ਪੰਜਾਬ

ਹਰਭਜਨ ਸਿੰਘ ਈਟੀਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ
ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ ਚੰਡੀਗੜ੍ਹ, 13 ਨਵੰਬਰ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ ਰਾਜਾਂ ਤੇ ਕੇਂਦਰ ਸ਼ਾਸਤ....
ਅਜਨਾਲਾ 'ਚ ਸਕੂਟਰੀ ਦਰੱਖਤ ਵਿਚ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ
ਅਜਨਾਲਾ, 12 ਨਵੰਬਰ 2024 : ਅਜਨਾਲਾ ਦੇ ਪਿੰਡ ਲਸ਼ਕਰੀ ਨੰਗਲ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਸਮਰੱਥ (17) ਪੁੱਤਰ ਰਸ਼ਪਾਲ ਸਿੰਘ ਅਤੇ ਲਵਪ੍ਰੀਤ ਸਿੰਘ (19) ਪੁੱਤਰ ਹਰਵਿੰਦਰ ਸਿੰਘ ਜੋ ਕਿ ਨੇੜਲੇ ਕਸਬਾ ਫਤਿਹਗੜ ਚੂੜੀਆਂ ਤੋਂ ਜਿੰਮ ਲਗਾ ਕੇ ਵਾਪਸ ਆਪਣੇ ਪਿੰਡ ਲਸ਼ਕਰੀ ਨੰਗਲ ਨੂੰ ਆ ਰਹੇ ਸਨ ਕਿ ਪਿੰਡ ਹਰਦੋਪੁਤਲੀ ਨੇੜੇ ਪਹੁੰਚਣ 'ਤੇ ਇਨ੍ਹਾਂ ਦੀ ਸਕੂਟਰੀ ਦਰੱਖਤ ਵਿਚ ਵੱਜਣ ਕਾਰਨ ਉਕਤ ਦੋਵੇਂ ਨੌਜਵਾਨ ਗੰਭੀਰ ਰੂਪ ਚੋਂ ਜ਼ਖਮੀ ਹੋ ਗਏ....
ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ  ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ, 24 ਘੰਟਿਆਂ 'ਚ ਮੰਗਿਆ ਜਵਾਬ
ਚੰਡੀਗੜ੍ਹ, 12 ਨਵੰਬਰ 2024 : ਚੋਣ ਕਮਿਸ਼ਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਬੀਜੇਪੀ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਦੋਹਾਂ ਨੂੰ ਨੋਟਿਸ ਜਾਰੀ ਕਰ ਇਸਦਾ ਜਵਾਬ 24 ਘੰਟਿਆਂ ਦੇ ਅੰਦਰ ਦੇਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਜੇਕਰ ਉਨ੍ਹਾਂ ਵੱਲੋਂ 24 ਘੰਟਿਆਂ ਦੇ ਅੰਦਰ ਜਵਾਬ ਨਹੀਂ ਦਿੱਤਾ ਗਿਆ ਤਾਂ ਚੋਣ ਕਮਿਸ਼ਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਦੋਹਾਂ ’ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ....
ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸਬੰਧਿਤ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਅਤੇ ਖੇਤਰੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ ਖੇਤਰੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ ਸ਼ਹਿਰਾਂ ਵਿੱਚ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ....
ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ 'ਚ ਸੂਬਾ ਸਰਕਾਰ ਦੀ ਨਾਕਾਮੀ ਲਈ ਭਗਵੰਤ ਮਾਨ ਅਸਤੀਫਾ ਦੇਵੇ : ਸੁਨੀਲ  ਜਾਖੜ
ਚੰਡੀਗੜ੍ਹ, 12 ਨਵੰਬਰ 2024 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਝੋਨੇ ਦੀ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਸੂਬਾ ਸਰਕਾਰ ਦੀ ਨਾਕਾਮੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ “ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਕਰੋਨਾ ਕਾਲ ਵਰਗੇ ਔਖੇ ਸਮੇਂ ਵਿੱਚ ਵੀ ਫਸਲਾਂ ਦੀ ਨਿਰਵਿਘਨ ਖਰੀਦ ਕੀਤੀ ਗਈ ਜਦਕਿ ਹੁਣ ਪੰਜਾਬ ਵਿੱਚ ਵਰਿਆਂ ਤੋਂ ਸਥਾਪਤ ਅਤੇ ਪੁਖਤਾ ਖਰੀਦ ਢਾਂਚਾ ਹੋਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਦੀ....
ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ : ਮੁੱਖ ਮੰਤਰੀ ਮਾਨ  
ਪੀ.ਏ.ਯੂ. ਵਿਖੇ ਮੌਸਮੀ ਤਬਦੀਲੀ ਬਾਰੇ ਕੌਮਾਂਤਰੀ ਕਾਨਫਰੰਸ ਵਿੱਚ ਵਿਗਿਆਨੀਆਂ ਦਾ ਕੀਤਾ ਸਵਾਗਤ ਕਿਹਾ, ਟਿਕਾਊ ਖੇਤੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਸੇਧ ਦੇਣ ਦਾ ਜ਼ਿੰਮੇਵਾਰੀ ਵਿਗਿਆਨੀਆਂ ਦੀ ਬਣਦੀ ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਸਰਗਰਮ ਪਹੁੰਚ ਅਪਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ ਲੁਧਿਆਣਾ, 12 ਨਵੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ....
ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ : ਮੋਹਿੰਦਰ ਭਗਤ
ਮੋਹਿੰਦਰ ਭਗਤ ਵਲੋਂ ਵਿਭਾਗੀ ਅਧਿਕਾਰੀਆਂ ਕਿ ਬਾਗ਼ਬਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਸਬੰਧੀ ਦੇਸ਼ ਦੇ ਦੂਜੇ ਰਾਜਾਂ ਦੀ ਪਾਲਿਸੀ ਦਾ ਅਧਿਐਨ ਕਰਨ ਦੇ ਹੁਕਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿਚ ਬਾਗ਼ਬਾਨੀ ਅਧੀਨ ਰਕਬੇ ਨੂੰ ਵਧਾਉਣ ਲਈ ਯਤਨਸ਼ੀਲ: ਬਾਗ਼ਬਾਨੀ ਮੰਤਰੀ ਚੰਡੀਗੜ੍ਹ, 11 ਨਵੰਬਰ 2024 : ਦਿਨੋਂ ਦਿਨ ਘਾਟੇ ਦਾ ਸੋਦਾ ਬਣ ਰਹੀ ਪੰਜਾਬ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਵਿੱਚ ਅਤੇ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਬਾਗ਼ਬਾਨੀ ਵਿਭਾਗ ਅਹਿਮ ਭੂਮਿਕਾ ਨਿਭਾ ਰਿਹਾ ਹੈ ।....
ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਹਟਾਈ ਜਾਵੇ : ਸਪੀਕਰ ਸੰਧਵਾਂ
ਚੰਡੀਗੜ੍ਹ, 11 ਨਵੰਬਰ 2024 : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ....
ਨੀਟੂ ਸ਼ਟਰਾਂਵਾਲਾ ਬਣ ਸਕਦਾ ਮੁੱਖ ਮੰਤਰੀ ਬਿੱਟੂ ਨਹੀਂ : ਚਰਨਜੀਤ ਸਿੰਘ ਚੰਨੀ 
ਪੰਜਾਬ ਦੇ ਲੋਕਾਂ ਦਾ 'ਆਪ' ਤੋਂ ਮੋਹ ਭੰਗ ਹੋ ਚੁੱਕਾ ਹੈ : ਚਰਨਜੀਤ ਸਿੰਘ ਚੰਨੀ ਬਰਨਾਲਾ, 11 ਨਵੰਬਰ 2024 : ਪੰਜਾਬ ਦੀਆਂ ਚਾਰ ਸੀਟਾਂ 'ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਬਰਨਾਲਾ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਬਿੱਟੂ ਦੀ ਤੁਲਨਾ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲਾ ਨਾਲ ਕੀਤੀ। ਕਾਂਗਰਸੀ....
ਅਸਿਸਟੈਂਟ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮੁਕੱਦਮਾ ਦਰਜ
ਕੰਪਿਊਟਰ ਅਪ੍ਰੇਟਰ 30,000 ਰੁਪਏ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ, ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜਿਆ ਚੰਡੀਗੜ੍ਹ 10 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ....
ਜਿਮਨੀ ਚੋਣਾਂ ਤੋਂ ਬਾਅਦ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ : ਚਰਨਜੀਤ ਚੰਨੀ
ਸਾਬਕਾ ਮੁੱਖ ਮੰਤਰੀ ਨੇ ਭਾਜਪਾ ਤੇ ਆਮ ਆਦਮੀ ਪਾਰਟੀ 'ਤੇ ਪੰਜਾਬ ਨੂੰ ਲੁੱਟਣ ਦਾ ਲਗਾਇਆ ਦੋਸ਼ ਬਰਨਾਲਾ, 10 ਨਵੰਬਰ 2024 : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡ ਅਮਲਾ ਸਿੰਘ ਵਾਲਾ ਵਿਖੇ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ’ਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੌਜੂਦਾ ਪੰਜਾਬ ਸਰਕਾਰ ’ਤੇ ਕੜੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਹਰ ਪਾਸੇ ਭ੍ਰਿਸ਼ਟਾਚਾਰ ਤੇ ਗੁੰਡਾਗਰਦੀ ਦਾ ਬੋਲਬਾਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਡੇ ਕਾਫਲੇ ਤੇ ਸੁਰੱਖਿਆ....
ਦੋ ਮੋਟਰਸਾਇਕਲ ਦੀ ਟੱਕਰ 'ਚ ਦੋ ਦੀ ਮੌਤ, 2 ਜਖ਼ਮੀ
ਤਰਨ ਤਾਰਨ, 10 ਨਵੰਬਰ 2024 : ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦਾ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਘਰਿਆਲਾ ਦੇ ਨਜਦੀਕ ਦੋ ਮੋਟਰਸਾਇਕਲ ਦੀ ਟੱਕਰ 'ਚ ਹੋ ਗਈ ਜਿਸ ਵਿੱਚ ਤਰਲੋਕ ਸਿੰਘ ਅਤੇ ਜਗਜੀਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਬਲਜਿੰਦਰ ਕੌਰ ਤੇ ਬਖ਼ਸ਼ੀਸ ਸਿੰਘ ਜਖ਼ਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਪਿੰਡ ਢੋਟੀਆਂ ਅਤੇ ਜਗਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਤੂਤ ਦੇ ਰੂਪ ਵਿੱਚ....
ਸਖਤੀ ਦੇ ਬਾਵਜੂਦ ਰੋਕਿਆ ਨਹੀਂ ਜਾ ਸਕਿਆ ਪਰਾਲੀ ਨੂੰ ਸਾੜਨਾ, 10 ਦਿਨਾਂ ਵਿੱਚ 3162 ਕੇਸ ਦਰਜ 
ਚੰਡੀਗੜ੍ਹ, 9 ਨਵੰਬਰ 2024 : ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਦਾ ਅਸਰ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ 5299 ਕੇਸ ਦਰਜ ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ ਪਿਛਲੇ 10 ਦਿਨਾਂ ਵਿੱਚ ਹੀ 3162 ਕੇਸ ਦਰਜ ਕੀਤੇ ਗਏ ਹਨ। ਪੰਜਾਬ ਵਿੱਚ ਸਖ਼ਤੀ ਦੇ ਬਾਵਜੂਦ ਇਸ ਨੂੰ ਰੋਕਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇਨ੍ਹਾਂ ਪ੍ਰਬੰਧਾਂ ਨੂੰ ਦੇਖਣ ਲਈ ਇੱਕ ਟੀਮ 13 ਨਵੰਬਰ ਨੂੰ ਪੰਜਾਬ ਪਹੁੰਚ ਰਹੀ ਹੈ।....
4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਦੋਪਹੀਆ ਵਾਹਨਾਂ ‘ਤੇ ਹੈਲਮੇਟ ਪਾਉਣਾ ਲਾਜ਼ਮੀ : ਹਾਈਕੋਰਟ
ਚੰਡੀਗੜ੍ਹ, 09 ਨਵੰਬਰ 2024 : ਬੱਚਿਆਂ ਨੂੰ ਦੋ ਪਹੀਆ ਵਾਹਨ 'ਤੇ ਬਿਠਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਲੋਂ ਹੈਲਮੇਟ ਵਿਵਾਦ ਨੂੰ ਲੈ ਕੇ ਇਕ ਵਾਰ ਫਿਰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਦੋਪਹੀਆ ਵਾਹਨਾਂ ‘ਤੇ ਹੈਲਮੇਟ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਨੇ ਕੇਂਦਰ ਨੂੰ....
ਪਿਛਲੀ ਸਰਕਾਰ 'ਚ ਮੰਤਰੀ ਪੰਜ ਸਾਲ ਇਹੀ ਕਹਿੰਦੇ ਰਹੇ ਕਿ ਖ਼ਜ਼ਾਨਾ ਖ਼ਾਲੀ ਹੈ : ਮੁੱਖ ਮੰਤਰੀ ਮਾਨ
ਕੀਤਾ ਸਵਾਲ- ਨਾ ਤਾਂ ਮੁਫ਼ਤ ਬਿਜਲੀ ਦਿੱਤੀ, ਨਾ ਹੀ ਚੰਗੀਆਂ ਸੜਕਾਂ, ਹਸਪਤਾਲ, ਸਕੂਲ, ਕਾਲਜ ਬਣਾਏ, ਫਿਰ ਖ਼ਜ਼ਾਨਾ ਖ਼ਾਲੀ ਕਿਵੇਂ ਹੋ ਗਿਆ? ਦਰਅਸਲ ਉਨ੍ਹਾਂ ਇਰਾਦੇ ਖ਼ਾਲੀ ਸਨ : ਮਾਨ ਚੰਡੀਗੜ੍ਹ, 9 ਨਵੰਬਰ 2024 : ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਪੰਜ ਸਾਲ ਇਹੀ ਕਹਿੰਦੇ ਰਹੇ ਕਿ ਖ਼ਜ਼ਾਨਾ ਖ਼ਾਲੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਨ੍ਹਾਂ ਨੇ ਨਾ ਤਾਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ, ਨਾ ਸੜਕਾਂ ਬਣਾਈਆਂ, ਨਾ ਹੀ ਚੰਗੇ ਹਸਪਤਾਲ....