ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਸੰਗਰੂਰ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬਾ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ, ਸਗੋਂ ਸਿਰਫ਼ ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਈ ਜਾ ਰਹੀ ਹੈ, ਜਿਨ੍ਹਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਇੱਥੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਸ਼ੁੱਕਰਵਾਰ ਨੂੰ ਜਨਤਕ ਮੀਟਿੰਗਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ....
ਪੰਜਾਬ

ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕ ਸਾਲ ਪੂਰੇ ਹੋਣ 'ਤੇ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 1 ਜੁਲਾਈ, 2022 ਤੋਂ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ (600 ਯੂਨਿਟ ਪ੍ਰਤੀ ਬਿੱਲ ਸਾਈਕਲ) ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਪਹਿਲੀ ਵਾਰ ਸੂਬੇ ਵਿੱਚ ਲਗਭਗ 90 ਫੀਸਦ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।....

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ 'ਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਉੱਤੇ ਜੋਰ ਚੰਡੀਗੜ੍ਹ, 17 ਮਾਰਚ : ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਅਤੇ ਵਾਤਾਵਰਣ ਸੰਭਾਲ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਮੌਜੂਦਾ ਵਰ੍ਹੇ 2023-2024 ਦੇ ਬਜਟ ਵਿੱਚ ਸੂਬੇ ਭਰ ਵਿੱਚ ਇੱਕ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ....

ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਇੱਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ....

ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ਪੇਸ਼ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਨਤਾ ਦੇ ਏਕੀਕਰਨ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਸਮਾਜਿਕ....

ਮਾਨ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਕਾਰਜਕਾਲ ਵਿੱਚ ਇੱਕ ਨਵੇਂ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਨੀਂਹ ਰੱਖੀ : ਹਰਪਾਲ ਸਿੰਘ ਚੀਮਾ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ : ਕਈ ਤਾਕਤਵਰ ਨੇਤਾ, ਪ੍ਰਭਾਵਸ਼ਾਲੀ ਲੋਕ ਜੇਲ੍ਹਾਂ 'ਚ ਬੰਦ, ਪਿਛਲੀ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ। 'ਆਪ' ਸਰਕਾਰ ਆਮ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੀ, ਮੁਫ਼ਤ ਬਿਜਲੀ, ਉੱਚ ਪੱਧਰੀ ਸਿਹਤ ਤੇ ਸਿੱਖਿਆ ਸਹੂਲਤਾਂ ਸਮੇਤ ਵੱਡੇ ਚੋਣ ਵਾਅਦੇ ਪਹਿਲੇ ਸਾਲ ਹੀ ਪੂਰੇ ਕੀਤੇ : ਹਰਪਾਲ ਸਿੰਘ....

ਕਿਹਾ - ਐਨੀ ਤੇਜ਼ੀ ਨਾਲ ਵਿਕਾਸ ਕੰਮ ਕਰਨ ਵਾਲੀ 'ਆਪ' ਪਹਿਲੀ ਸਰਕਾਰ, ਪਿਛਲੀਆਂ ਸਰਕਾਰਾਂ ਵੋਟਾਂ ਤੋਂ ਛੇ ਮਹੀਨੇ ਪਹਿਲਾਂ ਵੀ ਐਨੇ ਲੋਕ ਭਲਾਈ ਫੈਸਲੇ ਨਹੀਂ ਸੀ ਲੈਂਦੀਆਂ ਸਾਨੂੰ ਬਹੁਤ ਚੰਗਾ ਲੱਗਦਾ ਹੈ ਕਿ ਅਸੀਂ ਇੱਕ ਇਮਾਨਦਾਰ ਸਰਕਾਰ ਨਾਲ ਜੁੜ ਕੇ ਸੂਬੇ ਨੂੰ ਬਣਾ ਰਹੇ ਹਾਂ ਰੰਗਲਾ ਪੰਜਾਬ: ਅਨਮੋਲ ਗਗਨ ਮਾਨ ਕਾਂਗਰਸ ਸਰਕਾਰ ਦੇ ਪਹਿਲੇ ਸਾਲ 2017-18 'ਚ 5,000 ਕਰੋੜ ਦੇ ਨਿਵੇਸ਼ ਦੇ ਮੁਕਾਬਲੇ 'ਆਪ' ਸਰਕਾਰ ਦੇ ਪਹਿਲੇ ਸਾਲ ਆਈ 40,000 ਕਰੋੜ ਦੀ ਇਨਵੈਸਟਮੈਂਟ: ਨਿਵੇਸ਼ ਪ੍ਰੋਤਸਾਹਨ ਮੰਤਰੀ ਸੂਬੇ....

ਚੰਡੀਗੜ੍ਹ, 16 ਮਾਰਚ : ਲਾਰੈਂਸ ਬਿਸ਼ਨੋਈ ਦੀ ਜੇਲ੍ਹ ’ਚੋਂ ਸਾਹਮਣੇ ਆਈ ਵੀਡੀਓ ਬਾਰੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਲਾਰੈਂਸ ਦੀ ਵੀਡੀਓ ਪੰਜਾਬ ਤੋਂ ਬਾਹਰ ਰਿਕਾਰਡ ਕੀਤੀ ਗਈ ਹੈ। ਇਹ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਇਹ ਇਕ ਸਾਜਿਸ਼ ਤਹਿਤ ਵਾਇਰਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਐਨ.ਆਈ.ਏ. ਦੀ ਲੋੜ ਨਹੀਂ ਹੈ। ਡੀਜੀਪੀ ਨੇ ਮੀਡੀਆ ਸਾਹਮਣੇ 9 ਮਾਰਚ, 14 ਮਾਰਚ ਅਤੇ ਅੱਜ ਯਾਨੀ 16....

ਚੰਡੀਗੜ੍ਹ, 16 ਮਾਰਚ : ਭਾਜਪਾ ਦੀ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਇਕ ਵਿਵਾਦਤ ਬਿਆਨ ਦਿੱਤਾ ਹੈ। ਕਿਰਨ ਖੇਰ ਨੇ ਕਿਹਾ ਕਿ ਜੇਕਰ ਮੈਨੂੰ ਵੋਟ ਨਾ ਪਾਈ ਤਾਂ ਲੱਖ ਲਾਹਨਤ ਹੈ। ਲੋਕ ਸਭਾ ਮੈਂਬਰ ਕਿਰਨ ਖੇਰ ਰਾਮ ਦਰਬਾਰ ਵਿੱਚ ਬਣੇ ਨਵੇਂ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਮੌਕੇ ਸਮਾਗਮ ਵਿੱਚ ਬੋਲ ਰਹੇ ਸਨ। ਕਿਰਨ ਖੇਰ ਨੇ ਕਿਹਾ ਕਿ ਹੱਲੋਮਾਜਰਾ ਦੇ ਦੀਪ ਕੰਪਲੈਕਸ ਦਾ ਬੁਰਾ ਹਾਲ ਸੀ, ਉਥੇ ਪਾਣੀ ਭਰ ਜਾਂਦਾ ਸੀ। ਕੰਪਲੈਕਸ ਨੂੰ ਜਾਣ ਵਾਲੀ ਪੂਰੀ ਸੜਕ ਬਣਵਾਈ, ਜਿੱਥੇ ਪਾਣੀ ਭਰ ਜਾਂਦਾ ਸੀ। ਹੁਣ ਜੇਕਰ ਦੀਪ....

ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਇਕ ਸਾਲ 'ਚ ਹੀ ਕੀਤੀਆਂ ਪੂਰੀਆਂ ਪਹਿਲੇ ਸਾਲ ਵਿੱਚ ਹੀ ਲੋਕਾਂ ਦੀਆਂ ਉਮੀਦਾਂ, ਭਰੋਸੇ 'ਚ ਹੋਈਆਂ ਤਬਦੀਲ ਤਿੰਨ ਕਰੋੜ ਪੰਜਾਬੀਆਂ ਦਾ ਯਕੀਨ ਨਾ ਟੁੱਟਣ ਦੇਣ ਦਾ ਦਿੱਤਾ ਭਰੋਸਾ ਆਮ ਆਦਮੀ ਦੀ ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 16 ਮਾਰਚ : ਪਿਛਲੇ ਇਕ ਸਾਲ ਵਿੱਚ ਪੰਜਾਬ ਦੇ ਲਾਮਿਸਾਲ ਵਿਕਾਸ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ ਕਰਨ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਗਲੀ ਸਰਕਾਰ ਬਣਾਉਣ ਲਈ....

ਪੰਜਾਬ ਦੇ ਪਹਿਲੇ ਝੋਨੇ ਦੀ ਪਰਾਲੀ ਆਧਾਰਿਤ ਟੋਰੋਫੈਕਸ਼ਨ ਪਲਾਂਟ ਨੂੰ ਮਿਲੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਿੱਤੀ ਸਹਾਇਤਾ : ਮੀਤ ਹੇਅਰ ਚੰਡੀਗੜ੍ਹ, 16 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੋਰਡ ਦੇ ਯਤਨਾਂ ਸਦਕਾ ਇਕ ਉਦਯੋਗਿਕ ਇਕਾਈ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਝੋਨੇ....

ਸੁਨਾਮ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ’ਚ ਲਗਭਗ 138.71 ਕਰੋੜ ਦੇ ਚੱਲ ਰਹੇ ਹਨ ਵੱਖ-ਵੱਖ ਵਿਕਾਸ ਪ੍ਰੋਜੈਕਟ : ਅਮਨ ਅਰੋੜਾ
ਕੈਬਨਿਟ ਮੰਤਰੀ ਨੇ ਸੁਨਾਮ ਹਲਕੇ ਦੀਆਂ ਪੰਚਾਇਤਾਂ, ਯੂਥ ਕਲੱਬਾਂ ਤੇ ਸ਼ਹਿਰੀ ਖੇਤਰਾਂ ਲਈ ਵੰਡੀਆਂ 4.60 ਕਰੋੜ ਰੁਪਏ ਦੀਆਂ ਗ੍ਰਾਂਟਾਂ ਇੱਕ ਸਾਲ ’ਚ ਹੀ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਨਾਲ-ਨਾਲ ਸਿਹਤ ਤੇ ਸਿੱਖਿਆ ਦੇ ਖੇਤਰ ’ਚ ਚੁੱਕੇ ਵੱਡੇ ਕ੍ਰਾਂਤੀਕਾਰੀ ਕਦਮ: ਕੈਬਨਿਟ ਮੰਤਰੀ ਅਮਨ ਅਰੋੜਾ ਸੰਗਰੂਰ, 16 ਮਾਰਚ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ....

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਕਰਨ ਦੇ ਹੁਕਮ ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਵਰ੍ਹਾ ਪਹਿਲਾਂ ਸਹੁੰ ਚੁੱਕਣ ਸਮੇਂ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਿਆ ਜਾਵੇਗਾ। ਇਸੇ ਲੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਭਾਗ ਦੇ....

ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਦਾ ਇਹ ਉਪਰਾਲਾ ਵਿਭਾਗ ਦੀਆਂ ਪ੍ਰਾਪਤੀਆਂ ਦੇ ਤਿਮਾਹੀ ਰਿਪੋਰਟ ਕਾਰਡ ਵਜੋਂ ਕੰਮ ਕਰੇਗਾ ਚੰਡੀਗੜ੍ਹ, 16 ਮਾਰਚ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਤਿਮਾਹੀ ਨਿਊਜ਼ਲੈਟਰ ਦਾ ਪਹਿਲਾ ਅੰਕ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਥਾਨਕ ਸਰਕਾਰਾਂ ਵਿਭਾਗ ਦੇ ਰਿਪੋਰਟ ਕਾਰਡ ਵਜੋਂ ਕੰਮ ਕਰੇਗਾ।ਅੱਜ ਇੱਥੇ ਮਿਉਂਸਪਲ ਭਵਨ ਵਿਖੇ ਨਿਊਜ਼ਲੈਟਰ....

ਸਰਕਾਰ ਦੀਆਂ ਹੋਰ ਲੋਕ-ਪੱਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਨੂੰ ਇਨਕਲਾਬੀ ਕਦਮ ਕਰਾਰ ਦਿੱਤਾ ਚੰਡੀਗੜ੍ਹ, 16 ਮਾਰਚ : ਆਮ ਆਦਮੀ ਨੂੰ ਰਾਹਤ ਦੇਣ ਦੇ ਮੰਤਵ ਨਾਲ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸੂਬੇ ਦੀਆਂ ਚਾਰ ਸੜਕਾਂ ਨੂੰ ਯਾਤਰੀਆਂ ਲਈ ਟੋਲ ਫਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ 509 ਕਰੋੜ ਰੁਪਏ ਦੀ ਲਾਗਤ ਨਾਲ 3571 ਕਿਲੋਮੀਟਰ ਲਿੰਕ ਸੜਕਾਂ ਦਾ ਨਵੀਨੀਕਰਨ ਅਤੇ ਵਿਸ਼ੇਸ਼ ਮੁਰੰਮਤ ਕੀਤੀ ਗਈ ਹੈ। ਪੰਜਾਬ ਸਰਕਾਰ ਦੀਆਂ ਇੱਕ ਸਾਲ ਦੀਆਂ....