ਪੰਜਾਬ

ਅਧਿਕਾਰੀ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ, ਹਰ ਅਧਿਕਾਰੀ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ : ਮੁੱਖ ਮੰਤਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਕਾਰੀ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ....
ਨੈਸ਼ਨਲ ਆਯੁਰਵੇਦਾ ਦਿਵਸ ਅਤੇ ਧਨਵੰਤਰੀ ਦਿਵਸ-2022 'ਤੇ ਸਿਹਤ ਮੰਤਰੀ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਐੱਸ.ਏ.ਐੱਸ ਨਗਰ : ਆਯੁਰਵੇਦ ਦੀ ਸਮਰੱਥਾ ਦੀ ਵਰਤੋਂ ਕਰਕੇ ਬਿਮਾਰੀਆਂ ਅਤੇ ਮੌਤ ਦਰ ਨੂੰ ਘਟਾਉਣ ਲਈ ਆਯੁਰਵੇਦ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਜ਼ਰੂਰਤ ਹੈ, ਕਿਉਂਕਿ ਰੋਗਾਂ ਦੀ ਰੋਕਥਾਮ ਅਤੇ ਨਰੋਈ ਸਿਹਤ ਆਯੁਰਵੇਦ ਦਾ ਮੁੱਖ ਉਦੇਸ਼ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨੈਸ਼ਨਲ ਆਯੁਰਵੇਦਾ ਦਿਵਸ ਅਤੇ ਧਨਵੰਤਰੀ ਦਿਵਸ-2022 ਮੌਕੇ ਕੀਤਾ। ਧਨਵੰਤਰੀ ਦਿਵਸ ਜਿਸ ਨੂੰ ਸਰਕਾਰ ਨੇ ਰਾਸ਼ਟਰੀ ਆਯੁਰਵੇਦ ਦਿਵਸ ਵਜੋਂ ਘੋਸ਼ਿਤ ਕੀਤਾ ਹੈ। ਭਾਰਤ ਦਾ 7ਵਾਂ ਅਜਿਹਾ ਰਾਸ਼ਟਰੀ....
ਕਾਂਗਰਸ ਪ੍ਰਧਾਨ ਵੜਿੰਗ ਨੂੰ ਵਾਰਿਸ ਪੰਜਾਬ ਦੇ ਜੱਥੇਬੰਦੀ ਵੱਲੋਂ ਨੋਟਿਸ ਜਾਰੀ
ਚੰਡੀਗੜ੍ਹ : ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਾਰਿਸ ਪੰਜਾਬ ਦੇ ਜੱਥੇਬੰਦੀ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਜਥੇਬੰਦੀ ਦੇ ਖਿਲਾਫ ਕੀਤੀ ਗਈ ਬਿਆਨਬਾਜੀ ਨੂੰ ਲੈਕੇ ਭੇਜਿਆ ਗਿਆ ਹੈ। ਕਾਂਗਰਸ ਪ੍ਰਧਾਨ ਵੜਿੰਗ ਨੇ ਬੀਤੇ ਦਿਨੀਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਤੇ ਪਾਕਿਸਤਾਨ ਦੀ ਸ਼ਹਿ ‘ਤੇ ਕੰਮ ਕਰਨ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਇਲਜ਼ਾਮ ਲਾਏ ਸੀ। ਕਾਂਗਰਸ ਪ੍ਰਧਾਨ ਨੇ ਡੀਜੀਪੀ ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ....
ਸਪੀਕਰ ਸੰਧਵਾਂ ਵੱਲੋਂ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇੱਕ-ਲੱਖ ਰੁਪਏ ਦੇਣ ਦਾ ਐਲਾਨ
ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਨਵੀਂ ਪਹਿਲ ਕਦਮੀ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਆਪਣੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸੰਧਵਾਂ ਨੇ ਕਿਹਾ ਹੈ ਕਿ ਪਰਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਖਤਮ ਹੋਣ ਦੇ ਨਾਲ ਨਾਲ ਵਾਤਾਵਰਣ ’ਤੇ ਵੀ ਬੁਰਾ ਅਸਰ ਪੈਂਦਾ ਹੈ। ਉਨਾਂ ਕਿਹਾ ਕਿ ਗੁਰਬਾਣੀ ਦੀ ਸੇਧ ਅਨੁਸਾਰ ਪੰਜਾਬ ਦੇ ਲੋਕ ਕੁਦਰਤ ਨੂੰ ਸਭ ਤੋਂ ਵੱਧ....
ਦੀਵਾਲੀ ਵਾਲੇ ਦਿਨ ਸਿੱਧੂ ਮੂਸੇਵਾਲਾ ਦੇ ਸਮਾਰਕ 'ਤੇ ਹੋਵੇਗਾ ਵੈਰਾਗਮਈ ਕੀਰਤਨ, ਮਸ਼ਾਲ ਜਗਾ ਕੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ 
ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਭਲਕੇ ਦੀਵਾਲੀ ਵਾਲੇ ਦਿਨ ਸਭ ਧਰਮਾਂ ਦੇ ਲੋਕ ਸਿਰਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਇਕੱਠੇ ਹੋ ਕੇ ਸਿੱਧੂ ਮੂਸੇਵਾਲਾ ਦੇ ਸਮਾਰਕ ਤੇ ਪਹੁੰਚ ਕੇ ਵੈਰਾਗਮਈ ਕੀਰਤਨ ਕਰਨਗੇ ਅਤੇ ਉਨ੍ਹਾਂ ਵੱਲੋਂ ਮਸ਼ਾਲ ਜਗਾ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮੂਸਾ ਪਿੰਡ ਵੱਲੋਂ ਇਸ ਵਾਰ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ ਅਤੇ ਪਿੰਡ....
ਫੂਡ ਸੇਫਟੀ ਵਿੰਗ ਨੇ ਸੱਤ ਮਹੀਨਿਆਂ ਦੌਰਾਨ ਖਾਣ ਪੀਣ ਦੀਆਂ ਵਸਤਾਂ ਦੇ 5297 ਸੈਂਪਲ ਲਏ 
ਚੰਡੀਗੜ੍ਹ : ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਅਸੁਰੱਖਿਅਤ/ ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿ ਅਸੁਰੱਖਿਅਤ/ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਮਿਲਾਵਟਖੋਰੀ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਜੌੜਾਮਾਜਰਾ ਨੇ....
ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦੇ ਬਿਜਲੀ ਬਿੱਲ ਦਾ ਐਡਵਾਂਸ ਹੀ ਕੀਤਾ ਜਾ ਚੁੱਕਾ ਹੈ ਭੁਗਤਾਨ - ਜ਼ਿਲਾ ਪ੍ਰਸ਼ਾਸਨ  
ਨਵਾਂ ਸਹਿਰ : ਜ਼ਿਲਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਸ਼ਨਿਚਰਵਾਰ ਨੂੰ ਖਟਕੜ ਕਲਾਂ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਕੁਨੈਕਸ਼ਨ ਕੱਟੇ ਜਾਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ ਸਪੱਸ਼ਟ ਕੀਤਾ ਕਿ ਸ਼ਹੀਦ ਦੇ ਘਰ ਦਾ ਕੋਈ ਬਿਜਲੀ ਬਿੱਲ ਬਕਾਇਆ ਨਹੀਂ ਹੈ। ਐਸ.ਬੀ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ, ‘‘ਇਸ ਇਤਿਹਾਸਕ ਘਰ ਦੇ ਬਿਜਲੀ ਖ਼ਰਚਿਆਂ ਲਈ 6760 ਰੁਪਏ ਦਾ ਐਡਵਾਂਸ ਬਿੱਲ ਪੇਮੈਂਟ ਪਾਵਰਕੌਮ ਨੂੰ ਅਦਾ ਕੀਤੀ ਹੋਈ ਹੈ, ਇਸ ਲਈ ਕੁਨੈਕਸ਼ਨ ਕੱਟਣ ਦਾ ਕੋਈਂ....
ਸਪੀਕਰ ਸੰਧਵਾਂ ਨੇ ਨਹਿਰਾਂ ਪੱਕੀਆਂ ਕਰਨ ਕਰਕੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਦੇ ਸਬੰਧ ਵਿੱਚ ਮੁੱਖ ਮੰਤਰੀ ਮਾਨ ਨੂੰ ਕਰਵਾਇਆ ਜਾਣੂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਹਿਰਾਂ ਪੱਕੀਆਂ ਕਰਨ ਕਰਕੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਦੇ ਸਬੰਧ ਵਿੱਚ ਫਰੀਦਕੋਟ ਦੀਆਂ ਵੱਖ-ਵੱਖ ਸੰਸਥਾਵਾਂ ਦੀਆਂ ਚਿੰਤਾਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਇਨ੍ਹਾਂ ਚਿੰਤਾਵਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਸੁਸਾਇਟੀ ਫਾਰ ਇਕਾਲੋਜੀਕਲ ਐਂਡ ਇਨਵਾਇਰਮੈਂਟ ਰਿਸੋਰਸ ਫਰੀਦਕੋਟ ਤੇ ਜਲ ਜੀਵਨ ਬਚਾਊ ਮੋਰਚਾ ਅਤੇ ਹੋਰਨਾਂ ਲੋਕਾਂ ਵੱਲੋਂ ਨਹਿਰਾਂ ਪੱਕੀਆਂ ਕਰਨ ਕਰਕੇ ਦਰੱਖਤਾਂ....
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ: 31 ਜੂਨੀਅਰ ਸਹਾਇਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ 
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ....
ਸਰਕਾਰ ਦਾ ਫੈਸਲਾ, ਪੰਜਾਬੀ ਭਾਸ਼ਾ ਦੀ ਜਾਣਕਾਰੀ ਰੱਖਣ ਵਾਲੇ ਨੂੰ ਹੀ ਮਿਲੇਗੀ ਨੌਕਰੀ
ਚੰਡੀਗੜ : ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪੰਜਾਬ ਸਿਵਲ ਸਰਵਿਸਿਸਜ਼ ਨਿਯਮ-1994 ਦੇ ਨਿਯਮ-17 ਅਤੇ ਪੰਜਾਬ ਰਾਜ ਸੇਵਾ ਨਿਯਮ-1963 ਵਿਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਪੰਜਾਬ ਸਰਕਾਰ ਵਿਚ ਸਰਕਾਰੀ ਨੌਕਰੀਆਂ ਵਿਚ ਅਜਿਹੇ ਉਮੀਦਵਾਰਾਂ ਦੀ ਹੀ ਨਿਯੁਕਤੀ ਹੋਵੇਗੀ ਜੋ ਪੰਜਾਬੀ ਭਾਸ਼ਾ ਦੀ ਡੂੰਘੀ ਜਾਣਕਾਰੀ ਰੱਖਦੇ ਹੋਣ। ਪੰਜਾਬ ਸਿਵਲ ਸਰਵਿਸਿਜ਼ ਨਿਯਮ-1994 ਦੇ ਨਿਯਮ....
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 18.50 ਫੀਸਦੀ ਵਾਧਾ : ਜਿੰਪਾ
ਚੰਡੀਗੜ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਤੰਬਰ ਮਹੀਨੇ ‘ਚ ਪਿਛਲੇ ਸਾਲ ਦੇ ਮੁਕਾਬਲੇ 18.50 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਨੇ....
NIA ਨੇ ਤਰਨਤਾਰਨ ਵਿਚ ਆਈਲੈਟਸ ਤੇ ਟੂਰ ਐਂਡ ਟ੍ਰੈਵਲ ਦਾ ਕੰਮ ਕਰਨ ਵਾਲੇ ਤੋਂ 1.27 ਕਰੋੜ ਰੁਪਏ ਜ਼ਬਤ ਕੀਤੇ
ਤਰਨਤਾਰਨ : ਅਫਗਾਨਿਸਤਾਨ ਤੋਂ ਅਪ੍ਰੈਲ 2022 ਵਿਚ ਮੁਲਠੀ ਦੀ ਆੜ੍ਹ ਵਿਚ ਸਪਲਾਈ ਕੀਤੀ ਗਈ 700 ਕਰੋੜ ਰੁਪਏ ਦੀ ਹੈਰੋਇਨ ਮਾਮਲੇ ਵਿਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਤਰਨਤਾਰਨ ਵਿਚ ਦੋ ਥਾਵਾਂ ‘ਤੇ ਦਬਿਸ਼ ਦਿੱਤੀ। ਤਰਨਤਾਰਨ ਵਿਚ ਆਈਲੈਟਸ ਤੇ ਟੂਰ ਐਂਡ ਟ੍ਰੈਵਲ ਦਾ ਕੰਮ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਤੇ ਆਫਿਸ ਦੇ ਘਰ ਤੋਂ 1.27 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ। ਇੰਨਾ ਹੀ ਨਹੀਂ ਕੁਝ ਜ਼ਰੂਰੀ ਕਾਗਜ਼ਾਤ ਤੇ ਡਿਜੀਟਲ ਡਿਵਾਈਸ ਵੀ ਜ਼ਬਤ ਕੀਤੇ ਗਏ ਹਨ। ਇਸ ਮਾਮਲੇ ਵਿਚ ਪਹਿਲਾਂ ਤੋਂ ਹੀ ਸ਼੍ਰੀ ਬਾਲਾ ਜੀ....
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ 10 ਜੂਨੀਅਰ ਡਰਾਫਟਸਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ 10 ਜੂਨੀਅਰ ਡਰਾਫਟਸਮੈਨਾਂ(ਜੇ.ਡੀ.ਐਮਜ਼.) ਨੂੰ ਨਿਯੁਕਤੀ ਪੱਤਰ ਸੌਂਪੇ। ਉਨਾਂ ਦੱਸਿਆ ਕਿ 11/10/2022 ਨੂੰ 93 ਜੇ.ਡੀ.ਐਮਜ਼ ਅਤੇ 18 ਜੂਨੀਅਰ ਇੰਜੀਨੀਅਰਾਂ (ਇਲੈਕਟ੍ਰੀਕਲ ਵਿੰਗ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਉਨਾਂ ਕਿਹਾ ਕਿ 81 ਹੋਰ ਜੇ.ਡੀ.ਐਮਜ਼. ਅਤੇ 201 ਜੂਨੀਅਰ ਇੰਜੀਨੀਅਰਾਂ(ਸਿਵਲ) ਦੀ ਨਿਯੁਕਤੀ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਉਨਾਂ ਨੂੰ ਵੀ ਜਲਦ ਭਰਤੀ....
ਸਰਕਾਰ ਨੇ ਡਾ. ਗੋਸਲ ਨੂੰ ਵੀਸੀ ਦੇ ਆਹੁਦੇ ਤੋਂ ਨਾ ਹਟਾਇਆ ਤਾਂ ਲਈ ਜਾਵੇਗੀ ਕਾਨੂੰਨੀ ਰਾਇ : ਰਾਜਪਾਲ
ਚੰਡੀਗੜ੍ਹ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਵੀਸੀ ਦੀ ਨਿਯੁਕਤੀ ਨੂੰ ਲੈ ਕੇ ਮਾਨ ਸਰਕਾਰ ਅਤੇ ਰਾਜ ਭਵਨ ਵਿਚਾਲੇ ਟਕਰਾਅ ਤੇਜ਼ ਹੋ ਗਿਆ ਹੈ। ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਜੇ ਸਰਕਾਰ ਡਾ. ਸਤੀਸ਼ ਗੋਸਲ ਨੂੰ ਵੀਸੀ ਦੇ ਅਹੁਦੇ ਤੋਂ ਨਹੀਂ ਹਟਾਉਂਦੀ ਤਾਂ ਉਹ ਇਸ ਮੁੱਦੇ ‘ਤੇ ਕਾਨੂੰਨੀ ਰਾਏ ਲੈਣਗੇ। ਰਾਜ ਭਵਨ ‘ਚ ਬੁਲਾਈ ਗਈ ਪ੍ਰੈੱਸ ਕਾਨਫਰੰਸ ‘ਚ ਪੁਰੋਹਿਤ ਨੇ ਸਪੱਸ਼ਟ ਕੀਤਾ ਕਿ ਰਾਜਪਾਲ ਹੋਣ ਦੇ ਨਾਤੇ ਉਹ ਸੂਬੇ ਦੇ ਸੰਵਿਧਾਨਕ ਮੁਖੀ....
ਜਗਮੋਹਨ ਕੰਗ ਨੇ ਰਾਜਪਾਲ ਨੂੰ ਪੀ.ਏ.ਯੂ. ਲੁਧਿਆਣਾ ਦੇ ਵੀ.ਸੀ. ਦੀ ਨਿਯੁਕਤੀ ਬਾਰੇ ਲਿਖਿਆ ਪੱਤਰ
ਚੰਡੀਗੜ੍ਹ : ਪੀ.ਏ.ਯੂ. ਲੁਧਿਆਣਾ, ਦੇ ਵੀ.ਸੀ. ਦੀ ਨਿਯੁਕਤੀ ਬਾਰੇ ਜਗਮੋਹਨ ਕੰਗ ਨੇ ਰਾਜਪਾਲ ਨੂੰ ਪੱਤਰ ਲਿਖਿਆ ਹੈ। ਹੇਠਾਂ ਪੜ੍ਹੋ ਉਹਨਾਂ ਰਾਜਪਾਲ ਨੂੰ ਕੀ ਕਿਹਾ.... ਵਿਸ਼ਾ:— ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਦੀ ਨਿਯੁਕਤੀ ਬਾਰੇ ਮੈਂ ਆਪਜੀ ਦੇ ਧਿਆਨ ਵਿੱਚ ਲਿਆਉਂਣਾ ਚਾਹੁੰਦਾ ਹਾਂ, ਕਿ ਪਿੱਛਲੇ ਕੁੱਝ ਦਿਨਾਂ ਤੋਂ ਲਗਾਤਾਰ, ਪੰਜਾਬ ਸਰਕਾਰ ਵਲੋਂ ਹੁਣੇ—ਹੁਣੇ ਲਗਾਏ ਗਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਬਾਰੇ ਵਾਦ—ਵਿਵਾਦ....