ਪੰਜਾਬ

ਸਰਕਾਰੀ ਸਕੂਲਾਂ ਦੇ ਬਾਹਰ ਤਾਇਨਾਤ ਹੋਣਗੇ ਗਾਰਡ : ਸਿੱਖਿਆ ਮੰਤਰੀ
ਸਾਫ਼-ਸਫ਼ਾਈ ਲਈ ਮਿਲੇਗੀ 50,000 ਰੁਪਏ ਦੀ ਗ੍ਰਾਂਟ, ਸਿੱਖਿਆ ਮੰਤਰੀ ਨੇ ਕੀਤਾ ਐਲਾਨ ਚੰਡੀਗੜ੍ਹ : ਪੰਜਾਬ ਸਰਕਾਰ ਸਿੱਖਿਆ ਦੇ ਖੇਤਰ 'ਚ ਵੱਡਾ ਸੁਧਾਰ ਕਰਨ ਜਾ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਗਾਰਡ ਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਪੰਜਾਬ ਦੇ ਸਕੂਲਾਂ ਦੇ ਬਾਹਰ ਤੁਸੀਂ ਜਲਦ ਹੀ ਗਾਰਡ ਖੜ੍ਹੇ ਦੇਖੋਗੇ। ਉਨ੍ਹਾਂ ਦੱਸਿਆ ਕਿ....
ਕਾਂਗਰਸੀ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਬਾਹਰ ਕੱਢਣਾ ਲੋਕਤੰਤਰ ਦਾ ਕਤਲ : ਬਾਜਵਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਮਾਰਸ਼ਲਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਸੰਵਿਧਾਨਕ ਵਿਵਸਥਾਵਾਂ ਦੇ ਉਲਟ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੀ ਤੌਰ ‘ਤੇ ਰੱਦ ਕਰ ਦਿੱਤਾ ਸੀ। ਹਾਲਾਂਕਿ ਭਗਵੰਤ ਮਾਨ....
ਪੰਜਾਬ ਵਿਚ ਈਸਾਈਅਤ ਦੇ ਜਬਰੀ ਪਾਸਾਰ ਨੂੰ ਰੋਕਣ ਲਈ ਸਿੱਖਾਂ ਦਾ ਜਾਗਰੂਕ ਹੋਣਾ ਬੇਹੱਦ ਸ਼ਲਾਘਾਯੋਗ - ਠਾਕੁਰ ਦਲੀਪ ਸਿੰਘ
ਕੈਨੇਡਾ : ਪੰਜਾਬ ਵਿੱਚ ਈਸਾਈ ਮਿਸ਼ਨਰੀਆਂ ਵੱਲੋਂ ਕੀਤੇ ਜਾ ਰਹੇ ਝੂਠੇ ਪਾਖੰਡਵਾਦ ਨੁੰ ਰੋਕਣ ਲਈ ਪਿਛਲੇ ਦਿਨੀਂ ਨਿਹੰਗ ਸਿੰਘਾਂ ਅਤੇ ਕਈ ਹੋਰ ਸਿੱਖ ਜਥੇਬੰਦੀਆਂ ਵੱਲੋਂ ਲਈ ਕੀਤੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਨਾਮਧਾਰੀ ਪੰਥ ਦੇ ਵਰਤਮਾਨ ਮੁਖੀ ਠਾਕੁਰ ਦਲੀਪ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਸਵੈ-ਸ਼ਕਤੀ ਨਾਲ ਧਰਮ ਪਰਿਵਰਤਨ ਨੂੰ ਰੋਕਣ ਲਈ ਚੁੱਕਿਆ ਗਿਆ ਇਹ ਇਕ ਸਹੀ ਕਦਮ ਹੈ। ਸਿੱਖ ਸੰਗਤਾਂ ਦਾ ਆਪਣੀ ਸ਼ਕਤੀ ਨਾਲ ਧਰਮ ਪਰਿਵਰਤਨ ਰੋਕਣ ਲਈ ਜਾਗਰੂਕ ਹੋਣਾ; ਸਿੱਖ ਪੰਥ ਲਈ ਇਕ ਚੰਗੇ ਸੰਕੇਤ ਦੀ....
ਵਿਰਾਸਤ-ਏ-ਖਾਲਸਾ ਅਤੇ ਦਾਸਤਾਨ -ਏ -ਸ਼ਹਾਦਤ ਲਈ ਮੰਤਰੀ ਮਾਨ ਵੱਲੋਂ ਈ-ਬੁਕਿੰਗ ਦੀ ਸ਼ੁਰੂਆਤ
ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ ਸਪਾਟੇ ਨੂੰ ਵਧਾਉਣ ਦੇ ਮੰਤਵ ਨਾਲ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਇਮਾਰਤਾਂ ਅਤੇ ਅਜਾਇਬਘਰਾਂ ਨੂੰ ਵਿਖਾਉਣ ਲਈ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਅੱਜ ਚੰਡੀਗੜ ਵਿੱਚ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇਕ ਵਿਸ਼ੇਸ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮਹਿਮਾਨ ਵੱਜੋਂ ਸਿਰਕਤ ਕੀਤੀ। ਇਸ ਮੌਕੇ....
'ਕਾਂਗਰਸ ਭਾਜਪਾ ਦੀ ਬੀ-ਟੀਮ ਵਜੋਂ ਕਰ ਰਹੀ ਕੰਮ : ਮੰਤਰੀ ਚੀਮਾ
ਚੰਡੀਗੜ੍ਹ : ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਲਈ ਬੁਲਾਏ ਗਏ ਵਿਸੇਸ ਪੰਜਾਬ ਵਿਧਾਨ ਸਭਾ ਸੈਸਨ 'ਚ ਹੰਗਾਮਾ ਕਰਨ ਲਈ ਕਾਂਗਰਸ ਪਾਰਟੀ 'ਤੇ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਸਪੱਸਟ ਤੌਰ 'ਤੇ 'ਭਾਜਪਾ ਦੀ ਬੀ-ਟੀਮ' ਵਜੋਂ ਕੰਮ ਕਰ ਰਹੀ ਹੈ ਅਤੇ ਲੋਕਤੰਤਰ ਦੀ ਹੱਤਿਆ 'ਚ ਕੋਈ ਕਸਰ ਨਹੀਂ ਛੱਡ ਰਹੀ।ਮੰਗਲਵਾਰ ਨੂੰ ਕੈਬਨਿਟ ਮੰਤਰੀਆਂ ਇੰਦਰਬੀਰ ਸਿੰਘ ਨਿੱਝਰ ਅਤੇ ਹਰਭਜਨ ਸਿੰਘ ਈ.ਟੀ.ਓ. ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ....
ਕਾਂਗਰਸ ਤੇ ਭਾਜਪਾ ਨੂੰ ਇਕੋ ਸਿੱਕੇ ਦੇ ਦੋ ਪਹਿਲੂ : ਮੁੱਖ ਮੰਤਰੀ ਮਾਨ
ਦੋਵਾਂ ਪਾਰਟੀਆਂ ਨੇ ਸੂਬੇ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਹੋਈਆਂ ਸਰਕਾਰਾਂ ਨੂੰ ਤੋੜਨ ਲਈ ਹੱਥ ਮਿਲਾ ਲਿਆ ਹੈ: ਭਗਵੰਤ ਮਾਨ ਚੰਡੀਗੜ੍ਹ : ਕਾਂਗਰਸ ਤੇ ਭਾਜਪਾ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਲਿਆਉਣਾ ਇਸ ਕਰ ਕੇ ਜ਼ਰੂਰੀ ਸੀ ਕਿਉਂਕਿ ਦੋਵਾਂ ਪਾਰਟੀਆਂ ਨੇ ਸੂਬੇ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਹੋਈਆਂ ਸਰਕਾਰਾਂ ਨੂੰ ਤੋੜਨ ਲਈ ਹੱਥ ਮਿਲਾ ਲਿਆ ਹੈ। ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਪੇਸ਼ ਕਰਦਿਆਂ ਮੁੱਖ....
ਕੈਨੇਡਾ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਪੰਜਾਬੀ ਅਹਿਮ ਭੂਮਿਕਾ ਨਿਭਾ ਰਹੇ ਹਨ : ਮਾਨ
ਪੰਜਾਬ ਤੇ ਕੈਨੇਡਾ ਦੇ ਸੂਬੇ ਵਿਚਾਲੇ ਮਜ਼ਬੂਤ ਤੇ ਦੋਸਤਾਨਾ ਸਬੰਧਾਂ ਦੀ ਜ਼ਰੂਰਤ ਹੈ। ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਕੈਨੇਡਾ ਖ਼ਾਸ ਤੌਰ ਉਤੇ ਉਥੋਂ ਦੇ ਸੂਬੇ ਸਸਕੈਚਵਨ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਕੈਨੇਡੀਅਨ ਸੂਬੇ ਸਸਕੈਚਵਨ ਦੇ ਉੱਚ ਪੱਧਰੀ ਵਫ਼ਦ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਕੈਨੇਡਾ ਦੇ ਇਸ ਸੂਬੇ ਵਿਚਾਲੇ ਮਜ਼ਬੂਤ ਤੇ ਦੋਸਤਾਨਾ ਸਬੰਧਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੀ....
ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕਰਨ ’ਤੇ ਭਾਰਤ ਸਰਕਾਰ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਕੀਤਾ ਸਨਮਾਨਤ
ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ 100 ਫੀਸਦੀ ਟੀਚਾ ਪੂਰਾ ਕੀਤਾ ਗੁਰਦਾਸਪੁਰ : ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਅੱਜ ਜ਼ਿਲ੍ਹਾ ਗੁਰਦਾਸਪੁਰ ਲਈ ਉਸ ਸਮੇਂ ਬੜੇ ਮਾਣ ਦੇ ਪਲ ਸਨ ਜਦੋਂ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਏ.ਡੀ.ਸੀ. (ਆਰ.ਡੀ) ਸ੍ਰੀਮਤੀ ਪਰਮਜੀਤ ਕੌਰ ਅਤੇ ਏ.ਡੀ.ਸੀ (ਯੂ.ਡੀ) ਸ੍ਰੀਮਤੀ ਅਮਨਦੀਪ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਇਹ....
ਲੋਕਾਂ ਨੇ ਬਦਲਾਓ ਤਹਿਤ ਨਵੀਂ ਸਰਕਾਰ ਲਿਆਂਦੀ ਸੀ, ਬਦਲਾਅ ਦੇ ਨਾਂ ਤੇ ਪੰਜਾਬ ਦੀ ਜਨਤਾ ਨਾ ਹੋਇਆ ਧੋਖਾ - ਭੱਠਲ
ਸਰਕਾਰ ਹਰ ਫਰੰਟ ਤੇ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ : ਸਾਬਕਾ ਮੰਤਰੀ ਧਰਮਸੋਤ ਨਾਭਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨਾਭਾ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਉਨ੍ਹਾਂ ਮੌਸਮ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਸਬੰਧੀ ਸਰਕਾਰ ਉੱਪਰ ਸਵਾਲ ਚੁੱਕਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਹਿਣੀ ਅਤੇ ਕਥਨੀ ਚ ਫਰਕ ਰੱਖਦੀ....
ਮੁੱਖ ਮੰਤਰੀ ਦੀ ਅਗਵਾਈ 'ਚ ਕੈਬਨਿਟ ਵੱਲੋਂ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀ
ਚੰਡੀਗੜ੍ਹ : ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ ਉਤੇ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ....
ਅਕਾਲੀ ਦਲ ਅਤੇ ਐਸਜੀਪੀਸੀ ਦੀ ਅਹਿਮ ਮੀਟਿੰਗ ਹੋਈ
ਸਰਕਾਰ ਵੱਲੋਂ ਘੱਟਗਿਣਤੀਆਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ : ਬਾਦਲ ਲੁਧਿਆਣਾ : ਲੁਧਿਆਣਾ ਵਿਖੇ ਅੱਜ ਮੀਟਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਐਸਜੀਪੀਸੀ ਦੇ ਸਮੂਹ ਮੈਂਬਰ ਹਾਜ਼ਰ ਹੋਏ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ, ਅਸੀਂ ਸੁਪਰੀਮ ਕੋਰਟ ਦਾ ਫ਼ੈਸਲਾ ਨਹੀਂ ਮੰਨਦੇ, ਕਿਉਂਕਿ ਫ਼ੈਸਲਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪੂਰੇ ਹਾਉਸ ਦੀ ਮੀਟਿੰਗ ਹੋਏਗੀ ਅਤੇ ਉਹਦੇ ਬਾਅਦ ਇਕ ਪਲਾਨ ਬਣਾਇਆ....
ਕੈਬਨਿਟ ਵਲੋਂ 5ਜੀ ਨੈੱਟਵਰਕ ਨੂੰ ਹਰੀ ਝੰਡੀ, ਜਲਦ ਪੰਜਾਬੀਆਂ ਨੂੰ ਮਿਲੇਗਾ ਫੁਲ ਸਪੀਡ ਇੰਟਰਨੈੱਟ
ਚੰਡੀਗੜ੍ਹ : ਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਤੀਜੇ ਵਜੋਂ 5ਜੀ/4ਜੀ (ਡਿਜੀਟਲ ਬੁਨਿਆਦੀ ਢਾਂਚੇ) ਦੀ ਤਾਇਨਾਤੀ ਵਾਸਤੇ ਨਵੀਂ....
ਸਰਕਾਰ ਦੇ ਭਰੋਸੇ ਤੋਂ ਬਾਅਦ ਈਸਾਈ ਭਾਈਚਾਰੇ ਵੱਲੋਂ 27 ਸਤੰਬਰ ਨੂੰ ਬੰਦ ਦਾ ਸੱਦਾ ਵਾਪਸ ਲਿਆ
ਲੁਧਿਆਣਾ : ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਵੱਲੋਂ ਪੱਟੀ ਅਤੇ ਡਡੂਆਣਾ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਈਸਾਏ ਭਾਈਚਾਰੇ ਨੇ ਅੱਜ 27 ਸਤੰਬਰ ਨੂੰ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ। ਸਥਾਨਕ ਬੱਚਤ ਭਵਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕ੍ਰਿਸ਼ਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਅਲਬਰਟ ਦੁਆ ਨੇ ਦੱਸਿਆ ਕਿ 23 ਸਤੰਬਰ ਨੂੰ ਚੰਡੀਗੜ੍ਹ ਵਿਖੇ ਏ.ਡੀ.ਜੀ.ਪੀ. ਕਾਨੂੰਨ ਵਿਵਸਥਾ ਨਾਲ ਮੀਟਿੰਗ ਹੋਈ ਸੀ ਜਿਸ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਮੁਲਜ਼ਮਾਂ....
ਕੇਜਰੀਵਾਲ ਅਤੇ ਮਾਨ ਅਹਿਮਦਾਬਾਦ ਵਿੱਚ ਗੁਜਰਾਤ ਸਰਕਾਰ ਦੇ ਕਰਮਚਾਰੀਆਂ ਮੁਲਾਕਾਤ ਕਰਨਗੇ।
ਅਹਿਮਦਾਬਾਦ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਹਿਮਦਾਬਾਦ ਵਿੱਚ ਟੈਂਡਰਾਂ ਅਤੇ ਠੇਕਿਆ ’ਤੇ ਕੰਮ ਕਰ ਰਹੇ ਗੁਜਰਾਤ ਸਰਕਾਰ ਦੇ ਕਰਮਚਾਰੀਆਂ ਅਤੇ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਨਗੇ। ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਪਾਰਟੀ ਦੇ ਦੋਵੇਂ ਆਗੂ ਸੂਬੇ ਦੇ ਨੌਜਵਾਨਾਂ ਨਾਲ ਮੀਟਿੰਗ ਵੀ ਕਰਨਗੇ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਇਸ ਸਾਲ ਦਸੰਬਰ ਵਿੱਚ ਹੋਣੀਆਂ ਹਨ। ’ਆਪ’ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਰੁੱਧ ਆਪਣੇ ਆਪ ਨੂੰ....
ਐਨਆਰਆਈ ਦੀ ਕੋਠੀ ਵਿੱਚ ਬਣਾਏ ਗਏ ਪਟਾਖਾ ਗੋਦਾਮ ਵਿੱਚੋਂ ਲੱਖਾਂ ਰੁਪਏ ਦੇ ਪਟਾਕੇ ਫੜੇ
ਗੁਰਦਾਸਪੁਰ : ਦੀਵਾਲੀ ਤੋਂ ਪਹਿਲਾਂ ਸੀਆਈਏ ਸਟਾਫ ਦੀ ਪੁਲਸ ਨੇ ਇੱਕ ਐਨਆਰਆਈ ਦੀ ਕੋਠੀ ਵਿੱਚ ਬਣਾਏ ਗਏ ਪਟਾਖਾ ਗੋਦਾਮ ਵਿੱਚੋਂ ਲੱਖਾਂ ਰੁਪਏ ਦੇ ਪਟਾਕੇ ਫੜੇ ਹਨ। ਦੱਸਿਆ ਗਿਆ ਹੈ ਕਿ ਪੁਲਿਸ ਥਾਣਾ ਦੀਨਾਨਗਰ ਦੇ ਅਧੀਨ ਆਉਂਦੇ ਪਿੰਡ ਅਵਾਂਖਾ ਵਿੱਚ ਇੱਕ ਐਨ ਆਰ ਆਈ ਦੀ ਕੋਠੀ ਸ਼ਹਿਰ ਦੇ ਕਿਸੇ ਵੱਡੇ ਵਪਾਰੀ ਨੇ ਕਿਰਾਏ ਤੇ ਲਈ ਹੋਈ ਸੀ ਅਤੇ ਉਸ ਵਿਚ ਲੱਖਾਂ ਦੇ ਪਟਾਕੇ ਭਰੇ ਹੋਏ ਸੀ। ਮਾਮਲਾ ਇਸ ਲਈ ਵੀ ਸੰਗੀਨ ਮੰਨਿਆ ਜਾ ਰਿਹਾ ਹੈ ਕਿ ਰਿਹਾਇਸ਼ੀ ਇਲਾਕੇ ਵਿਚ ਪਟਾਖਿਆਂ ਦਾ ਭੰਡਾਰ ਖਤਰਨਾਕ ਸਾਬਤ ਹੋ ਸਕਦਾ....