ਅੰਮ੍ਰਿਤਸਰ, 25 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ....
ਪੰਜਾਬ

ਚੰਡੀਗੜ, 24 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਤੱਤਾਂ ਨੂੰ ਇਹ ਸਪੱਸ਼ਟ ਸੁਨੇਹਾ ਦਿੰਦਿਆਂ ਕਿ ਸੂਬੇ ਵਿੱਚ ਉਨਾਂ ਲਈ ਕੋਈ ਥਾਂ ਨਹੀਂ ਹੈ, ਪੰਜਾਬ ਪੁਲਿਸ ਨੇ ਸਾਰੇ 28 ਪੁਲਿਸ ਜ਼ਿਲਿਆਂ ਦੀਆਂ ਸੰਵੇਦਨਸ਼ੀਲ ਥਾਵਾਂ ਜਿਵੇਂ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਆਦਿ ਤੋਂ ਸ਼ੱਕੀ ਵਿਅਕਤੀਆਂ ਨੂੰ ਸ਼ਨਾਖ਼ਤ ਕਰਨ ਲਈ ਫੜਨ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਵਿਸ਼ੇਸ਼ ਅਭਿਆਨ “ਆਪ੍ਰੇਸ਼ਨ ਈਗਲ’’ ਚਲਾਇਆ। ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ। ਬੱਸ ਅੱਡਿਆਂ ਅਤੇ....

ਪਟਿਆਲਾ, 24 ਦਸੰਬਰ : ਪੰਜਾਬ ਦੇ ਮੁੰਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮੈਗਾ ਮਾਪੇ ਅਧਿਆਪਕ ਮਿਲੀਣ ਮੌਕੇ ਉਹ ਸਰਕਾਰੀ ਸਕੂਲ ਵਿੱਚ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਨਾਲ ਹਨ। ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ....

- ਮੁੱਖ ਮੰਤਰੀ ਨੇ ਮਾਰਕਫੈੱਡ ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ - ਹੁਣ ਤੱਕ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ - ਨਵੇਂ ਸਾਲ ਉਤੇ ਮਾਸਟਰ ਕਾਡਰ ਦੇ 3000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ - ਮਾਰਕਫੈੱਡ ਤੇ ਵੇਰਕਾ ਦਾ ਬਾਹਰੀ ਮੁਲਕਾਂ ਵਿਚ ਕਾਰੋਬਾਰ ਵਧਾਉਣ ਲਈ ਯਤਨ ਜਾਰੀ ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9....

-ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਅਮਨ ਅਰੋੜਾ ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮਾਡਲ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਨੇ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਇਲਾਕਿਆਂ ਵਿੱਚ ਅਣ-ਅਧਿਕਾਰਤ ਉਸਾਰੀਆਂ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਹ ਮੁਹਿੰਮ ਪਿਛਲੇ ਮਹੀਨੇ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਦੇ....

- ਉਚ ਪੱਧਰੀ ਮੀਟਿੰਗ ਵਿਚ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ - ਲੋਕਾਂ ਨੂੰ ਜਨਤਕ ਥਾਵਾਂ ’ਤੇ ਮਾਸਕ ਪਾਉਣ ਦੀ ਅਪੀਲ - ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣ ਲਈ ਆਖਿਆ - ਸੂਬਾ ਪੱਧਰੀ ਕੋਵਿਡ ਕੰਟਰੋਲ ਰੂਮ ਹੋਵੇਗਾ ਸਥਾਪਤ ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੀ ਤਾਜ਼ਾ ਲਹਿਰ ਦੇ ਮੱਦੇਨਜ਼ਰ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਇੱਥੇ ਪੰਜਾਬ ਸਿਵਲ....

ਮੁਕਤਸਰ, 22 ਦਸੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਤੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਉਹ ਦੇਸ਼ ਵਿਰੋਧੀ ਤਾਕਤਾਂ 'ਤੇ ਵੀ ਵਰ੍ਹੇ, ਜੋ ਬੜੀ ਮੁਸ਼ਕਲ ਨਾਲ ਹਾਸਿਲ ਕੀਤੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਅਤੇ ਨੌਜਵਾਨਾਂ ਅਤੇ ਬੇਕਸੂਰ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁਕਤਸਰ ਅਤੇ ਬਠਿੰਡਾ ਵਿੱਚ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ....

• ਸਮਾਜਿਕ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪਰਸੋਨਲ ਅਤੇ ਐਲ.ਆਰ. ਨਾਲ ਤਾਲਮੇਲ ਕਰਕੇ ਰਿਪੋਰਟ ਦਾ ਖਰੜਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 22 ਦਸੰਬਰ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ....

ਚੰਡੀਗੜ੍ਹ/ਨਵੀਂ ਦਿੱਲੀ, 22 ਦਸੰਬਰ : ਅੱਜ ਅਚਾਨਕ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਿੱਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਪਹੁੰਚੇ। ਉੱਥੇ ਮੌਜ਼ੂਦ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਜਲਦੀ ਹੀ ਕੌਮਾਂਤਰੀ ਹਵਾਈ ਅੱਗੇ ਤੇ ਪੰਜਾਬ ਹੈਲਪ ਡੈਸਕ ਬਣਾਇਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਥੇ ਪੰਜਾਬੀਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੈਲਪ ਡੈਸਕ ਤੇ ਹੱਲ....

ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਨਾਂ ਜਲਦ ਇੱਕ ਵੱਡੀ ਪ੍ਰਾਪਤੀ ਜੁੜ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 31 ਦਸੰਬਰ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹੈ। ਹੁਣ ਤੱਕ ਰਾਜ ਦੇ 34.26 ਲੱਖ ਪੇਂਡੂ ਘਰਾਂ ਵਿੱਚੋ 99.93 ਫੀਸਦੀ ਘਰਾਂ (34.24 ਲੱਖ) ਨੂੰ ਪੀਣ ਵਾਲੇ ਪਾਣੀ ਦੀ ਪਾਈਪਡ ਸਪਲਾਈ ਦਿੱਤੀ ਜਾ ਚੁੱਕੀ ਹੈ। ਸਿਰਫ 125 ਢਾਣੀਆਂ ਬਾਕੀ ਹਨ ਅਤੇ ਉੱਥੇ ਵੀ....

- 418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 22 ਦਸੰਬਰ : ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕਰ ਦਿੱਤਾ ਹੈ। ਇਨ੍ਹਾਂ ਆਸਾਮੀਆਂ 'ਤੇ ਭਰਤੀ ਪ੍ਰਕਿਰਿਆ ਮੁਕੰਮਲ....

• ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਨੇ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ ਚੰਡੀਗੜ੍ਹ, 21 ਦਸੰਬਰ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਵੱਲੋਂ ਠੇਕਾ ਮੁਲਾਜ਼ਮਾਂ, ਵਿਮੁਕਤ ਜਾਤੀਆਂ ਅਤੇ ਬੇਜ਼ਮੀਨੇ ਮਜ਼ਦੂਰਾਂ ਨਾਲ ਸਬੰਧਤ ਵੱਖ ਵੱਖ....

*ਸਥਾਨਕ ਪੱਧਰ 'ਤੇ ਵੀ ਇਕ ਸਬ ਕਮੇਟੀ ਬਣਾਉਣ ਲਈ ਡੀ.ਸੀ. ਅੰਮ੍ਰਿਤਸਰ ਨੂੰ ਹਦਾਇਤਾਂ ਜਾਰੀ* ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਨੇ ਵੀ ਕੀਤੀ ਸਮੂਲੀਅਤ ਚੰਡੀਗੜ੍ਹ, 21 ਦਸੰਬਰ : ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿੱਚ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਮਿਉਂਸੀਪਲ ਭਵਨ....

ਜ਼ੀਰਾ : ਮਾਲਬਰੋਜ ਸ਼ਰਾਬ ਫੈਕਟਰੀ ਪਿੰਡ ਮਨਸੂਰਵਾਲ ਕਲਾਂ (ਜ਼ੀਰਾ) ਤੋਂ ਧਰਨਾ ਚੁਕਵਾਉਣ ਲਈ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਉਤੇ ਕੀਤੇ ਗਏ ਲਾਠੀਚਾਰਜ ਕਾਰਨ ਭੜਕੀਆਂ ਕਿਸਾਨ ਜਥੇਬੰਦੀਆਂ ਤੇ ਪੁਲਿਸ ਅੱਜ ਮੁੜ ਆਹਮੋ-ਸਾਹਮਣੇ ਹੋ ਗਈਆਂ। ਪੁਲਿਸ ਨੇ ਨਾਕੇ ਤੋਂ ਦੂਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਅੱਗੇ ਵਧਣ ਲਈ ਅੜੇ ਰਹੇ। ਪੁਲਿਸ ਨੇ ਕਿਸਾਨਾਂ ਉਤੇ ਲਾਠੀਚਾਰਜ ਕੀਤਾ। ਇਸ ਦੇ ਉਲਟ ਕਿਸਾਨਾਂ ਨੇ ਵੀ ਪੁਲਿਸ ਉਤੇ ਡਾਂਗਾਂ ਵਰ੍ਹਾਈਆਂ। ਇਸ ਕਾਰਨ ਇਥੇ ਸਥਿਤੀ ਕਾਫੀ ਤਣਾਅਪੂਰਨ ਬਣ ਗਈ ਹੈ।....

ਚੰਡੀਗੜ੍ਹ, 20 ਦਸੰਬਰ : ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ....