ਚੰਡੀਗੜ੍ਹ, 22 ਮਾਰਚ : ਭਾਰਤ ਦੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਰਲਡ ਕੱਪ ਵਿੱਚ ਸੋਨ ਤਮਗਾ ਜਿੱਤਿਆ ਹੈ। ਉਸ ਨੇ ਏਅਰ ਪਿਸਟਲ ਈਵੈਂਟ 'ਚ ਸਿੱਧੇ ਤੌਰ 'ਤੇ ਗੋਲਡ ਨੂੰ ਨਿਸ਼ਾਨਾ ਬਣਾਇਆ ਹੈ। ਭਾਰਤ ਦੇ ਵਰੁਣ ਤੋਮਰ ਨੂੰ ਵੀ ਕਾਂਸੀ ਦਾ ਤਗਮਾ ਮਿਲਿਆ। ਦੋ ਸਾਲ ਪਹਿਲਾਂ ਟੀਮ ਅਤੇ ਮਿਕਸਡ ਟੀਮ ਵਰਗ ਵਿੱਚ ਜੂਨੀਅਰ ਵਿਸ਼ਵ ਚੈਂਪੀਅਨ ਸਰਬਜੋਤ ਨੇ ਅਜ਼ਰਬਾਈਜਾਨ ਦੇ ਰੁਸਲਾਨ ਲੁਨੇਵ ਨੂੰ 16. 0 ਨਾਲ ਹਰਾਇਆ। ਸਰਬਜੋਤ ਨੇ ਕੁਆਲੀਫਿਕੇਸ਼ਨ ਸੀਰੀਜ਼ ਵਿਚ 98, 97, 99, 97, 97, 97 ਦਾ ਸਕੋਰ ਬਣਾਇਆ। ਚੀਨ ਦੇ ਲਿਊ....
ਪੰਜਾਬ

4 ਰਾਜਾਂ ਦੇ 25 ਜ਼ਿਲ੍ਹਿਆਂ 'ਚ 91 ਥਾਵਾਂ 'ਤੇ ਛਾਪੇਮਾਰੀ ਚੰਡੀਗੜ੍ਹ, 22 ਮਾਰਚ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਪਾਕਿਸਤਾਨ 'ਚ ਬੈਠੇ ਖਾਲਿਸਤਾਨ ਪੱਖੀ ਸੰਗਠਨਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਗਠਜੋੜ 'ਤੇ ਕਾਰਵਾਈ ਕਰਦੇ ਹੋਏ ਚਾਰਜਸ਼ੀਟ ਦਾਇਰ ਕੀਤੀ ਹੈ। 12 ਦੋਸ਼ੀਆਂ ਖਿਲਾਫ ਦਾਇਰ ਇਸ ਚਾਰਜਸ਼ੀਟ 'ਚ ਅੱਤਵਾਦੀਆਂ ਅਤੇ ਗੈਂਗਸਟਰਾਂ ਦਾ ਨੈੱਟਵਰਕ ਸਾਫ ਦਿਖਾਈ ਦੇ ਰਿਹਾ ਹੈ। 6 ਮਹੀਨਿਆਂ ਦੀ ਜਾਂਚ ਤੋਂ ਬਾਅਦ ਤਿਆਰ ਕੀਤੀ ਗਈ ਇਸ ਚਾਰਜਸ਼ੀਟ 'ਚ ਐੱਨ.ਆਈ.ਏ. ਨੇ 4 ਰਾਜਾਂ ਦੇ....

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੋਵੇਗੀ ਛੁੱਟੀ : ਮਾਨ ਚੰਡੀਗੜ੍ਹ, 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬੋਲਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੁਣ ਛੁੱਟੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਜਦੋਂ ਕਰਤਾਰ ਸਿੰਘ ਸਰਾਭਾ ਦੇ ਪਿੰਡ ਗਿਆ ਸੀ ਤਾਂ ਉਸ ਸਮੇਂ ਬਹੁਤ ਲੋਕ....

ਚੰਡੀਗੜ੍ਹ, 22 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਆਖ਼ਰੀ ਦਿਨ ਤਿੰਨ ਬਿੱਲ ਪਾਸ ਕੀਤੇ ਗਏ। ਵਿਧਾਨ ਸਭਾ ਵਿੱਚ ਅੱਜ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਵੱਲੋਂ ਪੇਸ਼ ਕੀਤੇ ‘ਦਿ ਸੈਲਰੀਜ਼ ਐਂਡ ਅਲਾਊਸਿਜ਼ ਆਫ ਚੀਫ਼ ਵ੍ਹਿੱਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ, 2023’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਪੇਸ਼ ਕੀਤੇ ਦੂਜੇ ਬਿੱਲ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ....

ਚੰਡੀਗੜ੍ਹ, 22 ਮਾਰਚ : ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਵਿਆਖਿਆ ਕੀਤੀ। ਮੰਤਰੀ ਕਿਹਾ ਕਿ ਇਹ ਦੋਵੇਂ ਨੀਤੀਆਂ ਸੈਰ ਸਪਾਟਾ ਉਦਯੋਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਤਿਆਰ ਕੀਤੀਆਂ ਗਈਆਂ ਹਨ ਅਤੇ ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵਿਸ਼ੇਸ਼ ਹਿੱਸਾ ਹਨ।....

ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਚੰਡੀਗੜ੍ਹ, 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ....

ਦੋਨਾਂ ਪੁਲਾਂ ਨੂੰ 3 ਸਾਲ ਦੇ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦਾ ਟੀਚਾ। ਚੰਡੀਗੜ੍ਹ, 22 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਦੀ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਲਈ 88.94 ਕਰੋੜ ਰੁਪਏ ਦੀ ਲਾਗਤ ਨਾਲ ਦੋ ਰੇਲਵੇ ਓਵਰ ਬਣਾਏ ਜਾਣਗੇ। ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ....

ਇਹ ਕਦਮ ਪੰਜਾਬ ਤੇ ਇਸ ਦੇ ਲੋਕਾਂ ਦੇ ਹਿੱਤਾਂ ਨਾਲ ਵੱਡਾ ਧੱਕਾ: ਭਗਵੰਤ ਮਾਨ ਪਾਣੀ ਲਈ ਪੰਜਾਬ ਦੁਆਨੀ ਦਾ ਵੀ ਭੁਗਤਾਨ ਨਹੀਂ ਕਰੇਗਾ ਵਿਧਾਨ ਸਭਾ ਵਿੱਚੋਂ ਕਾਂਗਰਸੀ ਮੈਂਬਰਾਂ ਦੀ ਗ਼ੈਰਹਾਜ਼ਰੀ ਉਤੇ ਚੁੱਕੀ ਉਂਗਲ ਕਾਂਗਰਸ ਆਗੂਆਂ ਨੂੰ ਸਵਾਲ ਪੁੱਛਣ ਦੀ ਲੋਕਾਂ ਨੂੰ ਕੀਤੀ ਅਪੀਲ ‘ਭਾਰਤ ਜੋੜੋ’ ਦੀ ਬਜਾਏ ‘ਭਾਰਤ ਤੋੜੋ’ ਦੀ ਨੀਤੀ ਅਪਣਾ ਰਹੀ ਹੈ ਕਾਂਗਰਸ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸੂਬਿਆਂ ਦੇ ਅਧਿਕਾਰ ਘਟਾਉਣ ਵਾਲੇ ਕਦਮ ਚੁੱਕਣ ਤੋਂ ਸੰਕੋਚ ਵਰਤਣ ਦੀ ਦਿੱਤੀ ਸਲਾਹ ਚੰਡੀਗੜ੍ਹ, 22 ਮਾਰਚ : ਰਿਪੇਰੀਅਨ....

ਬਠਿੰਡਾ, 20 ਮਾਰਚ (ਅਨਿਲ ਵਰਮਾ) : ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਇੱਕ ਹੋਰ ਕਿਸਾਨ ਨੇ ਆਪਣੀ ਜਿੰਦਗੀ ਖਤਮ ਕਰ ਲਈ। ਪਿੰਡ ਦੁੱਨੇਵਾਲਾ ਦੇ ਕਿਸਾਨ ਗੁਰਿੰਦਰ ਸਿੰਘ ਨੇ ਪ੍ਰਾਈਵੇਟ ਫਾਇਨਾਂਸ ਕੰਪਨੀ ਤੋਂ ਦੁਖੀ ਹੋ ਕੇ ਘਰ ਵਿੱਚ ਪਈ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ,ਜਿਸ ਕਰਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ।ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਕਿਸਾਨ ਯੂਨੀਅਨ ਸਿੱਧੂਪੁਰਾ ਦੀ ਅਗਵਾਈ ਮਿ੍ਰਤਕ ਕਿਸਾਨ ਦੀ ਲਾਸ਼ ਪ੍ਰਾਈਵੇਟ ਫਾਇਨਾਂਸ ਕੰਪਨੀ ਦੇ ਦਫ਼ਤਰ ਮੂਹਰੇ ਰੱਖ ਕੇ ਪ੍ਰਦਰਸ਼ਨ ਕੀਤਾ....

ਚੰਡੀਗੜ੍ਹ, 21 ਮਾਰਚ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਬਾਰੇ ਵੱਡਾ ਖੁਲਾਸਾ ਹੋਇਆ ਹੈ ਕਿ ਉਹ ਪੈਂਟ ਸ਼ਰਟ ਵਿੱਚ ਆਪਣੇ ਸਾਥੀਆਂ ਸਮੇਤ ਮੋਟਰਸਾਈਕਲ ’ਤੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ। ਅਮ੍ਰਿਤਪਾਲ ਦੀ ਮੋਟਰਸਾਈਕਲ ਤੇ ਭੱਜਦੇ ਦੀ ਫੋਟੋ ਵੀ ਪੁਲਿਸ ਨੇ ਜਾਰੀ ਕਰ ਦਿੱਤੀ ਹੈ। ਅਮ੍ਰਿਤਪਾਲ ਦੀ ਮੋਟਰਸਾਈਕਲ ਤੇ ਭੱਜਦੇ ਦੀ ਫੋਟੋ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ ਹੈ। ਸੀਸੀਟੀਵੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ....

ਚੰਡੀਗੜ੍ਹ, 21 ਮਾਰਚ : ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸੋਨਲ ਵਿਭਾਗ ਨੂੰ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਫਿਰੋਜ਼ਪੁਰ ਰੇਂਜ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਅਤੇ ਫਿਰੋਜ਼ਪੁਰ ਦੇ ਤਤਕਾਲੀ ਐਸਐਸਪੀ ਹਰਮਨਦੀਪ ਸਿੰਘ ਹੰਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਵਲੋਂ ਇਹਨਾਂ ਅਧਿਕਾਰੀਆਂ ਨੂੰ ਜੁਰਮਾਨੇ ਅਤੇ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦੇ ਜਾਰੀ ਕੀਤੇ ਗਏ। ਸਪਰੀਮ ਕੋਰਟ ਵਲੋਂ ਬਣਾਈ ਗਈ ਸੇਵਾਮੁਕਤ....

ਚੰਡੀਗੜ੍ਹ, 21 ਮਾਰਚ : ਅੰਮ੍ਰਿਤਪਾਲ ਮਾਮਲੇ ‘ਚ ਅੱਜ ਸ਼ਾਮੀਂ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਦੀ ਭਾਲ ਜਾਰੀ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲਿਸ ਨੂੰ ਇੱਕ ਬਰੇਜਾ ਕਾਰ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਨੂੰ ਭਜਣ ਵਿੰਚ ਮਦਦ ਕਰਨ ਵਾਲੇ 4 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ....

ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸੁਰੱਖਿਅਤ ਅਤੇ ਮਜ਼ਬੂਤ ਹੱਥਾਂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਦੇ ਨਾਮ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਹੈ ਕਿਉਂਕਿ ਇਸ ਪਵਿੱਤਰ ਧਰਤੀ ਤੋਂ ਮਹਾਨ ਸਿੱਖ ਗੁਰੂਆਂ ਨੇ ਸਰਬ ਸਾਂਝੀਵਾਲਤਾ....

ਬਟਾਲਾ, 21 ਮਾਰਚ : ਬਟਾਲਾ ਅਧੀਨ ਪੈਂਦੇ ਪਿੰਡ ਸਲਾਹਪੁਰ ਦੇ ਦੋ ਨੌਜਵਾਨ ਦਿਹਾੜੀਦਾਰ ਵਜੋਂ ਕੰਮ ਕਰਦੇ ਸਨ, ਮਹਿਜ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇਨ੍ਹਾਂ ਦੋਨਾਂ ਨੌਜਵਾਨਾਂ ਵਿੱਚ ਬਹਿਸਬਾਜੀ ਹੋ ਗਈ, ਸ਼ਾਮ ਵੇਲੇ ਜਦੋਂ ਪਿਓ-ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਦੂਸਰੇ ਨੌਜਵਾਨ ਨੇ ਆ ਕੇ ਬੇਸਬਾਲ ਦੇ ਨਾਲ ਇਹਨਾਂ ਉਤੇ ਹਮਲਾ ਕਰ ਦਿੱਤਾ। ਜਿਸ ਕਾਰਨ ਨੌਜਵਾਨ ਸਾਜਨ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਮੰਗਲ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਭਰਤੀ....

ਚੰਡੀਗੜ੍ਹ, 21 ਮਾਰਚ : ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈੰਦਿਆ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫਤਰ, ਜਿਲਾ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫ਼ਤਰੀ ਕੰਮ....