ਪੰਜਾਬ

ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਪੰਜ ਕਿਲੋ ਹੈਰੋਇਨ ਸਮੇਤ ਚਾਰ ਤਸਕਰ ਗ੍ਰਿਫ਼ਤਾਰ
ਅੰਮ੍ਰਿਤਸਰ, 7 ਜਨਵਰੀ, 2025 : ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ 4 ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 5 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ਇੱਕ ਮਹਿਲਾ ਤਸਕਰ ਵੀ ਸ਼ਾਮਲ ਹੈ। ਇਸ ਬਾਰੇ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਹਾ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੂੰ ਵੱਡੀ ਸਫਲਤਾ ਮਿਲੀ ਹੈ। 5 ਕਿਲੋ ਹੈਰੋਇਨ ਸਮੇਤ ਇੱਕ ਮਹਿਲਾ....
ਸੂਬੇ ਵਿੱਚ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਆਪ ਪਾਰਟੀ ਵੱਲੋਂ ਲਿਆਂਦੀ ਜਾਵੇਗੀ ਨਵੀਂ ਨੀਤੀ
ਚੰਡੀਗੜ੍ਹ, 06 ਜਨਵਰੀ 2025 : ਪੰਜਾਬ ਦੀ ਆਮ ਆਦਮੀ ਪਾਰਟੀ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਆਪਣੀ ਨੀਤੀ ਲਿਆਉਣ ਜਾ ਰਹੀ ਹੈ। ਇਸ ਨੀਤੀ ਨੂੰ ਦੋ-ਤਿੰਨ ਮਹੀਨਿਆਂ ਦੇ ਅੰਦਰ ਲਾਗੂ ਕੀਤਾ ਜਾਵੇਗਾ, ਜਿਸ ਵਿੱਚ ਰੋਕਥਾਮ, ਕਾਰਵਾਈ, ਨਸ਼ਾ ਛੁਡਾਊ ਅਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਦੀ ਪ੍ਰਧਾਨਗੀ ਹੇਠ ਸੂਬਾ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਹੈ। ਇਸ ਦੇ ਨੋਡਲ ਅਫਸਰ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਹਨ।....
ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਦਾ ਅਲਰਟ ਕੀਤਾ ਜਾਰੀ 
ਚੰਡੀਗੜ੍ਹ, 06 ਜਨਵਰੀ 2025 : ਪੰਜਾਬ ‘ਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿਸ ਨਾਲ ਸੂਬੇ ‘ਚ ਠੰਡ ਹੋਰ ਵਧ ਸਕਦੀ ਹੈ। ਵਿਭਾਗ ਮੁਤਾਬਕ ਇਸ ਹਫ਼ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਯਾਨੀ ਕਿ 9 ਜਨਵਰੀ ਤੋਂ ਹਵਾਵਾਂ ਚੱਲਣਗੀਆਂ, ਜਿਸ ਕਾਰਨ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਕਈ ਰਾਜਾਂ ਵਿੱਚ ਬੱਦਲਵਾਈ ਕਾਰਨ ਧੁੱਪ ਦਾ ਇੰਤਜ਼ਾਰ ਕਰਨਾ ਪਵੇਗਾ। ਬੱਦਲ ਬਣਨ ਦੀ ਪ੍ਰਕਿਰਿਆ ਅਗਲੇ 3-4....
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ ਅੰਮ੍ਰਿਤਸਰ, 6 ਜਨਵਰੀ 2025 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ....
ਮੈਡੀਕਲ ਸਟੋਰ ‘ਚ ਵਾਪਰੀ ਚੋਰੀ ਦੀ ਘਟਨਾ, ਦੁਕਾਨ ਮਾਲਕ ਦੀ ਚੋਰਾਂ ਨਾਲ ਹੋਈ ਹੱਥੋਪਾਈ, ਗੋਲੀ ਲੱਗਣ ਕਾਰਨ ਦੁਕਾਨ ਮਾਲਕ ਤੇ ਚੋਰ ਦੀ ਮੌਤ
ਸੁਲਤਾਨਪੁਰ ਲੋਧੀ, 6 ਜਨਵਰੀ 2025 : ਕਪੂਰਥਲਾ -ਸੁਲਤਾਨਪੁਰ ਲੋਧੀ ਰੋਡ ‘ਤੇ ਸਥਿਤ ਭਾਨੋ ਲੰਗਾ ਬੱਸ ਸਟੈਂਡ ‘ਤੇ ਸਥਿਤ ਇਕ ਮੈਡੀਕਲ ਸਟੋਰ ‘ਚ ਚੋਰੀ ਦੀ ਘਟਨਾ ਵਾਪਰੀ ਹੈ। ਇਸ ਸਬੰਧੀ ਸੂਚਨਾ ਮਿਲਣ ’ਤੇ ਦੁਕਾਨ ਮਾਲਕ ਮੌਕੇ ’ਤੇ ਪੁੱਜੇ ਅਤੇ ਚੋਰਾਂ ਨਾਲ ਹੱਥੋਪਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਮੌਕੇ ‘ਤੇ ਫਾਇਰਿੰਗ ਹੋਈ। ਇਸ ਦੌਰਾਨ ਦੁਕਾਨ ਮਾਲਕ ਅਤੇ ਚੋਰ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਚਰਨ ਸਿੰਘ ਦੇ ਪੁੱਤਰ ਪਵਨਦੀਪ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਸੀਸੀਟੀਵੀ ਕੈਮਰੇ ਰਾਹੀਂ....
ਡੱਲੇਵਾਲ ਦਾ ਮਰਨ ਵਰਤ 42ਵੇਂ ਦਿਨ ਵੀ ਜਾਰੀ, ਵਿਗੜ ਰਹੀ ਸਿਹਤ
ਖਨੌਰੀ, 6 ਜਨਵਰੀ 2025 : ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। 26 ਨਵੰਬਰ ਤੋਂ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 42ਵੇਂ ਦਿਨ ਵੀ ਜਾਰੀ ਹੈ। ਉਹਨਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਹਨਾਂ ਨੂੰ ਬੋਲਣ ਵਿੱਚ ਵੀ ਤਕਲੀਫ਼ ਹੋ ਰਹੀ ਹੈ। ਅੱਜ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਜਗਜੀਤ ਸਿੰਘ ਡੱਲੇਵਾਲ ਨਾਲ ਖਨੌਰੀ ਬਾਰਡਰ ਵਿਖੇ ਮੁਲਾਕਾਤ ਕਰੇਗੀ। ਕਮੇਟੀ ਆਪਣੇ....
ਨਸ਼ੇ ਕਾਰਨ ਦੋ ਨੌਜਵਾਨਾਂ ਦੀ ਮੌਤ, ਪਰਿਵਾਰਾਂ ਦਾ ਰੋ ਰੋ ਬੁਰਾ ਹਾਲ
ਅੰਮ੍ਰਿਤਸਰ, 05 ਜਨਵਰੀ 2025 : ਨਸ਼ਿਆਂ ਕਾਰਨ ਅੱਜ ਪੰਜਾਬ ਦੇ ਹਲਾਤ ਅਜਿਹੇ ਬਣ ਚੁੱਕੇ ਹਨ ਕਿ ਰੋਜਾਨਾ ਹੀ ਨੌਜਵਾਨ ਨਸ਼ਿਆਂ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ, ਜਿਸ ਦਾ ਖਮਿਆਜਾ ਉਨ੍ਹਾਂ ਮਾਪਿਆਂ ਨੂੰ ਝੱਲਣਾ ਪੈ ਰਿਹਾ ਹੈ। ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀ ਵਿੱਚ ਨਸ਼ੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਦੋਵੇਂ ਮ੍ਰਿਤਕ ਨੌਜਵਾਨਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜਿੰਨ੍ਹਾਂ ਦੀ ਉਮਰ ਤਕਰੀਬਨ 22 ਸਾਲ ਦੱਸੀ ਜਾ ਰਹੀ ਹੈ।....
ਪੱਛਮੀ ਗੜਬੜੀ ਦੇ ਕਾਰਨ ਪੰਜਾਬ ਵਿੱਚ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ 
ਚੰਡੀਗੜ੍ਹ, 5 ਜਨਵਰੀ 2025 : ਸੂਬੇ ‘ਚ ਰਾਤ ਤੋਂ ਧੁੰਦ ਛਾਈ ਹੋਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੱਛਮੀ ਗੜਬੜੀ ਵੀ ਸਰਗਰਮ ਹੋ ਗਈ ਹੈ। ਪੱਛਮੀ ਗੜਬੜੀ ਦੇ ਕਾਰਨ ਪਾਕਿਸਤਾਨ ਅਤੇ ਰਾਜਸਥਾਨ ਵਿੱਚ ਦੋ ਚੱਕਰਵਾਤੀ ਸਰਕੂਲੇਸ਼ਨ ਖੇਤਰ ਦੇਖੇ ਜਾ ਸਕਦੇ ਹਨ। ਜਿਸ ਕਾਰਨ ਪੰਜਾਬ ਵਿੱਚ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ੀਤ ਲਹਿਰ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ....
ਕੇਂਦਰ ਸਰਕਾਰ ਕਿਸਾਨ ਆਗੂ ਦੀ ਜਾਨ ਬਚਾਉਣ ਅਤੇ ਕਿਸਾਨਾਂ ਦੇ ਮਸਲਿਆਂ ਦਾ ਹੱਲ ਕੱਢਣ ਲਈ ਕੋਈ ਫੈਸਲਾ ਲਵੇ : ਗੁਰਮੀਤ ਸਿੰਘ ਖੁੱਡੀਆਂ 
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ ਪਰਾਲੀ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਲਈ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦੇਣ ਦੀ ਮੰਗ ਰੱਖੀ ਝੋਨੇ ਦੀ ਥਾਂ ਬਦਲਵੀਆਂ ਫਸਲਾਂ ਦੀ ਕਾਸ਼ਤ ਲਈ ਕਿਸਾਨਾਂ ਨੂੰ ‘ਗੈਪ ਫੰਡਿੰਗ’ ਵਜੋਂ 15,000 ਰੁਪਏ ਪ੍ਰਤੀ ਏਕੜ ਦੇਣ ਲਈ ਵੀ ਕਿਹਾ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਰੋਧਕ ਕਪਾਹ ਦੇ ਬੀ.ਜੀ. 3 ਹਾਈਬ੍ਰਿਡ ਬੀਜਾਂ ਦੀ ਕਾਸ਼ਤ ਨੂੰ ਮਨਜ਼ੂਰੀ ਦੇਣ ਦੀ ਵੀ ਕੀਤੀ....
ਸਾਰੀਆਂ ਜਥੇਬੰਦੀਆਂ ਇਕੱਠੇ ਹੋ ਕੇ ਸਰਕਾਰ ਲਈ ਚਿੰਤਾ ਪੈਦਾ ਕਰੋ : ਜਗਜੀਤ ਸਿੰਘ ਡੱਲੇਵਾਲ 
ਖਨੌਰੀ, 04 ਜਨਵਰੀ 2025 : ਐਮਐਸਪੀ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਪਿਛਲੇ 40 ਦਿਨਾਂ ਤੋਂ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੱਦੇ ਤਹਿਤ ਰੱਖੀ ਮਹਾਪੰਚਾਇਤ ‘ਚ ਅੱਜ ਕਿਸਾਨ ਵੱਡੀ ਗਿਣਤੀ ‘ਚ ਸ਼ਾਮਿਲ ਹੋਏ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੂੰ ਸਟੇਜ ਤੇ ਇੱਕ ਸਟਰੈਚਰ ਤੇ ਲਿਆਂਦਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਲਈ ਬਣਾਏ ਇੱਕ ਕੈਬਿਨ ਵਿੱਚ ਬਿਠਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਮਹਾਪੰਚਾਇਤ ਵਿੱਚ ਪੁੱਜੇ....
ਜਲੰਧਰ 'ਚ ਦੋਸਤ ਦੇ ਘਰ ਸੁੱਤੇ ਨੌਜਵਾਨਾਂ ਦੇ ਗੋਲੀਆਂ ਮਾਰ ਕੇ ਕੀਤਾ ਕਤਲ
ਜਲੰਧਰ, 4 ਜਨਵਰੀ 2025 : ਜਲੰਧਰ 'ਚ ਲੰਮਾਂ ਪਿੰਡ ਇਲਾਕੇ 'ਚ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ ਤਾਂ ਹਮਲਾਵਰ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪੁੱਜੀ। ਮੌਕੇ 'ਤੇ ਪਹੁੰਚ ਰਾਮਾ ਮੰਡੀ ਥਾਣਾ ਦੀ ਪੁਲਿਸ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਨੇ....
ਬਰਨਾਲਾ 'ਚ ਧੁੰਦ ਕਾਰਨ ਵਾਪਰੇ ਦੋ ਬੱਸ ਹਾਦਸੇ, ਤਿੰਨ ਔਰਤਾਂ ਦੀ ਮੌਤ, 30 ਤੋਂ ਵੱਧ ਜ਼ਖਮੀ
ਬਰਨਾਲਾ, 4 ਜਨਵਰੀ 2025 : ਬਰਨਾਲਾ ਜ਼ਿਲ੍ਹੇ ਵਿੱਚ ਧੁੰਦ ਕਾਰਨ ਦੋ ਵੱਖ-ਵੱਖ ਬੱਸ ਹਾਦਸਿਆਂ ਵਿੱਚ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਕਿਸਾਨ ਜ਼ਖਮੀ ਹੋ ਗਏ। ਦੋਵੇਂ ਹਾਦਸੇ ਵੱਖ-ਵੱਖ ਥਾਵਾਂ ‘ਤੇ ਵਾਪਰੇ। ਪਹਿਲੀ ਬੱਸ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਅਨਸ਼ਨ ਵਿੱਚ ਸ਼ਾਮਲ ਹੋਣ ਜਾ ਰਹੀ ਸੀ, ਜਦਕਿ ਦੂਜੀ ਬੱਸ ਹਰਿਆਣਾ ਦੇ ਟੋਹਾਣਾ ਵਿੱਚ ਸਾਂਝੇ ਕਿਸਾਨ ਮੋਰਚੇ ਦੀ ਮਹਾਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੀ ਸੀ। ਜ਼ਖਮੀਆਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ....
ਵਪਾਰ ਪੱਖੀ ਮਾਹੌਲ ਸਿਰਜ ਕੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧ : ਮੋਹਿੰਦਰ ਭਗਤ
ਮੋਹਿੰਦਰ ਭਗਤ ਵੱਲੋਂ ਮੋਹਾਲੀ ‘ਚ ਡੰਪਿੰਗ ਗਰਾਊਂਡ ਨੂੰ ਹਟਾਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਚੰਡੀਗੜ੍ਹ, 4 ਜਨਵਰੀ 2025 : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੋਹਾਲੀ ਦੇ ਫੇਜ਼ 8ਬੀ ਦੇ ਸਨਅਤਕਾਰਾਂ ਅਤੇ ਵਸਨੀਕਾਂ ਦੇ ਵਫਦ ਨਾਲ ਸਨਅਤ ਅਤੇ ਰਿਹਾਇਸ਼ੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਕੂੜਾ ਡੰਪਿੰਗ ਗਰਾਊਂਡ ਨੂੰ ਹਟਾਉਣ ਅਤੇ ਹੋਰ ਨਾਗਰਿਕਾਂ ਦੀਆਂ ਸ਼ਿਕਾਇਤਾਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਵਫ਼ਦ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ....
ਪੁਲਿਸ ਵੱਲੋਂ ਸਰਹੱਦ ਪਾਰ ਤੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 
ਅੰਮ੍ਰਿਤਸਰ, 3 ਜਨਵਰੀ 2025 : ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਉੱਤੇ ਵੱਡਾ ਐਕਸ਼ਨ ਕੀਤਾ ਗਿਆ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਰਹਿਣ ਵਾਲੇ ਮੁੱਖ ਸਾਥੀ ਮਨਜੀਤ ਸਿੰਘ ਉਰਫ ਭੋਲਾ ਸਮੇਤ 12 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮਾਂ ਕੋਲੋਂ 2.192 ਕਿਲੋਗ੍ਰਾਮ ਹੈਰੋਇਨ, 3 ਆਧੁਨਿਕ ਪਿਸਤੌਲ (.30 ਬੋਰ, 2 ਆਟੋਮੈਟਿਕ ਸਮੇਤ), 2.6....
“ਪੰਜਾਬ ਰਾਜ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025” ਦੀ ਇਨਾਮੀ ਰਾਸ਼ੀ ਵਿੱਚ ਵੱਡੇ ਵਾਧੇ ਦਾ ਐਲਾਨ : ਹਰਪਾਲ ਸਿੰਘ ਚੀਮਾ
ਚੰਡੀਗੜ, 3 ਜਨਵਰੀ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ “ਪੰਜਾਬ ਰਾਜ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025” ਦੀ ਇਨਾਮੀ ਰਾਸ਼ੀ ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ, ਜੋ ਹੁਣ ਕੁੱਲ 10 ਕਰੋੜ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤਕ ਕਦਮ ਹੋਰ ਰਾਜਾਂ ਦੀਆਂ ਲਾਟਰੀਆਂ ਨੂੰ ਸਖ਼ਤ ਮੁਕਾਬਲੇ ਦੇ ਨਾਲ-ਨਾਲ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੇ ਹੋਏ ਵੱਡੇ ਇਨਾਮ ਜਿੱਤਣ ਦਾ ਦਿਲਚਸਪ ਮੌਕਾ ਪ੍ਰਦਾਨ ਕਰਨ ਲਈ ਚੁੱਕਿਆ ਗਿਆ ਹੈ। ਇੱਕ ਪ੍ਰੈਸ ਬਿਆਨ....