ਪੰਜਾਬ

ਇੱਕ ਅਪ੍ਰੈਲ ਤੋਂ ਸਿਰਫ ਸ਼ਹਿਰਾਂ ਚ ਬੀਅਰ ਅਤੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੀਆਂ ਜਾ ਰਹੀਆਂ ਹਨ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 15 ਮਾਰਚ : ਬੀਅਰ ਅਤੇ ਸ਼ਰਾਬ ਪੀਣੀ ਹੈ ਤਾਂ ਉਸਨੂੰ ਠੇਕੇ ’ਤੇ ਜਾਣ ਦੀ ਜਰੂਰਤ ਨਹੀਂ ਪਵੇਗੀ। ਪੰਜਾਬ ਸਰਕਾਰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਅਪ੍ਰੈਲ ਤੋਂ ਸਿਰਫ ਸ਼ਹਿਰਾਂ ਚ ਬੀਅਰ ਅਤੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੀਆਂ ਜਾ ਰਹੀਆਂ ਹਨ ਅਤੇ ਇਸ ਨਾਲ ਸਰਕਾਰ ਦੀ ਆਮਦਨ ਵਧੇਗੀ। ਫਿਲਹਾਲ 77 ਬੀਅਰ ਅਤੇ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹਣ ਜਾ ਰਹੀਆਂ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਲੋਕ ਠੇਕੇ ’ਤੇ ਜਾਣ ਤੋਂ ਬਚਦੇ ਹਨ। ਅਜਿਹੇ ਲੋਕਾਂ ਨੂੰ ਹੁਣ ਠੇਕੇ ’ਤੇ ਜਾਣ....
ਸੁਨਾਮ - ਬਠਿੰਡਾ ਰੋਡ ਤੇ ਦੋ ਕਾਰਾਂ ਵਿੱਚ ਹੋਈ ਸਿੱਧੀ ਟੱਕਰ ‘ਚ 4 ਲੋਕਾਂ ਦੀ ਮੌਤ ਅਤੇ 4 ਦੇ ਗੰਭੀਰ ਜਖ਼ਮੀ
ਸੁਨਾਮ, 15 ਮਾਰਚ : ਸੁਨਾਮ - ਬਠਿੰਡਾ ਰੋਡ ਤੇ ਪਿੰਡ ਬੀਰ ਕਲਾਂ ਦੇ ਨਜ਼ਦੀਕ ਦੋ ਕਾਰਾਂ ਵਿੱਚ ਹੋਈ ਸਿੱਧੀ ਟੱਕਰ ‘ਚ 4 ਲੋਕਾਂ ਦੀ ਮੌਤ ਅਤੇ 4 ਦੇ ਗੰਭੀਰ ਜਖ਼ਮੀ ਹੋਣ ਦੀ ਦੁੱਖਦਾਈ ਖ਼ਬਰ ਹੈ। ਇਸ ਹਾਦਸੇ ਸਬੰਧੀ ਪੀੜਤਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਿਰਸਾ ਵਾਸੀ ਜੋ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਇਲਾਜ ਕਰਵਾ ਕੇ ਵਾਪਸ ਪਰਤ ਰਹੇ ਸਨ, ਜਦੋਂ ਕਿ ਦੂਸਰੀ ਗੱਡੀ ਵਾਲੇ ਪਿੰਡ ਮਾੜੀ (ਬਠਿੰਡਾ) ਤੋਂ ਪਟਿਆਲਾ ਵਿਖੇ ਅੱਖਾਂ ਦਾ ਇਲਾਜ ਕਰਵਾਉਣ ਲਈ ਜਾ ਰਹੇ ਲੋਕਾਂ ਦੀ ਕਾਰ ਨਾਲ ਟੱਕਰ ਹੋ ਗਈ।ਇਸ....
ਲਾਰੈਂਸ਼ ਬਿਸ਼ਨੋਈ ਨੇ ਚੈਨਲ ਨੂੰ ਦਿੱਤੀ ਇੰਟਰਵਿਊ ‘ਚ ਕੀਤਾ ਦਾਅਵਾ, ਸਿੱਧੂ ਮੂਸੇਵਾਲਾ ਦੀ ਹੱਤਿਆ ਮੇਰੇ ਕਹਿਣ ਤੇ ਹੋਈ, ਸਾਜ਼ਿਸ ਗੋਲਡੀ ਬਰਾੜ ਨੇ ਰਚੀ
ਲਾਰੈਂਸ ਨੇ ਇੰਟਰਵਿਊ 'ਚ ਕਿਹਾ ਸਲਮਾਨ ਨੇ ਸਾਡੇ ਸਮਾਜ ਨੂੰ ਨੀਵਾਂ ਦਿਖਾਇਆ ਹੈ : ਪੁਲਿਸ ਪ੍ਰਸ਼ਾਸਨ ਦਾ ਦਾਅਵਾ, ਇੰਟਰਵਿਊ ਬਠਿੰਡਾ ਜੇਲ੍ਹ ’ਚ ਨਹੀਂ ਹੋਇਆ ਪੁਲਿਸ ਦੀ ਗਿ੍ਫਤ ’ਚ ਰਹਿਣ ਦੌਰਾਨ ਲਾਰੈਂਸ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ : ਪੁਲਿਸ ਕਮਿਸ਼ਨਰ ਜੈਪੁਰ ਪੰਜਾਬ ਤੇ ਰਾਜਸਥਾਨ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਸਾਡੇ ਨਹੀਂ ਹੋਈ ਇੰਟਰਵਿਊ ਇਸ ਵੀਡੀਓ ਦਾ ਤਿਹਾੜ ਜੇਲ੍ਹ ਦਿੱਲੀ ਨਾਲ ਕੋਈ ਸਬੰਧ ਨਹੀਂ ਹੈ : ਜੇਲ੍ਹ ਪ੍ਰਸ਼ਾਸਨ ਚੰਡੀਗੜ੍ਹ 15 ਮਾਰਚ : ਸਾਡੇ ਦੇਸ਼ ਦੀਆਂ ਜੇਲ੍ਹਾਂ ਕਿੰਨੀਆਂ ਸੁਰੱਖਿਅਤ....
ਮੁੱਖ ਮੰਤਰੀ ਭਗਵੰਤ ਮਾਨ ਨੇ 6 ਮੰਤਰੀਆਂ ਦੇ ਮਹਿਕਮੇ ਬਦਲੇ
ਚੰਡੀਗੜ੍ਹ, 15 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਕੈਬਨਿਟ ਮੰਤਰੀਆਂ ਦੇ ਮਹਿਕਮਿਆਂ 'ਚ ਬਦਲਾਅ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਆਪਣੇ 6 ਮੰਤਰੀਆਂ ਦੇ ਮਹਿਕਮਿਆਂ 'ਚ ਬਦਲਾਅ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਮੁੱਖ ਮੰਤਰੀ ਭਗਵੰਤ ਮਾਨ, ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ, ਲਾਲਜੀਤ ਸਿੰਘ ਭੁੱਲਰ, ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਦੇ ਨਾਂਅ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਸ਼ਹਿਰੀ ਵਿਕਾਸ ਵਿਭਾਗ ਅਤੇ ਸੂਚਨਾ ਤੇ ਲੋਕ....
ਬੱਬੂ ਮਾਨ ਤੇ ਮਨਕੀਰਤ ਔਲਖ ਨੂੰ ਮਾਰਨ ਲਈ ਬੰਬੀਹਾ ਗੈਂਗ ਬਣਾ ਰਿਹਾ ਸੀ ਯੋਜਨਾ, ਪੁਲਿਸ ਨੇ 4 ਗੈਂਗਸਟਰ ਕੀਤੇ ਗ੍ਰਿਫਤਾਰ
ਚੰਡੀਗੜ੍ਹ, 15 ਮਾਰਚ : ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਦੇ ਕਤਲ ਦੀ ਯੋਜਨਾ ਬਣਾ ਰਿਹੇ ਦਵਿੰਦਰ ਬੰਬੀਹਾ ਗੈਂਗ ਦੇ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈਲ ਵੱਲੋਂ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਗੈਂਗ ਨੂੰ ਅਰਮਾਨੀਆ ਵਿੱਚ ਲੁਕਿਆ ਲੱਕੀ ਪਟਿਆਲ ਚਲਾ ਰਿਹਾ ਹੈ। ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਬੰਬੀਹਾ ਗਰੁੱਪ ਦੇ ਗੈਂਗਸਟਰਾਂ ਨੇ ਖੁਲਾਸਾ ਕੀਤਾ ਕਿ....
ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਦ੍ਰਿੜ : ਅਨਮੋਲ ਗਗਨ ਮਾਨ
ਸਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਚੰਡੀਗੜ੍ਹ, 15 ਮਾਰਚ : ਪੰਜਾਬ ਦੇ ਸਿਕਾਇਤ ਨਿਵਾਰਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ ਤਰਾਂ ਦਿ੍ੜ ਹੈ । ਉਨ੍ਹਾਂ ਕਿਹਾ ਵਿਕਾਸ ਦੇ ਕੰਮਾਂ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਹਲਕਾ ਖਰੜ ਦੇ ਵੱਖ....
ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ : ਭਗਵੰਤ ਮਾਨ
ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ ਅੰਮ੍ਰਿਤਸਰ, 15 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ....
ਬਿਸ਼ਨੋਈ ਦੀ ਬਠਿੰਡਾ ਜੇਲ੍ਹ ਤੋਂ ਇੰਟਰਵਿਊ ਸਪਸ਼ਟ ਸੰਕੇਤ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਈ : ਬਾਦਲ
ਮੂਸੇਵਾਲਾ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਈ, ਕਿਹਾ ਕਿ ਅਕਾਲੀ ਦਲ ਪਰਿਵਾਰ ਨੂੰ ਆਪਣੇ ਪੁੱਤਰ ਦਾ ਇਨਸਾਫ ਲੈਣ ਵਿਚ ਮਦਦ ਕਰੇਗਾ ਭਗਵੰਤ ਮਾਨ ਹੁਣ ਅਸਤੀਫਾ ਦੇਵੇ ਕਿਉਂਕਿ ਉਸਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਿਹਾ: ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 15 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਨੂੰ ਹੁਣ ਆਪਣੀ ਕੁਰਸੀ ’ਤੇ ਬਹਿਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਰਹਿ ਗਿਆ ਕਿਉਂਕਿ ਉਹ ਬਤੌਰ ਗ੍ਰਹਿ ਮੰਤਰੀ....
ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਸਰਕਾਰ ਨੇ ਇਕ ਸਾਲ ਅੰਦਰ ਹੀ ਪੂਰੇ ਕੀਤੇ: ਮੀਤ ਹੇਅਰ
ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਇਕ ਸਾਲ ਪੂਰਾ ਹੋਣ ‘ਤੇ ਬੋਲੇ ਕੈਬਨਿਟ ਮੰਤਰੀ ਮੀਤ ਹੇਅਰ ਚੰਡੀਗੜ੍ਹ, 15 ਮਾਰਚ : ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਪਹਿਲੇ ਇਕ ਸਾਲ ਦੇ ਅੰਦਰ ਹੀ ਪੂਰੇ ਕਰ ਦਿੱਤੇ ਹਨ। ਇਕ ਸਾਲ ਦੇ ਅਰਸੇ ਦੌਰਾਨ ਸਰਕਾਰ ਦੀ ਇੱਛਾ ਸ਼ਕਤੀ ਅਤੇ ਮੁੱਖ ਮੰਤਰੀ ਦੇ ਕੰਮ ਕਰਨ ਦੀ ਨੀਅਤ ਵਿੱਚ ਕੋਈ ਕਮੀ ਨਹੀਂ ਸੀ। ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਕਿਸੇ ਵੀ ਪੰਜਾਬੀ ਨੂੰ ਨੀਅਤ ਵਿੱਚ ਕੋਈ ਖੋਟ ਨਜ਼ਰ ਨਹੀਂ ਆਈ। ਇਹ ਗੱਲ....
ਪੰਜਾਬ ਵਿੱਚ ਪਿਛਲੇ ਇੱਕ ਸਾਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ‘ਚ ਹੋਇਆ ਮਹੱਤਵਪੂਰਨ ਸੁਧਾਰ : ਡੀਜੀਪੀ ਯਾਦਵ
ਪਿਛਲੇ ਇੱਕ ਸਾਲ ਦੌਰਾਨ ਪੰਜਾਬ ਵਿੱਚ ਅਪਰਾਧਕ ਕਾਰਵਾਈਆਂ ਵਿੱਚ ਆਈ ਮਹੱਤਵਪੂਰਨ ਗਿਰਾਵਟ, ਨਸ਼ਿਆਂ ਦੀ ਬਰਾਮਦਗੀ ਵਧੀ 16 ਮਾਰਚ 2022 ਤੋਂ ਹੁਣ ਤੱਕ 863.9 ਕਿਲੋ ਹੈਰੋਇਨ, 888 ਕਿਲੋ ਅਫੀਮ, 1229 ਕਿਲੋ ਗਾਂਜਾ, 10.36 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 17568 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ 168 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼ ਏਜੀਟੀਐਫ ਨੇ ਪੰਜ ਗੈਗਸਟਰ ਢੇਰ ਕਰਨ ਤੋਂ ਇਲਾਵਾ 582 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ....
ਪੰਜਾਬ ਪੁਲਿਸ ਨੇ 8 ਮਹੀਨਿਆਂ 'ਚ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ
5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10.36 ਕਰੋੜ ਰੁਪਏ ਦੀ ਡਰੱਗ ਮਨੀ, 464 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਇੱਕ ਹਫ਼ਤੇ ਵਿੱਚ 7.60 ਕਿਲੋ ਹੈਰੋਇਨ, 13.87 ਕਿਲੋ ਗਾਂਜਾ, 10.30 ਕਿਲੋ ਅਫੀਮ, 1.47 ਲੱਖ ਰੁਪਏ ਦੀ ਡਰੱਗ ਮਨੀ ਸਮੇਤ 234 ਨਸ਼ਾ ਤਸਕਰ/ਸਪਲਾਇਰ ਕਾਬੂ ਚੰਡੀਗੜ੍ਹ, 14 ਮਾਰਚ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ....
ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਿਤ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ 300 ਤੋਂ ਵੱਧ ਟਿਕਾਣਿਆਂ 'ਤੇ ਇੱਕੋ ਸਮੇਂ ਕੀਤੀ ਛਾਪੇਮਾਰੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਏਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 14 ਮਾਰਚ : ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਤਹਿਤ ਵਿਦੇਸ਼ ਅਧਾਰਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ....
ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਲੋੜੀਂਦੀ ਬਜਟ ਰਕਮ ਦੇਣ ਦਾ ਫੈਸਲਾ : ਚੀਮਾ
ਚੰਡੀਗੜ੍ਹ, 14 ਮਾਰਚ : ਚੰਡੀਗੜ੍ਹ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਪ੍ਰਿੰਸੀਪਲ ਸਕੱਤਰ (ਵਿੱਤ) ਅਤੇ ਪ੍ਰਿੰਸੀਪਲ ਸਕੱਤਰ (ਉਚੇਰੀ ਸਿੱਖਿਆ) ਪੰਜਾਬ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੀਆਂ ਮੀਟਿੰਗਾਂ ਹੋਈਆਂ ਜਿਸ ਵਿੱਚ ਸਰਕਾਰ ਨੇ ਸਪਸ਼ਟ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਯੂਨੀਵਰਸਿਟੀ ਵੱਲੋਂ ਮੰਗੀ ਲੋੜੀਂਦੀ (30 ਕਰੋੜ ਪ੍ਰਤੀ ਮਹੀਨਾ) ਪੂਰੀ ਗਰਾਂਟ....
ਫਿਰੋਜ਼ਪੁਰ ਵਿਖੇ 100 ਬੈਡਾਂ ਦੇ ਪੀਜੀਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋਵੇਗੀ : ਸੁਖਬੀਰ ਬਾਦਲ
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਨੇ ਇਸ ਲਈ ਪ੍ਰਵਾਨਗੀ ਦਿੱਤੀ ਚੰਡੀਗੜ੍ਹ, 14 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਫਿਰੋਜ਼ਪੁਰ ਵਿਚ 100 ਬੈਡਾਂ ਦੇ ਪੀ ਜੀ ਆਈ ਸੈਟੇਲਾਈਟ ਸੈ਼ਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋ ਜਾਵੇਗੀ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਮਨਸੁੱਖ ਮਾਂਡਵੀਆ ਨੇ ਇਸਦੀ ਪ੍ਰਵਾਨਗੀ ਦੇ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਇਸ ਸਬੰਧ ਵਿਚ ਕੇਂਦਰੀ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ, ਨੇ....
ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ
ਇੱਕ ਸਾਲ ਵਿੱਚ 26,797 ਨੌਕਰੀਆਂ ਦਿੱਤੀਆਂ : ਅਮਨ ਅਰੋੜਾ ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ....