ਪੰਜਾਬ

ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡਾਂ `ਚ 19 ਲੱਖ 44 ਹਜ਼ਾਰ ਪੌਦੇ ਲਗਾਏ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 11 ਜਨਵਰੀ : ਪੰਜਾਬ ਵਿੱਚ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਨ ਦੀ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ ਦੇ ਪਿੰਡਾਂ ‘ਚ 19 ਲੱਖ 44 ਹਜ਼ਾਰ ਪੌਦੇ ਲਗਾਏ ਹਨ। ਧਾਲੀਵਾਲ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਹੁਣ ਤੱਕ 19 ਲੱਖ 44 ਹਜ਼ਾਰ ਪੌਦੇ ਲਗਾਏ ਜਾ....
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 11 ਜਨਵਰੀ : ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਵਾਸਤੇ 110.83 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਜ਼ਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਾ. ਅੰਬੇਦਕਰ....
ਮੁੱਖ ਮੰਤਰੀ ਮਾਨ ਵੱਲੋਂ ਸ਼ਹੀਦ ਕਾਂਸਟੇਬਲ ਬਾਜਵਾ ਦੇ ਨਾਮ ਤੇ ਸਟੇਡੀਅਮ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ
- ਪੀੜਤ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਚੈੱਕ ਸੌਂਪਿਆ - ਸ਼ਹੀਦ ਦੇ ਜੱਦੀ ਪਿੰਡ ਜਾ ਕੇ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਚੈੱਕ ਸੌਂਪੇ ਸ਼ਾਹਪੁਰ, 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ ਕੀਤਾ ਹੈ ਜਿਸ ਨੇ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਆਪਣੀ ਮਾਤ-ਭੂਮੀ ਦੀ ਖਾਤਰ ਜੀਵਨ ਕੁਰਬਾਨ ਕਰ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਸ਼ਹੀਦ ਦੇ ਜੱਦੀ....
ਉਹ ਇੱਕ ਜਾਤੀ ਨੂੰ ਦੂਜੀ ਅਤੇ ਇੱਕ ਭਾਸ਼ਾ ਨੂੰ ਦੂਜੀ ਦੇ ਵਿਰੁੱਧ ਖੜਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਰਾਹੁਲ ਗਾਂਧੀ
-ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ -ਯਾਤਰਾ ਦਾ ਉਦੇਸ਼ ਨਫ਼ਰਤ, ਬੇਰੁਜ਼ਗਾਰੀ, ਮਹਿੰਗਾਈ ਅਤੇ ਹਿੰਸਾ ਨਾਲ ਲੜਨਾ ਅਤੇ ਪਿਆਰ, ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣਾ ਹੈ ਸ੍ਰੀ ਫਤਿਹਗੜ੍ਹ ਸਾਹਿਬ, 11 ਜਨਵਰੀ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਅੱਜ ਤੋਂ ਪੰਜਾਬ ਵਿੱਚ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਵੱਡੇ ਆਗੂਆਂ ਨੇ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ....
ਪੰਜਾਬ ਵਿਚ ਪੀਸੀਐਸ ਅਫ਼ਸਰਾਂ ਦੀ ਹੜਤਾਲ ਖ਼ਤਮ
ਚੰਡੀਗੜ੍ਹ, 11 ਜਨਵਰੀ : ਅੱਜ ਪੀਸੀਐਸ ਅਫ਼ਸਰਾਂ ਨੇ ਹਫ਼ਤੇ ਦੀ ਛੁਟੀ ਲੈ ਕੇ ਹੜਤਾਲ ਸ਼ੁਰੂ ਕੀਤੀ ਸੀ। ਪਰ ਇਸ ਮਗਰੋਂ ਸੀਐਮ ਮਾਨ ਨੇ ਵੀ ਐਲਾਨ ਜਾਰੀ ਕਰ ਦਿੱਤਾ ਸੀ ਕਿ ਜੇ 2 ਵਜੇ ਤਕ ਅਫ਼ਸਰ ਹੜਤਾਲ ਖ਼ਤਮ ਕਰ ਕੇ ਵਾਪਸ ਨਾ ਆਏ ਤਾਂ ਸਸਪੈਂਡ ਕੀਤਾ ਜਾਵੇਗਾ। ਇਸ ਮਗਰੋਂ ਪੀਸੀਐਸ ਅਫ਼ਸਰਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਦੇ ਲੁਧਿਆਣਾ ਸਥਿਤ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦੀ ਵਿਜੀਲੈਂਸ ਵੱਲੋਂ ਕੀਤੀਆਂ ਗਈਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਸ਼ੁਰੂ ਹੋਈ ਪੰਜਾਬ ਦੇ ਪੀਸੀਐਸ ਅਫ਼ਸਰਾਂ ਦੀ....
ਮੀਤ ਹੇਅਰ ਵੱਲੋਂ ਜਲ ਸਰੋਤ ਵਿਭਾਗ ਦੇ ਚੱਲ ਰਹੇ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ
- ਜਲ ਸਰੋਤ ਮੰਤਰੀ ਨੇ ਨਵੇਂ ਅਲਾਟ ਹੋਏ ਵਿਭਾਗ ਦੇ ਕੰਮਕਾਜ ਦੀ ਕੀਤੀ ਸਮੀਖਿਆ ਚੰਡੀਗੜ੍ਹ, 11 ਜਨਵਰੀ : ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਅਤੇ ਇਨ੍ਹਾਂ ਦੇ ਫੰਡਾਂ ਦੀ ਢੁਕਵੀਂ ਅਤੇ ਸੁਚੱਜੀ ਵਰਤੋਂ ਕਰਨਾ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ....
ਮੀਤ ਹੇਅਰ ਨੇ ਹਾਈ ਕੋਰਟ ਵੱਲੋਂ ਬੰਦ ਪਈਆਂ ਖੱਡਾਂ ਨੂੰ ਚਲਾਉਣ ਦੀ ਆਗਿਆ ਦੇਣ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ
ਭਗਵੰਤ ਮਾਨ ਸਰਕਾਰ ਰੇਤ ਮਾਫੀਏ ਖਤਮ ਕਰਕੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਮੀਤ ਹੇਅਰ ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਬੰਦ ਪਈਆਂ ਖੱਡਾਂ ਚਲਾਉਣ ਦੇ ਦਿੱਤੀ ਆਗਿਆ ਉਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਇਸ ਫੈਸਲੇ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਵੱਲੋਂ ਰੇਤ ਮਾਫੀਏ ਦਾ....
ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ
ਸ੍ਰੀ ਅੰਮ੍ਰਿਤਸਰ ਸਾਹਿਬ, 10 ਜਨਵਰੀ : ਭਾਰਤ ਜੋੜੋ ਯਾਤਰਾ ਦੇ ਪੰਜਾਬ ’ਚ ਦਾਖ਼ਲ ਹੋਣ ਤੋਂ ਪਹਿਲਾਂ ਯਾਤਰਾ ਦੇ ਪ੍ਰੋਗਰਾ ’ਚ ਕੁੱਝ ਬਦਲਾਅ ਕਰਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੰਬਾਲਾ ਤੋਂ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਪੁੱਜੇ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਰਾਹੁਲ ਗਾਂਧੀ ਦੇ ਸਿਰ ਤੇ ਕੇਸਰੀ ਦਸਤਾਰ ਸਜਾਈ ਹੋਈ ਸੀ, ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਗੁਰਜੀਤ ਔਜਲਾ ਐਮੀ ਤੋਂ....
ਸੀ.ਬੀ.ਜੀ. ਪ੍ਰਾਜੈਕਟਾਂ ਵਿੱਚ ਸਾਲਾਨਾ 2 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਹੋਵੇਗੀ ਵਰਤੋਂ: ਅਮਨ ਅਰੋੜਾ
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਸੀ.ਬੀ.ਜੀ. ਡਿਵੈੱਲਪਰਾਂ ਨਾਲ ਵਿਚਾਰ-ਵਟਾਂਦਰੇ ਲਈ ਰੱਖੇ ਸਮਾਗਮ ਦੀ ਕੀਤੀ ਪ੍ਰਧਾਨਗੀ ਅਤੇ ਪ੍ਰਾਜੈਕਟ ਲਗਾਉਣ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਪੇਡਾ ਦੁਆਰਾ ਅਲਾਟ ਕੀਤੇ 43 ਸੀ.ਬੀ.ਜੀ. ਪ੍ਰਾਜੈਕਟ ਮੁਕੰਮਲ ਹੋਣ 'ਤੇ ਸਾਲਾਨਾ 2 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਕੇ 515.58 ਟੀ.ਪੀ.ਡੀ. ਸੀ.ਬੀ.ਜੀ. ਪੈਦਾ ਕਰਨਗੇ ਚੰਡੀਗੜ੍ਹ, 10 ਜਨਵਰੀ : ਪਰਾਲੀ ਸਾੜਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ....
2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਦੀ ਕਰਜਾ ਸਮਰੱਥਾ : ਵਿੱਤ ਮੰਤਰੀ ਚੀਮਾ
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ 2023-24 ਲਈ ਤਰਜੀਹੀ ਖੇਤਰ ਲਈ ਕੁੱਲ ਕਰਜਾ ਸਮਰੱਥਾ 2.73 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ, ਜੋ ਕਿ 2022-23 ਦੇ ਅਨੁਮਾਨਾਂ ਨਾਲੋਂ 5 ਫੀਸਦੀ ਦੇ ਸਮੁੱਚੇ ਵਾਧੇ ਨੂੰ ਦਰਸਾਉਂਦਾ ਹੈ। ਨਾਬਾਰਡ ਦੇ 'ਸਟੇਟ ਕ੍ਰੈਡਿਟ ਸੈਮੀਨਾਰ 2023-24' ਨੂੰ ਸੰਬੋਧਨ ਕਰਨ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁੱਲ ਕਰਜਾ ਯੋਜਨਾ ਵਿੱਚ ਫਸਲੀ ਕਰਜ਼ੇ ਦਾ ਹਿੱਸਾ 1.03 ਲੱਖ....
ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮ ਹੇਠਲੇ ਪੱਧਰ ਤੱਕ ਲਾਗੂ ਕੀਤੇ ਜਾਣਗੇ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਆਪਣਾ ਆਹੁਦਾ ਸੰਭਾਲਿਆ, ਹਰਪਾਲ ਚੀਮਾ, ਡਾ. ਬਲਜੀਤ ਕੌਰ, ਕੁਲਦੀਪ ਧਾਲੀਵਾਲ, ਹਰਜੋਤ ਬੈਸ, ਅਮਨ ਅਰੋੜਾ, ਜੌੜੇਮਾਜਰਾ ਸਮੇਤ ਕਈ ਵਿਧਾਇਕ ਹੋਏ ਹਾਜ਼ਰ। ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸਾਂਭ ਲਿਆ। ਡਾ. ਬਲਬੀਰ ਸਿੰਘ ਦੇ ਅਹੁਦਾ ਸਾਂਭਣ ਮੌਕੇ ਉਨ੍ਹਾਂ ਦੇ ਕੈਬਨਿਟ ਸਾਥੀ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ....
ਪੰਜਾਬ ਸਰਕਾਰ ਪਿੰਡਾਂ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ : ਮੰਤਰੀ ਜਿੰਪਾ
ਚੰਡੀਗੜ੍ਹ, 10 ਜਨਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਪਿੰਡਾਂ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ, ਜਿੱਥੇ ਧਰਤੀ ਹੇਠਲਾ ਪਾਣੀ ਦੂਸ਼ਿਤ ਹੈ। ਮੁੱਖ ਮੰਤਰੀ ਲੋਕਾਂ ਨੂੰ ਸਾਰੀਆਂ ਸਹੂਲਤਾਂ ਉਹਨਾਂ ਦੀਆਂ ਬਰੂਹਾਂ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਜਿੰਪਾ ਨੇ ਕਿਹਾ ਕਿ ਦੂਸ਼ਿਤ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ....
ਆਂਗਣਵਾੜੀ ਸੈਂਟਰਾਂ 'ਚ ਮਾਰਕਫੈੱਡ ਕਰੇਗਾ ਰਾਸ਼ਨ ਸਪਲਾਈ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 10 ਜਨਵਰੀ : ਸੂਬੇ ਦੇ ਆਂਗਨਵਾੜੀ ਕੇਂਦਰਾਂ ਦੇ 11 ਲੱਖ ਲਾਭਪਾਤਰੀਆਂ ਨੂੰ ਮਿਆਰੀ, ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਲੀਹੋਂ ਹਟਵੀ ਪਹਿਲਕਦਮੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਸੁੱਕੇ ਰਾਸ਼ਨ ਦੀ ਸਪਲਾਈ ਲਈ ਸਮਾਜਿਕ ਸੁਰੱਖਿਆ, ਮਹਿਲਾਵਾਂ ਤੇ ਬਾਲ ਵਿਕਾਸ ਵਿਭਾਗ ਅਤੇ ਮਾਰਕਫੈੱਡ ਦਰਮਿਆਨ ਸਮਝੌਤਾ ਸਹੀਬੱਧ ਕੀਤਾ। ਇਸ ਸਮਝੌਤੇ ਮੁਤਾਬਕ ਮਾਰਕਫੈੱਡ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਬੇਸਣ, ਕਣਕ ਦਾ ਆਟਾ ਤੇ ਹੋਰ ਵਸਤਾਂ....
11 ਤੋਂ 13 ਜਨਵਰੀ ਤੱਕ ਪੰਜਾਬ ਦੇ ਮਾਝਾ-ਦੋਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 10 ਜਨਵਰੀ : ਪੰਜਾਬ 'ਚ ਮੰਗਲਵਾਰ ਤੋਂ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ 11 ਜਨਵਰੀ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਪੰਜਾਬ ਦੇ ਪੱਛਮੀ ਮਾਲਵੇ ਵਿੱਚ ਸੁੱਕੀ ਠੰਢ ਹੀ ਵਧੇਗੀ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ 11 ਤੋਂ 13 ਜਨਵਰੀ ਤੱਕ ਪੰਜਾਬ ਦੇ ਮਾਝਾ-ਦੋਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੱਧ ਰਹੀ ਹੈ। ਇਸ ਦੇ ਨਾਲ ਹੀ ਹਿਮਾਚਲ 'ਚ ਵੀ ਬਰਫਬਾਰੀ ਹੋਵੇਗੀ। ਇਸ ਦਾ ਸਿੱਧਾ ਅਸਰ ਪੰਜਾਬ....
ਬਟਾਲਾ ’ਚ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਇੱਕ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ
ਬਟਾਲਾ, 09 ਜਨਵਰੀ : ਬਟਾਲਾ ’ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਕਾਰਨ ਇੱਕ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਕਾਰ ਸਵਾਰ 4 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਬੱਚੀ ਨੇ ਹਸਪਤਾਲ ’ਚ ਇਲਾਜ ਦੌਰਾਨ ਦਮਤੋੜ ਦਿੱਤਾ। ਕਾਰ ’ਚ ਕੁੱਲ 6 ਲੋਕ ਸਵਾਰ ਸਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਸੜਕੀ ਹਾਦਸਾ ਬਟਾਲਾ ਦੇ ਪਿੰਡ ਮਿਸ਼ਰਪੁਰਾ ’ਚ ਪੈਟਰੋਲ ਪੰਪ ਕੋਲ ਹੋਇਆ ਸੀ। ਸਾਰਾ....