ਚੰਡੀਗੜ੍ਹ : ਸੂਬੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਦਯੋਗਿਕ ਨੀਤੀ ਦੇ ਖਰੜੇ ਬਾਰੇ ਵਿਚਾਰ ਜਾਣਨ ਲਈ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਦੋ ਉਦੇਸ਼ਾਂ ਦੀ ਪੂਰਤੀ ਕਰੇਗਾ ਕਿਉਂਕਿ ਇਹ....
ਪੰਜਾਬ

ਚੰਡੀਗੜ੍ਹ : ਸਿਰਮੌਰ ਲੇਖਕ ਭਾਈ ਵੀਰ ਸਿੰਘ ਜੀ ਦੇ 150ਵੇਂ ਜਨਮ ਦਿਨ ਮੌਕੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਲੋਂ ਪੰਜਾਬ ਕਲਾ ਭਵਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ ਨੇ ਸਵਾਗਤੀ ਸ਼ਬਦ ਕਹਿੰਦਿਆਂ ਭਾਈ ਵੀਰ ਸਿੰਘ ਦੀ ਰਚਨਾ ਦੇ ਅਜੋਕੇ ਮਹੱਤਵ ਦੇ ਵੱਖ ਵੱਖ ਪੱਖਾਂ ਨੂੰ ਛੂਹਿਆ। ਇਸ ਸਮਾਰੋਹ ਵਿਚ ਨੌਜਵਾਨ ਗਾਇਕ ਵਿਸ਼ਾਲ ਸੈਣੀ ਨੇ ਭਾਈ ਵੀਰ ਸਿੰਘ ਦੀਆਂ ਰਚਨਾਵਾਂ ਦਾ ਗਾਇਨ ਕੀਤਾ। ਭਾਈ ਵੀਰ ਸਿੰਘ ਦੀ ਰਚਨਾ ਦੇ ਗੁਰਬਾਣੀ ਦੇ ਪ੍ਰਸੰਗ ਵਿਚ ਮਹੱਤਵ ਬਾਰੇ ਡਾ ਅਮਰਦੀਪ....

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫ਼ਾਜ਼ਿਲਕਾ ਦੇ ਨਵੇਂ ਬੱਸ ਸਟੈਂਡ ਨੂੰ ਛੇਤੀ ਤੋਂ ਛੇਤੀ ਸੁਚਾਰੂ ਢੰਗ ਨਾਲ ਚਲਾਉਣ ਦਾ ਹੱਲ ਕੱਢਦਿਆਂ ਇਸ ਨੂੰ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਲਈ ਚਾਰਾਜੋਈ ਅਰੰਭਣ ਦੀ ਹਦਾਇਤ ਕੀਤੀ ਹੈ। ਲੰਮੇ ਸਮੇਂ ਤੋਂ ਖ਼ਸਤਾ ਹਾਲਤ ਵੱਲ ਵਧ ਰਹੇ ਨਵੇਂ ਬੱਸ ਸਟੈਂਡ ਨੂੰ ਚਲਾਉਣ ਸਬੰਧੀ ਪੰਜਾਬ ਸਿਵਲ ਸਕੱਤਰੇਤ ਵਿਖੇ ਟਰਾਂਸਪੋਰਟ ਤੇ ਸਥਾਨਕ ਸਰਕਾਰਾਂ ਵਿਭਾਗਾਂ ਸਣੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ....

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਵਿਭਾਗ ਵਿੱਚ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨਓਸੀ ਜਾਰੀ ਕਰਨ ਨਾਲ ਸਬੰਧਤ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ। ਇਹ ਜਾਣਕਾਰੀ....

ਚੰਡੀਗੜ੍ਹ : ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ 'ਚ ਧੂੰਆਂ ਛਾਇਆ ਰਿਹਾ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਮਾਝਾ, ਦੁਆਬਾ ਅਤੇ ਮਾਲਵੇ ਦੇ ਇਲਾਕਿਆਂ ਵਿੱਚ ਧੁੰਦ ਛਾਈ ਰਹੇਗੀ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਲੰਘੇ ਐਤਵਾਰ ਨੂੰ ਵੀ ਧੁੰਦ ਕਾਰਨ ਕੁਝ ਇਲਾਕਿਆਂ 'ਚ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ। ਪਹਾੜੀ ਇਲਾਕਿਆਂ 'ਚ ਭਾਰੀ ਬਰਫਬਾਰੀ ਕਾਰਨ ਪੰਜਾਬ 'ਚ ਸਰਦੀ ਵਧਣ ਦੀ ਸੰਭਾਵਨਾ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ....

ਗੁਰਾਇਆ : ਜ਼ਿਲ੍ਹਾ ਜਲੰਧਰ ਦੇ ਕਸਬਾ ਗੁਰਾਇਆ ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਮੁਲਜਮ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ ਦੇ ਗ੍ਰੰਥੀ ਪਰਮਜੀਤ ਸਿੰਘ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਕਰਨ ਸਮੇਂ ਕਰੀਬ 5 ਵਜੇ ਦਰਬਾਰ ਸਾਹਿਬ ’ਚ ਦਾਖ਼ਲ ਹੋਏ ਤਾਂ ਦੇਖਿਆ ਕਿ ਦੋ ਮੁਲਜਮ ਅੰਦਰ ਸਨ। ਉਨਾਂ ਵਲੋਂ ਹਿੰਮਤ ਕਰਕੇ ਇਕ ਦੋਸ਼ੀ ਨੂੰ ਮੌਕੇ ’ਤੇ ਕਾਬੂ ਕਰ....

ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਹ ਕੈਂਪ ਪੰਜਾਬ ਸਟੇਟ ਬਲੱਡ ਟ੍ਰਾਂਸਫਿਉਜ਼ ਕਾਉਂਸਲ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਪੰਜਾਬ ਭਰ ਦੇ ਮੁਲਾਜਮਾਂ ਨੇ ਹਿੱਸਾ ਲਿਆ। ਇਸ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਖੂਨ ਹਮੇਸ਼ਾ ਮੰਜੂਰਸ਼ੁਦਾ ਬਲੱਡ ਸੈਂਟਰਾਂ ਤੋਂ ਹੀ ਲਿਆ ਜਾਵੇ। ਕਿਉਂਕਿ....

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫਤਰਾਂ 'ਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ 'ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ ਤਿੰਨ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਪਹਿਲਾਂ ਹੀ ਮੁਅੱਤਲ ਹਨ। ਉਨ੍ਹਾਂ ਇਸ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ‘ਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਸੂਬੇ ਦੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੀਂ ਖੇਤੀਬਾੜੀ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਦੀ ਉਪਲੱਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾਵੇਗੀ, ਜਿਸ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ 'ਤੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦੀ ਮੇਜ਼ਬਾਨੀ ਕਰਕੇ ਇਸ ਦੇ ਦਾਇਰੇ ਦਾ ਵਿਸਤਾਰ ਕਰਨ ਦਾ ਐਲਾਨ ਕੀਤਾ ਹੈ। ਇੱਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਰ ਸਾਲ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ....

ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦੇ ਅਨੁਸਾਰ, ਪੰਜਾਬ ਨੇ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਘੱਟ ਕਰਨ ਵਿੱਚ ਬਹੁਤ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਾਪਤੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਉਕਤ ਜਾਣਕਾਰੀ ਭਾਰਤ ਦੇ ਰਜਿਸਟਰਾਰ ਜਨਰਲ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ ਹੈ। ਪੰਜਾਬ ਵਿੱਚ ਗਰਭ ਅਵਸਥਾ ਦੌਰਾਨ ਮਾਵਾਂ ਦੀ ਮੌਤ ਦਰ 129 ਤੋਂ ਘੱਟ ਕੇ 105 ਤੱਕ ਆ ਗਈ ਹੈ ਜੋ ਕਿ 13.93....

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਆਪਣੇ ਮੰਤਰੀਆਂ ਅਤੇ ਐਮ ਐਲ ਏ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਨਵੇਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਜਦੋਂ ਕੋਈ ਵੀ ਮੰਤਰੀ ਜਾਂ ਐਮ ਐਲ ਏ ਸੂਬੇ ਦੇ ਕਿਸੇ ਜ਼ਿਲ੍ਹੇ ਦਾ ਦੌਰਾ ਕਰਦਾ ਹੈ ਤਾਂ ਉਹ ਸਬੰਧਿਤ ਏਰੀਏ ਦੇ ਸਰਕਾਰੀ ਸਰਕਾਰ ਹਾਊਸ/ਗੈਸਟ ਹਾਊਸ 'ਚ ਹੀ ਰੁਕੇ। ਅੱਗੇ ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਜੇ ਕਿਸੇ ਕਾਰਨ ਸਰਕਾਰੀ ਸਰਕਾਰ ਹਾਊਸ/ਗੈਸਟ ਹਾਊਸ ਨਾ ਉਪਲੱਬਧ ਹੋਣ ਤਾਂ ਮੰਤਰੀ ਅਤੇ ਐਮ ਐਲ ਏ ਨਿੱਜੀ ਆਪਣੇ ਤੌਰ 'ਤੇ ਕੋਈ ਹੋਰ ਪ੍ਰਬੰਧ ਕਰ ਸਕਦੇ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਿਸ ਕਾਰਨ ਪੁਰੇ ਪੰਜਾਬ ਭਰ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿਚ ਇਕ ਕਦਮ ਅੱਗੇ ਲਿਜਾਂਦਿਆਂ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਸ਼ਹਿਰ ਵਿਖੇ ਜਲ ਸਪਲਾਈ, ਸੀਵਰੇਜ ਵਿਵਸਥਾ ਵਿਚ ਸੁਧਾਰ ਕਰਨ ਅਤੇ ਹੋਰ ਵਿਕਾਸ ਕਾਰਜਾਂ 'ਤੇ ਤਕਰੀਬਨ 7.29 ਕਰੋੜ....

ਚੰਡੀਗੜ੍ਹ / ਵਲਟੋਹਾ : ਤਰਨਤਾਰਨ ਦੇ ਵਲਟੋਹਾ ਇਲਾਕੇ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ 3 ਕਿਲੋ ਹੈਰੋਇਨ ਸਮੇਤ ਇੱਕ ਡਰੋਨ ਬਰਾਮਦ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਕਿਸੇ ਵੀ ਗਤੀਵਿਧੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ ਬੀਤੀ 28 ਨਵੰਬਰ ਦੀ ਰਾਤ ਵੀ....

ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਆਪਣਾ ਅਸਰ ਦਿਖਾਏਗੀ। ਸਰਹੱਦੀ ਅਤੇ ਖੁੱਲ੍ਹੇ ਖੇਤਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਹੋ ਸਕਦੀ ਹੈ। ਇੰਨਾ ਹੀ ਨਹੀਂ ਆਉਣ ਵਾਲੇ ਦਿਨਾਂ 'ਚ ਧੁੱਪ ਨਿਕਲੇਗੀ, ਸਗੋਂ ਇਸ ਦੇ ਨਾਲ ਹੀ ਤਾਪਮਾਨ 'ਚ ਗਿਰਾਵਟ ਵੀ ਦਰਜ ਕੀਤੀ ਜਾ ਸਕਦੀ ਹੈ। ਸੋਮਵਾਰ ਦੁਪਹਿਰ ਨੂੰ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ....