੰਡੀਗੜ੍ਹ 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀਆਂ ਗਾਵਾਂ ਵਿੱਚ ਫੈਲੀ ਲਾਗ ਦੀ ਬੀਮਾਰੀ ਲੰਪੀ ਸਕਿਨ ਨੂੰ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ ਹੈ। ਜਿਥੇ ਸਰਕਾਰ ਨੇ ਸੂਬੇ ਵਿੱਚ ਬੀਮਾਰੀ ਦੀ ਰੋਕਥਾਮ ਲਈ ਹਰ ਸਥਿਤੀ ‘ਤੇ ਨੇੜਿਉਂ ਨਜ਼ਰ ਰੱਖਣ ਅਤੇ ਭਵਿੱਖੀ ਰਣਨੀਤੀਆਂ ਉਲੀਕਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ, ਉਥੇ ਤੁਰੰਤ ਲੋੜੀਂਦੀ ਵੈਕਸੀਨ ਤੇ ਦਵਾਈਆਂ ਮੰਗਵਾਈਆਂ ਅਤੇ ਹੇਠਲੇ ਪੱਧਰ ਤੱਕ ਪ੍ਰਭਾਵੀ ਇਲਾਜ ਮੁਹੱਈਆ ਕਰਵਾਉਣ ਲਈ ਸਮਰਪਿਤ ਟੀਮਾਂ ਬਣਾਈਆਂ। ਇਸ ਦੇ ਨਾਲ ਹੀ....
ਚੰਡੀਗੜ੍ਹ 31 ਦਸੰਬਰ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ ਕੀਤਾ ਗਿਆ। ਭਾਸ਼ਾ ਵਿਭਾਗ ਪਹਿਲੀ ਜਨਵਰੀ 2023 ਨੂੰ ਆਪਣੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਇਸ ਦਿਨ ਮੁੱਖ ਦਫਤਰ ਭਾਸ਼ਾ ਭਵਨ ਪਟਿਆਲਾ ਸਾਰੇ ਜ਼ਿਲਾ ਭਾਸ਼ਾ ਦਫ਼ਤਰਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਮੀਤ ਹੇਅਰ ਨੇ ਦੱਸਿਆ ਕਿ 1 ਜਨਵਰੀ 1948 ਨੂੰ ਪੰਜਾਬੀ ਸੈਕਸ਼ਨ ਦੇ ਨਾਂ ਨਾਲ ਸਥਾਪਿਤ ਹੋਇਆ ਇਹ....
ਚੰਡੀਗੜ੍ਹ, 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਲ 2022 ਦੌਰਾਨ ਪਿੰਡਾਂ ਦੀਆਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ ਕਬਜੇ ਛੁਡਾਉਣ ਅਤੇ ਸ਼ਾਮਲਾਤ ਜ਼ਮੀਨਾਂ ਲੱਭਣ ਲਈ ਮੁਹਿੰਮ ਅਰੰਭੀ ਗਈ ਸੀ।ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਵੱਖਰੇ ਸ਼ਾਮਲਾਤ ਸੈੱਲ ਦੀ ਸਥਾਪਨਾ ਵੀ ਕੀਤੀ ਗਈ ਸੀ।ਇਸ ਮੁਹਿੰਮ ਦੌਰਾਨ ਹੁਣ ਤੱਕ 9389 ਏਕੜ ਤੋਂ ਵੱਧ ਜ਼ਮੀਨ ਤੋਂ ਨਜਾਇਜ਼ ਕਬਜਾ ਛੁਡਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਪੇਂਡੂ....
ਚੰਡੀਗੜ੍ਹ, 30 ਦਸੰਬਰ : ਨਵੇਂ ਸਾਲ ਅਤੇ ਗਣਤੰਤਰ ਦਿਹਾੜੇ ਤੋਂ ਪਹਿਲਾਂ ਦੇਸ਼ ਦੀਆ ਕੇਂਦਰੀ ਖੁਫ਼ੀਆ ਏਜੰਸੀਆਂ ਨੇ ਸੁਰੱਖਿਆ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਕੇਂਦਰੀ ਖੁਫ਼ੀਆ ਏਜੰਸੀਆਂ ਨੇ ਪੰਜਾਬ ਦੇ ਵਿੱਚ ਅੱਤਵਾਦੀ ਹਮਲੇ ਦੀ ਸੂਚਨਾ ਦਿੱਤੀ ਹੈ। ਜਿਸ ਦੇ ਮੁਤਾਬਕ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਨਾਲ ਸਬੰਧਤ ਅੱਤਵਾਦੀ ਜਥੇਬੰਦੀਆਂ ਨਵੇਂ ਸਾਲ ਅਤੇ ਗਣਤੰਤਰ ਦਿਹਾੜੇ ਦੀ ਪੂਰਬਲੀ ਸ਼ਾਮ ਪੰਜਾਬ ਦੇ ਪੁਲਿਸ ਥਾਣਿਆਂ ਅਤੇ ਸਰਕਾਰੀ ਇਮਾਰਤਾਂ ਨੂੰ ਆਪਣਾ ਨਿਸ਼ਾਨਾ ਬਣਾ ਸਕਦੇ ਹਨ। ਇਸ ਤੋਂ ਬਾਅਦ ਪੰਜਾਬ....
- ਸ਼ਹੀਦ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਦੀ ਰਾਸ਼ੀ ਦੁੱਗਣੀ ਕਰਕੇ 1 ਕਰੋੜ ਰੁਪਏ ਕੀਤੀ; ਸ਼ਹੀਦਾਂ ਦੇ ਵਾਰਸਾਂ ਨੂੰ 9 ਮਹੀਨਿਆਂ ਵਿੱਚ 3 ਕਰੋੜ ਰੁਪਏ ਤੋਂ ਵੱਧ ਰਾਸ਼ੀ ਅਦਾ ਕੀਤੀ ਚੰਡੀਗੜ੍ਹ, 30 ਦਸੰਬਰ : ਦੇਸ਼ ਦੀ ਰੱਖਿਆ ਲਈ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਜਵਾਨਾਂ ਦੇ ਸਕੇ-ਸਨੇਹੀਆਂ ਦੇ ਹਿੱਤਾਂ ਦੀ ਰਾਖੀ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੈਨਿਕਾਂ ਦੇ ਵਾਰਸਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ।....
-ਪ੍ਰਦੂਸ਼ਣ—ਮੁਕਤ ਪੰਜਾਬ ਲਈ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਜਾਰੀ -ਆਨਲਾਈਨ ਡਰਾਈਵਿੰਗ ਲਾਇਸੈਂਸ ਪੋਰਟਲ ਦੀ ਸ਼ੁਰੂਆਤ -ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਕਿਫ਼ਾਇਤੀ ਤੇ ਆਰਾਮਦਾਇਕ ਵਾਲਵੋ ਬੱਸ ਸਰਵਿਸ ਸ਼ੁਰੂ ਕੀਤੀ ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਸਕੀਮਾਂ ਲਿਆਉਣ ਸਣੇ ਖੱਜਲ-ਖੁਆਰੀ ਮੁਕਤ ਆਨਲਾਈਨ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਪੰਜਾਬ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ....
ਸੰਗਰੂਰ, 30 ਦਸੰਬਰ : ਸੰਗਰੂਰ - ਬਠਿੰਡਾ ਨੈਸ਼ਨਲ ਹਾਈਵੇ ’ਤੇ ਪਿੰਡ ਉਪਲੀ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਰ ਦੋਸਤਾਂ ਦੀ ਮੌਤ ਹੋ ਗਈ। ਘਟਨਾ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ਬਠਿੰਡਾ ਸਾਈਡ ਤੋਂ ਆ ਰਹੀ ਸੀ ਤਾਂ ਮੁੱਖ ਮਾਰਗ ‘ਤੇ ਚੜ੍ਹਨ ਲੱਗੇ, ਜਿਸ ਦੌਰਾਨ ਇਹ ਭਿਆਨਕ ਹਾਦਸਾ ਵਾਪਰ ਗਿਆ। ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਨੌਜਵਾਨ ਦੀ ਲਾਸ਼ ਹਵਾ ਵਿੱਚ ਉਛਲ ਕੇ ਮੌਕੇ ਤੋਂ ਥੋੜ੍ਹੀ ਦੂਰ ਖੇਤਾਂ ਵਿੱਚ ਪਈ ਮਿਲੀ। ਦੂਜੇ ਪਾਸੇ 3....
ਚੰਡੀਗੜ੍ਹ, 29 ਦਸੰਬਰ : ਕੇਂਦਰੀ ਖੁਫੀਆ ਏਜੰਸੀਆਂ ਨੇ ਵੀਰਵਾਰ ਨੂੰ ਪੰਜਾਬ ‘ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅਲਰਟ ‘ਚ ਕਿਹਾ ਗਿਆ ਹੈ ਕਿ ਪੰਜਾਬ ‘ਚ ਮੌਜੂਦ ਅੱਤਵਾਦੀ, ਜਿਨ੍ਹਾਂ ਦਾ ਸਬੰਧ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਨਾਲ ਹੈ। ਉਹ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਸਕਦੇ ਹਨ। ਕੇਂਦਰੀ ਖੁਫੀਆ ਏਜੰਸੀ ਦੇ ਇਨਪੁਟਸ ਮੁਤਾਬਕ ਪਾਕਿਸਤਾਨ ਨਾਲ ਸਬੰਧਤ ਅੱਤਵਾਦੀ ਨਵੇਂ ਸਾਲ ਦੇ ਮੌਕੇ ‘ਤੇ ਪੰਜਾਬ ਦੇ ਪੁਲਿਸ ਸਟੇਸ਼ਨਾਂ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ।....
ਲੁਧਿਆਣਾ, 29 ਦਸੰਬਰ : ਅੱਜ ਦੇਰ ਸ਼ਾਮ ਲੁਧਿਆਣਾ ਦੇ ਸਮਰਾਲਾ ਚੌਂਕ ਵਿੱਚ ਚੰਡੀਗੜ੍ਹ ਦੇ ਇੱਕ ਵਪਾਰੀ ਦੀ ਗੱਡੀ ’ਚੋ 68 ਲੱਖ ਰੁਪਏ ਚੋਰੀ ਹੋ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਡਰਾਈਵਰ ਸਮਰਾਲਾ ਚੌਕ ਨੇੜੇ ਕਾਰ ਸੜਕ ‘ਤੇ ਖੜ੍ਹੀ ਕਰ ਕਿਸੇ ਕੰਮ ਲਈ ਗਲੀ ਦੇ ਅੰਦਰ ਗਿਆ ਸੀ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਗੱਡੀ ਦੀ ਡਰਾਈਵਰ ਸਾਈਡ ਦੇ ਪਿਛਲੇ ਦਰਵਾਜ਼ੇ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ ਅਤੇ ਸੀਟ ’ਤੇ ਰੱਖਿਆ ਪੈਸਿਆਂ ਵਾਲਾ ਬੈਗ ਗਾਇਬ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ....
ਚੰਡੀਗੜ੍ਹ 29 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਾਰੇ ਝੋਨੇ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ, ਮਜ਼ਦੂਰਾਂ, ਮਿਲਰਾਂ ਅਤੇ ਆੜ੍ਹਤੀਆਂ ਨਾਲ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ। ਸਰਕਾਰ ਆਪਣੀ ਵਚਨਬੱਧਤਾ ‘ਤੇ ਪੂਰੀ ਤਰ੍ਹਾਂ ਖਰੀ ਉਤਰੀ ਹੈ, ਜੋ ਕਿ ਇਸ ਤੱਥ ਤੋਂ ਸਾਬਤ ਹੁੰਦਾ ਹੈ ਕਿ ਮੌਜੂਦਾ ਸੀਜ਼ਨ ਦੌਰਾਨ 184.45 ਲੱਖ ਮੀਟਰਕ ਟਨ ਦੇ ਟੀਚੇ ਵਿੱਚੋਂ 182.11 ਲੱਖ ਮੀਟ੍ਰਿਕ ਟਨ (ਐਲਐਮਟੀ) ਝੋਨੇ ਦੀ ਖਰੀਦ ਕੀਤੀ....
ਚੰਡੀਗੜ੍ਹ 29 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਹਿਲੇ ਅੱਠ ਮਹੀਨਿਆਂ ਦੌਰਾਨ ਕਰ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਮਹੀਨਾ-ਦਰ-ਮਹੀਨਾ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਅਪ੍ਰੈਲ ਤੋਂ ਨਵੰਬਰ ਦੇ ਮਹੀਨਿਆਂ ਦੌਰਾਨ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ.) ਤੋਂ ਮਾਲੀਆ (GST Revenue) ਵਿੱਤੀ ਸਾਲ 2021-22 ਦੀ ਇਸੇ ਮਿਆਦ ਦੇ....
ਚੰਡੀਗੜ੍ਹ, 29 ਦਸੰਬਰ : ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨਾਲ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਮੀਟਿੰਗ ਕਰਕੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਦੇ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ ਨਿਤੀਸ਼ ਕੁਮਾਰ ਨਾਲ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਖੇਤੀ, ਡੇਅਰੀ ਫਰਮਿੰਗ, ਸੱਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ....
ਸ੍ਰੀ ਫਤਿਹਗੜ੍ਹ ਸਾਹਿਬ, 28 ਦਸੰਬਰ : ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਤਿੰਨ ਰੋਜ਼ਾ ਸਲਾਨਾ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਉਪਰੰਤ ਸੰਪੰਨ ਹੋਇਆ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ....
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ - ਗ੍ਰਿਫਤਾਰ ਨਸ਼ਾ ਤਸਕਰ ਪਾਕਿ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 28 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 10 ਕਿਲੋ ਹੈਰੋਇਨ (10 ਪੈਕੇਟ) ਸਮੇਤ....