ਪੰਜਾਬ

ਪੰਜਾਬ ਦੇ ਸੇਵਾ ਕੇਂਦਰਾਂ 'ਚ 128 ਨਵੀਆਂ ਸੇਵਾਵਾਂ ਸ਼ੁਰੂ
-ਸੇਵਾ ਕੇਂਦਰਾਂ ਜ਼ਰੀਏ ਲੋਕਾਂ ਨੂੰ ਬਿਹਤਰ, ਪਾਰਦਰਸ਼ੀ, ਸੁਖਾਲੀਆ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੀ ਸ਼ੁਰੂਆਤ -ਬਾਈਲ ਰਾਹੀਂ ਹੌਲੋਗ੍ਰਾਮ ਵਾਲੇ ਡਿਜੀਟਲ ਸਰਟੀਫਿਕੇਟ ਤੇ ਬਿਨਾਂ ਫਾਰਮ ਭਰੇ ਸੱਤ ਸੇਵਾਵਾਂ ਮਿਲਣੀਆਂ ਅਹਿਮ ਪ੍ਰਾਪਤੀਆਂ -ਲੰਬਿਤ ਕੇਸਾਂ ਅਤੇ ਵਾਪਸ ਭੇਜਣ ਵਾਲੇ ਕੇਸਾਂ ਵਿੱਚ ਵੱਡੀ ਗਿਰਾਵਟ ਆਈ ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸੁਖਾਲੀਆਂ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਪ੍ਰਸ਼ਾਸਨਿਕ ਸੁਧਾਰ....
ਸਰਕਾਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਕਾਰਨ 8 ਜਨਵਰੀ ਤੱਕ ਕੀਤੀਆਂ ਛੁੱਟੀਆਂ : ਡਾ.ਬਲਜੀਤ ਕੌਰ
ਚੰਡੀਗੜ੍ਹ, 2 ਜਨਵਰੀ : ਪੰਜਾਬ ਸਰਕਾਰ ਨੇ ਸੂਬੇ ਵਿੱਚ ਅਤਿ ਦੀ ਸਰਦੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ, 2023 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 9 ਜਨਵਰੀ 2023 ਨੂੰ....
ਵਾਤਾਵਰਣ ਸੰਭਾਲ ਲਈ ਸਰਕਾਰ ਦੇ ਉਪਰਾਲੇ, ਪਰਾਲੀ ਸਾੜਨ ਦੇ ਰੁਝਾਨ 'ਚ ਕਮੀ ਅਤੇ ਸਿੰਗਲ ਯੂਜ਼ ਪਲਾਸਿਟਕ ਉਤੇ ਪਾਬੰਦੀ
ਚੰਡੀਗੜ੍ਹ, 1 ਜਨਵਰੀ : ਬੀਤੇ ਸਾਲ 2022 ਵਿੱਚ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਗਏ। ਸਰਕਾਰ ਦੀਆਂ ਕੋਸ਼ਿਸ਼ਾਂ ਸਫਲ ਹੋਈਆਂ ਜਿਸ ਦੇ ਚੰਗੇ ਰੁਝਾਨ ਸਾਹਮਣੇ ਆਏ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਉਲੀਕੀਆਂ ਗਈਆਂ। ਪੰਜਾਬ ਦੇ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਚਲਾਈ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ। ਇਨ....
ਬਾਦਲਾਂ ਅਤੇ ਢੀਂਡਸਾ ਪਰਿਵਾਰ ਨੇ ਮਿਲੀਭੁਗਤ ਨਾਲ ਸੰਗਰੂਰ ਮੈਡੀਕਲ ਕਾਲਜ ਦੇ ਕੰਮ 'ਚ ਅੜਿੱਕਾ ਡਾਹਿਆ ਹੋਇਆ : ਮਾਨ
- ਅਜਿਹੇ ਕੋਝੇ ਹੱਥਕੰਡੇ ਅਪਣਾਉਣ ਨਾਲ ਦੋਵਾਂ ਪਰਿਵਾਰਾਂ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋਇਆ - ਮੈਡੀਕਲ ਸਿੱਖਿਆ ਦੇ ਮਾਣਮੱਤੇ ਪ੍ਰਾਜੈਕਟ ਨੂੰ ਰੋਕਣ ਲਈ ਦੋਵਾਂ ਪਰਿਵਾਰਾਂ ਨੇ ਆਪਣੇ ਸਿਆਸੀ ਵਖਰੇਵੇਂ ਵੀ ਲਾਂਭੇ ਕਰ ਦਿੱਤੇ - ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਬਣਨ ਲਈ ਸ਼੍ਰੋਮਣੀ ਕਮੇਟੀ ਦੀ ਸਖ਼ਤ ਆਲੋਚਨਾ - ਸੰਗਰੂਰ ਵਿਚ ਹਰ ਕੀਮਤ ਉਤੇ ਮੈਡੀਕਲ ਕਾਲਜ ਬਣਾਉਣ ਲਈ ਵਚਨਬੱਧਤਾ ਦੁਹਰਾਈ ਸੰਗਰੂਰ, 01 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਾਦਲਾਂ ਅਤੇ ਢੀਂਡਸਾ ਪਰਿਵਾਰ ਉਤੇ ਤਿੱਖਾ....
ਜਲੰਧਰ ਵਿੱਚ ਹੋਏ ਭਿਆਨਕ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜਖ਼ਮੀ
ਜਲੰਧਰ, 01 ਜਨਵਰੀ : ਨਵੇਂ ਸਾਲ ਦੇ ਪਹਿਲੇ ਦਿਨ ਹੀ ਜਲੰਧਰ ਨੇੜੇ ਹੋਏ ਇੱਕ ਭਿਆਨਕ ਸੜਕੀ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਇੱਕ ਕਾਰ ਜਲੰਧਰ ਸਾਇਡ ਨੂੰ ਆ ਰਹੀ ਸੀ ਕਿ ਬੇਕਾਬੂ ਹੋ ਕੇ ਡਵਾਇਡਰ ਨਾ ਜਾ ਟਕਰਾਈ, ਜਿਸ ਕਾਰਨ ਸੜਕ ਤੇ ਜਾ ਰਹੇ ਇੱਕ ਟਰੱਕ ਵਿੱਚ ਵੱਜੀ। ਇਸ ਸੜਕ ਭਿਆਨਕ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਕਾਰ ਸਵਾਰ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ....
ਅੰਮ੍ਰਿਤਸਰ 'ਚ ਹੋਏ ਸੜਕ ਹਾਦਸੇ ਵਿੱਚ 4 ਦੀ ਮੌਤ, 6 ਜ਼ਖ਼ਮੀ
ਅੰਮ੍ਰਿਤਸਰ, 1 ਜਨਵਰੀ : ਘਰਿੰਡਾ ਥਾਣਾ ਖੇਤਰ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਮੰਡੀ ਤੋਂ ਪਰਤ ਰਹੇ 4 ਮਜਦੂਰਾ ਦੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਛੇ ਜ਼ਖ਼ਮੀਆਂ ਨੂੰ ਛੇਹਰਟਾ ਦੇ ਅਰੋੜਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਾਰ ਚਾਲਕ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਪੱਲੇਦਾਰ ਮੰਡੀ 'ਚ ਆਪਣਾ ਕੰਮ ਨਿਪਟਾ ਕੇ ਥ੍ਰੀ-ਵ੍ਹੀਲਰ 'ਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਇਸ ਦੌਰਾਨ ਰਸਤੇ....
ਪੰਜਾਬ ਨੇ ਸਾਲ 2022 ਦੌਰਾਨ ਸਾਫ਼-ਸੁਥਰੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਅਹਿਮ ਪਹਿਲਕਦਮੀਆਂ
- ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਵਿੱਚ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਹੋਇਆ ਚਾਲੂ; ਪਰਾਲੀ ਦੇ ਸਥਾਈ ਅਤੇ ਟਿਕਾਊ ਹੱਲ ਲਈ ਪੇਡਾ ਨੇ 42 ਸੀ.ਬੀ.ਜੀ. ਪਲਾਂਟ ਅਲਾਟ ਕੀਤੇ -1 ਲੱਖ ਖੇਤੀ ਮੋਟਰਾਂ ਨੂੰ ਸੋਲਰਾਈਜ਼ ਕਰਨ ਦੀ ਯੋਜਨਾ, ਸਾਲਾਨਾ ਲਗਭਗ 200 ਕਰੋੜ ਰੁਪਏ ਦੀ ਹੋਵੇਗੀ ਬੱਚਤ ਚੰਡੀਗੜ੍ਹ, 31 ਦਸੰਬਰ : ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ....
ਸਰਕਾਰ ਨੇ ਸੂਬੇ ਦੀਆਂ ਗਾਵਾਂ ਵਿੱਚ ਫੈਲੀ ਲਾਗ ਦੀ ਬੀਮਾਰੀ ਲੰਪੀ ਸਕਿਨ ਨੂੰ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ ਹੈ : ਮੰਤਰੀ ਭੁੱਲਰ
ਚੰਡੀਗੜ੍ਹ 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀਆਂ ਗਾਵਾਂ ਵਿੱਚ ਫੈਲੀ ਲਾਗ ਦੀ ਬੀਮਾਰੀ ਲੰਪੀ ਸਕਿਨ ਨੂੰ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ ਹੈ। ਜਿਥੇ ਸਰਕਾਰ ਨੇ ਸੂਬੇ ਵਿੱਚ ਬੀਮਾਰੀ ਦੀ ਰੋਕਥਾਮ ਲਈ ਹਰ ਸਥਿਤੀ ‘ਤੇ ਨੇੜਿਉਂ ਨਜ਼ਰ ਰੱਖਣ ਅਤੇ ਭਵਿੱਖੀ ਰਣਨੀਤੀਆਂ ਉਲੀਕਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ, ਉਥੇ ਤੁਰੰਤ ਲੋੜੀਂਦੀ ਵੈਕਸੀਨ ਤੇ ਦਵਾਈਆਂ ਮੰਗਵਾਈਆਂ ਅਤੇ ਹੇਠਲੇ ਪੱਧਰ ਤੱਕ ਪ੍ਰਭਾਵੀ ਇਲਾਜ ਮੁਹੱਈਆ ਕਰਵਾਉਣ ਲਈ ਸਮਰਪਿਤ ਟੀਮਾਂ ਬਣਾਈਆਂ। ਇਸ ਦੇ ਨਾਲ ਹੀ....
ਮੰਤਰੀ ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ
ਚੰਡੀਗੜ੍ਹ 31 ਦਸੰਬਰ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ ਕੀਤਾ ਗਿਆ। ਭਾਸ਼ਾ ਵਿਭਾਗ ਪਹਿਲੀ ਜਨਵਰੀ 2023 ਨੂੰ ਆਪਣੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਇਸ ਦਿਨ ਮੁੱਖ ਦਫਤਰ ਭਾਸ਼ਾ ਭਵਨ ਪਟਿਆਲਾ ਸਾਰੇ ਜ਼ਿਲਾ ਭਾਸ਼ਾ ਦਫ਼ਤਰਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਮੀਤ ਹੇਅਰ ਨੇ ਦੱਸਿਆ ਕਿ 1 ਜਨਵਰੀ 1948 ਨੂੰ ਪੰਜਾਬੀ ਸੈਕਸ਼ਨ ਦੇ ਨਾਂ ਨਾਲ ਸਥਾਪਿਤ ਹੋਇਆ ਇਹ....
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ 9389 ਏਕੜ ਜ਼ਮੀਨ ਤੋਂ ਹਟਾਏ ਨਜ਼ਾਇਜ ਕਬਜੇ : ਮੰਤਰੀ ਧਾਲੀਵਾਲ
ਚੰਡੀਗੜ੍ਹ, 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਲ 2022 ਦੌਰਾਨ ਪਿੰਡਾਂ ਦੀਆਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ ਕਬਜੇ ਛੁਡਾਉਣ ਅਤੇ ਸ਼ਾਮਲਾਤ ਜ਼ਮੀਨਾਂ ਲੱਭਣ ਲਈ ਮੁਹਿੰਮ ਅਰੰਭੀ ਗਈ ਸੀ।ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਵੱਖਰੇ ਸ਼ਾਮਲਾਤ ਸੈੱਲ ਦੀ ਸਥਾਪਨਾ ਵੀ ਕੀਤੀ ਗਈ ਸੀ।ਇਸ ਮੁਹਿੰਮ ਦੌਰਾਨ ਹੁਣ ਤੱਕ 9389 ਏਕੜ ਤੋਂ ਵੱਧ ਜ਼ਮੀਨ ਤੋਂ ਨਜਾਇਜ਼ ਕਬਜਾ ਛੁਡਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਪੇਂਡੂ....
ਡੀਜੀਪੀ ਯਾਦਵ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ ਪੱਤਰ ਲਿਖ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਜਾਰੀ
ਚੰਡੀਗੜ੍ਹ, 30 ਦਸੰਬਰ : ਨਵੇਂ ਸਾਲ ਅਤੇ ਗਣਤੰਤਰ ਦਿਹਾੜੇ ਤੋਂ ਪਹਿਲਾਂ ਦੇਸ਼ ਦੀਆ ਕੇਂਦਰੀ ਖੁਫ਼ੀਆ ਏਜੰਸੀਆਂ ਨੇ ਸੁਰੱਖਿਆ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਕੇਂਦਰੀ ਖੁਫ਼ੀਆ ਏਜੰਸੀਆਂ ਨੇ ਪੰਜਾਬ ਦੇ ਵਿੱਚ ਅੱਤਵਾਦੀ ਹਮਲੇ ਦੀ ਸੂਚਨਾ ਦਿੱਤੀ ਹੈ। ਜਿਸ ਦੇ ਮੁਤਾਬਕ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਨਾਲ ਸਬੰਧਤ ਅੱਤਵਾਦੀ ਜਥੇਬੰਦੀਆਂ ਨਵੇਂ ਸਾਲ ਅਤੇ ਗਣਤੰਤਰ ਦਿਹਾੜੇ ਦੀ ਪੂਰਬਲੀ ਸ਼ਾਮ ਪੰਜਾਬ ਦੇ ਪੁਲਿਸ ਥਾਣਿਆਂ ਅਤੇ ਸਰਕਾਰੀ ਇਮਾਰਤਾਂ ਨੂੰ ਆਪਣਾ ਨਿਸ਼ਾਨਾ ਬਣਾ ਸਕਦੇ ਹਨ। ਇਸ ਤੋਂ ਬਾਅਦ ਪੰਜਾਬ....
ਸਾਲ 2022: ਮਾਤ ਭੂਮੀ ਲਈ ਜਾਨਾਂ ਵਾਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੀ ਮਾਨ ਸਰਕਾਰ
- ਸ਼ਹੀਦ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਦੀ ਰਾਸ਼ੀ ਦੁੱਗਣੀ ਕਰਕੇ 1 ਕਰੋੜ ਰੁਪਏ ਕੀਤੀ; ਸ਼ਹੀਦਾਂ ਦੇ ਵਾਰਸਾਂ ਨੂੰ 9 ਮਹੀਨਿਆਂ ਵਿੱਚ 3 ਕਰੋੜ ਰੁਪਏ ਤੋਂ ਵੱਧ ਰਾਸ਼ੀ ਅਦਾ ਕੀਤੀ ਚੰਡੀਗੜ੍ਹ, 30 ਦਸੰਬਰ : ਦੇਸ਼ ਦੀ ਰੱਖਿਆ ਲਈ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਜਵਾਨਾਂ ਦੇ ਸਕੇ-ਸਨੇਹੀਆਂ ਦੇ ਹਿੱਤਾਂ ਦੀ ਰਾਖੀ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੈਨਿਕਾਂ ਦੇ ਵਾਰਸਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ।....
ਪੰਜਾਬ ਟਰਾਂਸਪੋਰਟ ਵਿਭਾਗ ਨੇ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਆਨਲਾਈਨ ਸੇਵਾਵਾਂ ਲਿਆਂਦੀਆਂ
-ਪ੍ਰਦੂਸ਼ਣ—ਮੁਕਤ ਪੰਜਾਬ ਲਈ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਜਾਰੀ -ਆਨਲਾਈਨ ਡਰਾਈਵਿੰਗ ਲਾਇਸੈਂਸ ਪੋਰਟਲ ਦੀ ਸ਼ੁਰੂਆਤ -ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਕਿਫ਼ਾਇਤੀ ਤੇ ਆਰਾਮਦਾਇਕ ਵਾਲਵੋ ਬੱਸ ਸਰਵਿਸ ਸ਼ੁਰੂ ਕੀਤੀ ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਸਕੀਮਾਂ ਲਿਆਉਣ ਸਣੇ ਖੱਜਲ-ਖੁਆਰੀ ਮੁਕਤ ਆਨਲਾਈਨ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਪੰਜਾਬ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ....
ਸੰਗਰੂਰ ਦੇ ਪਿੰਡ ਉੱਪਲੀ ਨੇੜੇ ਹੋਏ ਸੜਕ ਹਾਦਸੇ ’ਚ 4 ਨੌਜਵਾਨਾਂ ਦੀ ਮੌਤ
ਸੰਗਰੂਰ, 30 ਦਸੰਬਰ : ਸੰਗਰੂਰ - ਬਠਿੰਡਾ ਨੈਸ਼ਨਲ ਹਾਈਵੇ ’ਤੇ ਪਿੰਡ ਉਪਲੀ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਰ ਦੋਸਤਾਂ ਦੀ ਮੌਤ ਹੋ ਗਈ। ਘਟਨਾ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ਬਠਿੰਡਾ ਸਾਈਡ ਤੋਂ ਆ ਰਹੀ ਸੀ ਤਾਂ ਮੁੱਖ ਮਾਰਗ ‘ਤੇ ਚੜ੍ਹਨ ਲੱਗੇ, ਜਿਸ ਦੌਰਾਨ ਇਹ ਭਿਆਨਕ ਹਾਦਸਾ ਵਾਪਰ ਗਿਆ। ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਨੌਜਵਾਨ ਦੀ ਲਾਸ਼ ਹਵਾ ਵਿੱਚ ਉਛਲ ਕੇ ਮੌਕੇ ਤੋਂ ਥੋੜ੍ਹੀ ਦੂਰ ਖੇਤਾਂ ਵਿੱਚ ਪਈ ਮਿਲੀ। ਦੂਜੇ ਪਾਸੇ 3....
ਪੰਜਾਬ ਵਿੱਚ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰੀ ਖੁਫੀਆਂ ਵੱਲੋਂ ਅਲਰਟ ਜਾਰੀ
ਚੰਡੀਗੜ੍ਹ, 29 ਦਸੰਬਰ : ਕੇਂਦਰੀ ਖੁਫੀਆ ਏਜੰਸੀਆਂ ਨੇ ਵੀਰਵਾਰ ਨੂੰ ਪੰਜਾਬ ‘ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅਲਰਟ ‘ਚ ਕਿਹਾ ਗਿਆ ਹੈ ਕਿ ਪੰਜਾਬ ‘ਚ ਮੌਜੂਦ ਅੱਤਵਾਦੀ, ਜਿਨ੍ਹਾਂ ਦਾ ਸਬੰਧ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਨਾਲ ਹੈ। ਉਹ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਸਕਦੇ ਹਨ। ਕੇਂਦਰੀ ਖੁਫੀਆ ਏਜੰਸੀ ਦੇ ਇਨਪੁਟਸ ਮੁਤਾਬਕ ਪਾਕਿਸਤਾਨ ਨਾਲ ਸਬੰਧਤ ਅੱਤਵਾਦੀ ਨਵੇਂ ਸਾਲ ਦੇ ਮੌਕੇ ‘ਤੇ ਪੰਜਾਬ ਦੇ ਪੁਲਿਸ ਸਟੇਸ਼ਨਾਂ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ।....