ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕੁੱਝ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸੇਵਾ ਕੇਂਦਰਾਂ ਦੇ ਸਟਾਫ਼ ਉਤੇ ਬਿਨਾਂ ਟੋਕਨ ਤੋਂ ਸੇਵਾਵਾਂ ਦੇਣ ਲਈ ਦਬਾਅ ਪਾਉਣ ਸਬੰਧੀ ਖ਼ਬਰਾਂ ਦਾ ਲਿਆ ਸਖ਼ਤ ਨੋਟਿਸ ਚੰਡੀਗੜ੍ਹ, 8 ਅਪ੍ਰੈਲ : ਸੂਬੇ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ਵਿੱਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ....
ਪੰਜਾਬ

ਚੰਡੀਗੜ੍ਹ, 08 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ ਪਰ ਕਿਸੇ ਕਿਸਾਨ ਨਾਲ ਗਿਰਦਾਵਰੀ ਵਿੱਚ ਕੋਈ ਧੱਕਾ ਨਾ ਹੋਵੇ ਇਸ ਲਈ ਧਾਲੀਵਾਲ ਗਿਰਦਾਵਰੀ ਆਪਣੇ ਸਾਹਮਣੇ ਕਰਵਾ ਰਹੇ ਹਨ। ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ....

ਟਾਂਡਾ-ਉੜਮੁੜ, 07 ਅਪ੍ਰੈਲ : ਅੱਜ ਸਵੇਰ ਸਮੇਂ ਬੈਲੋਰੀ ਗੱਡੀ ਦਾ ਟਾਇਰ ਫੱਟਣ ਕਾਰਨ ਹੋਏ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 6 ਵਜੇ ਦੇ ਕਰੀਬ ਲੱਕੜ ਲੈ ਕੇ ਜਾ ਰਹੀ ਬਲੈਰੋ ਗੱਡੀ ਦਾ ਪਿੰਡ ਪਤਿਆਲਾ ਨਜ਼ਦੀਕ ਅਚਾਨਕ ਟਾਇਰ ਫਟ ਗਿਆ, ਜਿਸ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਇਸ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜੋ ਰਿਸਤੇ ‘ਚ ਪਿਓ-ਪੁੱਤ ਦੱਸੇ ਜਾ ਰਹੇ ਹਨ। ਪ੍ਰਤੱਖਦਰਸੀਆਂ ਅਨੁਸਾਰ ਹਾਦਸਾ ਐਨਾ ਜਬਰਦਸਤ ਸੀ ਕਿ ਗੱਡੀ ਬੁਰੀ ਤਰ੍ਹਾਂ....

ਆਬਕਾਰੀ ਮਾਲੀਏ ਵਿਚ 2587 ਕਰੋੜ ਰੁਪਏ ਤੇ ਟਰਾਂਸਪੋਰਟ ਵਿਭਾਗ ਵਿਚ 661 ਕਰੋੜ ਰੁਪਏ ਦਾ ਵਾਧਾ ਜੀ.ਐਸ.ਟੀ. ਦੀ ਵਸੂਲੀ 16.6 ਫੀਸਦੀ ਅਤੇ ਜਾਇਦਾਦ ਦੀ ਰਜਿਸਟਰੀਆਂ ਦੇ ਮਾਲੀਏ ਵਿਚ 26 ਫੀਸਦੀ ਦਾ ਇਜ਼ਾਫਾ ਚੰਡੀਗੜ੍ਹ, 7 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਵਿਆਪਕ ਪੱਧਰ 'ਤੇ ਮਾਲੀਆ ਪੈਦਾ ਹੋਇਆ ਹੈ ਜਿਸ ਨਾਲ ਪੰਜਾਬ 'ਵਿੱਤੀ ਘਾਟੇ' ਤੋਂ 'ਵਿੱਤੀ ਲਾਭ' ਵਾਲੇ ਸੂਬੇ ਵਿੱਚ ਤਬਦੀਲ ਹੋ ਗਿਆ ਹੈ। ਅੱਜ ਇੱਥੇ ਪੰਜਾਬ....

ਕਿਹਾ ਕਿ ਆਪ ਸਰਕਾਰ ਵੱਲੋਂ ਗਿਰਦਾਵਰੀ ਦੀ ਉਡੀਕ ਕਰਨੀ ਕਿਸਾਨਾਂ ਨੂੰ ਰਾਹਤ ਦੇਣ ਤੋਂ ਨਾਂਹ ਕਰਨ ਦੀ ਸਾਜ਼ਿਸ਼ ਕਿਉਂਕਿ ਮਾਲੀਆ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਖਰਾਬੇ ਵਾਲਾ ਮੁਆਵਜ਼ਾ ਨਾ ਦੇਣ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨਾਲ ਅਨਿਆਂ ਕੀਤਾ ਗਿਆ ਤਾਂ ਫਿਰ ਅਕਾਲੀ ਦਲ ਸੰਘਰਸ਼ ਵਿੱਢੇਗਾ ਚੰਡੀਗੜ੍ਹ, 07 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿਚ ਭਾਰੀ ਬਰਸਾਤਾਂ, ਤੇਜ਼....

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਹੁਨਰਮੰਦ ਮਨੁੱਖੀ ਸ਼ਕਤੀ ਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੀ.ਆਈ.ਆਈ. ਤੇ ਹੋਰ ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਚੰਡੀਗੜ੍ਹ, 7 ਅਪ੍ਰੈਲ : ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ....

ਨੌਜਵਾਨਾਂ ਦੀ ਬਿਹਤਰੀ ਲਈ ਸੁਝਾਅ ਲੈਣ ਵਾਸਤੇ ਹਰੇਕ ਮਹੀਨੇ ਹੋਣਗੀਆਂ ਦੋ ਨੌਜਵਾਨ ਸਭਾਵਾਂ ਚੰਡੀਗੜ੍ਹ, 7 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ....

ਚੰਡੀਗੜ੍ਹ, 06 ਅਪ੍ਰੈਲ : ਕੋਰੋਨਾ ਵਾਇਰਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ। ਉਹਨਾਂ ਨੇ ਟਵੀਟ ਵਿਚ ਲਿਖਿਆ, “ਪੰਜਾਬ ਵਿਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ। ਕੋਈ ਵੀ ਮਰੀਜ਼ ਵੈਂਟੀਲੇਟਰ ’ਤੇ ਨਹੀਂ ਹੈ”। ਸੀਐਮ ਨੇ ਅੱਗੇ ਲਿਖਿਆ, “ਹਸਪਤਾਲਾਂ ਵਿਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ, ਆਕਸੀਜਨ ਵਗੈਰਾ ਦਾ ਪੂਰਾ ਪ੍ਰਬੰਧ ਹੈ। ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹਾਂ। ਮੈਂ ਲਗਾਤਾਰ ਸਿਹਤ ਮੰਤਰਾਲੇ ਨਾਲ ਸੰਪਰਕ ਵਿੱਚ ਹਾਂ। ਖੁਸ਼ ਰਹੋ....

250 ਪੁਲਿਸ ਟੀਮਾਂ ਨੇ 866 ਕਾਲੋਨੀਆਂ ਦੀ ਘੇਰਾਬੰਦੀ ਕੀਤੀ ਅਤੇ 5869 ਘਰਾਂ ਦੀ ਕੀਤੀ ਤਲਾਸ਼ੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਵੱਲੋਂ ਕਿਰਾਏ ਦੀਆਂ ਰਿਹਾਇਸ਼ਾਂ ‘ਤੇ ਰਹਿਣ ਵਾਲੇ ਕਿਰਾਏਦਾਰਾਂ ਦੀ ਸ਼ਨਾਖ਼ਤ ਸਬੰਧੀ ਵੀ ਕੀਤੀ ਗਈ ਪੁੱਛਗਿੱਛ ਇਹਨਾਂ ਅਪਰੇਸ਼ਨਾਂ ਦਾ ਉਦੇਸ਼ ਗੈਰ ਸਮਾਜਿਕ ਤੱਤਾਂ ਵਿੱਚ ਪੁਲਿਸ ਦਾ ਡਰ ਪੈਦਾ ਕਰਨਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ : ਐਸਪੀਐਲ ਡੀਜੀਪੀ ਸ਼ੁਕਲਾ....

ਵਿੱਤੀ ਸਾਲ 2021-22 ਦੌਰਾਨ 6254.74 ਕਰੋੜ ਰੁਪਏ ਦੇ ਮੁਕਾਬਲਤਨ ਸਾਲ 2022-2023 ਦੌਰਾਨ 8841.4 ਕਰੋੜ ਰੁਪਏ ਹੋਏ ਇਕੱਤਰ ਸੂਬੇ ਵਿੱਚੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਸ਼ਰਾਬ ਮਾਫੀਆ ਨੂੰ ਜੜੋਂ ਪੁੱਟਣ ਲਈ 6317 ਐਫਆਈਆਰਜ਼ ਦਰਜ ਸਾਲ 2023-24 ਦੌਰਾਨ 9754 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਕੀਤਾ ਨਿਰਧਾਰਤ ਚੰਡੀਗੜ੍ਹ, 06 ਅਪ੍ਰੈਲ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੇ ਆਬਕਾਰੀ ਵਿਭਾਗ ਨੇ....

ਚੰਡੀਗੜ੍ਹ, 6 ਅਪ੍ਰੈਲ : ਪੰਜਾਬ ‘ਚ ਕੋਰੋਨਾ ਨੇ ਫਿਰ ਤੋਂ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੱਲ੍ਹ 11 ਜ਼ਿਲ੍ਹਿਆਂ ਵਿੱਚ 73 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਅੱਜ ਇਸ ਵਿੱਚ ਵਾਧਾ ਹੋਇਆ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਸਿਹਤ ਵਿਭਾਗ ਨੇ 2441 ਸੈਂਪਲ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿੱਚੋਂ 100 ਨਮੂਨਿਆਂ ਦਾ ਨਤੀਜਾ ਪਾਜ਼ੇਟਿਵ ਆਇਆ ਹੈ। ਜਦਕਿ ਇੱਕ ਪੀੜਤ ਦੀ ਮੌਤ ਹੋ ਗਈ ਹੈ।

ਚੰਡੀਗੜ੍ਹ, 06 ਅਪਰੈਲ : ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫਤਰ ਨੂੰ ਸੂਚਿਤ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ....

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ 6 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਦੇ ਤਿੰਨ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਦਾਖਲ ਕਰਵਾਉਣ ਲਈ ਬੱਚਿਆਂ ਦੇ ਮਾਪਿਆਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ....

ਜਲੰਧਰ, 05 ਅਪ੍ਰੈਲ : ਸਿਵਲ ਲਾਈਨ ਵਿੱਚ ਸਥਿਤ ਇੰਡੀਅਨ ਬੈਂਕ ਦੀ ਸ਼ਾਖਾ ਵਿੱਚੋਂ ਇੱਕ ਲੁਟੇਰੇ ਕੈਸ਼ ਜਮ੍ਹਾ ਕਰਵਾਉਣ ਆਏ ਇੱਕ ਬਜ਼ੁਰਗ ਵਿਅਕਤੀ ਤੋਂ 4 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਿਆ। ਲੁਟੇਰਾ ਬੈਂਕ ਦਾ ਮੁਲਾਜ਼ਮ ਦੱਸ ਕੇ ਬਜ਼ੁਰਗ ਕੋਲ ਆਇਆ ਅਤੇ ਉਸ ਦੇ ਭਰੇ ਵਾਊਚਰ ਵਿੱਚ ਗਲਤੀ ਦੱਸੀ। ਜਮ੍ਹਾ ਕਰਵਾਉਣ ਦਾ ਕਹਿ ਕੇ ਉਹ ਨਕਦੀ ਲੈ ਕੇ ਫ਼ਰਾਰ ਹੋ ਗਿਆ। ਲੁੱਟ ਦੀ ਸਾਰੀ ਘਟਨਾ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਾਣਕਾਰੀ ਮੁਤਾਬਕ ਫਗਵਾੜਾ ਗੇਟ ਸਥਿਤ ਰਾਜਨ ਇਲੈਕਟ੍ਰੀਕਲ ਦਾ....

ਚੰਡੀਗੜ, 5 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੋੜਾਂ ਰੁਪਏ ਦੇ ਗਬਨ ਦੇ ਕੇਸ ਵਿੱਚ ਭਗੌੜੇ ਹੋਏ ਸਾਬਕਾ ਖਜਾਨਚੀ ਹਰਪ੍ਰੀਤ ਸਿੰਘ ਪਿੰਡ ਕਰਨਾਣਾ, ਤਹਿਸੀਲ ਬੰਗਾ ਨੂੰ ਗਿ੍ਰਫਤਾਰ ਕੀਤਾ ਹੈ। ਉਕਤ ਦੋਸ਼ੀ ਨੇ ਕਰਨਾਣਾ ਮਲਟੀਪਰਪਜ ਸਹਿਕਾਰੀ ਸੋਸਾਇਟੀ ਲਿਮਟਿਡ, ਪਿੰਡ ਕਰਨਾਣਾ, ਜ਼ਿਲਾ ਐਸ.ਬੀ.ਐਸ.ਨਗਰ ਵਿੱਚ 7,14,07,596 ਦਾ ਗਬਨ ਹੋਰਨਾਂ ਦੋਸ਼ੀਆਂ ਨਾਲ ਮਿਲੀਭੁਗਤ ਰਾਹੀਂ ਕੀਤਾ ਸੀ। ਉਹ ਸੱਤ ਮਹੀਨਿਆਂ ਤੋਂ ਭਗੌੜਾ ਸੀ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ....