ਖਟਕੜ ਕਲਾਂ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ ਦੇ ਸਾਹਮਣੇ ਧਰਨਾ ਦਿੰਦੇ ਹੋਏ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਘਿਰੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਰਾਰੀ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਪਾਰਟੀ ਸੂਬੇ ਭਰ ਵਿੱਚ ਆਪਣਾ....
ਪੰਜਾਬ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਐਮ ਪੀ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਹਨਾਂ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਇਕ ਹਫਤੇ ਵਿਚ ਜਵਾਬ ਮੰਗਿਆ ਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਉਹਨਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਜਾਰੀ ਕੀਤਾ ਹੈ। ਇਸ ਨੋਟਿਸ ਵਿਚ ਕਿਹਾ ਗਿਆ ਕਿ ਸਾਬਕਾ ਐਮ ਪੀ ਦੇ ਖਿਲਾਫ ਤਿੰਨ....
ਚੰਡੀਗੜ੍ਹ : ਦੀਵਾਲੀ ਮੌਕੇ ਪੰਜਾਬ ਕੈਬਨਿਟ ਵੱਲੋਂ ਮੁਲਾਜਮਾਂ ਦੇ ਮਹਿੰਗਾਈ ਭੱਤੇ ਵਿੱਚ 6% ਦਾ ਵਾਧਾ ਕੀਤਾ ਗਿਆ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕਰਨ ਦਾ ਫੈਸਲਾ ਲਿਆ ਗਿਆ। ਇਹ ਖਬਰ ਸੁਣ ਕੇ ਮੁਲਾਜਮਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਉਹ ਇੱਕ ਦੂਜੇ ਨੂੰ ਵਧਾਈਆਂ ਦੇਣ ਲੱਗੇ। ਗੌਰਤਲਬ ਹੈ ਪਿਛਲੇ ਕਾਫੀ ਸਮੇਂ ਤੋਂ ਮੁਲਾਜਮ ਜਥੇਬੰਦੀਆਂ ਇਹਨਾਂ ਮੰਗਾਂ ਸਬੰਧੀ ਸੰਘਰਸ਼ ਕਰਦੀਆ ਆ ਰਹੀਆਂ ਸਨ। ਪੰਜਾਬ ਸਿਵਲ ਸਕੱਤਰੇਤ ਵਿੱਚ ਅੱਜ ਰੌਣਕ ਵਾਲਾ ਮਹੌਲ ਸੀ। ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ....
ਚੰਡੀਗੜ੍ਹ : ਪੰਜਾਬ ਰਾਜ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿਸ਼ਨ ਵਾਤਸਲਿਆ ਬਾਰੇ ਸਬੰਧਤ ਅਧਿਕਾਰੀਆਂ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮਹੀਨਾਵਾਰ ਕਾਰਜਗੁਜ਼ਾਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ 2022 ਤੋਂ ਲਾਗੂ ਹੋ ਚੁੱਕੀ ਹੈ, ਇਸ ਸਕੀਮ ਦਾ ਉਦੇਸ਼ ਬੱਚਿਆਂ....
ਚੰਡੀਗੜ੍ਹ : ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਜਲਦ ਹੀ ਇੱਕ ਐਨਰਜੀ ਐਕਸ਼ਨ ਪਲਾਨ ਲਿਆਂਦਾ ਜਾ ਰਿਹਾ ਹੈ ਜੋ ਨਵੀਂ ਅਤੇ ਨਵੀਨਤਮ ਊਰਜਾ ਤਕਨੀਕਾਂ ਨੂੰ ਅਪਣਾ ਕੇ ਗ੍ਰੀਨ ਹਾਊਸ ਗੈਸਾਂ (ਜੀ.ਐਚ.ਜੀ.) ਦੇ ਨਿਕਾਸ ਨੂੰ ਘਟਾਉਣ ਵਿੱਚ ਮਦਦ ਕਰੇਗਾ। ਇਹ ਜਾਣਕਾਰੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ ਨੇ ਦਿੱਤੀ। ਉਹ ਇੱਥੇ ਸਟੇਟ ਐਨਰਜੀ ਐਕਸ਼ਨ ਪਲਾਨ ਲਈ ਟਰੇਨਿੰਗ ਨੀਡਜ਼ ਅਸੈਸਮੈਂਟ (ਟੀ.ਐਨ.ਏ.) 'ਤੇ ਸਮਰੱਥਾ....
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਸ੍ਰੀ ਅਨਿਲ ਠਾਕੁਰ ਨੇ ਅੱਜ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ 'ਤੇ ਬੋਲਦਿਆਂ ਵਿੱਤ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਸ੍ਰੀ ਅਨਿਲ ਠਾਕੁਰ ਵਪਾਰੀਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਵਪਾਰੀਆਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਸ੍ਰੀ....
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਕੀਤੀ ਜਾਵੇ। ਭਗਵੰਤ ਮਾਨ ਨੇ ਇਸ ਗੱਲ `ਤੇ ਤਸੱਲੀ ਪ੍ਰਗਟਾਈ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ....
ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਮਿਲਣ ਦੀਆਂ ਵਧਾਈਆਂ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਭਿ੍ਸ਼ਟਾਚਾਰ-ਮੁਕਤ ਪ੍ਰਸ਼ਾਸਨ ਹੀ ਮੁੱਖ ਮੰਤਰੀ ਸ.ਭਗਵੰਤ....
ਪਟਿਆਲਾ : ਪੰਜਾਬ ਜੇਲ੍ਹ ਵਿਭਾਗ ਵੱਲੋਂ ਅੱਜ ਪੁਲਿਸ ਯਾਦਗਾਰ ਦਿਵਸ ਮੌਕੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਗਏ। ਸ਼ਰਧਾਂਜਲੀ ਸਮਾਰੋਹ ਵਿੱਚ ਸਪੈਸ਼ਲ ਡੀ.ਜੀ.ਪੀ. (ਜੇਲ੍ਹਾਂ) ਹਰਪ੍ਰੀਤ ਸਿੰਘ ਸਿੱਧੂ, ਇੰਸਪੈਕਟਰ ਜਨਰਲ (ਜੇਲ੍ਹਾਂ) ਆਰ.ਕੇ. ਅਰੋੜਾ ਅਤੇ ਡੀ.ਆਈ.ਜੀ. (ਜੇਲ੍ਹਾਂ) ਸੁਰਿੰਦਰ ਸਿੰਘ ਸੈਣੀ ਨੇ ਉਚੇਚੇ ਤੌਰ ਉਤੇ ਸ਼ਿਰਕਤ ਕੀਤੀ। ਉਨ੍ਹਾਂ ਸ਼ਹੀਦੀ ਸਮਾਰਕ ਤੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ....
ਚੰਡੀਗੜ੍ਹ, : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਸੰਵਿਧਾਨਕ ਮੁਖੀ ਰਾਜਪਾਲ ਅਤੇ ਪੰਜਾਬੀਆਂ ਨਾਲ ਹੋਏ ਗੰਭੀਰ ਅਪਰਾਧ ਮਾਮਲੇ ਦੀ ਜਾਂਚ ਕਰਵਾਈ ਜਾਵੇ ਕਿਉਂਕਿ ਨਾ ਸਿਰਫ ਰਾਜਪਾਲ ਕੋਲ ਝੂਠੀ ਤੇ ਜਾਅਲਸਾਜ਼ੀ ਵਾਲੀ ਚਿੱਠੀ ਭੇਜੀ ਗਈ ਬਲਕਿ ਸੋਸ਼ਲ ਮੀਡੀਆ ’ਤੇ ਇਹ ਚਿੱਠੀ ਰਿਲੀਜ਼ ਕਰ ਕੇ ਇਕ ਵੱਡਾ ਡਰਾਮਾ ਕੀਤਾ ਗਿਆ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਧੋਖਾ ਮੁੱਖ ਮੰਤਰੀ ਦੇ ਨਾਂ ਕੀਤਾ ਗਿਆ ਹੈ ਜਿਸ....
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਭ੍ਰਿਸ਼ਟ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਖੱਲ ਬਚਾਉਣ ਲਈ ਕੋਈ ਵੀ ਕੋਸ਼ਿਸ਼ ਕਰਨ ਤੋਂ ਬਾਜ਼ ਆਉਣ। ਬਾਜਵਾ ਨੇ ਕਿਹਾ ਕਿ ਜਿਵੇਂ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤਾ ਸੀ ਸਰਾਰੀ ਨੂੰ ਵੀ ਬਾਹਰ ਕੀਤਾ ਜਾਵੇ। ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਮੇਤ ਪੰਜਾਬ ਭਰ ਵਿੱਚ....
ਚੰਡੀਗੜ੍ਹ : ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਮਹਾਨ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਪੰਜਾਬ ਸਿਵਲ ਸਰਵਿਸਜ਼ (ਸੇਵਾਵਾਂ ਦੀਆਂ ਆਮ ਤੇ ਸਾਂਝੀਆਂ ਸ਼ਰਤਾਂ) ਨਿਯਮ-1994 ਦੇ ਨਿਯਮ-17 ਅਤੇ ਪੰਜਾਬ ਰਾਜ (ਗਰੁੱਪ-ਡੀ) ਸੇਵਾ ਨਿਯਮ-1963 ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਮਨੋਰਥ ਪੰਜਾਬ ਸਰਕਾਰ ਵਿਚ ਸਰਕਾਰੀ ਨੌਕਰੀਆਂ ’ਚ ਅਜਿਹੇ ਉਮੀਦਵਾਰਾਂ ਦੀ ਹੀ ਨਿਯੁਕਤੀ ਹੋਵੇਗੀ....
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਇੱਥੇ ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਵਿੱਚ ਪੈਰਾਮੈਡੀਕਲ ਸਟਾਫ ਅਧੀਨ ਅੱਠ ਨੌਜਵਾਨਾਂ ਨੂੰ ਨਿਯੁਕਤ ਪੱਤਰ ਦਿੱਤੇ ਗਏ। ਨਿਯੁਕਤੀ ਪੱਤਰ ਸੌਂਪਣ ਮਗਰੋਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਜਾਰੀ ਰਹੇਗੀ ਤਾਂ ਜੋ ਸੂਬੇ ਦੇ ਯੋਗ ਨੌਜਵਾਨਾਂ ਨੂੰ....
ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਕੱਚੇ ਟੀਚਿੰਗ ਅਤੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਪੱਕਾ ਕਰਨ ਲਈ 7 ਅਕਤੂਬਰ 2022 ਨੂੰ ਜਾਰੀ ਨੀਤੀ ਅਨੁਸਾਰ....
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਹੋਈ। ਦੀਵਾਲੀ ਤੋਂ ਪਹਿਲਾ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੁੱਦਿਆ ਉੱਤੇ ਮੋਹਰ ਲਗਾਈ ਹੈ। ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਲਈ 25 ਕਰੋੜ ਰੁਪਏ ਦਾ ਖਰਚ ਲਈ ਪੈਸੇ ਰਾਖਵੇ ਕੀਤੇ ਹਨ। ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਵਿੱਚ ਤਰਜੀਹ ਦੇਣ ਲਈ ਭਰਤੀ ਨੇਮਾਂ ਵਿੱਚ ਬਦਲਾਅ ਨੂੰ....