ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ ਵਿੱਚ ਹੁਣ ਕੈਦੀਆਂ ਨੂੰ ਨਿਆਇਆ ਹਿਰਾਸਤ ਵਿੱਚ ਭੇਜਣ ਦੇ ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ। ਜੇਲ੍ਹ ਵਿੱਚ ਬੰਦ ਕੈਦੀਆਂ ਦੀ ਸਿਹਤ ਨੂੰ ਲੈ ਕੇ ਡੀਜੀਪੀ ਜੇਲ੍ਹ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿ ਕਿਸੇ ਵੀ ਮਾਮਲੇ ਦਾ ਦੋਸ਼ੀ ਹੁਣ ਜੇਲ੍ਹ ਵਿੱਚ ਬਿਨਾਂ ਮੈਡੀਕਲ ਟੈਸਟ ਕਰਵਾਏ ਨਹੀਂ ਜਾ ਸਕਦਾ। ਦੱਸ ਦੇਈਏ ਕਿ ਪਹਿਲਾਂ ਵੀ ਜੇਲ੍ਹ ਵਿੱਚ ਭੇਜਣ ਤੋਂ ਪਹਿਲਾਂ ਦੋਸ਼ੀਆਂ ਦਾ ਨਾਰਮਲ ਮੈਡੀਕਲ ਟੈਸਟ ਹੁੰਦਾ ਸੀ ਪਰ ਹੁਣ 5 ਤਰ੍ਹਾਂ....
ਪੰਜਾਬ

ਚੰਡੀਗੜ੍ਹ : ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ।ਅੱਜ ਇਥੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਦੌਰਾਨ ਪੇਂਡੂ ਵਿਕਾਸ ਮੰਤਰੀ ਨੇ ਹੁਕਮ....

ਚੰਡੀਗੜ੍ਹ : ਆਨੰਦ ਮੈਰਿਜ ਐਕਟ ਨੂੰ ਲੈ ਕੇ ਜਲਦ ਹੀ ਖੁਸ਼ਖਬਰੀ ਮਿਲ ਸਕਦੀ ਹੈ। ਇਸ ਐਕਟ ਵਿੱਚ ਸੋਧ ਲਈ ਖਰੜਾ ਤਿਆਰ ਹੋ ਚੁੱਕਾ ਹੈ ਤੇ ਕੈਬਨਿਟ ਦੀ ਬੈਠਕ ਵਿੱਚ ਜਲਦ ਹੀ ਇਸ ‘ਤੇ ਫੈਸਲਾ ਲਿਆ ਜਾ ਸਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਪੁਰਬ ਵਾਲੇ ਦਿਨ ਆਨੰਦ ਮੈਰਿਜ ਐਕਟ ਨੂੰ ਲੈ ਮੁਕੰਮਲ ਰੂਪ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਸੀ। ਸੀ.ਐੱਮ. ਮਾਨ ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਜ਼ਰੂਰੀ ਸੋਧਾਂ ‘ਤੇ ਕੰਮ ਕਰ ਰਿਹਾ ਹੈ। ਹੁਣ ਮਾਨ ਸਰਕਾਰ ਆਨੰਦ ਮੈਰਿਜ ਐਕਟ ਵਿੱਚ ਸੋਧ ਦੀ ਤਿਆਰੀ ਵਿੱਚ ਜੁਟ....

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 11.21 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ....
ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 20 ਸਰਕਾਰੀ ਗਊਸ਼ਾਲਾਵਾਂ ਅਤੇ ਤਸਦੀਕਸ਼ੁਦਾ ਰਜਿਸਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਮਿਸਾਲੀ ਫੈਸਲਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਇਸ ਤਰ੍ਹਾਂ ਦੇ ਲੋਕ ਪੱਖੀ ਫੈਸਲੇ ਅੱਗੋਂ ਵੀ ਜਾਰੀ ਰਹਿਣਗੇ। ਇਥੋਂ ਜਾਰੀ ਇਕ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਬੀਤੇ ਦਿਨੀਂ ਮੰਤਰੀ ਮੰਡਲ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੌਜੂਦਾ ਸਮੇਂ ਇੱਕ ਵਿਆਪਕ ਨਿਵੇਸ਼ ਪ੍ਰੋਤਸਾਹਨ ਆਊਟਰੀਚ ਪ੍ਰੋਗਰਾਮ ਚਲਾ ਰਹੀ ਹੈ, ਜਿਸ ਵਿੱਚ ਭਾਰਤ ਅਤੇ ਦੁਨੀਆ ਭਰ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸਮਾਗਮ ਅਤੇ ਕਾਨਫਰੰਸਾਂ ਕਰਵਾਈਆਂ ਜਾ ਰਹੀਆਂ ਹਨ। ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਵਿੱਚ ਅੱਜ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਦਲੀਪ ਕੁਮਾਰ ਅਤੇ ਸੀ.ਈ.ਓ....

ਤਰਨਤਾਰਨ : ਪੰਜਾਬ ਪੁਲਿਸ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਉਤੇ ਸ਼ਿਕੰਜਾ ਕੱਸਣ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਵਿਦੇਸ਼ ਰਹਿੰਦੇ ਗੈਂਗਸਟਰਾਂ ਨੂੰ ਜਲਦ ਹੀ ਇੰਟਰਪੋਲ ਤੇ ਭਾਰਤ ਸਰਕਾਰ ਦੀ ਮਦਦ ਨਾਲ ਪੰਜਾਬ ਲਿਆਂਦਾ ਜਾਵੇਗਾ। ਇਨ੍ਹਾਂ ਗੈਂਗਸਟਰਾਂ ਦੇ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਹੋ ਚੁੱਕੇ ਹਨ ਜਦੋਂਕਿ ਗੈਂਗਸਟਰਾਂ ਨਾਲ ਜੁੜਨ ਵਾਲੇ ਨਾਬਾਲਿਗ ਜਿਨ੍ਹਾਂ ਨੇ ਕੋਈ ਸਿੱਧਾ ਅਪਰਾਧ ਨਹੀਂ ਕੀਤਾ ਹੈ, ਨੂੰ ਵੀ ਵਾਪਸ ਆਉਣ ਦਾ ਮੌਕਾ ਦਿੱਤਾ ਜਾਵੇਗਾ ਤਾਂ ਜੋ ਉਹ ਮੁੱਖ....

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਰਾਜਸਥਾਨ ਦੇ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵੀਰ ਸਿੰਘ ਉਰਫ ਕਾਲਾ ਅਤੇ ਬਿੰਦਰ ਸਿੰਘ ਉਰਫ ਬਿੰਦੂ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ....

ਚੰਡੀਗੜ੍ਹ : ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12846 ਸਕੂਲਾਂ ਵਿੱਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਢੰਗਾਂ ਰਾਹੀਂ ਸਿੱਖਿਆ....

ਚੰਡੀਗੜ੍ਹ : ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਕਰਦੇ ਹੋਏ ਨਵਿਆਉਣਯੋਗ ਊਰਜਾ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਵਿੱਚ 300 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਾਵਰ ਫੋਟੋਵੋਲਟੇਇਕ (ਪੀਵੀ) ਪ੍ਰੋਜੈਕਟ ਲਗਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ 200 ਮੈਗਾਵਾਟ ਕੈਨਾਲ ਟਾਪ ਸੋਲਰ ਪੀ.ਵੀ. ਪਾਵਰ ਪ੍ਰੋਜੈਕਟ ਅਤੇ 100 ਮੈਗਾਵਾਟ ਦੇ ਫਲੋਟਿੰਗ ਸੋਲਰ ਪੀ.ਵੀ ਪਾਵਰ ਪ੍ਰੋਜੈਕਟ ਜਲ ਭੰਡਾਰਾਂ ਅਤੇ ਝੀਲਾਂ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਰਾਜਸਥਾਨ ਦੇ ਜੈਪੁਰ ਵਿਖੇ ਪੁਲਿਸ ਟੀਮਾਂ ਨਾਲ ਹੋਈ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਪ੍ਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਸ਼ਾਮਲ ਛੇਵੇਂ ਸ਼ੂਟਰ ਨੂੰ ਗ੍ਰਿਫਤਾਰ ਕਰਨ ਵਿੱਚ ਇੱਕ ਵੱਡੀ ਸਫਲਤਾ ਦਰਜ ਕੀਤੀ ਹੈ। ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਵੱਲੋਂ ਰਚੀ ਗਈ ਸਾਜ਼ਿਸ਼ ਤਹਿਤ....

ਚੰਡੀਗੜ੍ਹ : ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੇ ਆਮਦਨ ਦੇ ਸਰੋਤ ਵਧਾਉਣ। ਉਨ੍ਹਾਂ ਕਿਹਾ ਕਿ ਸਰਕਾਰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਲਈ 40 ਫ਼ੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਦੁਨੀਆ ਭਰ ਵਿੱਚ 21 ਨਵੰਬਰ ਨੂੰ ਮਨਾਏ ਜਾਂਦੇ....

ਚੰਡੀਗੜ੍ਹ : ਸਟੱਡੀ, ਟੂਰਿਸਟ ਵੀਜ਼ੇ ਵਾਸਤੇ ਪਾਸਪੋਰਟ ਅਪਲਾਈ ਕਰਨ ਵਾਲਿਆਂ ਨੂੰ ਅਗਲੇ ਸਾਲ ਤੱਕ ਉਡੀਕ ਕਰਨੀ ਪਵੇਗੀ। ਕਰਨ ਇਹ ਹੈ ਕੇ 8 ਫਰਵਰੀ ਤੱਕ ਸਾਰੀਆਂ ਬੁਕਿੰਗਾਂ ਹੋ ਚੁਕੀਆਂ ਹਨ ਅਤੇ ਹੁਣ ਲੋਕਾਂ ਨੂੰ ਪਾਸਪੋਰਟ ਬਣਾਉਣ ਲਈ ਅਗਲੇ ਸਾਲ 8 ਫਰਵਰੀ ਤੱਕ ਇੰਤਜ਼ਾਰ ਕਰਨਾ ਪਵੇਗਾ। ਇਸ ਤੋਂ ਬਿਨਾ ਜਾਣਕਾਰੀ ਅਨੁਸਾਰ ਤਤਕਾਲ ਕੋਟੇ ਵਿੱਚ ਵੀ ਪਾਸਪੋਰਟ ਬਣਾਉਣ ਲਈ 16 ਜਨਵਰੀ 2023 ਤੱਕ ਕੋਈ ਬੁਕਿੰਗ ਜਾਂ ਤਾਰੀਖ ਉਪਲਬਧ ਨਹੀਂ ਹੈ। ਜਿਸ ਕਰਨ ਹੁਣ ਲੋਕਾਂ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ....

ਚੰਡੀਗੜ੍ਹ : ਬੀਤੇ ਕੱਲ੍ਹ ਤੋਂ ਮੀਡੀਆ ਅਤੇ ਸ਼ੋਸ਼ਲ ਮੀਡੀਆ ਤੇ ਪਾਕਿਸਤਾਨ ਵਿੱਚ ਰਹਿ ਰਹੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਸੀ ਮੌਤ ਹੋਣ ਜਾਣ ਦੀਆਂ ਖ਼ਬਰਾਂ ਆ ਰਹੀਆਂ ਹਨ, ਇਸ ਸਬੰਧੀ ਇੱਕ ਗਰੁੱਪ ਵੱਲੋਂ ਅੱਤਵਾਦੀ ਰਿੰਦਾ ਨੂੰ ਮਾਰਨ ਦੀ ਜਿੰਮੇਵਾਰੀ ਵੀ ਲਈ ਗਈ ਸੀ, ਪਰ ਅੱਜ ਸ਼ੋਸ਼ਲ ਮੀਡੀਆ ਤੇ ਰਿੰਦਾ ਸੰਧੂ ਨਾਮ ਦੀ ਇੱਕ ਪੋਸਟ ਵਾਇਰਲ ਹੋਈ ਹੈ, ਜਿਸ ਵਿੱਚ ਲਿਖਿਆ ਹੋਇਆ ਹੈ ਕਿ ਮੈਂ ਜਿੰਦਾ ਹਾਂ ਅਤੇ ਚੜ੍ਹਦੀ ਕਲਾ ਵਿੱਚ ਹਾਂ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਕਈ ਨਿਊਜ਼ ਚੈਨਲਾਂ ‘ਤੇ ਅਜਿਹੀਆਂ ਖਬਰਾਂ....