ਪੰਜਾਬ

ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਜਵਾਬ ਦੇਣ ਦੇ ਹੁਕਮ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਹਿਬਾਨਾਂ ਦੀ ਹੋਈ ਅਹਿਮ ਮੀਟਿੰਗ, ਬੈਠਕ ’ਚ ਲਏ ਗਏ ਵੱਡੇ ਅਹਿਮ ਫੈਸਲੇ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਜਲਵਾਯੂ ਵਿਚ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਤੇ ਵੀ ਹੋਈ ਵਿਚਾਰ -ਚਰਚਾ ਅੰਮ੍ਰਿਤਸਰ, 15 ਜੁਲਾਈ 2024 : ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ ਜਿਸ ਵਿਚ ਹੇਠ ਕਈ ਅਹਿਮ ਫੈਸਲੇ ਕੀਤੇ ਗਏ; – ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ....
ਪੰਜਾਬ ‘ਚ ਸਨਰੂਫ ਖੋਲ੍ਹ ਕੇ ਚੱਲਦੀ ਕਾਰ ਵਿੱਚ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ
ਚੰਡੀਗੜ੍ਹ, 14 ਜੁਲਾਈ 2024 : ਬੰਗਲੌਰ ਪੁਲਿਸ ਦੀ ਤਰਜ਼ 'ਤੇ ਪੰਜਾਬ ਦੇ ਏਡੀਜੀਪੀ ਟ੍ਰੈਫਿਕ ਨੇ ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ ਹਨ। ਇਸ ਤਹਿਤ ਹੁਣ ਸਨਰੂਫ ਲਗਜ਼ਰੀ ਕਾਰਾਂ 'ਚ ਸਵਾਰ ਹੋ ਕੇ ਸੂਬੇ 'ਚ ਹੰਗਾਮਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹਨਾਂ ਨਿਯਮਾਂ ਤਹਿਤ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ, ਸਾਰੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਭਾਰੀ ਜੁਰਮਾਨਾ ਲੱਗੇਗਾ।....
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਉਰਫ ਲੰਡਾ ਦੇ 5 ਹੋਰ ਗੁਰਗਿਆਂ ਨੂੰ ਤਿੰਨ ਪਿਸਤੌਲ ਅਤੇ ਕਾਰਤੂਸ ਸਮੇਤ ਕੀਤਾ ਗ੍ਰਿਫਤਾਰ 
ਜਲੰਧਰ, 14 ਜੁਲਾਈ 2024 : ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਉਰਫ ਲੰਡਾ ਦੇ 5 ਹੋਰ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੋਰਵ ਯਾਦਵ ਵਲੋਂ ਦਿੱਤੀ ਗਈ ਹੈ। ਜਿੰਨ੍ਹਾਂ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਵੀ ਕੀਤਾ ਹੈ। ਇਸ ਦੌਰਾਨ ਪੁਲਿਸ ਨੂੰ ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਜਿਸ 'ਚ ਪੁਲਿਸ ਨੂੰ ਤਿੰਨ ਪਿਸਤੌਲ ਅਤੇ....
ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 13 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ....
ਜਲੰਧਰ ਦੇ ਪਠਾਨਕੋਟ ਬਾਈਪਾਸ ਚੌਕ 'ਚ ਤੇਜ਼ ਰਫਤਾਰ ਬੋਲੈਰੋ ਨੇ ਫੁੱਟਪਾਥ ‘ਤੇ ਬੈਠੇ ਚਾਰ ਲੋਕਾਂ ਨੂੰ ਕੁਚਲਿਆ, 2 ਦੀ ਮੌਤ
ਜਲੰਧਰ, 13 ਜੁਲਾਈ 2024 : ਜਲੰਧਰ ਦੇ ਪਠਾਨਕੋਟ ਬਾਈਪਾਸ ਚੌਕ ‘ਤੇ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਇਕ ਤੇਜ਼ ਰਫਤਾਰ ਬੋਲੈਰੋ ਕਾਰ ਨੇ ਫੁੱਟਪਾਥ ‘ਤੇ ਬੈਠੇ ਚਾਰ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਰੂਪ ‘ਚ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਜਲੰਧਰ ਦੇ ਪਠਾਨਕੋਟ ਬਾਈਪਾਸ ‘ਤੇ....
ਕਿਸਾਨਾਂ ਦੀ ਮੰਗ ਅਨੂਸਾਰ ਜ਼ਮੀਨ ਐਕਵਾਇਰ ਕਰਨ ਦਾ ਮੁਆਵਜ਼ਾ ਦੇ ਕੇ ਕੌਮੀ ਸ਼ਾਹਮਾਰਗਾਂ ਦੀ ਉਸਾਰੀ ਦੇ ਮਸਲੇ ਹੱਲ ਕਰਵਾਓ : ਸੁਖਬੀਰ ਬਾਦਲ 
3 ਹਾਈਵੇਟ ਪ੍ਰਾਜੈਕਟ ਰੱਦ ਕੀਤੇ ਜਾਣ ਤੇ 4 ਹੋਰ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਣ ’ਤੇ ਹੈਰਾਨੀ ਪ੍ਰਗਟਾਈ, ਮੁੱਖ ਮੰਤਰੀ ਨੂੰ ਆਖਿਆ ਕਿ ਪ੍ਰਾਜੈਕਟ ਸੁਰਜੀਤ ਕਰਨ ਲਈ ਫੌਰੀ ਕਦਮ ਚੁੱਕਣ ਚੰਡੀਗੜ੍ਹ, 12 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਉਹਨਾਂ ਦੀਆਂ ਮੰਗਾਂ ਮੁਤਾਬਕ ਮੁਆਵਜ਼ਾ ਦੇ ਕੇ ਕੌਮੀ ਸ਼ਾਹ ਮਾਰਗਾਂ ਦੀ ਉਸਾਰੀ ਵਿਚ ਆਏ ਸਾਰੇ ਅੜਿਕਿਆਂ ਨੂੰ ਦੂਰ ਕਰਨ ਅਤੇ 3303 ਕਰੋੜ....
ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ 'ਬਿੱਲ ਲਿਆਓ ਇਨਾਮ ਪਾਓ' ਸਕੀਮ: ਹਰਪਾਲ ਚੀਮਾ
5.87 ਕਰੋੜ ਰੁਪਏ ਜੁਰਮਾਨੇ ਵਜੋਂ ਵਸੂਲ, ਬਿੱਲ ਅਪਲੋਡ ਕਰਨ ਵਾਲੇ 2353 ਖਪਤਕਾਰਾਂ ਨੇ ਜਿੱਤੇ 1.37 ਕਰੋੜ ਰੁਪਏ ਦੇ ਇਨਾਮ ਚੰਡੀਗੜ੍ਹ, 12 ਜੁਲਾਈ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਅਵੈਧ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ 'ਤੇ ਵੱਡੀ ਕਾਰਵਾਈ ਦਾ ਖੁਲਾਸਾ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਪ੍ਰਾਪਤ ਹੋਏ ਬਿੱਲਾਂ ਦੇ ਆਧਾਰ ‘ਤੇ ਕੁੱਲ 7.63 ਕਰੋੜ ਰੁਪਏ ਜੁਰਮਾਨੇ ਕੀਤੇ ਗਏ ਜਿਸ ਵਿੱਚੋਂ....
ਸ਼ੰਭੂ ਬਾਰਡਰ ਇਕੱਲੇ ਕਿਸਾਨਾਂ ਲਈ ਨਹੀਂ, ਸਾਰਿਆਂ ਲਈ ਖੋਲ੍ਹਿਆ, ਇਸ ਤੋਂ ਬਾਅਦ ਖਨੌਰੀ 'ਤੇ ਆਰਡਰ ਹੋਣਗੇ - ਹਾਈਕੋਰਟ
ਚੰਡੀਗੜ੍ਹ, 12 ਜੁਲਾਈ 2024 : ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸ਼ੰਭੂ ਬਾਰਡਰ ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ (ਪੀਆਈਐਲ) ਦੀ ਸੁਣਵਾਈ ਹੋਈ। ਇਹ ਪਟੀਸ਼ਨ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਦੀ ਤਰਫੋਂ ਦਾਇਰ ਕੀਤੀ ਗਈ ਹੈ। ਉਨ੍ਹਾਂ ਅਦਾਲਤ ਨੂੰ ਖਨੌਰੀ ਸਰਹੱਦ ਖੋਲ੍ਹਣ ਦੀ ਅਪੀਲ ਵੀ ਕੀਤੀ। ਸੁਣਵਾਈ ਦੌਰਾਨ ਹਾਈਕੋਰਟ ਨੇ ਐਡਵੋਕੇਟ ਸ਼ਾਂਡਿਲਿਆ ਦੀ ਜਨਹਿਤ ਪਟੀਸ਼ਨ 'ਚ ਸਪੱਸ਼ਟ ਕੀਤਾ ਕਿ ਸ਼ੰਭੂ ਬਾਰਡਰ ਇਕੱਲੇ ਕਿਸਾਨਾਂ ਲਈ ਨਹੀਂ, ਸਗੋਂ ਸਾਰਿਆਂ ਲਈ ਖੋਲ੍ਹਿਆ ਗਿਆ ਹੈ। ਵਕੀਲ ਵਾਸੂ ਰੰਜਨ ਸ਼ਾਂਡਿਲਿਆ....
ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ 9 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ ਲਾਭ ਚੰਡੀਗੜ੍ਹ, 12 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ....
ਬਠਿੰਡਾ ਪੁਲਿਸ ਨੇ 4 ਬਦਮਾਸ਼ਾਂ ਨੂੰ 10 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਕੀਤਾ ਗ੍ਰਿਫਤਾਰ 
ਬਠਿੰਡਾ, 11 ਜੁਲਾਈ 2024 : ਬਠਿੰਡਾ ਪੁਲਿਸ ਨੇ ਅਪਰਾਧਿਕ ਅਨਸਰਾਂ ਖਿਲਾਫ ਸ਼ਿਕੰਜਾ ਕਸਦਿਆਂ 4 ਬਦਮਾਸ਼ਾਂ ਨੂੰ 10 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਗ੍ਰਿਫਤਾਰ ਕੀਤੇ ਗਏ ਬਦਮਾਸ਼ਾਂ ਚੋਂ ਦੋ ਦਾ ਸਬੰਧ ਖਤਰਨਾਕ ਗੈਗਸਟਰਾਂ ਨਾਲ ਹੋਣਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਜਿਕਰਯੋਗ ਪਹਿਲੂ ਇਹ ਵੀ ਹੈ ਕਿ ਮੁਲਜਮਾਂ ਦੀ ਉਮਰ 24 ਤੋਂ 27 ਸਾਲ ਦੇ ਵਿਚਕਾਰ ਹੈ ਜੋਕਿ ਆਪਣਾ ਕੈਰੀਅਰ ਬਨਾਉਣ ਦੀ ਹੁੰਦੀ ਹੈ ਪਰ ਇੰਨ੍ਹਾਂ ਨੇ ਜੁਰਮ ਦੀ....
ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਸੁਚਾਰੂ ਬਣਾਉਣ ਪ੍ਰਤੀ ਵਚਨਬੱਧ : ਕੈਬਿਨਟ ਮੰਤਰੀ ਈਟੀਓ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਚੰਡੀਗੜ੍ਹ, 11 ਜੁਲਾਈ 2024 : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਸੂਬੇ ਵਿੱਚ ਕੌਮੀ ਮਾਰਗਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਸਮੀਖਿਆ ਮੀਟਿੰਗ ਦੌਰਾਨ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਗ੍ਰੀਨਫੀਲਡ ਐਕਸਪ੍ਰੈਸਵੇਅ ਦੇ ਨਿਰਮਾਣ, ਮੌਜੂਦਾ ਸੜਕਾਂ ਦੇ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ....
ਕਿਸਾਨ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ : ਮੁੱਖ ਮੰਤਰੀ ਮਾਨ 
ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਅਪੀਲ ਮੈਨੂੰ ਉਮੀਦ ਹੈ ਕਿਸਾਨ ਵੀਰ ਇਸ ਨੇਕ ਕਾਰਜ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ: ਮੁੱਖ ਮੰਤਰੀ ਜੰਗਲਾਤ ਵਿਭਾਗ ਨੇ ਇਸ ਸਾਲ ਸੂਬੇ ਵਿੱਚ ਤਿੰਨ ਕਰੋੜ ਪੌਦੇ ਲਾਉਣ ਦਾ ਮਿੱਥਿਆ ਟੀਚਾ ਚੰਡੀਗੜ੍ਹ, 11 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ....
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ.ਬਲਜੀਤ ਕੌਰ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 6 ਅਗਸਤ ਚੰਡੀਗੜ੍ਹ, 11 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀਆਂ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 6 ਅਗਸਤ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ....
ਜ਼ਖਮੀਆਂ ਦੀ ਮਦਦ ਕਰਨ ਵਾਲਿਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ! ਮਦਦਗਾਰਾਂ ਨੂੰ ਮਿਲਣਗੇ 2000 ਰੁਪਏ
ਚੰਡੀਗੜ੍ਹ, 10 ਜੁਲਾਈ 2024 : ਪੰਜਾਬ ‘ਚ ਪੁਲਿਸ ਜ਼ਖਮੀਆਂ ਦੀ ਮਦਦ ਕਰਨ ਵਾਲਿਆਂ ਨੂੰ ਤੰਗ ਨਹੀਂ ਕਰੇਗੀ। ਪੰਜਾਬ ਪੁਲਿਸ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਵਿੱਚ ਕਿਹਾ ਕਿ ਹੈਲਪਰਾਂ ਨੂੰ ਫਰਿਸ਼ਤੇ ਸਕੀਮ ਤਹਿਤ ਸਨਮਾਨਤ ਕੀਤਾ ਜਾਵੇਗਾ। ਰਾਜ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਮਦਦ ਮਿਲਣ ਨੂੰ ਯਕੀਨੀ ਬਣਾਉਣ ਲਈ ਸਰਕਾਰ ਬਹੁਤ ਗੰਭੀਰ ਹੈ। ਇਹ ਹੁਕਮ ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਹਨ। ਅਜਿਹੇ ਵਿਅਕਤੀਆਂ ਨੂੰ....
ਪੰਜਾਬ 'ਚ 4 ਟੋਲ ਬੰਦ ਹੋਣ ਕਾਰਨ 195 ਕਰੋੜ ਦਾ ਨੁਕਸਾਨ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ 
ਚੰਡੀਗੜ੍ਹ, 10 ਜੁਲਾਈ 2024 : ਪੰਜਾਬ 'ਚ ਵੱਖ ਵੱਖ 4 ਟੋਲ ਪਲਾਜ਼ਿਆਂ 'ਤੇ ਕਬਜ਼ੇ ਕਰਕੇ ਇਨ੍ਹਾਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਤੱਕ 195 ਕਰੋੜ ਰੁਪਏ ਦਾ ਨੁਕਸਾਨ ਹੋਣ ਦੀ ਦਲੀਲ ਦਿੰਦੇ ਹੋਏ ਇਨ੍ਹਾਂ ਨੂੰ ਖੁੱਲ੍ਹਵਾਉਣ ਦੀ ਮੰਗ ਅਤੇ ਨੁਕਸਾਨ ਦੀ ਭਰਪਾਈ ਦਾ ਨਿਰਦੇਸ਼ ਦੇਣ ਵਾਲੀ ਅਰਜ਼ੀ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦੱਸਿਆ ਕਿ ਲਾਡੋਵਾਲ ਨੂੰ ਛੱਡ ਕੇ ਬਾਕੀ 3 ਟੋਲ ਪਲਾਜ਼ੇ ਖੁੱਲ੍ਹ ਚੁੱਕੇ ਹਨ। ਪਿਛਲੇ....