ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਲਿਸ ਲਈ ਇੱਕ ਰਾਸ਼ਟਰ, ਇੱਕ ਵਰਦੀ ਦੇ ਸੰਕਲਪ ਨੂੰ ਸੰਘੀ ਢਾਂਚੇ ਖ਼ਿਲਾਫ਼ ਸਾਜ਼ਿਸ਼ ਦੱਸਿਆ ਹੈ । ਪ੍ਰਧਾਨ ਮੰਤਰੀ ਮੋਦੀ ਨੇ ਉਪਰੋਕਤ ਵਿਚਾਰ ਹਰਿਆਣਾ ਦੇ ਸੂਰਜਕੁੰਡ ਵਿਖੇ ਕੇਂਦਰ ਸਰਕਾਰ ਦੁਆਰਾ ਆਯੋਜਿਤ ਦੋ ਦਿਨਾਂ "ਚਿੰਤਨ ਸ਼ਿਵਿਰ" ਵਿੱਚ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਗ੍ਰਹਿ ਮੰਤਰੀਆਂ ਨੂੰ ਆਪਣੇ ਵੀਡੀਓ ਕਾਨਫਰੰਸ ਸੰਬੋਧਨ ਦੌਰਾਨ ਪੇਸ਼....
ਪੰਜਾਬ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਲ ਕੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦੇ ਪ੍ਰਬੰਧ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਗਤੀਵਿਧੀਆਂ ਤੇਜ਼ ਕਰਨ ਅਤੇ ਲਾਰਵੇ ਦੀ ਜਾਂਚ ਲਈ ਕਰਮਚਾਰੀਆਂ ਦੀ ਗਿਣਤੀ ਵਧਾਉਣ....
ਮੁਹਾਲੀ : ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਹੀ ਅੱਜ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਿਸਾਨ ਵਿਕਾਸ ਚੈਂਬਰ, ਏਅਰਪੋਰਟ ਚੌਂਕ, ਐੱਸ ਏ ਐੱਸ ਨਗਰ (ਮੋਹਾਲੀ) ਵਿਖੇ ਪਰਾਲੀ ਨੂੰ ਅੱਗ ਨਾ ਲਾ ਕੇ, ਵਾਤਾਵਰਣ ਦੀ ਰੱਖਿਆ ਕਰਨ ਵਾਲੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਤੋਂ ਲਗਭੱਗ 150 ਕਿਸਾਨ ਜਿਨ੍ਹਾਂ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਨੂੰ ਸਨਮਾਨਿਤ....
ਚੰਡੀਗੜ੍ਹ : ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰ ਇਕ ਸਰਕਾਰੀ ਸਕੂਲ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ। ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨ੍ਹਾਂ ਦੇਖਿਆ ਸਾਡੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ ਤੇ ਕਲਾਤਮਕ , ਰਚਨਾਤਮਕ ਅਤੇ ਸਾਹਿਤਕ ਹੁਨਰਾਂ ਹੈ ਇਸ ਨੂੰ ਪ੍ਰਫੁੱਲਿਤ ਕਰਨ ਕਰਨ ਲਈ ਇਕ ਮੰਚ....
ਚੰਡੀਗੜ੍ਹ : ਪੰਜਾਬ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜਿਸ ਕਾਰਨ ਸੂਬੇ ਦੀ ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ। ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਮੇਂ ਦੌਰਾਨ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਹਵਾ ਕਾਰਨ ਪਰਾਲੀ ਦਾ ਚਿੱਟਾ ਧੂੰਆਂ ਸ਼ਹਿਰਾਂ ਵੱਲ ਵਧ ਰਿਹਾ ਹੈ। ਜਿਸ ਕਾਰਨ ਲੋਕਾਂ ਦਾ ਸਾਹ ਲੈਣਾ ਔਖਾ ਹੋ ਰਿਹਾ ਹੈ। ਪਰਾਲੀ ਨੂੰ ਅੱਗ ਲੱਗਣ ਕਾਰਨ ਨਿਕਲੇ ਧੂੰਏਂ ਕਾਰਨ ਕਈ ਸ਼ਹਿਰਾਂ ਵਿੱਚ ਹਵਾ ਵਿੱਚ....
ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਤੱਕ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪੀਣ ਵਾਲੇ ਪਾਣੀ ਦੀ ਕਮੀ ਹੈ, ਉਥੇ ਪੈਂਡਿੰਗ ਟਿਊਬਵੈਲਾਂ ਨੂੰ ਪਹਿਲ ਦੇ ਆਧਾਰ ’ਤੇ ਲਗਾਇਆ ਜਾ ਰਿਹਾ ਹੈ ਅਤੇ ਇਲਾਕੇ ਦੇ ਬਜ਼ੁਰਗਾਂ ਤੇ ਪਤਵੰਤਿਆਂ ਤੋਂ ਟਿਊਬਵੈਲਾਂ ਦੇ ਉਦਘਾਟਨ ਕਰਵਾਏ ਜਾ ਰਹੇ ਹਨ। ਉਹ ਅੱਜ ਵਾਰਡ ਨੰਬਰ 16 ਦੀ ਆਕਾਸ਼ ਕਲੋਨੀ ਵਿਚ 26 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ....
ਹੁਸ਼ਿਆਰਪੁਰ : ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਰੇਲਵੇ ਮੰਤਰੀ ਭਾਰਤ ਸਰਕਾਰ ਸ਼੍ਰੀ ਅਸ਼ਵਨੀ ਵੈਸ਼ਣਵ ਨੂੰ ਪੱਤਰ ਲਿਖ ਕੇ ਹੁਸ਼ਿਆਰਪੁਰ-ਦਿੱਲੀ ਪੈਸੰਜਰ ਟ੍ਰੇਨ ਨੂੰ ਮਥੁਰਾ, ਵਰਿੰਦਾਵਨ ਨਾਲ ਜੋੜਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਰੋਡ ਦੇ ਪੁਨਰ ਨਿਰਮਾਣ ਲਈ ਨਗਰ ਨਿਗਮ ਹੁਸ਼ਿਆਰਪੁਰ ਨੂੰ ਐਨ.ਓ.ਸੀ. ਦੇਣ ਦੀ ਵੀ ਅਪੀਲ ਕੀਤੀ ਹੈ। ਰੇਲਵੇ ਮੰਤਰੀ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ (ਕੋਡ ਐਚ.ਏ.ਐਕਸ) ਜ਼ਿਲ੍ਹੇ ਦਾ....
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿੱਤੀ ਫਜ਼ੂਲਖ਼ਰਚੀ ਵਿਰੁੱਧ ਚੇਤਾਵਨੀ ਦਿੱਤੀ ਹੈ, ਜੋ ਸੂਬੇ ਨੂੰ ਦੀਵਾਲੀਏਪਣ ਵੱਲ ਧੱਕ ਸਕਦੀ ਹੈ।ਵੜਿੰਗ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਜਿਸ ਦਰ 'ਤੇ ਕਰਜ਼ਾ ਲੈ ਰਹੀ ਹੈ, ਉਸ ਨਾਲ ਪਹਿਲਾਂ ਹੀ ਕਰਜ਼ਈ ਸੂਬੇ ਦੇ ਕਰਜੇ 'ਚ ਘੱਟੋ-ਘੱਟ 1 ਲੱਖ ਕਰੋੜ ਰੁਪਏ ਦਾ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ 6 ਮਹੀਨਿਆਂ ਵਿੱਚ ਸੂਬੇ ਨੇ 11,464 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ, ਜਿਸਦਾ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸ.ਏ.ਐਸ.ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਕਾਸ਼ੀਪੁਰ ਦੇ ਕੁੰਡੇਸ਼ਵਰੀ ਪਿੰਡ ਵਿੱਚ ਮਾਈਨਿੰਗ ਵਪਾਰੀ ਮਹਿਲ ਸਿੰਘ (70) ਦੀ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ....
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦ 41 ਮੈਂਬਰ ਤੇ ਸਰਪ੍ਰਸਤ ਨਾਮਜ਼ਦ ਕਰਨ ਵਾਸਤੇ ਜਾਰੀ ਨੋਟੀਫਿਕੇਸ਼ਨ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਅਸਿੱਧੇ ਤੌਰ ’ਤੇ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਕਰ ਲਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਘਟਨਾਕ੍ਰਮ ਅਕਾਲੀ ਦਲ ਲਈ ਹੈਰਾਨੀਜਨਕ ਨਹੀਂ ਹਨ ਕਿਉਂਕਿ ਇਹਨਾਂ ਨਾਲ ਪਾਰਟੀ....
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਨੇ ਅਸਿੱਧੇ ਤੌਰ ’ਤੇ ਪੰਜਾਬ ਵਿਚ ਕੇਂਦਰੀ ਰਾਜ ਲਾਗੂ ਕਰ ਦਿੱਤਾ ਹੈ ਕਿਉਂਕਿ ਉਹਨਾਂ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਕੌਮੀ ਜਾਂਚ ਏਜੰਸੀ (ਐਨ ਆਈ ਏ) ਦੇ ਦਫਤਰ ਸਾਰੇ ਸੂਬਿਆਂ ਵਿਚ ਖੋਲ੍ਹਣ ਦੇ ਬਿਆਨ ਦੀ ਪ੍ਰੋੜਤਾ ਕੀਤੀ ਹੈ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਮਹੇਸ਼ਇੰਦਰ ਸਿੰਘ....
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਮਾਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਬੇਬੁਨਿਆਦ ਸਵਾਲ ਖੜ੍ਹੇ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਦਹਾਕਿਆਂ ਤੱਕ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਨਜ਼ਰ ਅੰਦਾਜ਼ ਕਰ ਅਕਾਲੀ ਦਲ ਨੇ ਸਿਰਫ਼ ਪਰਿਵਾਰਵਾਦ ਦੀ ਰਾਜਨੀਤੀ ਕੀਤੀ ਅਤੇ ਆਪਣੇ ਪਰਿਵਾਰ ਦੀ ਹੀ ਭਲਾਈ ਕੀਤੀ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ....
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਡਿੱਗ ਰਹੀ ਆਰਥਿਕਤਾ ਅਤੇ ਵਿਗੜ ਰਹੀ ਵਿੱਤੀ ਸਿਹਤ 'ਤੇ ਚਿੰਤਾ ਜ਼ਾਹਰ ਕੀਤੀ ਹੈ । ਬਾਜਵਾ ਨੇ ਕਿਹਾ ਕਿ ਕੰਪਟਰੋਲਰ ਆਡੀਟਰ ਜਨਰਲ (ਕੈਗ) ਵੱਲੋਂ ਪੰਜਾਬ ਦੀ ਵਿੱਤੀ ਸਿਹਤ ਬਾਰੇ ਕੀਤੇ ਗਏ ਖ਼ੁਲਾਸੇ ਸੱਚਮੁੱਚ ਹੈਰਾਨ ਕਰਨ ਵਾਲੇ ਅਤੇ ਡੂੰਘੀ ਚਿੰਤਾ ਦਾ ਕਾਰਨ ਹਨ । ਬਾਜਵਾ ਨੇ ਕਿਹਾ, ਭਗਵੰਤ ਮਾਨ ਵੱਲੋਂ ਕੀਤੇ ਗਏ ਵੱਡੇ ਦਾਅਵੇ ਕਿ ਜਦੋਂ ਤੋਂ ਉਨ੍ਹਾਂ ਦੀ ਪਾਰਟੀ ਦੀ ਸਰਕਾਰ....
ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਪਾਕਿਸਤਾਨ ਵਿਖੇ 30 ਅਕਤੂਬਰ ਨੂੰ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਏ ਜਥੇ ਵਿਚ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਦੇਵ....
ਪਟਿਆਲਾ : ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। ਪਟਿਆਲਾ ਦੇ ਸਰਕਟ ਹਾਊਸ ਵਿਖੇ ਹੋਈ ਇਸ ਬੈਠਕ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ....