ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ ਕੈਬਨਿਟ ਮੰਤਰੀ ਧਾਲੀਵਾਲ ਨੇ ਨਵਨਿਯੁਕਤ ਹੋਏ ਕਰਮਚਾਰੀਆਂ ਨੂੰ ਦਿੱਤੀ ਵਧਾਈ ਡਾ ਰਵਜੋਤ ਸਿੰਘ ਅਤੇ ਧਾਲੀਵਾਲ ਨੇ ਬੀ.ਆਰ.ਟੀ.ਐਸ ਦੀ ਬੱਸ ਵਿੱਚ ਕੀਤਾ ਸਫ਼ਰ ਚੰਡੀਗੜ੍ਹ/ਅੰਮ੍ਰਿਤਸਰ 7 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਕਿਹਾ....
ਪੰਜਾਬ

ਚੰਡੀਗੜ੍ਹ, 7 ਦਸੰਬਰ, 2024 : ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਕਾਰਨ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ‘ਚ ਧੁੰਦ ਦਾ ਅਸਰ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ....

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ ਚੰਡੀਗੜ੍ਹ, 7 ਦਸੰਬਰ 2024 : ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਖੇਤੀਬਾੜੀ ਵਾਸਤੇ ਮੈਸਰਜ਼ ਏ.ਵੀ.ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ.ਵੀ. ਪਾਵਰ....

ਬਟਾਲਾ, 06 ਦਸੰਬਰ 2024 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ ਗਾਲੋਵਾਲ ‘ਚ ਇੱਕ ਇੱਟਾਂ ਦੇ ਭੱਠੇ ਤੇ ਵਾਪਰੀ ਇੱਕ ਘਟਨਾਂ ਵਿੱਚ ਦੋ ਬੱਚਿਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਜੋ ਭੱਠੇ ਤੇ ਕੰਮ ਕਰਦਾ ਸੀ ਦੇ ਬੱਚਿਆਂ ਤੇ ਕੱਚੀਆਂ ਇੱਟਾਂ ਦੀ ਲਗਾਈ ਵਾਰ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਲੜਕਾ ਗੋਪੀ (12) ਅਤੇ ਲੜਕੀ ਸਾਂਤੀ (6) ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਬੱਚਿਆਂ ਦੇ ਪਿਤਾ ਰਾਜੇਸ਼ ਕੁਮਾਰ ਨੇ ਦੱਸਿਆ ਉਹ ਇੱਟਾਂ....

ਸਿਆਸੀ ਬਦਲਾਖੋਰੀ ਤਹਿਤ ਝੂਠੇ ਪਰਚਿਆਂ ਵਿੱਚ ਫਸਾ ਕੇ ਕਈ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤ ਰਿਫਾਇੰਡ ਖੰਡ ਤਿਆਰ ਕਰਨ ਵਾਲੀ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵੱਲ ਧੱਕ ਦਿੱਤਾ ਬਟਾਲਾ, 6 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ....

ਅੰਮ੍ਰਿਤਸਰ, 6 ਦਸੰਬਰ 2024 : ਪੰਜਾਬ ਪੁਲਿਸ ਨਸ਼ਿਆਂ ਦੀ ਤਸਕਰੀ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5.060 ਕਿਲੋ ਹੈਰੋਇਨ, ਇੱਕ .32 ਬੋਰ ਦਾ ਰਿਵਾਲਵਰ ਅਤੇ 5 ਕਾਰਤੂਸ ਬਰਾਮਦ ਕੀਤੇ ਗਏ। ਇਸ ਮਾਮਲੇ ਸੰਬੰਧੀ ਥਾਣਾ ਅਜਨਾਲਾ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਫਰਾਰ ਹੋਏ ਦੋ ਸ਼ੱਕੀਆਂ ਦੀ....

ਤੁਹਾਡੇ ਪੁੱਤ ਨੇ ਸਾਢੇ ਤਿੰਨ ਸਾਲਾਂ ਵਿੱਚ ਹੁਣ ਤੱਕ ਲੋਕਾਂ ਨੂੰ 50 ਹਜ਼ਾਰ ਨੌਕਰੀਆਂ ਦਿੱਤੀਆਂ ਹਨ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੱਲੂਆਣਾ ਵਿੱਚ ਬਣੇ ਸਰਕਾਰੀ ਕਾਲਜ ਲੋਕਾਂ ਨੂੰ ਕੀਤਾ ਸਮਰਪਿਤ ਬੱਲੂਆਣਾ, 5 ਦਸੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਸੁਖਚੈਨ ਵਿਖੇ 15.38 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਸਰਕਾਰੀ ਡਿਗਰੀ ਕਾਲਜ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਸ ਕਾਲਜ ਦੀ ਸਥਾਪਨਾ....

ਚੰਡੀਗੜ੍ਹ, 5 ਦਸੰਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਲਦ ਹੀ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਅਤੇ 44 ਮਿਉਂਸਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਨਗਰ ਪਾਲਿਕਾਵਾਂ ਅਤੇ ਨਿਗਮਾਂ ਦੇ ਵਾਰਡਾਂ ਦੀਆਂ ਕੁਝ ਜ਼ਿਮਨੀ ਚੋਣਾਂ ਵੀ ਕਰਵਾਈਆਂ ਜਾਣਗੀਆਂ। ਆਮ ਲੋਕਾਂ ਦੀ ਜਾਣਕਾਰੀ ਹਿੱਤ, ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ....

ਚੰਡੀਗੜ੍ਹ, 05 ਦਸੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰਜਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਦੇ ਵਸਨੀਕ ਰੋਹਿਤ....

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 127 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਦੂਜੀ ਵਾਰ ਲਗਾਇਆ ਵਿਸ਼ੇਸ਼ ਕੈਂਪ ਚੰਡੀਗੜ੍ਹ, 5 ਦਸੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਸਭ ਅੜਿੱਕੇ ਦੂਰ ਕੀਤੇ ਜਾ ਰਹੇ ਹਨ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ....

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਨਸ਼ੀਲੇ ਪਦਾਰਥਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਬਰਾਮਦ ਨਸ਼ੀਲੇ ਪਦਾਰਥਾਂ ਦੀ ਕੀਮਤ ਦਾ ਅਨੁਮਾਨ ਲਗਾਉਣ ਲਈ ਯਤਨ ਜਾਰੀ: ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ 2024 : ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ....

ਬਿਆਸ, 05 ਦਸੰਬਰ 2024 : ਸਥਾਨਕ ਸ਼ਹਿਰ ਦੇ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਇੱਟਾਂ ਨਾਲ ਭਰੀ ਟਰਾਲੀ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ 5 ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਘਟਨਾਂ ਦੀ ਸੂਚਨਾ ਮਿਲਦਿਆਂ ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਦੋਵੇਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਰਵਾਈ ਸ਼ੁਰੂ ਕਰਦਿੱਤੀ....

ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਨੂੰ ਕੌਮੀ ਰਾਜ ਮਾਰਗ ਦਾ ਦਰਜਾ ਦੇ ਕੇ ਚਹੁੰ-ਮਾਰਗੀ ਬਣਾਉਣ ਦੀ ਮੰਗ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਨਵਾਂ ਗ੍ਰੀਨਫੀਲਡ ਐਕਸਪ੍ਰੈਸਵੇ “ਗੁਰੂ ਗੋਬਿੰਦ ਸਿੰਘ ਐਕਸਪ੍ਰੈਸਵੇ” ਬਣਾਉਣ ਦੀ ਮੰਗ ਨਿਤਿਨ ਗਡਕਰੀ ਵਲੋਂ ਤਿੰਨੇ ਪ੍ਰੋਜੈਕਟਾਂ ਸਬੰਧੀ ਅਧਿਕਾਰੀਆਂ ਨੂੰ ਕੰਮ ਕਰਨ ਦੇ ਹੁਕਮ ਚੰਡੀਗੜ੍ਹ / ਨਵੀਂ ਦਿੱਲੀ, 4 ਦਸੰਬਰ 2024 - ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ....

ਚੰਡੀਗੜ੍ਹ, 4 ਦਸੰਬਰ 2024 : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਸ਼੍ਰੀ ਹਰਿਮੰਦਰ ਸਾਹਿਬ ਦੇ ਗੇਟ ‘ਤੇ ਹੋਏ ਹਮਲੇ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਹ 2009 ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸੀ ਤਾਂ ਇਸ ਹਮਲੇ ਦੇ ਦੋਸ਼ੀ ਨਰਾਇਣ ਸਿੰਘ ਚੌੜਾ ਨੇ ਉਸ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਰੂਪਨਗਰ ਦੇ ਤਤਕਾਲੀ ਐਸਐਸਪੀ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ....

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ : ਮੁੱਖ ਮੰਤਰੀ ਮਾਨ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ : ਮੁੱਖ ਮੰਤਰੀ ਮਾਨ ਐਸਏਐਸ ਨਗਰ, 4 ਦਸੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਇੱਥੇ ਏਅਰਪੋਰਟ....