ਪੰਜਾਬ

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਫਰਵਰੀ ਮਹੀਨੇ ਦੌਰਾਨ 40 ਫੀਸਦੀ ਵਾਧਾ: ਜਿੰਪਾ
ਜਿੰਪਾ ਜਲਦ ਹੀ ਸੂਬੇ ਦੇ ਮਾਲ ਦਫ਼ਤਰਾਂ ਵਿਚ ਕਰਨਗੇ ਅਚਨਚੇਤੀ ਦੌਰੇ, ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ ਚੰਡੀਗੜ੍ਹ, 2 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਸੂਬੇ 'ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਿਰਫ ਫਰਵਰੀ ਮਹੀਨੇ ਦੌਰਾਨ ਹੀ ਪਿਛਲੇ ਸਾਲ ਦੇ ਮੁਕਾਬਲੇ 40 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਫਰਵਰੀ....
ਭਗਵੰਤ ਮਾਨ ਸਰਕਾਰ ਵੱਲੋਂ ਅਰਵਿੰਦ ਕੇਜਰੀਵਾਲ ਨੂੰ 65 ਰਾਸ਼ਟਰੀ ਚੈਨਲਾਂ ਤੇ ਦਿਖਾਉਣ ਲਈ 6.5 ਕਰੋੜ ਖਰਚੇ : ਖਹਿਰਾ ਨੇ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਜਾਣਕਾਰੀ
ਚੰਡੀਗੜ੍ਹ, 01 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਇਸ਼ਤਿਹਾਰਬਾਜੀ ਤੇ ਕਰੋੜਾਂ ਰੁਪੈ ਖਰਚੇ ਜਾਣ ਦੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੱਲੋਂ ਆਮ ਹੀ ਬਿਆਨਬਾਜੀ ਕੀਤੀ ਜਾਂਦੀ ਹੈ, ਇਸ ਸਬੰਧੀ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਪੂਰੀ ਜਾਣਕਾਰੀ ਅਨੁਸਾਰ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 65 ਰਾਸ਼ਟਰੀ ਚੈਨਲਾਂ ਤੇ ਦਿਖਾਉਣ....
ਪੈਸੇ ਨਾ ਦੇਣ ਕਾਰਨ ਪੁੱਤ ਨੇ ਕਹੀ ਮਾਰਕੇ ਕੀਤਾ ਮਾਂ ਦਾ ਕਤਲ, ਕਥਿਤ ਦੋਸ਼ੀ ਗ੍ਰਿਫਤਾਰ
ਲੌਂਗੋਵਾਲ, 01 ਮਾਰਚ : ਲੌਂਗੋਵਾਲ ਦੇ ਪਿੰਡ ਮੰਡੇਰ ਕਲਾਂ ਵਿੱਚ ਇੱਕ ਪੁੱਤ ਵੱਲੋਂ ਆਪਣੀ ਮਾਂ ਦੇ ਕਤਲ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਸੰਗਰੂਰ ਦੇ ਐਸਐਸਪੀ ਸੁਰੇਂਦਰ ਲਾਂਬਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 27.02.2023 ਨੂੰ ਮਿੱਠੂ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮੰਡੇਰ ਕਲਾਂ ਨੇ ਇਤਲਾਹ ਦਿੱਤੀ ਕਿ ਉਹ ਗੁਰੂਦੁਆਰਾ ਸਾਹਿਬ ਮੰਡੇਰ ਕਲਾਂ ਵਿਖੇ ਡਾਲੀ ਦਾ ਕੰਮ ਕਰਦਾ ਹੈ। ਮਿਤੀ 27-02-2023 ਨੂੰ ਜਦੋਂ ਮਿੱਠੂ ਸਿੰਘ ਡਾਲੀ ਕਰਕੇ ਕਰੀਬ 11:15 ਵਜੇ ਸੁਭਾ ਆਪਣੇ ਘਰ....
3 ਕਰੋੜ ਪੰਜਾਬੀਆਂ ਦੀ ਆਵਾਜ਼ "ਵਿਧਾਨ ਸਭਾ ਦਾ ਸੈਸ਼ਨ" ਬਿਨਾਂ ਕਿਸੇ ਰੋਕ ਟੋਕ ਤੋਂ ਚੱਲੇਗਾ : ਮੁੱਖ ਮੰਤਰੀ ਮਾਨ 
ਪੰਜਾਬ ਵਿੱਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ : ਮੁੱਖ ਮੰਤਰੀ ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਰਾਜਪਾਲ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਲਈ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦਾ ਬਜਟ 3 ਮਾਰਚ ਤੋਂ ਸ਼ੁਰੂ ਹੋਵੇਗਾ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ, ‘ਪੰਜਾਬ ਵਿੱਚ....
ਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ ਅਤੇ ਹੋਰ ਕੰਮਾਂ ਵਿੱਚ ਸੁਧਾਰ ਲਈ 7.45 ਕਰੋੜ ਖਰਚਣ ਦਾ ਲਿਆ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ
ਚੰਡੀਗੜ੍ਹ, 01 ਮਾਰਚ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਂਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।ਇਸ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਜਲੰਧਰ ਵਿੱਖੇ ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ....
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ
ਚੰਡੀਗੜ੍ਹ, 1 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ....
ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ: ਈ ਟੀ ਓ
ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਕੀਤੇ ਫੈਸਲਾ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਪੰਜਾਬ ਵਜ਼ਾਰਤ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 3 ਕਰੋੜ....
ਸਰਕਾਰ ਬਹਿਬਲ ਪੁਲਿਸ ਗੋਲੀਬਾਰੀ ਕੇਸ ਵਿੱਚ ਜਲਦੀ ਚਲਾਨ ਕਰੇਗੀ ਪੇਸ਼
ਮੰਤਰੀਆਂ ਤੇ ਕੌਮੀ ਇਨਸਾਫ਼ ਮੋਰਚੇ ਵਿਚਾਲੇ ਹੋਈ ਮੀਟਿੰਗ ਵਿੱਚ ਲਿਆ ਫੈਸਲਾ ਬੇਅਦਬੀ ਕੇਸਾਂ ਵਿੱਚ ਸਜ਼ਾਵਾਂ ਵਧਾਉਣ ਲਈ ਰਾਸ਼ਟਰਪਤੀ ਕੋਲ ਕੀਤੀ ਜਾਵੇਗੀ ਪੈਰਵਾਈ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਹੋਈ ਚਰਚਾ ਚੰਡੀਗੜ੍ਹ, 01 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ।....
ਸੂਬਾ ਸਰਕਾਰ ਲੋਕਪੱਖੀ ਫੈਸਲਿਆਂ ਨਾਲ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਸਮਰਪਿਤ: ਕਟਾਰੂਚੱਕ
ਖੁਰਾਕ,ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਪਨਸਪ ਦੀ ਸਮੀਖਿਆ ਮੀਟਿੰਗ ‘ਚ ਨਵੀਨਤਮ ਕਾਰਜ ਪ੍ਰਣਾਲੀ ਅਪਣਾਉਣ ਉੱਤੇ ਜ਼ੋਰ ਚੰਡੀਗੜ੍ਹ, 01 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰਾਂ ਸਮਰਪਿਤ ਹੈ।ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸੈਕਟਰ-34 ਵਿਖੇ ਪਨਸਪ ਅਦਾਰੇ ਦੇ ਕੰਮਕਾਜ ਦੀ....
ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਮੰਤਰੀ ਧਾਲੀਵਾਲ ਨੇ ਕੀਤੀ ਮੰਗ
ਵੱਡੀ ਗਿਣਤੀ ਵਿੱਚ ਯਾਤਰੀਆਂ ਦੀ ਸਹੂਲਤ ਲਈ ਸਿੱਧੇ ਹਵਾਈ ਸੰਪਰਕ ‘ਤੇ ਜ਼ੋਰ ਦੇਣ ਲਈ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ....
ਮੀਤ ਹੇਅਰ ਵੱਲੋਂ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ 
- ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ - ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ ਦੀ ਚੋਣ ਨੂੰ ਦਿੱਤਾ ਅੰਤਿਮ ਰੂਪ ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਕੇ ਜ਼ਮੀਨੀ ਪੱਧਰ ਉਤੇ ਆਪਣੀਆਂ ਗਤੀਵਿਧੀਆਂ ਦਾ ਦਾਇਰਾ ਵਧਾਉਣ ਅਤੇ ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲਗਾਉਣ ਦਾ ਸੱਦਾ ਦਿੱਤਾ ਹੈ। ਇਸ ਸੰਬੰਧੀ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ....
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕਰ ਕੀਤੀ ਸਮੀਖਿਆ
ਅਧਿਕਾਰੀਆਂ ਨੂੰ ਟੇਲਾਂ ਉਤੇ ਪੈਂਦੇ ਪਿੰਡਾਂ ਨੂੰ ਢੁਕਵੀਂ ਮਾਤਰਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ 31 ਮਾਰਚ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ, 28 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਸੂਬਾ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇੱਥੇ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ....
ਸਮਾਜਿਕ ਨਿਆਂ ਵਿਭਾਗ ਸਮਾਜ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਸਮੇਂ-ਸਮੇਂ ਤੇ ਨਿਆਂ ਦਿੰਦਾ ਰਿਹਾ ਹੈ : ਡਾ. ਬਲਜੀਤ ਕੌਰ
ਚੰਡੀਗੜ੍ਹ/ਪੂਨੇ, 28 ਫਰਵਰੀ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸ਼ਟਰ ਦੇ ਪੂਨੇ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਮਾਜਿਕ ਨਿਆਂ ਸਬੰਧੀ ਕਰਵਾਈ ਗਈ ਦੋ ਰੋਜ਼ਾ ਵਰਕਸ਼ਾਪ ਵਿੱਚ ਹਿੱਸਾ ਲਿਆ। ਇਹ ਵਰਕਸ਼ਾਪ ਮਿਤੀ 28 ਫਰਵਰੀ ਤੋਂ 1 ਮਾਰਚ ਤੱਕ ਆਯੋਜਿਤ ਕੀਤੀ ਗਈ ਹੈ। ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵੱਖ-ਵੱਖ ਮੰਤਰੀਆਂ ਅਤੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।....
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਸਿੱਖਿਆ ਮੰਤਰੀ ਨੇ ਕੀਤਾ ਟਵੀਟ 
ਚੰਡੀਗੜ੍ਹ, 28 ਫਰਵਰੀ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰਕੇ ਦੱਸਿਆ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਭਲਕੇ 1 ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ।
ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਰਕਾਰੀ ਆਈ.ਟੀ.ਆਈ. ਰੂਪਨਗਰ ਨੇ ਸਹੀਬੱਧ ਸਮਝੌਤਾ ਕੀਤਾ : ਮੰਤਰੀ ਬੈਂਸ
ਚੰਡੀਗੜ੍ਹ, 28 ਫਰਵਰੀ : ਸੂਬੇ ਵਿੱਚ ਤਕਨੀਕੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਵਿਭਾਗ ਪੰਜਾਬ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਸ. ਬੈਂਸ ਨੇ ਦੱਸਿਆ ਕਿ ਕਲਾਸ....