ਪੰਜਾਬ

ਕੈਪਟਨ ਅਮਰਿੰਦਰ ਸਿੰਘ ਨਾਲ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ
ਮਾਨ ਸਰਕਾਰ ਦੇ 6 ਮਹੀਨਿਆਂ ਦੇ ਰਾਜ ਦੌਰਾਨ ਸੂਬੇ ਦੇ ਲੋਕ ਤ੍ਰਾਹਿ-ਤ੍ਰਾਹਿ ਕਰ ਉਠੇ ਹਨ : ਸ਼ਰਮਾ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੇ ਸਿਸਵਾਂ ਫਾਰਮ ਹਾਉਸ ਪੁੱਜ ਕੇ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਤਾਜ਼ਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਸ਼ਰਮਾ ਨੇ ਭਾਜਪਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਲੜਨ ਦੀ ਰਣਨੀਤੀ ਬਾਰੇ ਵੀ ਉਹਨਾਂ ਨਾਲ ਚਰਚਾ ਕੀਤੀ। ਸ਼ਰਮਾ....
ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵ : ਮਾਨ
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਦੋ-ਰੋਜ਼ਾ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਲੁਧਿਆਣਾ (ਜੱਗਾ ਚੋਪੜਾ) : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ ਇਨ੍ਹਾਂ ਫਸਲਾਂ ’ਤੇ ਲਾਹੇਵੰਦ ਭਾਅ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਕਿਸਾਨੀ, ਜਵਾਨੀ ਤੇ ਪੌਣ-ਪਾਣੀ ਬਚਾਈਏ....
ਡੇਅਰੀ ਵਿਕਾਸ ਵਿਭਾਗ ਵਲੋਂ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 27 ਨੂੰ
4 ਹਫਤੇ ਦਾ ਹੋਵੇਗਾ ਇਹ ਸਿਖਲਾਈ ਕੋਰਸ - ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮਾਨਯੋਗ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਕੋਰਸ ਦਾ ਤੀਸਰਾ ਬੈਚ 03 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ....
ਕਾਵਿ ਸੰਗ੍ਰਹਿ ਸੁਰਖ਼ ਸਮੁੰਦਰ ਦਾ ਚੌਥਾ ਐਡੀਸ਼ਨ ਡਾ. ਸੁਰਜੀਤ ਪਾਤਰ ਤੇ ਡੀ ਸੀ ਡਾ. ਰੂਹੀ ਦੁੱਗ ਵੱਲੋਂ ਲੋਕ ਅਰਪਨ
ਲੁਧਿਆਣਾ :ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਲੁਧਿਆਣਾ ਵੱਸਦੇ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਕਾਵਿ ਪੁਸਤਕ ਸੁਰਖ਼ ਸਮੁੰਦਰ ਦਾ ਚੌਥਾ ਐਡੀਸ਼ਨ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ਼੍ਰੀ ਡਾ ਸੁਰਜੀਤ ਪਾਤਰ ਤੇ ਫ਼ਰੀਦਕੋਟ ਦੀ ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਸਮੇਤ ਪੰਜਾਬੀ ਲੇਖਕਾਂ ਪ੍ਰੋ ਰਵਿੰਦਰ ਭੱਠਲ ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ,ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਭਾਸ਼ਾ ਵਿਭਾਗ ਦੀ ਡਾਇਰੈਕਟਰ ਡਾ ਵੀਰਪਾਲ ਕੌਰ, ਜ਼ਿਲ੍ਹਾ ਮਾਲ....
'ਆਪ' ਦੇ 9 ਵਿਧਾਇਕ ਕਾਂਗਰਸ , ਤਿੰਨ ਭਾਜਪਾ ਦੇ ਸੰਪਰਕ 'ਚ, ਸੂਬਾ ਪ੍ਰਧਾਨ ਵੜਿੰਗ ਦਾ ਦਾਅਵਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਦੋਸ਼ਾਂ ਅਤੇ ਆਲੋਚਨਾ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਨੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਨੂੰ ਕਾਂਗਰਸ ਤੋਂ ਆਪਣੀ ਇਸ ਡਰਾਮੇਬਾਜ਼ੀ ਲਈ ਸਮਰਥਨ ਦੀ ਉਮੀਦ ਹੈ।ਪਾਰਟੀ ਆਗੂਆਂ ਨੇ ਕਿਹਾ ਕਿ ਅਸੀਂ ਮੁੱਖ ਵਿਰੋਧੀ ਪਾਰਟੀ ਹਾਂ ਅਤੇ ਸਕਾਰਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੇ ਹੋਏ ਪੰਜਾਬ ਦੇ ਹਿੱਤਾਂ ਦੀ ਰਾਖੀ ਦੀ ਗੱਲ ਕਰਦੇ ਹੋਏ ਤੁਹਾਡਾ ਸਮਰਥਨ ਕਰਦੇ ਹਾਂ। ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਅਸੀਂ ਤੁਹਾਨੂੰ ਇੱਕ ਖਾਲੀ ਚੈੱਕ ਦਿੱਤਾ ਹੈ ਜਾਂ....
ਝੀਂਡਾ ਤੇ ਦਾਦੂਵਾਲ ਦੀ ਹੋਈ ਸਾਂਝੀ ਮੀਟਿੰਗ
ਕੁਰੂਕਸ਼ੇਤਰ : ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਨੁੰ ਜਾਇਜ਼ ਠਹਿਰਾਉਣ ਤੋਂ ਮਗਰੋਂ ਦੋ ਦਿਨਾਂ ਦੀ ਸ਼ਬਦੀ ਜੰਗ ਮਗਰੋਂ ਅੱਜ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ ਤੇ ਉਹਨਾਂ ਦੇ ਵਿਰੋਧੀ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੇ ਧੜਿਆਂ ਦੀ ਸਾਂਝੀ ਮੀਟਿੰਗ ਇਥੇ ਹੋਈ ਜਿਸ ਵਿਚ ਕਮੇਟੀ ਦੇ ਮਾਮਲੇ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ’ਤੇ ਛੱਡ ਦਿੱਤਾ ‌ਗਿਆ। ਦੋਵਾਂ ਗਰੁੱਪਾਂ ਵਿਚ ਇਸ ਗੱਲ ਨੂੰ ਲੈ ਕੇ ਸਹਿਮਤੀ ਹੋਈ....
ਭਨੋਹੜ ਪੰਜਾਬ ਦਾ 63 ਵਰ੍ਹੇ ਪਹਿਲਾਂ ਬਣਿਆਂ ਰੇਲਵੇ ਸਟੇਸ਼ਨ 31 ਮਾਰਚ ਨੂੰ ਹੋਵੇਗਾ ਬੰਦ
ਲੁਧਿਆਣਾ : ਸਾਡੇ ਬਜੁਰਗਾਂ ਨੇ ਸੈਂਕੜੇ ਗੱਡੇ ਮਿੱਟੀ ਦੇ ਆਪਦੇ ਹੱਥੀਂ ਪਟਾਈ ਕਰਕੇ ਸਟੇਸ਼ਨ ਵਾਲੀ ਥਾਂ ਤੇ ਭਰਤ ਪਾਇਆ ਸੀ ਆਪਦੇ ਖ਼ਰਚੇ ਤੇ ਸਟੇਸ਼ਨ ਦੀ ਬਿਲਡਿੰਗ ਉਸਾਰੀ ਸੀ, ਹੁਣ ਸਟੇਸ਼ਨ ਬੰਦ ਕਰਕੇ ਇਹਦੀਆਂ ਨਿਸ਼ਾਨੀਆਂ ਨੂੰ ਰੇਲਵੇ ਮਹਿਕਮਾਂ ਮੇਟਣ ਲੱਗਿਆ। ਇਸ ਸਬੰਧੀ ਭਨੋਹੜ ਦੇ ਸਾਬਕਾ ਸਰਪੰਚ ਰਮਿੰਦਰ ਸਿੰਘ ਨੇ ਕਿਹਾ ਕਿ ਰੇਲਵੇ ਨੂੰ ਇਹ ਪਾਲਿਸੀ ਬਨਾਉਣੀ ਚਾਹੀਦੀ ਹੈ ਕਿ ਛੋਟੇ ਛੋਟੇ ਰੇਲਵੇ ਸਟੇਸ਼ਨਾਂ ਨੂੰ ਬੰਦ ਕਰਨ ਤੋਂ ਮਗਰੋਂ ਇਹਦੇ ਸਾਈਨ ਬੋਰਡ ਅਤੇ ਟਿਕਟ ਰੂਮ ਵੇਟਿੰਗ ਰੂਮ ਤੇ ਬੈਂਚ ਤਾਂ ਖੜੇ....
ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਸਿਹਤ ਮੰਤਰੀ ਦੇ ਨਿਰਦੇਸ਼ਾਂ ’ਤੇ ਟੋਕਨ ਸਿਸਟਮ ਹੋਇਆ ਸ਼ੁਰੂ
ਚੰਡੀਗੜ੍ਹ, 22 ਸਤੰਬਰ 2022 - ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਇਛਾਵਾਂ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਨੂੰ ਈ-ਗਵਰਨੈਂਸ ਰਾਹੀਂ ਸੁਖਾਲੀਆਂ ਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਰੀਜ਼ਾਂ ਦੀ ਸਹੂਲਤ ਲਈ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ, ਪਟਿਆਲਾ ਵਿੱਚ ਟੋਕਨ ਸਿਸਟਮ ਸ਼ੁਰੂ ਕੀਤਾ ਹੈ, ਤਾਂ ਜੋ ਮਰੀਜ਼ ਬਿਨਾਂ ਲਾਈਨਾਂ ਵਿੱਚ ਲੱਗੇ ਸੁਖਾਲੇ ਢੰਗ ਨਾਲ ਇਲਾਜ ਕਰਵਾ ਸਕਣ। ਮਰੀਜਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਕੰਪਿਊਟਰਾਈਜਡ ਤਕਨੀਕ ਸਿਹਤ....
ਮਲੇਰਕੋਟਲਾ ਜ਼ਿਲ੍ਹੇ ਦੇ ਪਿੰਡਾਂ ਹੁਸੈਨਪੁਰਾ ਵਿਖੇ ਪਹਿਲੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਲਾਂਟ ਦਾ ਉਦਘਾਟਨ
ਪੇਂਡੂ ਖੇਤਰਾਂ 'ਚ ਆਪਸੀ ਸਾਂਝ ਨਾਲ ਠੋਸ ਰਹਿੰਦ-ਖੂੰਹਦ ਦਾ ਢੁਕਵਾਂ ਤੇ ਪ੍ਰਭਾਵੀ ਪ੍ਰਬੰਧਨ ਸਮੇਂ ਦੀ ਮੁੱਖ ਲੋੜ-ਰਾਜਦੀਪ ਕੌਰ ਮਾਲੇਰਕੋਟਲਾ : ਸਵੱਛ ਭਾਰਤ ਗ੍ਰਾਮੀਣ ਮਿਸ਼ਨ ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹੁਸੈਨਪੁਰਾ ਵਿਖੇ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਠੋਸ ਰਹਿੰਦ-ਖੂੰਹਦ ਤੇ ਕੂੜੇ ਕਰਕਟ ਦੇ ਪ੍ਰਭਾਵੀ ਪ੍ਰਬੰਧਨ ਤੇ ਨਿਪਟਾਰੇ ਲਈ ਪੇਂਡੂ ਖੇਤਰ ਵਿੱਚ ਜ਼ਿਲ੍ਹੇ ਦਾ ਪਹਿਲਾ ਪਲਾਂਟ ਸਥਾਪਿਤ ਕੀਤਾ ਗਿਆ । ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)....
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਦੇ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਟਾਵਰ ’ਤੇ ਚੜ੍ਹੇ
ਪਟਿਆਲਾ : ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਨੇ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਲਗਾਤਾਰ ਧਰਨਾ ਚਲ ਰਿਹਾ ਹੈ । ਉਨ੍ਹਾਂ ਦੇ 6 ਮੈਂਬਰ ਪਿੰਡ ਭੇਡਪੂਰਾ ਕੋਲ 400000 ਹਾਈਵੋਲਟਜ 400 ਕੇਵੀ ਵਾਲੇ ਬਿਜਲੀ ਵਾਲੇ ਟਾਵਰ ਤੇ ਚੜ੍ਹ ਕੇ ਨਾਅਰੇਬਾਜੀ ਕੀਤੀ ਗਈ। ਉਕਤ ਮੁਲਾਜਮਾਂ ਨੂੰ ਟਾਵਰ ਚੜ੍ਹ ਕੇ ਪ੍ਰਦਰਸ਼ਨ ਕਰਦਿਆਂ ਨੂੰ 3 ਦਿਨ ਦਾ ਸਮਾਂ ਹੋ ਗਿਆ ਹੈ, ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਇਸ ਮੌਕੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਨੇ ਕਿਹਾ ਕਿ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਵੱਲੋਂ....
ਨਹਿਰ ' ਚ ਛਾਲ ਮਾਰਨ ਆਈ ਔਰਤ ਦੀ ਟ੍ਰੈਫਿਕ ਇੰਚਾਰਜ ਨੇ ਜਾਨ ਬਚਾਈ
ਦੋਰਾਹਾ : ਦੋਰਾਹਾ ਵਿਖੇ ਤਾਇਨਾਤ ਟਰੈਫਿਕ ਇੰਚਾਰਜ ਗੁਰਦੀਪ ਸਿੰਘ ਏਐਸਆਈ ਨੇ ਦੋਰਾਹਾ ਨਹਿਰ ' ਚ ਛਾਲ ਮਾਰਨ ਆਈ ਇਕ ਔਰਤ ਦੀ ਜਾਨ ਬਚਾਈ । ਪ੍ਰਪਾਤ ਜਾਣਕਾਰੀ ਅਨੁਸਾਰ ਦੋਰਾਹਾ ਨਹਿਰ ਵਿੱਚ ਅੱਜ ਇਕ ਔਰਤ ਨਾਂ ਹਸੋ ਪਤਨੀ ਖਰੈਤੀ ਵਾਸੀ ਲੁਧਿਆਣਾ ਛਾਲ ਮਾਰਨ ਲਗੀ ਸੀ । ਜਿਸ ਨੂੰ ਦੋਰਾਹਾ ਵਿਖੇ ਤਾਇਨਾਤ ਗੁਰਦੀਪ ਸਿੰਘ ਠੇਕੀ ਨੇ ਬਚਾ ਲਿਆ । ਇਥੇ ਦੱਸਣਾ ਬਣਦਾ ਹੈ ਕਿ ਟ੍ਰੈਫਿਕ ਇੰਚਾਰਜ ਗੁਰਦੀਪ ਸਿੰਘ ਏਐਸਆਈ ਪਹਿਲਾ‌ ਵੀ ਸੈਕੜੇ ਜਾਨਾਂ ਬਚਾਉਣ ਕਰਕੇ ਕਈ ਉਚ ਅਧਿਕਾਰੀਆਂ ਤੋਂ ਇਲਾਵਾ ਹਲਕਾ ਵਿਧਾਇਕ ਵੀ....
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਰਾਜਪਾਲ ਦਾ ਫੈਸਲਾ 'ਲੋਕਤੰਤਰ ਦਾ ਕਤਲ' : ਮੰਤਰੀ ਅਰੋੜਾ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਅਤੇ ਭਾਜਪਾ 'ਤੇ ਜ਼ੋਰਦਾਰ ਹਮਲਾ ਬੋਲਿਆ ਅਤੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਦਿੱਤੇ ਤਿੰਨ ਮੈਮੋਰੰਡਮ ਤੋਂ ਬਾਅਦ ਪੰਜਾਬ....
ਮੁੱਖ ਮੰਤਰੀ ਮਾਨ ਨੇ ਮੀਟਿੰਗ ਲਈ ਬੁਲਾਏ ਆਪ ਵਿਧਾਇਕ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 22 ਸਤੰਬਰ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਾਪਸ ਲੈਣ ਦੇ ਦਿੱਤੇ ਆਦੇਸ਼ ਤੋਂ ਬਾਅਦ ਆਪ ਪਾਰਟੀ ਵੱਲੋਂ ਕਾਂਗਰਸ ਅਤੇ ਭਾਜਪਾ ਦੇ ਜ਼ੋਰਦਾਰ ਹਮਲਾ ਬੋਲਿਆ ਅਤੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਪੰਜਾਬ ਰਾਜਪਾਲ ਦੀ ਇਸ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਸਤੰਬਰ ਨੂੰ ਸਵੇਰੇ ਸਾਰੇ ਆਪ ਵਿਧਾਇਕਾਂ....
ਗਵਰਨਰ ਪੰਜਾਬ ਕੈਬਨਿਟ ਵੱਲੋਂ ਸੱਦੇ ਗਏ ਇਜਲਾਸ ਨੂੰ ਕਿਵੇਂ ਮਨਾਂ ਕਰ ਸਕਦੇ ਹਨ ? - ਕੇਜਰੀਵਾਲ
ਨਵੀਂ ਦਿੱਲੀ : ਪੰਜਾਬ ਦੇ ਰਾਜਪਾਲ ਵਲੋਂ ਸਰਕਾਰ ਦੁਆਰਾ ਬੁਲਾਏ ਗਏ ਇਜਲਾਸ ਨੂੰ ਰੱਦ ਕਰਨ 'ਤੇ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਰਾਜਪਾਲ ਕੈਬਨਿਟ ਦੁਆਰਾ ਬੁਲਾਏ ਗਏ ਇਜਲਾਸ ਨੂੰ ਕਿਵੇਂ ਮਨਾਂ ਕਰ ਸਕਦੇ ਹਨ ? ਫਿਰ ਤਾਂ ਜਨ-ਤੰਤਰ ਖ਼ਤਮ ਹੈ। ਰਾਜਪਾਲ ਨੇ ਅਜੇ 2 ਦਿਨ ਪਹਿਲਾਂ ਹੀ ਇਜਲਾਸ ਦੀ ਇਜਾਜ਼ਤ ਦਿੱਤੀ ਸੀ। ਜਦੋਂ ਆਪ੍ਰੇਸ਼ਨ ਲੋਟਸ ਫ਼ੇਲ੍ਹ ਹੁੰਦਾ ਦਿਖਾਈ ਦੇਣ ਹੋਣ ਲੱਗਾ ਅਤੇ ਸੰਖਿਆ ਪੂਰੀ ਨਹੀਂ ਹੋਈ ਤਾਂ ਉੱਪਰੋਂ ਇੱਕ ਕਾਲ ਆਈ ਜਿਸ ਵਿੱਚ ਇਜਾਜ਼ਤ ਵਾਪਸ ਲੈਣ ਲਈ ਕਿਹਾ ਗਿਆ। ਅੱਜ ਦੇਸ਼....
ਥਾਪਰ ਇੰਸਟੀਚਿਊਟ ਨੇ ਵਾਤਾਵਰਣ ਦੀ ਨਿਗਰਾਨੀ ਲਈ ਥਾਪਰਸੈਟ: ਇੱਕ ਨੈਨੋ-ਸੈਟੇਲਾਈਟ ਲਾਂਚ ਕਰਨ ਦਾ ਦਿੱਤਾ ਪ੍ਰਸਤਾਵ
ਚੰਡੀਗੜ੍ਹ : ਥਾਪਰ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ, ਪੰਜਾਬ ਨੇ ਪੰਜਾਬ ਅਤੇ ਉੱਤਰੀ ਖੇਤਰ ਵਿੱਚ ਵਾਤਾਵਰਣ ਦੀ ਨਿਗਰਾਨੀ ਲਈ ਥਾਪਰਸੈਟ: ਇੱਕ ਨੈਨੋ-ਸੈਟੇਲਾਈਟ ਲਾਂਚ ਕਰਨ ਦਾ ਪ੍ਰਸਤਾਵ ਦਿੱਤਾ ਹੈ। ਥਾਪਰ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਟੀ.ਆਈ.ਈ.ਟੀ), ਭਾਰਤ ਦੇ ਸਭ ਤੋਂ ਪੁਰਾਣੇ ਅਤੇ ਉੱਤਮ ਵਿਦਿਅਕ ਅਦਾਰਿਆਂ ਵਿੱਚੋਂ ਇੱਕ ਹੈ, ਜੋ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਉੱਚ ਹੁਨਰਮੰਦ ਪ੍ਰਤਿਭਾ ਦਾ ਇੱਕ ਸਥਿਰ ਸਰੋਤ ਪ੍ਰਦਾਨ ਕਰਦਾ ਹੈ। ਟੀ.ਆਈ.ਈ.ਟੀ ਦੇ....