ਚੰਡੀਗੜ੍ਹ, 11 ਦਸੰਬਰ 2024 : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਹਰਿਆਣਾ ਤੇ ਪੰਜਾਬ ’ਚ ਖਾਲਿਸਤਾਨੀ ਅੱਤਵਾਦੀਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਅੱਜ ਸਵੇਰੇ 5 ਵਜੇ ਤੋਂ ਲੈ ਕੇ ਕਰੀਬ 10 ਵਜੇ ਤੱਕ ਜਾਰੀ ਰਹੀ। ਇਹ ਛਾਪੇਮਾਰੀ ਪੰਜਾਬ ਦੇ ਮੁਕਤਸਰ, ਬਠਿੰਡਾ ਤੇ ਮੋਗਾ ’ਚ ਕੀਤੀ ਗਈ ਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਡੱਬਵਾਲੀ ਖੇਤਰਾਂ ’ਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਏਜੰਸੀ ਦੇ ਅਧਿਕਾਰੀਆਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੀਆਂ....
ਪੰਜਾਬ

ਅਕਾਲੀ ਦਲ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਚੰਡੀਗੜ੍ਹ, 9 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਸਾਜ਼ਿਸ਼ ’ਤੇ ਪਰਦਾ ਪਾਉਣ ਲਈ ਝੂਠੀ ਐਫਆਈਆਰ ਦਰਜ ਕਰ ਕੇ ਕਵਰ ਅਪ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਐਫ ਆਈ ਆਰ ਵਿਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅਤਿਵਾਦੀ ਨੂੰ ’ਸੰਗਤ’ ਦਾ ਮੈਂਬਰ....

ਚੰਡੀਗੜ੍ਹ, 9 ਦਸੰਬਰ 2024 : ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਧਦੀ ਠੰਡ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਰਹਿਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਮੌਸਮ ਵਿਭਾਗ ਮੁਤਾਬਕ 10 ਦਸੰਬਰ ਤੱਕ ਉੱਚੇ ਇਲਾਕਿਆਂ 'ਚ ਬਰਫਬਾਰੀ ਅਤੇ ਮੀਂਹ ਪਵੇਗਾ। ਇਸ ਮਗਰੋਂ ਮੈਦਾਨੀ ਇਲਾਕਿਆਂ ਵਿਚ ਠੰਡ ਹੋਰ ਜ਼ੋਰ ਫੜ ਸਕਦੀ ਹੈ। ਪਹਾੜਾਂ ਵਿਚ ਹੋ ਰਹੀ ਬਰਫਬਾਰੀ ਕਾਰਣ ਮੌਸਮ ਨੇ ਕਰਵਟ....

ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਬੰਦ ਕੀਤੀ ਗੱਲਬਾਤ ਸ਼ੁਰੂ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੀ ਅਪੀਲ ਚੰਡੀਗੜ੍ਹ, 9 ਦਸੰਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ‘ਤੇ ਰੁਲਣ ਲਈ ਛੱਡ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ....

ਲ਼ਾਡੋਵਾਲ, 08 ਦਸੰਬਰ 2024 : ਲ਼ਾਡੋਵਾਲ ਦੇ ਨੇੜੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਅਤੇ ਦੋ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ।ਜਾਣਕਾਰੀ ਅਨੁਸਾਰ ਜਲੰਧਰ ਵਾਲੀ ਸਾਇਡ ਤੋਂ ਇੱਕ ਤੂੜੀ ਨਾਲ ਭਰੀ ਟਰਾਲੀ ਲੁਧਿਆਣਾ ਵੱਲ ਨੂੰ ਆ ਰਹੀ ਸੀ ਕਿ ਲਾਡੋਵਾਲ ਨੇੜੇ ਟਰੈਕਟਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਤੂੜੀ ਨਾ ਭਰੀ ਟਰਾਲੀ ਪਲਟ ਗਈ ਅਤੇ ਟਰੈਕਟਰ ਦੇ ਬੈਠੇ 4 ਵਿਅਕਤੀ ਹੇਠਾਂ ਆ ਗਏ, ਜਿੰਨ੍ਹਾਂ ਵਿੱਚੋਂ ਦੋ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੋ ਜਖ਼ਮੀ ਦੱਸੇ ਜਾ ਰਹੇ ਹਨ। ਇਸ ਹਾਦਸੇ....

ਚੰਡੀਗੜ੍ਹ, 8 ਦਸੰਬਰ 2024 : ਪੰਜਾਬ ਦੇ 101 ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਪੈਦਲ ਦਿੱਲੀ ਲਈ ਰਵਾਨਾ ਹੋਏ, ਪਰ ਹਰਿਆਣਾ ਪੁਲਿਸ ਨੇ ਸਰਹੱਦ 'ਤੇ ਰੋਕ ਲਿਆ। ਇੱਥੇ ਪੁਲਿਸ ਅਤੇ ਕਿਸਾਨਾਂ ਵਿੱਚ ਤਕਰਾਰ ਹੋ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਦੀ ਇਜਾਜ਼ਤ ਮੰਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦੇ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ। ਇਸ ’ਤੇ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।....

ਅਕਾਲੀ ਦਲ ਨੇ ਸਟੇਟ ਚੋਣ ਕਮਿਸ਼ਨ ਨੂੰ ਕੀਤੀ ਅਪੀਲ ਕਿਹਾ ਕਿ ਦਸੰਬਰ ਦਾ ਦੂਜਾ ਅੱਧ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਲਈ ਸੋਗ ਵਜੋਂ ਮਨਾਇਆ ਜਾਂਦਾ ਹੈ ਚੰਡੀਗੜ੍ਹ, 8 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਰਾਜ ਚੋਣ ਕਮਿਸ਼ਨ ਵੱਲੋਂ ਪੰਜ ਨਗਰ ਨਿਗਮ ਚੋਣਾਂ ਅਤੇ 43 ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਉਣ ਦੇ ਫੈਸਲੇ ਖਿਲਾਫ ਸਖ਼ਤ ਰੋਸ ਜ਼ਾਹਰ ਕੀਤਾ ਅਤੇ ਕਿਹਾ ਕਿ ਜਦੋਂ ਸਮੁੱਚੀ ਸਿੱਖ ਕੌਮ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ....

ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਕੀਤੀ ਜਾਵੇਗੀ ਵੋਟਾਂ ਦੀ ਗਿਣਤੀ 344 ਪੋਲਿੰਗ ਸਥਾਨ ਅਤਿ ਸੰਵੇਦਨਸ਼ੀਲ ਅਤੇ 665 ਸੰਵੇਦਨਸ਼ੀਲ ਵਜੋਂ ਪਛਾਣੇ ਗਏ ਚੰਡੀਗੜ੍ਹ, 8 ਦਸੰਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ।....

ਮਾਨਸਾ, 07 ਦਸੰਬਰ 2024 : ਜਿਲ੍ਹਾ ਮਾਨਸਾ ਦੇ ਪਿੰਡ ਬੋੜਾਵਾਲ ਵਿਖੇ ਇੱਕ ਸਿਰਫਿਰੇ ਆਸ਼ਕ ਨੇ ਇੱਕ ਵਿਅਹੁਤਾ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ, ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਘਟਨਾਂ ਨੂੰ ਅੰਜ਼ਾਮ ਦੇਣ ਵਾਲੇ ਲੜਕੇ ਦੇ ਗੁਆਂਢ ਵਿੱਚ ਰਹਿੰਦੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭੀਖੀ ਦੇ ਇੰਚਾਰਜ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਕਿ ਪਿੰਡ ਬੋੜਾਵਾਲ ਵਿੱਚ ਇੱਕ ਔਰਤ ਦਾ ਕਤਲ ਕਰਨ ਤੋਂ ਬਾਅਦ ਉਸਨੂੰ....

ਚੰਡੀਗੜ੍ਹ, 7 ਦਸੰਬਰ 2024 : ਸ੍ਰੀ ਅਕਾਲ ਤਖ਼ਤ ਵੱਲੋ ਜਾਰੀ ਹੁਕਮ ਅਨੁਸਾਰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਅਤੇ ਹੁਣ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਧਾਰਮਿਕ ਸਜ਼ਾ ਭੁਗਤ ਰਹੇ ਹਨ। ਇਸ ਵਿਚਾਲੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਇਕ ਵੱਡਾ ਬਿਆਨ ਦਿੱਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ “ਸ਼੍ਰੋਮਣੀ ਅਕਾਲੀ ਦਲ ਦਾ ਜੋ ਵੀ ਨਵਾਂ ਪ੍ਰਧਾਨ ਹੋਵੇਗਾ....

ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ ਕੈਬਨਿਟ ਮੰਤਰੀ ਧਾਲੀਵਾਲ ਨੇ ਨਵਨਿਯੁਕਤ ਹੋਏ ਕਰਮਚਾਰੀਆਂ ਨੂੰ ਦਿੱਤੀ ਵਧਾਈ ਡਾ ਰਵਜੋਤ ਸਿੰਘ ਅਤੇ ਧਾਲੀਵਾਲ ਨੇ ਬੀ.ਆਰ.ਟੀ.ਐਸ ਦੀ ਬੱਸ ਵਿੱਚ ਕੀਤਾ ਸਫ਼ਰ ਚੰਡੀਗੜ੍ਹ/ਅੰਮ੍ਰਿਤਸਰ 7 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਕਿਹਾ....

ਚੰਡੀਗੜ੍ਹ, 7 ਦਸੰਬਰ, 2024 : ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਕਾਰਨ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ‘ਚ ਧੁੰਦ ਦਾ ਅਸਰ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ....

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ ਚੰਡੀਗੜ੍ਹ, 7 ਦਸੰਬਰ 2024 : ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਖੇਤੀਬਾੜੀ ਵਾਸਤੇ ਮੈਸਰਜ਼ ਏ.ਵੀ.ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ.ਵੀ. ਪਾਵਰ....

ਬਟਾਲਾ, 06 ਦਸੰਬਰ 2024 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ ਗਾਲੋਵਾਲ ‘ਚ ਇੱਕ ਇੱਟਾਂ ਦੇ ਭੱਠੇ ਤੇ ਵਾਪਰੀ ਇੱਕ ਘਟਨਾਂ ਵਿੱਚ ਦੋ ਬੱਚਿਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਜੋ ਭੱਠੇ ਤੇ ਕੰਮ ਕਰਦਾ ਸੀ ਦੇ ਬੱਚਿਆਂ ਤੇ ਕੱਚੀਆਂ ਇੱਟਾਂ ਦੀ ਲਗਾਈ ਵਾਰ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਲੜਕਾ ਗੋਪੀ (12) ਅਤੇ ਲੜਕੀ ਸਾਂਤੀ (6) ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਬੱਚਿਆਂ ਦੇ ਪਿਤਾ ਰਾਜੇਸ਼ ਕੁਮਾਰ ਨੇ ਦੱਸਿਆ ਉਹ ਇੱਟਾਂ....

ਸਿਆਸੀ ਬਦਲਾਖੋਰੀ ਤਹਿਤ ਝੂਠੇ ਪਰਚਿਆਂ ਵਿੱਚ ਫਸਾ ਕੇ ਕਈ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤ ਰਿਫਾਇੰਡ ਖੰਡ ਤਿਆਰ ਕਰਨ ਵਾਲੀ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵੱਲ ਧੱਕ ਦਿੱਤਾ ਬਟਾਲਾ, 6 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ....