ਪੰਜਾਬ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਰੋਜ਼ਗਾਰ ਮੰਗਣ ਵਾਲੇ ਨਹੀਂ ਰੋਜ਼ਗਾਰਦਾਤਾ ਬਣਨਗੇ : ਹਰਜੋਤ ਬੈਂਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਦਾ ਉਦਘਾਟਨ....
ਮਸ਼ਹੂਰ ਗਾਇਕ 'ਤੇ ਰੈਪਰ ਏਪੀ ਢਿੱਲੋਂ ਨਾਲ ਹੋਇਆ ਹਾਦਸਾ, ਲੱਗੀਆਂ ਗੰਭੀਰ ਸੱਟਾਂ
ਚੰਡੀਗੜ੍ਹ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਰੈਪਰ ਏਪੀ ਢਿੱਲੋਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਏਪੀ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ 'ਤੇ ਇਸਦੀ ਜਾਣਕਾਰੀ ਸਾਂਝੀ ਕੀਤੀ ਹੈ। ਏ. ਪੀ. ਨੇ ਤਸਵੀਰ ਨਾਲ ਲਿਖਿਆ, ‘‘ਮੇਰੇ ਕੈਲੀਫੋਰਨੀਆ ਦੇ ਜਿੰਨੇ ਵੀ ਪ੍ਰਸ਼ੰਸਕ ਹਨ, ਉਨ੍ਹਾਂ ਨੂੰ ਇਹ ਦੱਸਦਿਆਂ ਬੇਹੱਦ ਦੁੱਖ ਮਹਿਸੂਸ ਹੋ ਰਿਹਾ ਹੈ ਕਿ ਮੇਰੇ ਸਾਨ ਫਰਾਂਸਿਸਕੋ ਤੇ ਲਾਸ ਏਂਜਲਸ ਦੇ ਸ਼ੋਅਜ਼ ਮੁਲਤਵੀ ਹੋ ਗਏ ਹਨ ਕਿਉਂਕਿ ਉਸ....
ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ: ਮੁੱਖ ਮੰਤਰੀ
ਫਗਵਾੜਾ : ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਇੱਥੇ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੰਭਾਲ....
ਮਾਨ ਸਰਕਾਰ ਨੇ ਪੰਜਾਬੀ ਭਾਸ਼ਾ ਦੀ ਡੂੰਘੀ ਜਾਣਕਾਰੀ ਰੱਖਣ ਵਾਲੇ ਨੌਜਵਾਨਾਂ ਨੂੰ ਹੀ ਸਰਕਾਰੀ ਨੌਕਰੀਆਂ ਦੇਣ ਦਾ ਫ਼ੈਸਲਾ ਲਿਆ : ਮੰਤਰੀ ਨਿੱਜਰ
ਪਟਿਆਲਾ : ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਕੰਮ ਕਾਜ ਨੂੰ ਪੰਜਾਬੀ ਵਿੱਚ ਕਰਨ ਸਮੇਤ ਸਰਕਾਰੀ ਨੌਕਰੀਆਂ ਵਿੱਚ ਭਰਤੀ ਸਮੇਂ ਪੰਜਾਬੀ ਭਾਸ਼ਾ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਹੀ ਨੌਕਰੀ ਲਈ ਯੋਗ ਮੰਨਣ ਦੇ ਲਏ ਇਤਿਹਾਸਕ ਫ਼ੈਸਲੇ ਨੇ ਪੰਜਾਬੀ ਭਾਸ਼ਾ ਨੂੰ ਕਿਸੇ ਕਿਸਮ ਦੇ ਖ਼ਤਰੇ ਦੀਆਂ ਸੰਭਾਵਨਾਵਾਂ ਨੂੰ ਖਤਮ ਕਰ ਦਿੱਤਾ ਹੈ। ਉਹ ਅੱਜ ਪੰਜਾਬੀ ਯੂਨੀਵਰਸਿਟੀ ਅਤੇ ਹਰਿਆਣਾ ਪੰਜਾਬੀ ਸਾਹਿਤ....
ਜਿਲ੍ਹਾ ਸੈਨਿਕ ਭਲਾਈ ਅਫਸਰਾਂ ਦੀਆਂ ਆਸਾਮੀਆਂ ਭਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉ : ਬਾਜਵਾ 
ਚੰਡੀਗੜ੍ਹ : ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਸਾਬਕਾ ਸੈਨਿਕਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਦਾ ਕੰਮ ਸਿਰਫ ਤਿੰਨ ਜਿਲ੍ਹਾ ਭਲਾਈ ਅਫਸਰਾਂ ਉੱਤੇ ਛੱਡ ਦਿੱਤਾ ਗਿਆ ਹੈ ਅਤੇ ਜਿਲ੍ਹਾ ਭਲਾਈ ਅਫਸਰਾਂ ਦੀਆਂ 22 ਆਸਾਮੀਆਂ ਨੂੰ ਭਰਨ ਦੀ ਪ੍ਰਾਥਮਿਕਤਾ ਨੂੰ ਕਾਫੀ ਸਮੇਂ ਤੋਂ ਅਣਗੌਲਿਆ ਕੀਤਾ ਹੋਇਆ ਹੈ, ਜਿਸ ਦੇ ਨਤੀਜੇ ਵੱਜੋਂ ਤਿੰਨ ਲੱਖ ਸਾਬਕਾ ਸੈਨਿਕਾਂ ਅਤੇ ਉਨ੍ਹਾਂ....
ਪ੍ਰਕਾਸ਼ ਬਾਦਲ , ਸੁਖਬੀਰ ਬਾਦਲ ਤੇ ਡਾ. ਦਲਜੀਤ ਚੀਮਾ 'ਤੇ ਚੱਲ ਰਹੇ ਕੇਸ ’ਤੇ ਸੁਪਰੀਮ ਕੋਰਟ ਨੇ ਲਾਈ ਰੋਕ
ਚੰਡੀਗੜ੍ਹ : ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖਿਲਾਫ ਹੁਸ਼ਿਆਰਪੁਰ ਦੀ ਅਦਾਲਤ ਵਿਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ 2009 ਵਿਚ ਫੌਜਦਾਰੀ ਕੇਸ ਦਾਇਰ ਕਰ ਕੇ ਅਕਾਲੀ ਦਲ ਦੇ ਦੋ ਸੰਵਿਧਾਨ ਰੱਖਣ ਦੇ....
ਸੂਬੇ 'ਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਖ ਮੰਤਰੀ ਵੱਲੋਂ ਐਲਾਨ
ਜਗਰਾਉਂ (ਰਛਪਾਲ ਸਿੰਘ ਸੇਰਪੁਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਨਵੇਂ ਬਣੇ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਚੋਣਾਂ ਦੌਰਾਨ ਅਸੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਨੇਕ ਕਾਰਜ ਲਈ....
ਖਰੀਦ ਵਿੱਚ ਬੇਨਿਯਮੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੰਤਰੀ ਕਟਾਰੂਚੱਕ
ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ ਚਲਦੇ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਵਿੱਚ ਕੋਈ ਵੀ ਬੇਨਿਯਮੀ ਨੂੰ ਸਹਿਣ ਨਾ ਕਰਨ ਦੀ ਨੀਤੀ ਉੱਤੇ ਪੁਰਜ਼ੋਰ ਢੰਗ ਨਾਲ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ ਕਿਉਂਜੋ ਇਕ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸ਼ਨ ਲੋਕਾਂ ਨੂੰ ਮੁਹੱਈਆ ਕਰਵਾਉਣ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਹਿਦ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ....
ਮਾਨ ਸਰਕਾਰ ਪੰਜਾਬ 'ਚ ਫੈਲੇ ਨਸ਼ਿਆਂ ਨੂੰ ਰੋਕਣ 'ਚ ਰਹੀ ਨਾਕਾਮ : ਬਾਜਵਾ
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ਦੇ ਬੇਲਗਾਮ ਫੈਲਾਅ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਕਰੜੇ ਹੱਥੀਂ ਲਿਆ ਹੈ । ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦੇ ਵੱਡੇ-ਵੱਡੇ ਵਾਅਦਿਆਂ ਅਤੇ ਦਾਅਵਿਆਂ ਦਾ ਕੀ ਹੋਇਆ ਜੋ ਤੁਸੀਂ ਅਤੇ ਤੁਹਾਡੇ ਸਿਆਸੀ ਮਾਸਟਰ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨੂੰ ਕਿਹਾ ਸੀ ਕਿ ਤੁਸੀਂ ਸੱਤਾ ਵਿੱਚ....
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ 'ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ' ਨਾਲ ਸਨਮਾਨਿਤ
ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.), ਪੰਜਾਬ ਦੀ 16 ਮੈਂਬਰੀ ਟੀਮ ਨੂੰ ਸਾਲ 2022 ਲਈ "ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ" ਨਾਲ ਸਨਮਾਨਿਤ ਕੀਤਾ ਗਿਆ ਹੈ। ਪੁਰਸਕਾਰ ਜੇਤੂਆਂ ਵਿੱਚ ਏ.ਜੀ.ਟੀ.ਐਫ. ਦੇ ਮੁਖੀ ਏ.ਡੀ.ਜੀ.ਪੀ. ਪ੍ਰਮੋਦ ਬਾਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ, ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਏ.ਆਈ.ਜੀ....
ਲੋਕ ਹੁਣ ਘਰ ਬੈਠ ਕੇ 500 ਰੁਪਏ ਤੱਕ ਦੇ ਸਟੈਂਪ ਪੇਪਰ ਡਾਊਨਲੋਡ ਕਰ ਸਕਦੇ ਹਨ : ਮੰਤਰੀ ਜ਼ਿੰਪਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸਟੈਂਪ ਪੇਪਰ ਦੇ ਚੱਲਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨਵੀਂ ਪਹਿਲ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਸਟੈਂਪ ਪੇਪਰ ਦਾ ਖਾਸ ਪੋਰਟਲ ਤਿਆਰ ਕੀਤਾ ਹੈ, ਜਿਸ ਜ਼ਰੀਏ ਲੋਕ ਹੁਣ ਘਰ ਬੈਠ ਕੇ 500 ਰੁਪਏ ਤੱਕ ਦੇ ਸਟੈਂਪ ਪੇਪਰ ਡਾਊਨਲੋਡ ਕਰ ਸਕਦੇ ਹਨ। ਕੈਬਿਨਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ Stamp Paper ਨੂੰ ਲੈ ਕੇ ਲੋਕਾਂ ਨੂੰ ਵੱਡੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਤਾਂ ਬਾਅਦ ‘ਚ ਪਤਾ....
ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਐਡਵੋਕੇਟ ਅਰੋੜਾ ਨੇ ਹਾਈਕੋਰਟ 'ਚ ਪਟੀਸ਼ਨ ਕੀਤੀ ਦਾਇਰ
ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਮਸ਼ਹੂਰ ਐਡਵੋਕੇਟ ਐਚ ਸੀ ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਦਰਅਸਲ ਬੀਤੇ ਦਿਨੀਂ ਐਚਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਇਕ ਨੋਟਿਸ ਭੇਜ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਵਾਸਤੇ ਕਿਹਾ ਸੀ। ਨੋਟਿਸ 'ਚ ਐਚਸੀ ਅਰੋੜਾ ਨੇ ਕਿਹਾ ਸੀ ਕਿ ਰਾਮ ਰਹੀਮ ਨੂੰ ਜਬਰ ਜਨਾਹ ਤੇ ਕਤਲ ਦੇ ਕੇਸ ਵਿਚ ਦੋਸ਼ੀ ਠਹਿਰਾਇਆ ਗਿਆ ਹੈ। ਹਰਿਆਣਾ ਸਰਕਾਰ ਨੇ....
ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਨੇ ਕੋਈ ਕਸਰ ਨਹੀਂ ਛੱਡੀ : ਕੈਬਨਿਟ ਮੰਤਰੀ ਅਰੋੜਾ 
ਨਾਭਾ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਕਈ ਵੱਡੇ ਦਾਅਵੇ ਕੀਤੇ ਹਨ। ਉਹ ਸੋਮਵਾਰ ਨੂੰ ਕਿਸੇ ਨਿੱਜੀ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਨਾਭਾ ਪਹੁੰਚੇ ਸਨ। ਇਸ ਦੌਰਾਨ ਹਲਕਾ ਨਾਭਾ ਤੋਂ ਵਿਧਾਇਕ ਦੇਵ ਮਾਨ ਵੀ ਉਨਾਂ੍ਹ ਦੇ ਨਾਲ ਸਨ। ਹਲਕਾ ਨਾਭਾ ਤੋਂ ਵਿਧਾਇਕ ਦੇਵ ਮਾਨ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਨੇ ਕੋਈ ਕਸਰ ਨਹੀਂ ਛੱਡੀ ਅਤੇ....
ਹੁਣ ਵਟਸਐਪ ਰਾਹੀਂ ਮਿਲੇਗੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਰਾਜ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਲਈ ਜਾ ਸਕੇਗੀ। ਇਹ ਜਾਣਕਾਰੀ ਪੰਜਾਬ ਰਾਜ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ....
1 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲਿਆ, ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ
ਚੰਡੀਗੜ੍ਹ : ਪੰਜਾਬ ਵਿਚ ਮੌਸਮ ਤਬਦੀਲ ਹੋਣ ਲੱਗਾ ਹੈ ਤੇ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸੇ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਹੁਣ ਸਮਾਂ ਬਦਲ ਕੇ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਕਰ ਦਿੱਤਾ ਗਿਆ ਹੈ ਤੇ ਇਹ ਸਮਾਂ 1 ਨਵੰਬਰ 2022 ਤੋਂ 28 ਫਰਵਰੀ 2023 ਤੱਕ ਲਾਗੂ ਰਹੇਗਾ। ਸਿੱਖਿਆ ਵਿਭਾਗ ਦੇ ਪੱਤਰ ਨੰਬਰ19/1-20 ਸੈ:ਸਿੱ (2) 202099409 ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਮਾਨਤਾ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ....