ਚੰਡੀਗੜ੍ਹ : ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਵਿੱਚ ਇਨਸਾਫ਼ ਦੀ ਮੰਗ ਕਰਦਾ ਗਾਇਕਾ ਜੈਨੀ ਜੌਹਲ ਦਾ ਗੀਤ 'ਲੈਟਰ ਟੂ ਸੀਐਮ' ਨੂੰ ਯੂ ਟਿਊਬ ਵੱਲੋਂ ਹਟਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸਰਕਾਰ ਤੇ ਕਈ ਤਰ੍ਹਾਂ ਦੇ ਸਵਾਲ ਚੁੱਕਦਾ ਗੀਤ ਜਿਸ ਨੂੰ ਲਿਖਿਆ ਗਾਇਆ ਗਾਇਕਾ ਜੈਨੀ ਜੌਹਲ ਵੱਲੋਂ ਹੈ, ਇਸ ਗੀਤ ਰਾਹੀਂ ਜਿੱਥੇ ਜੈਨੀ ਜੌਹਲ ਨੇ ਮੁੱਖ ਮੰਤਰੀ ਮਾਨ ਨੂੰ ਸਵਾਲ ਕੀਤਾ ਕਿ ਅੱਜ 4 ਮਹੀਨੇ ਬੀਤ ਚੁੱਕੇ ਹਨ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਕਿੱਥੇ ਹੈ। ਇਸ ਗੀਤ ਦੇ....
ਪੰਜਾਬ

ਚੰਡੀਗੜ੍ਹ, 8 ਅਕਤੂਬਰ : ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨ ਵਾਲੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਪ੍ਰੋਗਰਾਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਮਲ ਨਾ ਹੋਣ ਤੇ ਭਾਰਤੀ ਜਨਤਾ ਪਾਰਟੀ ਨੇ ਸਖ਼ਤ ਨੋਟਿਸ ਲਿਆ ਹੈ। ਮਾਨ ਦੀ ਗੈਰ-ਹਾਜ਼ਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੁਰਮੂ ਗਣਰਾਜ ਦੇ ਪਹਿਲੇ ਅਜਿਹੇ ਰਾਸ਼ਟਰਪਤੀ ਹਨ, ਜੋ ਆਦਿਵਾਸੀ ਭਾਈਚਾਰੇ 'ਚੋਂ ਆਉਂਦੇ ਹਨ, ਜਿਨ੍ਹਾਂ ਦੇ ਚੰਡੀਗੜ੍ਹ 'ਚ....

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦੇ ਸਮਾਗਮਾਂ ਵਿੱਚ ਗੈਰਹਾਜ਼ਰ ਰਹਿਣ 'ਤੇ ਕੀਤੀ ਗਈ ਟਿੱਪਣੀ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਵੱਲੋਂ ਗਵਰਨਰ ਹਾਊਸ ਤੋਂ ਇਸ ਤਰ੍ਹਾਂ ਦੀ 'ਸਿਆਸੀ' ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ ਹੈ। ਮੰਤਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਸਮਾਗਮ ਪਹਿਲੇ ਤੋਂ ਤੈਅ ਸੀ ਅਤੇ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਚੰਡੀਗੜ੍ਹ ਫੇਰੀ....

ਚੰਡੀਗੜ੍ਹ : ਪੰਜਾਬ ਸਰਕਾਰ ਨੇ ਜ਼ਮੀਨ ਦੀ ਵਰਤੋਂ ਦੀ ਤਬਦੀਲੀ (ਸੀ.ਐਲ.ਯੂ.) ਸਬੰਧੀ ਸਰਟੀਫਿਕੇਟ, ਮੁਕੰਮਲਤਾ ਸਰਟੀਫਿਕੇਟ, ਲੇਅ-ਆਊਟ ਅਤੇ ਬਿਲਡਿੰਗ ਪਲਾਨ ਸਬੰਧੀ ਕੇਸਾਂ ਦੇ ਜਲਦੀ ਨਿਪਟਾਰੇ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੇਣ ਸਬੰਧੀ ਪ੍ਰਕਿਰਿਆ ਨੂੰ ਹੋਰ ਆਸਾਨ ਬਣਾ ਦਿੱਤਾ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਰੈਗੂਲੇਟਰੀ ਪ੍ਰਵਾਨਗੀਆਂ ਦਾ ਵਿਕੇਂਦਰੀਕਰਨ ਕਰਦਿਆਂ ਆਪਣੇ ਅਧੀਨ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਵਧੇਰੇ ਸ਼ਕਤੀਆਂ ਸੌਂਪੀਆਂ ਗਈਆਂ ਹਨ। ਸੂਬੇ ਵਿੱਚ ਕਾਰੋਬਾਰ ਨੂੰ ਹੋਰ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਅਤੇ ਗੋਲੀ ਸਿੱਕੇ ਦਾ ਨਵਾਂ ਜ਼ਖ਼ੀਰਾ ਵੀ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਹੁਣ ਤੱਕ ਇਸ ਮੋਡਿਊਲ ਦੇ ਕੁੱਲ ਪੰਜ....

ਚੰਡੀਗੜ੍ਹ : ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿੱਚ ਦਾਗੀ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਪੰਜਾਬ ਕਾਂਗਰਸ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ। ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸਰਾਰੀ ਦੀ ਥਾਂ ਜੇਲ੍ਹ ਵਿੱਚ ਹੈ, ਨਾ ਕਿ ਕੈਬਨਿਟ ਵਿੱਚ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਪਾਰਟੀ ਵੱਲੋਂ 10 ਅਕਤੂਬਰ, ਦਿਨ ਸੋਮਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ....

ਚੰਗੜ੍ਹ : ਪੰਜਾਬੀ ਗਾਇਕ ਜੈਨੀ ਜੌਹਲ ਵੱਲੋਂ ਆਪਣਾ ਨਵਾਂ ਗੀਤ ’ਲੈਟਰ ਟੂ ਸੀਐਮ’ ਕਰਕੇ ਚਰਚਾ ਵਿੱਚ ਹੈ। ਗਾਇਕਾ ਵੱਲੋਂ ਇਸ ਗੀਤ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਨੂੰ ਲੈ ਕੇ ਸੰਬੋਧਨ ਕਰਦਿਆਂ ਸਵਾਲ ਜਵਾਬ ਕੀਤੇ ਗਏ ਹਨ। ਗਾਇਕਾ ਜੌਹਲ ਦੇ ਇਸ ਗੀਤ ਦੇ ਬੋਲ ’ਘਰ ਸਾਡੇ ਵੈਨ ਪਏ, ਗੂੰਜਣ ਤੁਹਾਡੇ ਘਰ ਸ਼ਹਿਨਾਈਆਂ’ ਹਨ, ਜੋ ਮੁੱਖ ਮੰਤਰੀ ਮਾਨ ਅਤੇ ਆਪ ਪਾਰਟੀ ਨੂੰ ਸਿੱਧਾ ਚੋਟ ਕਰਦਾ ਹੈ। ਗਾਇਕਾ ਜੈਨੀ ਜੌਹਲ ਵੱਲੋਂ ਇਸ ਗੀਤ ਵਿੱਚ ਗਾਇਕ ਸਿੱਧੂ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਦਾ ਮੁਆਵਜ਼ਾ ਦੇਣ ਤੋਂ ਕਿਉਂ ਭੱਜ ਰਹੇ ਹਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਕਿਸਾਨਾਂ ਦੇ ਮਾਲ ਖਾਤਿਆਂ ਵਿੱਚ ਰੈਡ ਐਂਟਰੀ ਵਰਗੀਆਂ ਬਹੁਤ ਖਤਰਨਾਕ ਕਾਰਵਾਈਆਂ ਕਿਉਂ ਕਰ ਰਹੀ ਹੈ। ਪ੍ਰਧਾਨ ਬਾਦਲ ਨੇ ਕਿਹਾ ਕਿ ਰਾਜ ਸਰਕਾਰ ਨੇ ਇਹ ਤਜਵੀਜ਼ ਦਿੱਤੀ ਸੀ ਕਿ ਜੇਕਰ ਕਿਸਾਨ ਪਰਾਲੀ....

ਚੰਡੀਗੜ੍ਹ : “ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਲੋਕਾਂ ਲਈ ਘਰ ਦੇ ਨੇੜੇ ਅਤਿ-ਆਧੁਨਿਕ ਸਿਹਤ ਸੇਵਾਵਾਂ ਤੇ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਮੁਤਾਬਕ ਛੇਤੀ ਹੀ ਸੂਬੇ ਦੇ ਲੋਕਾਂ ਲਈ ਅਜਿਹੇ ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ। ’’ ਪੰਜਾਬ ਕਿਸਾਨ ਵਿਕਾਸ ਭਵਨ, ਐਸ.ਏ.ਐਸ.ਨਗਰ ਵਿਖੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ ਡੈਂਟਲ ਕਾਲਜ ਦੇ ਮੈਡੀਕਲ ਅਫਸਰ (ਡੈਂਟਲ) ਲਈ ਸਾਲਾਨਾ ਰੀਓਰੀਅਨਟੇਸ਼ਨ ਸਿਖਲਾਈ ਸੈਸ਼ਨ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਸਿਹਤ ਮੰਤਰੀ ਚੇਤਨ....

ਚੰਡੀਗੜ੍ਹ : ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤੇ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਸ਼ੁੱਕਰਵਾਰ ਸ਼ਾਮ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਡਾਕਟਰੀ ਸੇਵਾਵਾਂ ਲੈਣ ਦੌਰਾਨ ਆ ਰਹੀਆਂ ਦਿੱਕਤਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਮੰਤਰੀ ਨੇ ਵੱਖ-ਵੱਖ ਸ਼ਾਖਾਵਾਂ ਦੇ ਦਫਤਰਾਂ ਵਾਲੀ ਬਹੁ-ਮੰਜ਼ਿਲਾ....

ਸੰਗਰੂਰ : ਅੱਜ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ’ਚ ਖੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ ਵਿੱਚ ਸ਼ਾਮਲ ਹੋਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਵੱਲੋਂ ਪੰਜਾਬ ਭਰ ਦੇ ਲੋਕਾਂ ਨੂੰ ਮੇਲੇ ਵਿੱਚ ਆਉਣ ਲਈ ਨਿੱਘੀ ਅਪੀਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਾਰਸ ਮੇਲਾ ਸੰਗਰੂਰ 2022 ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਦੇ....

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ 8736 ਅਧਿਆਪਕਾਂ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਪੰਜ ਮੈਂਬਰੀ ਵਫ਼ਦ ਨੇ ਸੇਵਾਵਾਂ ਰੈਗੂਲਰ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ 'ਤੇ ਸਿਰਫ਼ ਲਾਰਾ ਲੱਪਾ ਹੀ ਲਾਇਆ ਪਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਰੁਕਾਵਟਾਂ ਦੂਰ ਕਰਕੇ ਉਨ੍ਹਾਂ....

‘ਆਪ’ ਨੇ ਭਰੋਸਗੀ ਮਤਾ ਲਿਆ ਕੇ ਵਿਧਾਨ ਸਭਾ ਦਾ ਸੈਸ਼ਨ ਮਜ਼ਾਕ ਉਡਾਇਆ ਹੈ : ਇਆਲੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਵਿੱਚ ‘ਆਪ’ ਵੱਲੋਂ ਪਾਸ ਕੀਤੇ ਗਏ ਭਰੋਸਗੀ ਮਤੇ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ‘ਆਪ’ ਨੇ ਭਰੋਸਗੀ ਮਤਾ ਲਿਆ ਕੇ ਵਿਧਾਨ ਸਭਾ ਦਾ ਸੈਸ਼ਨ ਮਜ਼ਾਕ ਉਡਾਇਆ ਹੈ, ਜਦੋਂ ਕਿ ਹੋਰ ਜ਼ਰੂਰੀ ਮੁੱਦਿਆਂ ’ਤੇ ਵਿਚਾਰ-ਚਰਚਾ ਦੀ ਵਾਧੂ ਲੋਡ ਸੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਸੱਦਣ ਸਮੇਂ....

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸੋਥਾ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸਵਾਮੀ ਖਿਲਾਫ ਕ੍ਰਮਵਾਰ 1,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਖਿਲਾਫ਼ ਇਹ ਮੁਕੱਦਮਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਰੇਸ਼ਮ ਸਿੰਘ ਵਾਸੀ ਪਿੰਡ ਸੋਥਾ....

ਅੰਮ੍ਰਿਤਸਰ : ਖਾਲਸਾ ਰੋਸ ਮਾਰਚ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੰਪੰਨ ਹੋਇਆ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹਜ਼ਾਰਾਂ ਪੰਜਾਬੀਆਂ ਦੇ ਨਾਲ ਰਲ ਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਕੇਂਦਰ ਤੇ ਰਾਜ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਸਿੱਖ ਕੌਮ ਨੁੰ ਕਮਜ਼ੋਰ ਕਰਨ ਦੀਆਂ ਸਾਜਿਸ਼ਾਂ ਨੂੰ ਮਾਤ ਪਾਉਣ ਲਈ ਸਿੱਖ ਕੌਮ ਨੁੰ ਤਾਕਤ ਬਖਸ਼ਣ। ਸ੍ਰੀ ਅਕਾਲ....