ਪਟਿਆਲਾ : ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਡਾ. ਇੰਦਰਬੀਰ ਸਿੱਘ ਨਿੱਜਰ ਅਤੇ ਲਾਲ ਚੰਦ ਕਟਾਰੂਚੱਕ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਮੈਦਾਨਾਂ ਵਿੱਚ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦੇ ਅੰਤਲੇ ਦਿਨ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਸ਼ਿਰਕਤ ਕੀਤੀ। ਉਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਵੀ ਤਕਸੀਮ ਕੀਤੇ। ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਜੰਗਲਾਤ ਮੰਤਰੀ ਲਾਲ....
ਪੰਜਾਬ
ਪਟਿਆਲਾ : ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗਵਾਹ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਨ ਸਰਕਾਰ ਸਿੱਧੂ ਦੀ ਗਵਾਹੀ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸੁਰੱਖਿਆ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਤੋਂ ਪਹਿਲਾਂ ਸਿੱਧੂ ਨੇ ਪਟਿਆਲਾ ਜੇਲ੍ਹ ਸੁਪਰਡੈਂਟ ਨੂੰ ਇੱਕ ਚਿੱਠੀ ਲਿਖੀ, ਜਿਸ ਵਿੱਚ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ। ਸਿੱਧੂ ਨੇ ਐਸਪੀਪੀ ਪਟਿਆਲਾ ਅਤੇ ਸੀਪੀ ਲੁਧਿਆਣਾ ਨੂੰ ਵੀ ਇਸ ਚਿੱਠੀ ਦੀ ਕਾਪੀ ਭੇਜੀ....
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਖ-ਵੱਖ ਰਾਸ਼ਟਰੀ ਅਤੇ ਖੇਤਰੀ ਸਿਆਸੀ ਪਾਰਟੀਆਂ ਨੂੰ ਸੰਗਠਨਾਂ ਦੇ ਕੰਮਕਾਜ ਵਿੱਚ ਅੰਦਰੂਨੀ ਲੋਕਤੰਤਰ ਦੀ ਸ਼ੁਰੂਆਤ ਕਰਨ ਲਈ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਤੋਂ ਸਿੱਖਿਆ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ, ਕਾਂਗਰਸ ਨੇ ਆਪਣੇ ਨਵੇਂ ਰਾਸ਼ਟਰੀ ਪ੍ਰਧਾਨ ਦੀ ਨਿਯੁਕਤੀ ਲਈ ਆਪਣੇ ਸੰਗਠਨ ਦੇ ਦਾਇਰੇ ਵਿੱਚ ਚੋਣਾਂ ਕਰਵਾ ਕੇ ਇੱਕ ਰਸਤਾ ਦਿਖਾਇਆ....
ਅੰਮ੍ਰਿਤਸਰ : ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅੰਮਿ੍ਤਸਰ ਕੇਂਦਰੀ ਜੇਲ੍ਹ ਵਿੱਚ ਅਚਨਚੇਤ ਛਾਪਾ ਮਾਰਕੇ ਜਿੱਥੇ ਜੇਲ੍ਹ ਪ੍ਬੰਧਨ ਦੀ ਸਮੀਖਿਆ ਕੀਤੀ, ਉਥੇ ਕੈਦੀਆਂ ਨਾਲ ਗੱਲਬਾਤ ਕਰਕੇ ਜੇਲ੍ਹ ਵਿੱਚ ਕੀਤੇ ਜਾਂਦੇ ਵਿਵਹਾਰ ਦੇ ਵੇਰਵੇ ਲਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਦੱਸਿਆ ਕਿ ਜੇਲ ਮੰਤਰੀ ਬਣਨ ਦੇ 6 ਮਹੀਨਿਆਂ ਦੌਰਾਨ ਜੇਲ੍ਹ ਸੁਧਾਰ ਲਈ ਕੀਤੇ ਗਏ ਯਤਨਾਂ ਸਦਕਾ ਹੁਣ ਤੱਕ 3600 ਦੇ ਕਰੀਬ ਮੋਬਾਈਲ ਫੋਨ ਜੇਲ੍ਹਾਂ ਵਿੱਚੋਂ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਜ ਹੀ....
ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੀਏਯੂ ਦੇ ਵੀਸੀ ਨੂੰ ਹਟਾਉਣ ਨੂੰ ਲੈ ਕੇ ਪੰਜਾਬ ਦੇ ਗਵਰਨਰ ਨੂੰ ਇੱਕ ਚਿੱਠੀ ਲਿਖੀ ਸੀ। ਜਿਸ ਦੇ ਜਾਵਬ 'ਚ ਪੰਜਾਬ ਦੇ ਗਵਰਨਰ ਵੱਲੋਂ ਮੋੜਵੀ ਚਿੱਠੀ ਤੁਰੰਤ ਲਿਖਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗਿਆ ਹੈ। ਗਵਰਨਰ ਵੱਲੋਂ ਜਾਰੀ ਪੱਤਰ 'ਚ ਕਿਹਾ ਗਿਆ ਹੈ ਕਿ ਮੀਡੀਆ ਵਿੱਚ ਇੱਕ ਪੱਤਰ ਪ੍ਰਚਲਿਤ ਹੈ ਜੋ ਪੰਜਾਬੀ ਵਿੱਚ ਹੈ, ਜਿਸ ਵਿੱਚ ਕਥਿਤ ਤੌਰ 'ਤੇ ਮੁੱਖ ਮੰਤਰੀ, ਪੰਜਾਬ ਵੱਲੋਂ ਰਾਜਪਾਲ, ਪੰਜਾਬ ਨੂੰ ਪੀਏਯੂ, ਲੁਧਿਆਣਾ ਦੇ ਵਾਈਸ....
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਮਜ਼ਬੂਤ ਸਹਿਯੋਗ ਉਤੇ ਜ਼ੋਰ ਦਿੱਤਾ।ਮੁੱਖ ਮੰਤਰੀ ਨੇ ਭਾਰਤ ਵਿੱਚ ਨਾਈਜੀਰੀਆ ਦੇ ਹਾਈ ਕਮਿਸ਼ਨਰ ਅਹਿਮਦ ਸੁਲੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੋਵਾਂ ਲਈ ਦੁਵੱਲੇ ਲਾਭ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਵੇਂ ਸਫਲਤਾ ਦੀ ਇੱਕ ਨਵੀਂ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਰਕਾਰ ਸੂਬੇ ਦੇ ਪੇਂਡੂ ਖੇਤਰਾਂ ਨੂੰ ਪੀਣ ਯੋਗ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਵਿਆਪਕ ਯਤਨ ਕੀਤੇ ਜਾ ਰਹੇ ਹਨ। ਸੂਬੇ ਵਿੱਚ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਯਤਨਾਂ ਨੂੰ ਜਾਰੀ ਰੱਖਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ਵ ਬੈਂਕ ਦੀ ਟੀਮ ਅਤੇ ਵਿਭਾਗ ਦੇ....
ਮਾਨਸਾ : ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ । ਮਾਣਹਾਨੀ ਦੇ ਕੇਸ ਦੀ ਪੇਸ਼ੀ ਭੁਗਤਣ ਲਈ ਅੱਜ ਮਾਨਸਾ ਪਹੁੰਚੇ । ਪੇਸ਼ੀ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਕੀ ਮਾਣਹਾਨੀ ਸਿਰਫ ਲੀਡਰਾਂ ਦੀ ਹੁੰਦੀ ਹੈ, ਜਨਤਾ ਦੀ ਮਾਣਹਾਨੀ ਨਹੀਂ। ਉਨ੍ਹਾਂ ਸਾਬਕਾ ਵਿਧਾਇਕ ਨਾਜਰ ਸਿੰਘ ‘ਤੇ ਸਵਾਲ ਉਠਾਉਂਦੇ ਹੋਏ ਕਿਹਾ, ਨਾਜਰ ਸਿੰਘ ਦੱਸੇ ਕਿ ਡੇਢ ਲੱਖ ਲੋਕਾਂ ਨੇ ਉਸ ਨੂੰ ਵੋਟਾਂ ਪਾ ਕੇ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਜਵਾਬ ਦਿੰਦਿਆ ਕਿਹਾ ਕਿ ਰਾਜਪਾਲ ਸਾਹਿਬ ਪੰਜਾਬ ਦੇ ਲੋਕਾਂ ਦੀ ਆਵਾਜ਼, ਲੋਕਤੰਤਰ ਵਿੱਚ ਲੋਕ ਵੱਡੇ ਹੁੰਦੇ ਨੇ...... ਪੱਤਰ ਪੜ੍ਹੋ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾਵਾਰ ਅਬਜ਼ਰਵਰ ਲਾਉਣ ਦਾ ਫੈਸਲਾ ਕੀਤਾ ਹੈ। ਸ. ਬਾਦਲ ਨੇ ਕਿਹਾ ਕਿ ਸਾਰੇ ਹਲਕਾ ਇੰਚਾਰਜ ਆਪੋ-ਆਪਣੇ ਹਲਕਿਆਂ ਦੀਆਂ ਬੂਥ ਕਮੇਟੀਆਂ ਹਲਕਾਵਾਰ ਅਬਜ਼ਰਵਰਾਂ ਦਾ ਸਾਥ ਦੇ ਕੇ ਜਥੇਬੰਦਕ ਢਾਂਚਾ ਮੁਕੰਮਲ ਕਰਵਾਉਣਗੇ। ਸ. ਬਾਦਲ ਨੇ ਦੱਸਿਆ ਕਿ ਸ. ਰਣਜੀਤ ਸਿੰਘ ਗਿੱਲ ਜ਼ਿਲ੍ਹਾ ਰੋਪੜ ਦੇ ਅਬਜ਼ਰਵਰ ਅਤੇ ਸ....
ਪਟਿਆਲਾ : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ। ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਦੀ ਸਥਿਤੀ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਭਗਵੰਤ ਮਾਨ ਨੇ ਹਸਪਤਾਲ ਵਿੱਚ ਸਹੂਲਤਾਂ ਬਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਦੌਰਾਨ ਮੁੱਖ....
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫ਼ਸਰਾਂ ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਦੋ ਸਾਲਾਂ ਦੀ ਸਿਖਲਾਈ ਪੂਰੀ ਕੀਤੀ ਹੈ, ਦੇ ਨਵੇਂ ਬੈਚ ਨਾਲ ਮੀਟਿੰਗ ਕੀਤੀ। ਪ੍ਰੋਬੇਸ਼ਨਰੀ ਅਫ਼ਸਰਾਂ, ਜਿਹਨਾਂ ਵਿੱਚ 2019 ਬੈਚ ਦੇ ਰਣਧੀਰ ਕੁਮਾਰ, 2020 ਬੈਚ ਦੇ ਦਰਪਨ ਆਹਲੂਵਾਲੀਆ, 2020 ਬੈਚ ਦੀ ਜਸਰੂਪ ਕੌਰ ਬਾਠ, 2020 ਬੈਚ ਦੇ ਆਦਿਤਿਆ ਐਸ. ਵਾਰੀਅਰ ਸ਼ਾਮਲ ਹਨ, ਨੇ ਮੁੱਖ ਮੰਤਰੀ ਨਾਲ ਪੰਜਾਬ ਸਿਵਲ ਸਕੱਤਰੇਤ ਸਥਿਤ....
ਪਟਿਆਲਾ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਆਰਥਿਕ ਤੌਰ ਉਤੇ ਮਜ਼ਬੂਤ ਕਰਨਾ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਸੂਬਾ ਸਰਕਾਰ ਦੀ ਤਰਜੀਹ ਹੈ ਤੇ ਇਸ ਕਾਰਜ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਹ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਸੀ.ਈ.ਪੀ.ਡਬਲਿਊ.ਡੀ. ਵੱਲੋਂ ਡੀ.ਐਸ.ਐਸ.ਏ., ਈ.ਐਮ.ਆਰ.ਸੀ. ਅਤੇ ਐਨ.ਐਸ.ਐਸ. ਵਿਭਾਗ ਵੱਲੋ ਕਰਵਾਏ 'ਜਾਗਰੂਕਤਾ ਮੁਹਿੰਮ: ਦਿਵਿਆਂਗ ਜੀਆਂ ਦੇ ਹਕੂਕ'....
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (ਸੀ.ਵਾਈ.ਐਸ.ਐਸ.)ਦੀ ਜਿੱਤ, ਦੇਸ਼ ਭਰ ਵਿੱਚ ਮੇਕ ਇੰਡੀਆ ਨੰਬਰ 1 ਮੁਹਿੰਮ ਦੇ ਹੱਕ ਵਿੱਚ ਫਤਵਾ ਹੈ। ਮੁੱਖ ਮੰਤਰੀ ਨੇ ਇੱਥੇ ਆਪਣੇ ਨਿਵਾਸ ਸਥਾਨ `ਤੇ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੀ ਨਵੀਂ ਚੁਣੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਹੋਰ ਹਿੱਸਿਆਂ ਤੋਂ ਆਏ ਵਿਦਿਆਰਥੀਆਂ ਲਈ....
ਚੰਡੀਗੜ੍ਹ : ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਵਾਸਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਵੱਲ ਇਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਅਤੇ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਸ਼ਕਤੀਆਂ ਡਾਇਰੈਕਟਰ ਫ਼ੈਕਟਰੀਜ਼ ਨੂੰ ਸੌਂਪ ਦਿੱਤੀਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ....