ਪੰਜਾਬ

ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਮਹਿਲਾ ਉੱਦਮੀਆਂ ਨੂੰ ਖੇਤੀਬਾੜੀ ਖੇਤਰ ਨਾਲ ਜੁੜਨਾ ਚਾਹੀਦਾ ਹੈ: ਧਾਲੀਵਾਲ
ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਹਿਲਾ ਉੱਦਮੀਆਂ ਨੂੰ ਖੇਤੀ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇੱਕ ਔਰਤ ਉੱਦਮੀ ਨੂੰ ਘੱਟੋ-ਘੱਟ ਦਸ ਔਰਤਾਂ ਨੂੰ ਆਪਣੇ ਨਾਲ ਜੋੜ ਕੇ ਆਤਮ ਨਿਰਭਰ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਧਾਲੀਵਾਲ ਜੀਟੀ ਇੰਡੀਆ ਅਤੇ ਪੀਐਚਡੀ ਚੈਂਬਰ ਵੱਲੋਂ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਕੰਪਲੈਕਸ, ਚੰਡੀਗੜ ਵਿਖੇ ਬੁੱਧਵਾਰ ਨੂੰ ਰੂਰਲ ਲਾਈਵਲੀਹੁੱਡ ਸੰਮੇਲਨ ਵਿੱਚ....
ਮੁੱਖ ਮੰਤਰੀ ਮਾਨ ਵੱਲੋਂ ਸੂਬੇ ਵਿੱਚ ਹੋਰ 500 ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ
ਚੰਡੀਗੜ੍ਹ : ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੋਰ 500 ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 26 ਜਨਵਰੀ ਤੱਕ ਸੂਬੇ ਵਿੱਚ 500 ਕਲੀਨਿਕ ਲੋਕਾਂ ਦੇ ਹਵਾਲੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ 15 ਅਗਸਤ ਨੂੰ 100 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਸੀ। ਪਿਛਲੇ ਚਾਰ ਮਹੀਨਿਆਂ ਦੌਰਾਨ ਪੰਜ ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰ ਚੁੱਕੇ....
ਸਰਕਾਰ ਸੂਬੇ ਵਿੱਚ ਵਣ ਹੇਠਲਾ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ : ਕਟਾਰੂਚੱਕ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਣ ਹੇਠਲਾ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਜਿਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਸੂਬੇ ਭਰ ਵਿੱਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਪੂਰਾ ਕਰ ਲਿਆ ਗਿਆ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਭਰ ਦੇ ਜ਼ਿਲ੍ਹਾ ਵਣ ਅਧਿਕਾਰੀਆਂ ਨਾਲ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਇਹ....
‘ਕੇਅਰ ਕੰਪੇਨੀਅਨ ਪ੍ਰੋਗਰਾਮ ਦੀ ਮੰਤਰੀ ਜੌੜਾਮਾਜਰਾ ਨੇ ਕੀਤੀ ਸ਼ੁਰੂਆਤ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਨੂੰ ਪ੍ਰਮੁੱਖ ਤਰਜੀਹ ਦਿੱਤੇ ਜਾਣ ਦੇ ਮੱਦੇਨਜ਼ਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬਾ ਸਰਕਾਰ ਦੇ ਸਿਹਤ ਜਾਗਰੂਕਤਾ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ‘ਕੇਅਰ ਕੰਪੇਨੀਅਨ ਪ੍ਰੋਗਰਾਮ (ਸੀਸੀਪੀ)’ ਦੀ ਸ਼ੁਰੂਆਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਇਹ ਪ੍ਰੋਗਰਾਮ....
ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਤੰਤਰਤਾ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ। ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ....
ਪ੍ਰਾਇਮਰੀ ਹੈਲਥ ਕੇਅਰ ਵਿੱਚ ਭਗਵੰਤ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ : ਜੌੜਾਮਾਜਰਾ
ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਦੇ ਖੇਤਰ ‘ਚ ਸ਼ੁਰੂ ਵਿਲੱਖਣ ਪਹਿਲ ‘ਆਮ ਆਦਮੀ ਕਲੀਨਿਕਾਂ’ ‘ਤੇ ਬੀਤੇ ਚਾਰ ਮਹੀਨਿਆਂ ਦੌਰਾਨ ‘ਤੇ ਪੰਜ ਲੱਖ ਤੋਂ ਵੱਧ ਲੋਕਾਂ ਨੇ ਪਹੁੰਚ ਕੀਤੀ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਕਲੀਨਿਕਾਂ ‘ਤੇ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦਾ ਅੰਕੜਾ ਅੱਠ ਹਜ਼ਾਰ ਤੋਂ ਟੱਪ ਗਿਆ ਹੈ। ਸ. ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ....
ਮੰਤਰੀ ਚੀਮਾ ਨੇ ਆਰਥਿਕ ਅਤੇ ਅੰਕੜਾ ਸੰਸਥਾ ਵਿੱਚ ਦੋ ਜਾਂਚ ਕਰਤਾਵਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਰਥਿਕ ਅਤੇ ਅੰਕੜਾ ਸੰਸਥਾ ਵਿੱਚ ਦੋ ਜਾਂਚ ਕਰਤਾਵਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਂਪਦਿਆਂ ਵਿੱਤ ਮੰਤਰੀ ਨੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।ਵਿੱਤ ਮੰਤਰੀ ਨੇ ਉਨ੍ਹਾਂ ਨੂੰ ਡਿਸਟੈਂਸ ਐਜੂਕੇਸ਼ਨ ਰਾਹੀਂ ਆਪਣੀ ਵਿਦਿਅਕ ਯੋਗਤਾ ਵਿੱਚ ਹੋਰ ਸੁਧਾਰ....
ਮੁੱਖ ਮੰਤਰੀ ਮਾਨ ਦੀ ਵਿਲੱਖਣ ਪਹਿਲਕਦਮੀ, 3 ਦਸੰਬਰ ਨੂੰ ਲਗਾਇਆ ਜਾਵੇਗਾ ਅਪਾਹਜਾਂ ਲਈ ਵਿਸ਼ੇਸ਼ ਕਰਜ਼ਾ ਕੈਂਪ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਦਿਵਿਆਂਗਾਂ ਦੀਆਂ ਮੰਗਾਂ ਦਾ ਜ਼ਲਦੀ ਹੀ ਨਿਪਟਾਰਾ ਕੀਤਾ ਜਾਵੇਗਾ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ....
ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਡੀਜੀਪੀ ਗੌਰਵ ਯਾਦਵ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਾਤਾ ਚਰਨ ਕੌਰ ਨੇ ਵੀ ਡੀਜੀਪੀ ਨਾਲ ਗੱਲਬਾਤ ਕੀਤੀ ਅਤੇ ਇਨਸਾਫ਼ ਦੀ ਮੰਗ ਕੀਤੀ । ਦੱਸ ਦੇਈਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਸਰਕਾਰ ਨੂੰ ਕਈ ਵਾਰੀ ਅਪੀਲ ਕੀਤੀ। ਉਨ੍ਹਾਂ ਨੇ ਪੰਜਾਬ ਪੁਲਿਸ ਅਤੇ ਸਰਕਾਰ ਦੀ ਕਾਰਜਗੁਜ਼ਾਰੀ ਉੱਤੇ ਕਈ ਸਵਾਲ ਖੜ੍ਹੇ ਕੀਤੇ ਸਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ....
ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ : ਡਾ. ਬਲਜੀਤ ਕੌਰ
ਚੰਡੀਗੜ੍ਹ : ਸੂਬੇ ਦੀ ਜਨਤਾ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਪੋਰਟਲ ਲਾਂਚ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ....
ਸਰਕਾਰ ਹਰ ਵਰਗ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਹੈ ਵਚਨਬੱਧ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਉਚੇਚੇ ਯਤਨ ਕਰ ਰਹੀ ਹੈ ਅਤੇ ਉਹਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਤਹਿਤ ਵਰਕਰਾਂ ਦੀ ਉਜਰਤ ਸਮੇਂ ਸਿਰ ਅਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੁੱਦਿਆਂ ਸਬੰਧੀ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਵਿਚਾਰ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੋਹਾਲੀ ਦੇ ਸੈਕਟਰ 68 ਵਿਖੇ ਸਥਿਤ ਵਣ ਕੰਪਲੈਕਸ ਵਿਖੇ ਜੰਗਲਾਤ ਵਰਕਰ....
ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਹੋਈ ਮੀਟਿੰਗ 'ਚ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੁਲਾਜ਼ਮਾਂ ਦੀਆਂ ਮੰਗਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ....
42.36 ਕਿਲੋ ਹੈਰੋਇਨ, 18 ਕਿਲੋ ਅਫੀਮ, 12 ਕਿਲੋ ਗਾਂਜਾ, 9 ਕੁਇੰਟਲ ਭੁੱਕੀ ਅਤੇ 14.80 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ : ਗਿੱਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਦੋ ਹਫ਼ਤਿਆਂ ਵਿੱਚ ਸੂਬੇ ਭਰ ‘ਚੋਂ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ 42 ਵਪਾਰਕ ਮਾਮਲਿਆਂ ਸਮੇਤ 406 ਐੱਫ.ਆਈ.ਆਰਜ਼ ਦਰਜ ਕਰਕੇ 513 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ....
ਸੂਬੇ ਵਿੱਚ ਡਾਕਟਰ ਭਾਈਚਾਰੇ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹਿਣ ਲਈ ਬਾਜਵਾ ਨੇ ਸਰਕਾਰ ਦੀ ਆਲੋਚਨਾ ਕੀਤੀ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਡਾਕਟਰ ਭਾਈਚਾਰੇ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ ਕਿਉਂਕਿ ਉਹ ਅਸੰਤੁਸ਼ਟ ਤੱਤਾਂ ਵੱਲੋਂ ਲਗਾਤਾਰ ਹਮਲੇ ਦਾ ਸ਼ਿਕਾਰ ਹੋ ਰਹੀ ਹੈ। ਸ਼ਨਿਚਰਵਾਰ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਬਾਜਵਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਅਤੇ ਦੁਖਦਾਈ ਹੈ ਕਿ ਇੱਕ 16 ਸਾਲਾ ਲੜਕੇ ਦੀ ਯਾਤਰੀ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਜਾਣੀ ਵੀ....
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਨਾਲ਼ ਪੈਨਲ ਮੀਟਿੰਗ
ਚੰਡੀਗੜ੍ਹ : ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਅਗਵਾਈ ਵਿੱਚ ਅਧਿਆਪਕ ਮਸਲਿਆਂ ਸਬੰਧੀ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈੰਸ ਨਾਲ ਅਹਿਮ ਪੈਨਲ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ। ਪੰਜਾਬ ਸਰਕਾਰ ਵਲੋਂ ਅਧਿਆਪਕ ਮਸਲੇ ਹੱਲ ਨਾ ਕਰਨ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ 13 ਨਵੰਬਰ ਨੂੰ ਆਨੰਦਪੁਰ ਸਾਹਿਬ ਤੋਂ ਸਿੱਖਿਆ ਮੰਤਰੀ ਦੇ ਘਰ ਤੱਕ ਚਿਤਾਵਨੀ ਮਾਰਚ ਦਾ ਐਲਾਨ ਕੀਤਾ ਹੋਇਆ ਸੀ। ਮੀਟਿੰਗ ਵਿੱਚ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।....