ਚੰਡੀਗੜ੍ਹ : ਸੂਬੇ ਦੀ ਜਨਤਾ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਪੋਰਟਲ ਲਾਂਚ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ....
ਪੰਜਾਬ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਉਚੇਚੇ ਯਤਨ ਕਰ ਰਹੀ ਹੈ ਅਤੇ ਉਹਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਤਹਿਤ ਵਰਕਰਾਂ ਦੀ ਉਜਰਤ ਸਮੇਂ ਸਿਰ ਅਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੁੱਦਿਆਂ ਸਬੰਧੀ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਵਿਚਾਰ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੋਹਾਲੀ ਦੇ ਸੈਕਟਰ 68 ਵਿਖੇ ਸਥਿਤ ਵਣ ਕੰਪਲੈਕਸ ਵਿਖੇ ਜੰਗਲਾਤ ਵਰਕਰ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਦੋ ਹਫ਼ਤਿਆਂ ਵਿੱਚ ਸੂਬੇ ਭਰ ‘ਚੋਂ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ 42 ਵਪਾਰਕ ਮਾਮਲਿਆਂ ਸਮੇਤ 406 ਐੱਫ.ਆਈ.ਆਰਜ਼ ਦਰਜ ਕਰਕੇ 513 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ....

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਡਾਕਟਰ ਭਾਈਚਾਰੇ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ ਕਿਉਂਕਿ ਉਹ ਅਸੰਤੁਸ਼ਟ ਤੱਤਾਂ ਵੱਲੋਂ ਲਗਾਤਾਰ ਹਮਲੇ ਦਾ ਸ਼ਿਕਾਰ ਹੋ ਰਹੀ ਹੈ। ਸ਼ਨਿਚਰਵਾਰ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਬਾਜਵਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਅਤੇ ਦੁਖਦਾਈ ਹੈ ਕਿ ਇੱਕ 16 ਸਾਲਾ ਲੜਕੇ ਦੀ ਯਾਤਰੀ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਜਾਣੀ ਵੀ....

ਚੰਡੀਗੜ੍ਹ : ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਅਗਵਾਈ ਵਿੱਚ ਅਧਿਆਪਕ ਮਸਲਿਆਂ ਸਬੰਧੀ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈੰਸ ਨਾਲ ਅਹਿਮ ਪੈਨਲ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ। ਪੰਜਾਬ ਸਰਕਾਰ ਵਲੋਂ ਅਧਿਆਪਕ ਮਸਲੇ ਹੱਲ ਨਾ ਕਰਨ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ 13 ਨਵੰਬਰ ਨੂੰ ਆਨੰਦਪੁਰ ਸਾਹਿਬ ਤੋਂ ਸਿੱਖਿਆ ਮੰਤਰੀ ਦੇ ਘਰ ਤੱਕ ਚਿਤਾਵਨੀ ਮਾਰਚ ਦਾ ਐਲਾਨ ਕੀਤਾ ਹੋਇਆ ਸੀ। ਮੀਟਿੰਗ ਵਿੱਚ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।....

ਚੰਡੀਗੜ੍ਹ : ਸਾਬਕਾ ਸਾਂਸਦ ਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਨੌਜਵਾਨਾਂ ਖਾਸ ਕਰਕੇ ਨਾਬਾਲਗਾਂ ਵਿਚ ਗਨ ਕਲਚਰ ਪ੍ਰਤੀ ਵਧ ਰਹੇ ਰੁਝਾਨ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਸਬੰਧ ਸਰਕਾਰ ਤੇ ਸਮਾਜ ਪੱਧਰ ‘ਤੇ ਸਾਰਥਕ ਉਪਰਾਲੇ ਕਰਨ ਦੀ ਲੋੜ ਹੈ ਤਾਂ ਕਿ ਇਸ ਨੂੰ ਰੋਕਿਆ ਜਾ ਸਕੇ। ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਨਾਬਾਲਗ ਤੱਕ ਸ਼ਾਮਲ ਸਨ। ਉਸੇ ਤਰ੍ਹਾਂ ਹੁਣ ਇਕ ਵਾਰ ਫਿਰ ਕੋਟਕਪੂਰਾ ਵਿਚ ਹੋਏ ਕਾਂਡ ਵਿਚ ਵੀ ਨਾਬਾਲਗਾਂ ਦਾ ਹੋਣਾ ਇਕ ਚਿੰਤਾਦਾ ਵਿਸ਼ਾ ਹੈ। ਉਨ੍ਹਾਂ ਕਿਹਾ....

ਚੰਡੀਗੜ੍ਹ : ਮਾਨ ਸਰਕਾਰ ਵੱਲੋਂ ਗਰੀਬ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ। ਸੂਬਾ ਸਰਕਾਰ ਮਨਰੇਗਾ ਸਕੀਮ ਤਹਿਤ ਬੇਰੋਜ਼ਗਾਰਾਂ ਨੂੰ ਭੱਤਾ ਦੇਣ ਜਾ ਰਹੀ ਹੈ। ਪੰਜਾਬ ਸਰਕਾਰ ਜਲਦ ਹੀ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਤਹਿਤ ਰਜਿਸਟਰਡ ਮਜ਼ਦੂਰਾਂ ਲਈ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਬੇਰੋਜ਼ਗਾਰੀ ਭੱਤਾ ਲਈ ਨਿਯਮਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਕੁਝ ਦਿਨ ਪਹਿਲਾਂ ਹੀ ਮੁਖ ਮੰਤਰੀ ਨੇ ਭਗਵੰਤ ਮਾਨ ਦੇ ਨਿਰਦੇਸ਼ ‘ਤੇ ਪੰਜਾਬ ਸਰਕਾਰ ਨੇ ਮਜ਼ਦੂਰ ਵਰਗ....

ਚੰਡੀਗੜ੍ਹ : ਪੰਜਾਬ ਵਿਚ ਆਏ ਦਿਨ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਇਹ ਪ੍ਰਦੂਸ਼ਣ ਦੀ ਸਥਿਤੀ ਨੂੰ ਵੀ ਗੰਭੀਰ ਕਰ ਰਿਹਾ ਹੈ। ਪਰ ਹੁਣ ਪੰਜਾਬ ‘ਚ ਪਰਾਲੀ ਦੇ ਹੱਲ ਦਾ ਨਵਾਂ ਰਾਹ ਖੁੱਲ੍ਹਦਾ ਦਿਖਾਈ ਦੇ ਰਿਹਾ ਹੈ। ਜੇਕਰ ਇਹ ਕਾਮਯਾਬ ਹੁੰਦਾ ਹੈ ਤਾਂ ਸੂਬੇ ਅੰਦਰ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਨੌਬਤ ਨਹੀਂ ਆਵੇਗੀ। ਇਸ ਦਰਮਿਆਨ ਵੱਡੀ ਖਬਰ ਆ ਰਹੀ ਹੈ ਕਿ ਪੰਜਾਬ ਦੀ ਪਰਾਲੀ ਹੁਣ ਕੇਰਲ ਭੇਜੀ ਜਾਵੇਗੀ। ਇਸ ਦੀ ਵਰਤੋਂ ਪਸ਼ੂਆਂ ਦੇ ਚਾਰੇ ਲਈ ਕੀਤੀ ਜਾਵੇਗੀ। ਮਿਲੀ....

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਸੁੰਦਰੀਕਰਨ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 15 ਕਰੋੜ ਰੁਪਏ ਖਰਚੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਸਥਾਨਕ....

ਚੰਡੀਗੜ੍ਹ : ਗਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖਤ ਕਦਮ ਚੁੱਕੇ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਦੇ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ। ਕੋਈ ਨਵਾਂ ਹਥਿਆਰ ਲਾਇਸੈਂਸ ਉਦੋਂ ਤੱਕ ਨਹੀਂ ਦਿੱਤਾ ਜਾਵੇਗਾ ਜਦੋਂ ਤਕ ਡੀਸੀ ਵਿਅਕਤੀਗਤ ਤੌਰ ‘ਤੇ ਸੰਤੁਸ਼ਟ ਨਾ ਹੋਵੇ ਕਿ ਅਜਿਹਾ ਕਰਨ ਲਈ ਅਸਾਧਾਰਨ ਆਧਾਰ ਮੌਜੂਦ ਹੈ। ਹਥਿਆਰਾਂ ਦੇ ਸੋਸ਼ਲ ਮੀਡੀਆ ‘ਤੇ ਪ੍ਰਦਰਸ਼ਣ ਲਈ ਪਾਬੰਦੀ ਹੋਵੇਗੀ। ਆਉਣ ਵਾਲੇ....

ਚੰਡੀਗੜ੍ਹ : ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਨਿਰੰਤਰ ਉਪਰਾਲੇ ਕਰ ਰਹੀ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸੂਬੇ ਭਰ ਵਿੱਚ ਇੱਟਾਂ ਦੇ ਭੱਠੇ ਵਾਲਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫੀਸਦੀ ਬਾਲਣ ਵਜੋਂ ਵਰਤਣ ਲਈ ਲਾਜ਼ਮੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਅੰਤਰਰਾਸ਼ਟਰੀ ਪੱਧਰ ਦੇ ਸਿੱਖਿਆ ਢਾਂਚੇ ਸਥਾਪਤ ਕਰਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਰਹੇ ਕਾਰਜਾਂ ਤਹਿਤ ਸਕੂਲ ਸਿੱਖਿਆ ਵਿਭਾਗ ‘ਚ ਕੰਮ ਕਰ ਰਹੇ ਸਿੱਖਿਆ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਵੱਖ-ਵੱਖ ਕਾਡਰਾਂ ਤਹਿਤ ਕੰਮ ਕਰ ਰਹੇ ਅਧਿਆਪਕਾਂ ਨੂੰ ਦੇਸ ਦੇ ਅੰਦਰ ਅਤੇ ਵਿਦੇਸ਼ਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਬਿਹਤਰ ਕਾਰਗੁਜ਼ਾਰੀ ਲਈ ਕਾਰਜ ਕਰ ਰਹੀਆਂ ਸੰਸਥਾਵਾਂ ਪਾਸੋਂ ਓਰੀਐਂਟੇਸ਼ਨ ਕਰਵਾਉਣ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੀ ਕਿਸੇ ਹੋਰ ਸੰਭਾਵੀ ਲਹਿਰ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ ਕਾਰਵਾਈ ਯੋਜਨਾ ਤਿਆਰ ਕੀਤੀ ਹੈ। ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਸਥਿਤੀ ’ਤੇ ਨਜ਼ਰ ਰੱਖ ਰਹੇ ਮੰਤਰੀ ਸਮੂਹ ਵੱਲੋਂ ਅੱਜ ਫ਼ੈਸਲਾ ਲਿਆ ਗਿਆ ਕਿ ਪਸ਼ੂਆਂ ਦੇ ਇਸ ਬੀਮਾਰੀ ਤੋਂ ਬਚਾਅ ਲਈ 15 ਫ਼ਰਵਰੀ, 2023 ਤੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਪੰਜਾਬ ਭਵਨ ਵਿਖੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਸ਼ੂ ਪਾਲਣ....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੋ ਗ੍ਰਹਿ ਮੰਤਰੀ ਹਨ, ਪੰਜਾਬ ਵਿਚ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜ਼ਿੰਮੇਵਾਰੀ ਲੈਣ ਅਤੇ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣ। ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਕਦੇ ਵੀ ਅਮਨ ਕਾਨੂੰਨ ਵਿਵਸਥਾ ਦੀ ਇੰਨੀ ਮਾੜੀ ਹਾਲਤ ਨਹੀਂ ਹੋਈ ਜਿੰਨੀ ਇਸ ਆਮ ਆਦਮੀ ਪਾਰਟੀ....