ਪੰਜਾਬ

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਤਿਆਰੀਆਂ ਸ਼ੁਰੂ 
ਚੰਡੀਗੜ੍ਹ, 4 ਜੂਨ 2024 : ਪੰਜਾਬ ਸਰਕਾਰ ਨੇ ਰਾਜ ਵਿੱਚ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਵਲੰਟੀਅਰਾਂ ਅਤੇ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਨੂੰ ਇਨ੍ਹਾਂ ਅਹੁਦਿਆਂ ‘ਤੇ ਮੌਕੇ ਦਿੱਤੇ ਜਾਣਗੇ। ਇਸ ਦੇ ਲਈ ਸਰਕਾਰ ਨੇ ਸਾਰਾ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਨਾਲ ਹੀ ਉਮੀਦ ਹੈ ਕਿ ਜਲੰਧਰ ਉਪ ਚੋਣ ਤੋਂ ਬਾਅਦ ਇਸ ਸਬੰਧੀ ਕੋਈ ਫੈਸਲਾ ਲਿਆ ਜਾਵੇਗਾ। ਹਾਲਾਂਕਿ ਪਾਰਟੀ ਸੂਬੇ ਵਿੱਚ....
ਸੂਬੇ ਭਰ ਵਿੱਚ ਔਰੇਂਜ ਅਲਰਟ ਜਾਰੀ, ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪੈ ਸਕਦਾ ਭਾਰੀ ਮੀਂਹ 
ਚੰਡੀਗੜ੍ਹ, 4 ਜੂਨ 2024 : ਪੰਜਾਬ ਦੇ ਕੁਝ ਹਿੱਸਿਆਂ 'ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਕੁਝ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ ਅਤੇ ਬਾਅਦ ਵਿੱਚ ਧੁੱਪ ਨਿਕਲ ਗਈ। ਬੁੱਧਵਾਰ ਰਾਤ ਨੂੰ ਕੁਝ ਥਾਵਾਂ 'ਤੇ ਪਏ ਮੀਂਹ ਕਾਰਨ ਜਿੱਥੇ ਕੁਝ ਸਮੇਂ ਲਈ ਮੌਸਮ ਠੰਢਾ ਰਿਹਾ, ਉਥੇ ਹੀ ਧੁੱਪ ਦੀ ਆਮਦ ਨਾਲ ਗਰਮੀ ਅਤੇ ਹੁੰਮਸ ਨੇ ਫਿਰ ਤੋਂ ਪਰੇਸ਼ਾਨ ਕਰ ਦਿੱਤਾ। ਵੀਰਵਾਰ ਨੂੰ ਅਬੋਹਰ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦਰਜ ਕੀਤਾ....
ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ
ਕਿਹਾ, ਔਰਤਾਂ ਦੇ ਹੁਨਰ ਵਿਕਾਸ, ਰੋਜ਼ਗਾਰ, ਡਿਜੀਟਲ ਸਾਖਰਤਾ ਤੇ ਆਰਥਿਕ ਹੁਲਾਰੇ ਲਈ ਵਰਦਾਨ ਸਾਬਿਤ ਹੋਣਗੇ ਜ਼ਿਲ੍ਹਾ ਹੱਬ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਲਈ 4 ਅਕਤੂਬਰ ਤੱਕ ਚਲਾਇਆ ਜਾਵੇਗਾ ਜਾਗਰੂਕਤਾ ਅਭਿਆਨ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 4 ਜੁਲਾਈ 2024 : ''ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ....
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ
ਹੁਣ ਤੱਕ ਦੋ ਲੱਖ ਏਕੜ ਤੋਂ ਵੱਧ ਰਕਬੇ ਵਿੱਚ ਹੋਈ ਝੋਨੇ ਦੀ ਸਿੱਧੀ ਬਿਜਾਈ ⁠ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਰੱਖੇ: ਗੁਰਮੀਤ ਸਿੰਘ ਖੁੱਡੀਆਂ ⁠ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ 15 ਜੁਲਾਈ ਤੱਕ ਕਰ ਸਕਦੇ ਹਨ ਪੋਰਟਲ 'ਤੇ ਰਜਿਸਟਰੇਸ਼ਨ ਚੰਡੀਗੜ੍ਹ, 4 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ....
ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ
252 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਹਨ ਹੜ੍ਹ ਰੋਕੂ ਕੰਮ : ਅਨੁਰਾਗ ਵਰਮਾ ਚੰਡੀਗੜ੍ਹ, 4 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜੂਦਾ....
ਨਾਭਾ ਇੱਕ ਤੇਜ਼ ਰਫਤਾਰ ਟਰੈਕਟਰ ਨੇ ਮਨਰੇਗਾ ਮਜ਼ਦੂਰਾਂ ਨੂੰ ਕੁਚਲਿਆ, 2 ਦੀ ਮੌਤ ਅਤੇ 9 ਮਜ਼ਦੂਰਾਂ 
ਨਾਭਾ, 03 ਜੁਲਾਈ : ਨਾਭਾ ਦੇ ਨੇੜਲੇ ਪਿੰਡ ਅਚੱਲ ਤੋਂ ਤੁੰਗਾ ਦੇ ਰਸਤੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਮਨਰੇਗਾ ਮਜ਼ੂਦਰਾਂ ਦੀ ਮੌਤ ਅਤੇ 9 ਮਜ਼ਦੂਰਾਂ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫਤਾਰ ਟਰੈਕਟਰ ਨੇ ਕੰਮ ਕਰਦੀਆਂ ਮਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ, ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਹਿਚਾਣ ਜਰਨੈਲ ਕੌਰ ਅਤੇ ਦਰੋਪਦੀ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਇਲਾਜ ਲਈ....
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕਣਗੇ ਸਹੁੰ, ਚਾਰ ਦਿਨ ਦੀ ਮਿਲੀ ਪੈਰੋਲ
ਚੰਡੀਗੜ੍ਹ, 3 ਜੁਲਾਈ 2024 : ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਇਸ ਦੇ ਆਧਾਰ 'ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ 5 ਜੁਲਾਈ ਨੂੰ 4 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। 2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ 'ਚ ਜੇਲ 'ਚ ਬੰਦ....
ਜਲੰਧਰ ‘ਵੈਸਟ’ ਨੂੰ ਜਲੰਧਰ ‘ਬੈਸਟ’ ਬਣਾਵਾਂਗੇ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ‘ਚ ਕੀਤਾ ਰੋਡ ਸ਼ੋਅ ਜਲੰਧਰ, 3 ਜੁਲਾਈ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਦੇ ਵੱਖ-ਵੱਖ ਖੇਤਰਾਂ ‘ਚ ਰੋਡ ਸ਼ੋਅ ਕੀਤਾ। ‘ਆਪ’ ਉਮੀਦਵਾਰ ਮੋਹਿੰਦਰ ਭਗਤ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ। ਮਾਨ ਨੇ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਸੀਂ ‘ਆਪ’ ਉਮੀਦਵਾਰ ਨੂੰ ਜਿਤਾਇਆ ਤਾਂ ਅਸੀਂ ਮਿਲ ਕੇ ਜਲੰਧਰ....
ਭਵਾਨੀਗੜ੍ਹ ਨੇੜੇ ਤਿੰਨ ਗੱਡੀਆਂ ਦੀ ਹੋਈ ਭਿਆਨਕ ਟੱਕਰ, 3 ਦੀ ਮੌਤ, ਤਿੰਨ ਜਖ਼ਮੀ
ਭਵਾਨੀਗੜ੍ਹ, 02 ਜੁਲਾਈ 2024 : ਭਵਾਨੀਗੜ੍ਹ ਦੇ ਪਿੰਡ ਨਦਾਮਪੁਰ ਨੇੜੇ ਚੰਡੀਗੜ੍ਹ- ਬਠਿੰਡਾ ਹਾਈਵੇ 2 ਕਾਰਾਂ ਅਤੇ ਇੱਕ ਪਿਕਅਪ ਦੀ ਹੋਈ ਭਿਆਨਕ ਟੱਕਰ ‘ਚ ਤਿੰਨ ਲੋਕਾਂ ਦੀ ਮੌਤ ਅਤੇ ਤਿੰਨ ਦੇ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਸਾਇਡ ਨੂੰ ਜਾ ਰਹੀ ਇੱਕ ਮਰਸਡੀਜ ਕਾਰ ਬੇਕਾਬੂ ਹੋ ਕੇ ਹਾਈਵੇ ਦੀ ਦੂਸਰੀ ਸਾਇਡ ਚਲੀ ਗਈ ਅਤੇ ਸਾਹਮਣੇ ਤੋਂ ਆ ਰਹੀ ਇੱਕ ਪਿੱਕਅਪ ਅਤੇ ਮਹਿੰਦਰਾ ਗੱਡੀ ਐਕਸ ਯੂ.ਵੀ. ਨਾ ਟਕਰਾ ਗਈ। ਟੱਕਰ ਅੇਨੀ ਭਿਆਨਕ ਸੀ ਕਿ ਤਿੰਨੋ ਵਾਹਨ ਬੁਰੀ ਤਰਾਂ ਨੁਕਸਾਨੇ ਗਏ....
ਸ਼ੀਤਲ ਅੰਗੂਰਾਲ ਵੱਲੋਂ ਉਹਨਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਮੁੱਖ ਮੰਤਰੀ ਮਾਨ : ਮਜੀਠੀਆ
ਕੇਂਦਰ ਸਰਕਾਰ ਨੂੰ ਵੀ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਖਿਲਾਫ ਸ਼ੀਤਲ ਅੰਗੂਰਾਲ ਵੱਲੋਂ ਪ੍ਰਦਾਨ ਕੀਤੇ ਸਬੂਤਾਂ ਦੇ ਆਧਾਰ ’ਤੇ ਕਾਰਵਾਈ ਹੋਵੇ ਚੰਡੀਗੜ੍ਹ, 2 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਭਾਜਪਾ ਦੇ ਆਗੂ ਸ਼ੀਤਲ ਅੰਗੂਰਾਲ ਵੱਲੋਂ ਮੁੱਖ ਮੰਤਰੀ ਤੇ ਉਹਨਾਂ ਦੇ ਪਰਿਵਾਰ ਦੇ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਅਤੇ ਉਹਨਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ....
ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਦੋਸ਼ੀ ਲਖਵਿੰਦਰ ਲੱਖਾ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ ਨਵੇਂ ਅਪਰਾਧਿਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਤਲਾਸ਼ੀ ਅਤੇ ਬਰਾਦਮਗੀ ਦੀ ਪ੍ਰਕਿਰਿਆ ਦੀ ਕੀਤੀ ਗਈ ਵੀਡੀਓਗ੍ਰਾਫੀ, ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੇਮਕਰਨ ਦੇ ਲਖਵਿੰਦਰ ਸਿੰਘ....
ਇਸਤਰੀ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ
ਇਸਤਰੀ ਵਿੰਗ ਦਾ ਬੂਥ ਤੇ ਪਿੰਡ ਪੱਧਰ ’ਤੇ ਵਿਸਥਾਰ ਕਰਨ ਵਾਸਤੇ ਕਮੇਟੀਆਂ ਬਣਾਈਆਂ ਜਾਣਗੀਆਂ: ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 1 ਜੁਲਾਈ, 2024 : ਇਸਤਰੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਉਹ ਇਸ ਮੌਕੇ ਪਾਰਟੀ ਦੀ ਅਗਵਾਈ ਕਰਨ ਲਈ ਸਭ ਤੋਂ ਢੁਕਵੇਂ ਆਗੂ ਹਨ। ਇਸਤਰੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ....
ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ
ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ ਚੰਡੀਗੜ੍ਹ, 1 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ....
ਜਲੰਧਰ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀ 4 ਵਿਦੇਸ਼ੀ ਪਿਸਤੌਲ, ਇੱਕ ਰਿਵਾਲਵਰ, 2 ਮੈਗਜ਼ੀਨ ਅਤੇ 2 ਕਾਰਤੂਸ ਸਣੇ ਗ੍ਰਿਫਤਾਰ
ਚੰਡੀਗੜ੍ਹ/ਜਲੰਧਰ, 26 ਜੂਨ 2024 : ਪੰਜਾਬ ਪੁਲਿਸ ਨਸ਼ੇ ਅਤੇ ਗੈਂਗਸਟਰਾਂ ਦੇ ਨੈਕਸਸ ਨੂੰ ਤੋੜਨ 'ਚ ਦਿਨ ਰਾਤ ਮਿਹਨਤ ਕਰ ਰਹੀ ਹੈ। ਇਸ ਦੇ ਚੱਲਦੇ ਉਨ੍ਹਾਂ ਵਲੋਂ ਕਾਰਵਾਈ ਕਰਦਿਆਂ ਕਈ ਗੈਂਗਸਟਰਾਂ ਨੂੰ ਫੜਿਆ ਵੀ ਹੈ ਤੇ ਨਾਲ ਹੀ ਕਈ ਥਾਵਾਂ 'ਤੇ ਮੁਕਾਬਲਾ ਵੀ ਦੇਖਣ ਨੂੰ ਮਿਲਿਆ ਹੈ। ਇਸ ਦੇ ਚੱਲਦੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ ਪੰਜ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 4 ਵਿਦੇਸ਼ੀ ਪਿਸਤੌਲ, ਇੱਕ ਰਿਵਾਲਵਰ, 2 ਮੈਗਜ਼ੀਨ ਅਤੇ 2 ਕਾਰਤੂਸ....
ਸਮਰਾਲਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਔਰਤ ਸਮੇਤ ਦੀ 2 ਮੌਤ, ਇੱਕ ਜਖਮੀ
ਸਮਰਾਲਾ, 26 ਜੂਨ 2024 : ਸਮਰਾਲਾ ਦੇ ਨਜ਼ਦੀਕੀ ਪਿੰਡ ਕੋਟਲਾ ਸਮਸ਼ਪੁਰ ਵਿਖੇ ਲੁਧਿਆਣਾ-ਚੰਡੀਗੜ੍ਹ ਹਾਈਵੇ ਉੱਤੇ ਸਵੇਰੇ-ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ।, ਜਿਸ ਵਿੱਚ ਇੱਕ ਔਰਤ ਸਮੇਤ 2 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਹੇਡੋਂ ਤੋਂ ਇੱਕ ਮਾਂ ਤੇ ਉਸ ਦਾ ਪੁੱਤਰ ਸਮਰਾਲਾ ਵੱਲ ਆ ਰਹੇ ਸਨ ਕਿ ਕੁਝ ਸਮਾਨ ਘਰ ਭੁੱਲ ਗਏ ਤੇ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਵਾਪਸ ਆਉਣ ਲਈ ਮੁੜੇ ਤਾਂ ਲੁਧਿਆਣਾ ਸਾਇਡ ਤੋਂ ਇਕ ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ....