ਚੰਡੀਗੜ, 10 ਜੁਲਾਈ 2024 : ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ- ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਤੇ ਵੱਡਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸ਼ੰਭੂ ਸਰਹੱਦ ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਕਾਨੂੰਨ ਵਿਵਸਥਾ ਵੀ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ....
ਪੰਜਾਬ
ਅੰਮ੍ਰਿਤਸਰ , 10 ਜੁਲਾਈ 2024 : ਹੁਣ ਟੀਵੀ ਸ਼ੀਰੀਅਲਾਂ ਜਾਂ ਫ਼ਿਲਮਾਂ ਲਈ ਆਨੰਦ ਕਾਰਜ ਦਾ ਦ੍ਰਿਸ਼ ਫਿਲਮਾਇਆ ਨਹੀਂ ਜਾ ਸਕੇਗਾ। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਣ ਅਜਿਹਾ ਕਰਨ ਉੱਪਰ ਰੋਕ ਲਗਾ ਦਿੱਤੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਅਨੁਸਾਰ ਲੋਕ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਆਨੰਦ ਕਾਰਜ (ਸਿੱਖ ਧਰਮ ਵਿੱਚ ਵਿਆਹ) ਦੇ ਦ੍ਰਿਸ਼ ਨਹੀਂ ਦੇਣਗੇ। ਕਿਉਂਕਿ ਅਜਿਹੇ ਦ੍ਰਿਸ਼ ਗੁਰਦੁਆਰਾ ਸਾਹਿਬ ਦਾ ਨਕਲੀ ਸੈੱਟ ਤਿਆਰ ਕਰਕੇ ਫਿਲਮਾਏ ਜਾਂਦੇ ਹਨ। ਜਿਸ ਉੱਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇਤਰਾਜ ਜਤਾਇਆ....
ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦਰਜ ਕੀਤੇ ਦੇਸ਼ ਧ੍ਰੋਹ ਦੇ ਪਰਚੇ ਦੀ ਕੀਤੀ ਨਿੰਦਾ ਅੰਮ੍ਰਿਤਸਰ, 9 ਜੁਲਾਈ 2024 : ਰਾਜਸਥਾਨ ਦੇ ਸਿੱਖ ਆਗੂ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਨਵੇਂ ਕਾਨੂੰਨਾਂ ਤਹਿਤ ਨਿਸ਼ਾਨੇ 'ਤੇ ਲੈ ਕੇ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨਾ ਦੇਸ਼ ਅੰਦਰ ਸਿੱਖਾਂ ਵਿਰੁੱਧ ਚੱਲੀਆਂ ਜਾ ਰਹੀਆਂ ਸਰਕਾਰੀ ਚਾਲਾਂ ਦੀ ਤਸਵੀਰ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਕਰੜੀ ਨਿੰਦਾ ਕਰਦੀ ਹੈ।....
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਵਧਾਉਣ 'ਤੇ ਜ਼ੋਰ ਚੰਡੀਗੜ੍ਹ, 09 ਜੁਲਾਈ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਸ. ਚੀਮਾ ਨੇ ਕਰ ਚੋਰੀ ਨੂੰ ਘੱਟ ਕਰਨ ਅਤੇ ਵੱਧ ਤੋਂ ਵੱਧ ਮਾਲੀਆ ਇਕੱਠਾ....
ਮੱਛੀ ਪਾਲਣ ਮੰਤਰੀ ਵੱਲੋਂ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ/ਝੀਂਗਾ ਪਾਲਕ ਕਿਸਾਨਾਂ ਨੂੰ ਸ਼ੁਭਕਾਮਨਾਵਾਂ ਚੰਡੀਗੜ੍ਹ, 9 ਜੁਲਾਈ 2024 : ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ....
ਚੰਡੀਗੜ੍ਹ 9 ਜੁਲਾਈ 2024 : ਪੰਜਾਬ ਦੇ ਵਿੱਚ ਬੀਜੇਪੀ ਦੇ ਸਿੱਖ ਆਗੂਆਂ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਜਿਨਾਂ ਆਗੂਆਂ ਨੂੰ ਧਮਕੀ ਦਿੱਤੀ ਗਈ ਹੈ ਉਹਨਾਂ ਵਿੱਚ ਮਨਜਿੰਦਰ ਸਿੰਘ ਸਿਰਸਾ ਤੇਜਿੰਦਰ ਸਿੰਘ ਸਰਾਂ ਪਰਮਿੰਦਰ ਸਿੰਘ ਬਰਾੜ ਸ਼ਾਮਿਲ ਹਨ। ਆਗੂਆਂ ਨੂੰ ਧਮਕੀ ਦੇ ਨਾਲ ਭਰੇ ਹੋਏ ਇਹ ਪੱਤਰ ਪਾਰਟੀ ਦੇ ਚੰਡੀਗੜ੍ਹ ਦਫਤਰ ਵਿਖੇ ਭੇਜੇ ਗਏ ਹਨ। ਧਮਕੀ ਭਰੇ ਇਹਨਾਂ ਪੱਤਰਾਂ ਦੇ ਵਿੱਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੋਇਆ ਹੈ ਕਿ, ਬੀਜੇਪੀ ਦੇ ਆਗੂਆਂ ਨੂੰ ਇਸ ਤਰ੍ਹਾਂ ਚਿੱਠੀ....
ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਮੁੱਖ ਮੰਤਰੀ ਨੇ ਕੀਤਾ ਵਾਅਦਾ ਪੁਗਾਇਆ ਚੰਡੀਗੜ੍ਹ, 9 ਜੁਲਾਈ 2024 : ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਵਿੱਤੀ ਸਹਾਇਤ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ....
ਸ੍ਰੀ ਆਨੰਦਪੁਰ ਸਾਹਿਬ, 08 ਜੁਲਾਈ 2024 : ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਮਾਤਾ ਨੈਣਾ ਦੇਵੀ ਦੇ ਦਰਬਾਰ ਨੂੰ ਜਾਂਦੀ ਸੜਕ ਤੇ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਪਤੀ-ਪਤਨੀ ਅਤੇ ਦੋ ਬੱਚੇ ਜਾ ਰਹੇ ਸਨ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜਖਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ....
ਸ੍ਰੀ ਹਰਗੋਬਿੰਦਪੁਰ, 8 ਜੁਲਾਈ : ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਲਾਈਟਾਂ ਵਾਲੇ ਚੌਕ ਵਿਖੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਧੀ ਦਰਜਨ ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨਿਰਮਲ ਸਿੰਘ ਪੁੱਤਰ ਦਿਲਬਾਗ ਸਿੰਘ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ, ਬਲਜੀਤ ਸਿੰਘ ਪੁੱਤਰ ਬੁੱਧ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਚਮਨ ਲਾਲ ਵਾਸੀ ਵਿਠਵਾਂ ਸਨ। ਇਸ ਗੋਲੀਬਾਰੀ ‘ਚ ਦੋਵਾਂ ਪਾਸਿਆਂ ਦੇ ਦੋ....
ਐਮ ਐਸ ਐ ਈ ਐਕਸਪੋਰਟ ਕੌਂਸਲ ਐਂਡ ਫੂਡ ਪ੍ਰੋਡਿਊਸਰਜ਼ ਦੀ ਰਿਪੋਰਟ ਦਾ ਦਿੱਤਾ ਹਵਾਲਾ ਜਿਸ ਵਿਚ ਦੱਸਿਆ ਕਿ ਸੂਬੇ ਵਿਚ ਨਿਵੇਸ਼ 2021-22 ਵਿਚ 23655 ਕਰੋੜ ਤੋਂ ਘੱਟ ਕੇ 2022-23 ਵਿਚ ਸਿਰਫ 3492 ਕਰੋੜ ਰਹਿ ਗਿਆ ਚੰਡੀਗੜ੍ਹ, 7 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਦੇ ਅਰਥਚਾਰੇ ਅਤੇ ਇਸਦੇ ਉਦਯੋਗਿਕ ਮਾਹੌਲ ਨੂੰ ਤਬਾਹ ਕਰਨਾ ਬੰਦ ਕਰਨ ਅਤੇ ਸੂਬੇ ਵਿਚ ਕੋਈ ਨਿਵੇਸ਼ ਆਕਰਸ਼ਤ ਨਾ ਕਰ ਕੇ ਇਸਦੇ....
ਚਲਾਨ ਪੇਸ਼ ਕਰਨ ਤੱਕ ਐਫਆਈਆਰ ਦਰਜ ਕਰਨ ਨਾਲ ਸਬੰਧਤ ਸਾਰਾ ਕੰਮ ਆਨਲਾਈਨ ਕੀਤਾ ਜਾਣਾ ਹੈ। ਪੰਜਾਬ ਸਰਕਾਰ ਵੱਲੋਂ 15 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਚੰਡੀਗੜ੍ਹ, 7 ਜੁਲਾਈ 2024 : ਵਿੱਤੀ ਸੰਕਟ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਨਵੇਂ ਕਾਨੂੰਨਾਂ, ਭਾਰਤੀ ਨਿਆਂ ਸੰਹਿਤਾ, ਭਾਰਤੀ ਸਿਵਲ ਰੱਖਿਆ ਕੋਡ ਅਤੇ ਭਾਰਤੀ ਸਬੂਤ ਕਾਨੂੰਨ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੇ ਰਾਹ ਵਿੱਚ ਆ ਸਕਦਾ ਹੈ। ਇਸ ਦੇ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ।....
ਮਈ ਮਹੀਨੇ ਵਿੱਚ ਵੀ 22 ਫੀਸਦੀ ਵਧੀ ਆਮਦਨ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ 'ਚ ਲਿਆਵਾਂਗੇ: ਮਾਲ ਮੰਤਰੀ ਮਾਲ ਵਿਭਾਗ ਦੇ ਕੰਮਾਂ ਸਬੰਧੀ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ ਦੀ ਅਪੀਲ ਚੰਡੀਗੜ੍ਹ, 6 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੂਨ 2024....
ਦੀਨਾਨਗਰ, 06 ਜੁਲਾਈ 2024 : ਗੁਰਦਾਸਪੁਰ ਤੋਂ ਦੀਨਾਨਗਰ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਦੋ ਨੌਜਵਾਨਾਂ ਨੂੰ ਇੱਕ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਹਿਤੇਸ਼ ਅੱਗਰਵਾਲ ਪੁੱਤਰ ਮਨੋਜ ਸਿੰਗਲਾ ਅਤੇ ਵਰੁਣ ਮਹਾਜ਼ਨ ਪੁੱਤਰ ਭਾਰਤ ਭੂਸ਼ਨ ਮਹਾਜ਼ਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਿਤੇਸ਼ ਅੱਗਰਵਾਲ ਤੇ ਵਰੁਣ ਮਹਾਜ਼ਨ ਬੀਤੀ ਰਾਤ ਕਰੀਬ 10 ਵਜੇ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ....
ਬੱਬੇਹਾਲੀ, 5 ਜੁਲਾਈ 2024 : ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਬਜ਼ੁਰਗ ਭਰਾਵਾਂ ਦੀ ਮੌਤ ਹੋ ਗਈ। ਦੋਵੇਂ ਭਰਾ ਮੋਟਰਸਾਈਕਲ 'ਤੇ ਕਸਬਾ ਕਾਦੀਆਂ ਦੇ ਪਿੰਡ ਖਰੇ ਵਿਖੇ ਆਪਣੀ ਭੈਣ ਦੇ ਭੋਗ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਬਲ ਦੇ ਮੁਲਾਜ਼ਮਾਂ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਇਕ ਲੜਕੇ ਨੇ ਦੱਸਿਆ ਕਿ ਉਸ ਦਾ ਪਿਤਾ ਬਲਕਾਰ ਸਿੰਘ (70 ਸਾਲ)....
ਸਿਬਿਨ ਸੀ ਵੱਲੋਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਉੱਤੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਪੁਲਿਸ ਅਧਿਕਾਰੀਆਂ ਨੂੰ ਚੌਕਸੀ ਵਧਾਉਣ ਅਤੇ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖਣ ਦੇ ਹੁਕਮ ਕੁੱਲ 1 ਲੱਖ 72 ਹਜ਼ਾਰ 20 ਵੋਟਰ, ਪੋਲਿੰਗ ਸਟੇਸ਼ਨਾਂ ਦੀ ਗਿਣਤੀ 181 : ਸਿਬਿਨ ਸੀ ਚੰਡੀਗੜ੍ਹ, 5 ਜੁਲਾਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ....