ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਦੇ ਘਟੀਆਂ ਅਤੇ ਨਿੱਜੀ ਸਵਾਰਥ ਖ਼ਾਤਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬੇਇਜ਼ੱਤ ਕਰਨ ਵਾਲੇ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ ਹੈ । ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਧਮਕੀਆਂ ਦੇਣੀਆਂ ਜ਼ਾਰੀ ਹਨ ਜੇਕਰ ਅਧਿਕਾਰੀ ਉਨ੍ਹਾਂ ਦੀ ਲਾਈਨ 'ਤੇ ਚੱਲਣ ਤੋਂ ਇਨਕਾਰ ਕਰਦੇ ਹਨ ਤਾਂ ਨਤੀਜ਼ੇ ਭੁਗਤਣ ਦੀਆਂ ਧਮਕੀਆਂ ਦਿੰਦੇ ਹਨ । ਬਾਜਵਾ ਨੇ....
ਪੰਜਾਬ
ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਆਗੂ ਸ਼ੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਧਵਾਵਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਵਾਧੂ ਭੱਤੇ ਵਜੋਂ ਵਿਸ਼ੇਸ਼ ਪੈਨਸ਼ਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਤੋਂ ਇਲਾਵਾ ਇੱਕਲੀਆਂ ਰਹਿ ਕੇ ਆਪਣੇ ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਮਾਵਾਂ ਲਈ ਵੀ ਇੱਕ ਵਿਸ਼ੇਸ਼ ਵਜ਼ੀਫਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾ ਸਕਣ। ਜਾਖੜ ਨੇ ਦਿੱਲੀ ਵਿਖੇ ਇਸ ਦੀ ਇੱਕ ਕਾਪੀ ਭਾਜਪਾ....
ਲੁਧਿਆਣਾ : ਉੱਘੇ ਪੰਜਾਬੀ ਵਾਰਤਕਕਾਰ ਤੇ ਸੇਵਾ ਮੁਕਤ ਆਈ ਪੀ ਐੱਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਨੇ ਅੱਜ ਧੀਆਂ ਦੇ ਅੰਤਰਰਾਸ਼ਟਰੀ ਦਿਹਾੜੇ ਤੇ ਸ਼ਬਦ ਸ਼ਗਨ ਲਹਿਰ ਦਾ ਆਰੰਭ ਆਪਣੀ ਪੁਸਤਕ ਦਫ਼ਤਰ ਦੀਆਂ ਪੰਜਾਹ ਕਾਪੀਆਂ ਵੰਡ ਕੇ ਅਰਬਨ ਐਸਟੇਟ ਲੁਧਿਆਣਾ ਸਥਿਤ ਗੁਰਦਵਾਰਾ ਸੁਖਮਨੀ ਸਾਹਿਬ ਵਿਖੇ ਨਿੱਕੀ ਬੱਚੀ ਅਸੀਸ ਕੌਰ ਗਿੱਲ ਦੇ ਚੌਥੇ ਜਨਮ ਦਿਨ ਮੌਕੇ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਉਪਰੰਤ ਕੀਤਾ। ਇਸ ਮੌਕੇ ਬੋਲਦਿਆਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਤੇ ਉੱਘੇ ਕਵੀ ਪ੍ਰੋ....
ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਤੀਜੇ ਸਮਾਗਮ ਲਈ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ 27 ਸਤੰਬਰ 2022 ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਵਿਖੇ ਬੁਲਾਇਆ ਗਿਆ ਹੈ।ਜਿਕਰਯੋਗ ਹੈ ਕਿ 22 ਸਤੰਬਰ ਨੂੰ ਪਹਿਲਾਂ ਸਰਕਾਰ ਵੱਲੋਂ ਰੱਖੇ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਸ਼ਾਂਤਮਈ ਤਰੀਕੇ ਰੋਸ਼ ਪ੍ਰਦਰਸ਼ਨ ਵੀ ਕੀਤਾ ਗਿਆ ਸੀ।
ਜੈਪੁਰ : ਸੂਬੇ ਵਿਚ ਕਾਂਗਰਸ ਸਰਕਾਰ ਉਸ ਵੇਲੇ ਸੰਕਟ ਵਿਚ ਉਲਝ ਗਈ ਜਦੋਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਸਮਰਥਕ 80 ਤੋਂ ਜ਼ਿਆਦਾ ਵਿਧਾਇਕਾਂ ਨੇ ਗਹਿਲੋਤ ਦੇ ਵਿਰੋਧੀ ਸਚਿਨ ਪਾਇਲਟ ਨੁੰ ਮੁੱਖ ਮੰਤਰੀ ਬਣਾਉਣ ਦੇ ਕਦਮ ਵਿਰੁੱਧ ਅਸਤੀਫੇ ਦੇਣ ਦਾ ਐਲਾਨ ਕਰ ਦਿੱਤਾ। ਐਲਾਨ ਮਗਰੋਂ ਇਹ ਵਿਧਾਇਕ ਰਾਜਪਾਲ ਰਾਜਸਥਾਨ ਦੀ ਰਿਹਾਇਸ਼ ਵੱਲ ਗਏ ਹਨ। ਦੱਸਣਯੋਗ ਹੈ ਕਿ ਗਹਿਲੋਤ ਕੁੱਲ ਹਿੰਦ ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਚੋਣ ਲੜ ਰਹੇ ਹਨ ਤੇ ਇਸੇ ਲਈ ਉਹਨਾਂ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਦਾ ਅਹੁਦਾ ਛੱਡਣਾ....
ਚੰਡੀਗੜ੍ਹ : ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਨਵਾਂ ਗਾਉਂ ਵਿਖੇ ਕਮੇਟੀ ਦਫਤਰ ਕੋਲ ਚੌਂਕ ‘ਚ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਤੋਂ ਇਹ ਚੋਂਕ ਭਗਤ ਸਿੰਘ ਚੌਂਕ ਦੇ ਨਾਮ ਨਾਲ ਜਾਣਿਆ ਜਾਵੇਗਾ। ਸ਼ਹੀਦ-ਏ-ਆਜ਼ਮ ਦੇ ਬੁੱਤ ਦੀ ਸਥਾਪਨਾ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ਦੀ ਮੁਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਨਵਾਂ ਗਾਉਂ 'ਚ....
ਕੀਰਤਪੁਰ ਸਾਹਿਬ : ਦੋ ਗੁਰੂ ਸਹਿਬਾਨ ਦੀ ਜਨਮ ਸਥਲੀ ਇਤਿਹਾਸਕ ਤੇ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਦਾ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਕਰਵਾਉਣਾ ਮੇਰਾ ਸੁਪਨਾ ਹੈ। ਇਸ ਇਲਾਕੇ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਭਰਪੂਰ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਕੀਰਤਪੁਰ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਗੁਰਦਿੱਤਾ ਜੀ ਵਿਖੇ....
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਪੋਸਟ ਸਾਂਝੀ ਕਰਦਿਆਂ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਕੀਤੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਲਿਖਿਆ ਹੈ ਕਿ ਆਖਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਵੱਲੋਂ ਧੰਨਵਾਦ ਵੀ ਕੀਤਾ ਹੈ।
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਤੋਂ ਕਿਸਾਨਾਂ ਲਈ ਮੁਆਵਜੇੇ ਦੀ ਮੰਗ ਕੀਤੀ ਹੈ, ਉਨ੍ਹਾਂ ਸ਼ੋਸ਼ਲ ਮੀਡੀਆ ਤੇ ਇੱਕ ਪੋਸ਼ਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਪੰਜਾਬ ਵਿੱਚ ਲਗਾਤਾਰ ਹੋ ਰਹੀ ਬੇਮੌਸ਼ਮੀ ਬਾਰਿਸ਼ ਕਾਰਨ ਕਿਸਾਨਾਂ ਦਾ ਝੋਨਾਂ ਅਤੇ ਕਪਾਹ ਦੀ ਖੜ੍ਹੀ ਫਸਲ ਬਰਬਾਦ ਹੋ ਗਈ ਹੈ, ਜਿਸ ਲਈ ਸੂਬਾ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੁਰੰਤ ਫਸਲਾਂ ਦੀ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ....
ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਦਾ ਕੈਬਨਿਟ ਮੰਤਰੀ ਵੱਲੋ ਵਿਸ਼ੇਸ਼ ਸਨਮਾਨ ਕੀਰਤਪੁਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਖੇਡਾਂ ਪ੍ਰਤੀ ਹਰ ਵਰਗ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਦੇ ਨਾਲ ਪੰਜਾਬ ਦੀ ਖੇਡ ਮੈਦਾਨਾਂ ਵਿਚ ਚੰਗਾ ਵਾਤਾਵਰਣ ਸਿਰਜਿਆ ਹੈ। ਅੱਜ ਖੇਡ ਮੈਦਾਨਾਂ ਵਿਚ ਰੋਣਕਾ ਪਰਤ ਆਈਆਂ ਹਨ, ਨੌਜਵਾਨ ਨਸ਼ਿਆ ਦੀ ਲਾਹਨਤ ਨੂੰ ਤਿਆਗ ਕੇ ਖੇਡਾਂ ਵੱਲ ਆਕਰਸ਼ਿਤ ਹੋ ਰਹੇ ਹਨ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ....
ਜਾਤ ਪਾਤ ਤੋਂ ਉਪਰ ਉੱਠ ਕੇ ਲੋਕਾਂ ਦੀ ਸਹਾਇਤਾ ਲਈ ਵਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ : ਕੁਲਤਾਰ ਸੰਧਵਾਂ ਐਸ.ਏ.ਐਸ ਨਗਰ : ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ (ਰਜਿ) ਵੱਲੋਂ ਅੱਜ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆਂ ਭਵਨ, ਫੇਜ਼ 3ਬੀ1,ਐਸ.ਏ.ਐਸ ਨਗਰ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ । ਇਸ ਸਮਾਗਮ ਵਿੱਚ ਪੰਜਾਬ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾ ਵੱਲੋਂ ਵਿਸ਼ੇਸ਼ ਮਹਿਮਾਨ ਵਜ਼ੋ ਸ਼ਿਰਕਤ ਕੀਤੀ ਗਈ । ਇਸ ਦੌਰਾਨ ਉਨ੍ਹਾਂ ਜਾਤ ਪਾਤ ਤੋਂ ਉਪਰ ਉੱਠ ਕੇ ਭਾਈਚਾਰਕ ਸਾਂਝ ਨਾਲ ਮਿਲਵਰਤਨ....
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਵੱਲੋਂ ਰਾਜਪਾਲ ਦੀ 'ਸ਼ਲਾਘਾ' ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਪੂਰੀ ਤਰ੍ਹਾਂ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਕਾਂਗਰਸੀ ਲੋਕਤੰਤਰ ਦੇ ਘਾਣ ਨੂੰ ਹਮੇਸ਼ਾ ਤੋਂ ਹੀ ਹੱਸ ਕੇ ਸਵੀਕਾਰ ਕਰਦੇ ਰਹੇ ਹਨ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ, "ਕਾਸ਼! ਰਾਜਾ ਵੜਿੰਗ ਜੀ ਨੇ ਇਹ ਫ਼ਿਕਰਮੰਦੀ ਉਦੋਂ ਦਿਖਾਈ ਹੁੰਦੀ ਜਦੋਂ ਭਾਜਪਾ ਅਸੰਵਿਧਾਨਿਕ ਤਰੀਕੇ ਨਾਲ ਇਹਨਾਂ ਦੀਆਂ ਸੂਬਾ....
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਸੀ, ਜਿਸ ਨੇ 2017 ਵਿੱਚ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾਮਲੇ ਦੀ ਕੇਂਦਰ ਕੋਲ ਪੈਰਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਚਿਰੋਕਣੀ ਮੰਗ ਸੀ ਕਿ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ....
ਲੁਧਿਆਣਾ : ਸਥਾਨਕ ਮੋਤੀ ਨਗਰ ਇਲਾਕੇ ’ਚ ਸਥਿਤ ਡੈਂਟਲ ਕਾਲਜ ਦੇ ਵਾਰਡਨ ਦੀ ਟੈਂਕੀ ’ਚੋਂ ਲਾਸ਼ ਮਿਲਣ ਦੀ ਖ਼ਬਰ ਹੈ। ਜਦੋਂ ਇਸ ਬਾਰੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਕਾਲਜ ਪ੍ਰਬੰਧਕਾਂ ਦੀ ਮਦਦ ਨਾਲ ਵੀਰ ਸਿੰਘ (40) ਨੂੰ ਬਾਹਰ ਕੱਢ ਕੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ। ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਦੋਸ਼ ਲਾਇਆ ਕਿ ਉਸ ਦਾ ਕਤਲ ਕਰਕੇ ਟੈਂਕੀ ਵਿੱਚ....
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਸੰਵਿਧਾਨਕ ਹੋਸ਼ ਵਿਚ ਲਿਆਉਣ ਲਈ ਸ਼ਲਾਘਾ ਕੀਤੀ ਹੈ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਸ ਵਿੱਚ ਜਾਂ ਤਾਂ ਉਨ੍ਹਾਂ ਵਿੱਚ ਘਾਟ ਹੈ ਜਾਂ ਫਿਰ ਇਸਨੂੰ ਦਿੱਲੀ ਵਿਚ ਬੈਠੇ ਆਪਣੇ ਆਕਾਵਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਨਹੀਂ ਤਾਂ ‘ਆਪ ਸਰਕਾਰ’ ਦੇ ਨਾਲ ਨਾਲ ਇਸਦੇ ਮੰਤਰੀ ਅਤੇ ਵਿਧਾਇਕ ਜਾਂ ਤਾਂ ਪੂਰੀ ਤਰ੍ਹਾਂ ਭੁੱਲ ਚੁੱਕੇ....