ਅੰਮ੍ਰਿਤਸਰ, 4 ਦਸੰਬਰ 2024 : ਧਾਰਮਿਕ ਸਜ਼ਾ ਮਿਲਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਸੇਵਾ ਨਿਭਾ ਰਹੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਜਿਸ ਸਮੇਂ ਸੁਖਬੀਰ ਬਾਦਲ ਸੇਵਾ ਨਿਭਾ ਰਹੇ ਸਨ ਤਾਂ ਇੱਕ ਵਿਅਕਤੀ ਨੇ ਉਹਨਾਂ ਦੇ ਕੋਲ ਆਉਂਦੇ ਹੋਏ, ਫਾਇਰ ਕਰ ਦਿੱਤਾ, ਮੌਕੇ ਤੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਫੜ ਲਿਆ। ਹਮਲਾਵਰ ਦੀ ਪਛਾਣ ਦਲ ਖਾਲਸਾ ਦੇ ਐਕਟੀਵਿਸਟ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ....
ਪੰਜਾਬ

ਚੰਡੀਗੜ੍ਹ, 3 ਦਸੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚ ਚੁੱਕੇ ਹਨ। ਪ੍ਰਧਾਨ ਮੰਤਰੀ ਸੈਕਟਰ-12 ਸਥਿਤ ਪੰਜਾਬ ਇੰਜਨੀਅਰਿੰਗ ਕਾਲਜ (ਪੀਈਸੀ) ਵਿੱਚ ਕਰਵਾਏ ਸਮਾਗਮ ਵਿੱਚ ਤਿੰਨ ਨਵੇਂ ਕਾਨੂੰਨਾਂ ਦੀ ਸਮੀਖਿਆ ਕਰ ਰਹੇ ਹਨ। ਪੀਐਮ ਮੋਦੀ ਦਾ ਸੰਬੋਧਨ ਸ਼ੁਰੂ ਹੋ ਗਿਆ ਹੈ। PM ਮੋਦੀ ਨੇ ਨਵੇਂ ਕਾਨੂੰਨਾਂ ਬਾਰੇ ਕੀ ਕਿਹਾ? ਆਓ ਕ੍ਰਮਵਾਰ ਜਾਣਦੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ, ਆਜ਼ਾਦੀ ਤੋਂ ਬਾਅਦ ਪਿਛਲੇ 7 ਦਹਾਕਿਆਂ ਵਿੱਚ, ਭਾਰਤੀ ਨਿਆਂ ਪ੍ਰਣਾਲੀ ਨੂੰ ਕਈ ਚੁਣੌਤੀਆਂ ਦਾ ਸਾਹਮਣਾ....

ਬੁੱਢੇ ਨਾਲੇ ਨੂੰ ਬੰਨ ਲਾਉਣ ਲਈ ਜਥੇਬੰਦੀਆਂ ਦਾ ਵੱਡਾ ਪ੍ਰਦਰਸ਼ਨ! ਲੱਖਾ ਸਿਧਾਣਾ ਸਮੇਤ ਕਈ ਆਗੂ ਪੁਲਿਸ ਨੇ ਹਿਰਾਸਤ 'ਚ ਲਏ
ਲੁਧਿਆਣਾ, 03 ਦਸੰਬਰ 2024 : ਲੁਧਿਆਣਾ ’ਚ ਸਥਿਤ ਬੁੱਢਾ ਨਾਲੇ ਦੇ ਕਾਲੇ ਪਾਣੀ ਨੂੰ ਲੈ ਕੇ ਸ਼ਹਿਰ ’ਚ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਹੈ। ਦੱਸ ਦਈਏ ਕਿ ਡਾਇੰਗ ਇੰਡਸਟਰੀ ਅਤੇ ਪਬਲਿਕ ਐਕਸ਼ਨ ਕਮੇਟੀ ਵੇਰਕਾ ਮਿਲਕ ਪਲਾਂਟ ਇਸ ਸਮੇਂ ਆਹਮੋ ਸਾਹਮਣੇ ਹੋਏ ਪਏ ਹਨ। ਦਰਅਸਲ ਪਬਲਿਕ ਐਕਸ਼ਨ ਕਮੇਟੀ ਵੇਰਕਾ ਮਿਲਕ ਪਲਾਂਟ ਵੱਲੋਂ ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦਈਏ ਕਿ 23 ਜਥੇਬੰਦੀਆਂ ਵੱਲੋਂ ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਦਾ ਐਲਾਨ ਕੀਤਾ ਗਿਆ ਹੈ। ਇੱਕ ਪਾਸੇ ਡਾਇੰਗ....

ਅੰਮ੍ਰਿਤਸਰ, 3 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੀਤੇ ਦਿਨ ਸੁਣਾਈ ਗਈ ਧਾਰਮਿਕ ਸਜ਼ਾ ਤੋਂ ਬਾਅਦ ਆਪਣੇ ਗਲ ਵਿੱਚ ਤਖ਼ਤੀ ਲੈ ਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਉਹ ਵੀਲ੍ਹ ਚੇਅਰ ਤੇ ਹੀ ਸੇਵਾਦਾਰ ਵੱਜੋਂ ਸੇਵਾ ਨਿਭਾ ਰਹੇ ਹਨ। ਸੁਖਬੀਰ ਬਾਦਲ ਨੀਲਾ ਚੋਲ਼ਾ ਪਾ ਕੇ ਹੱਥ ਵਿੱਚ ਬਰਛਾ ਫੜ੍ਹ ਕੇ ਦਰਬਾਰ ਸਾਹਿਬ ਘੰਟਾ ਘਰ ਡਿਓਢੀ ਤੇ ਪਹਿਰੇਦਾਰ ਵਜੋਂ ਸੇਵਾ ਨਿਭਾ ਰਹੇ ਹਨ। ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਉਨ੍ਹਾਂ ਨੇ ਸਵੇਰੇ 9....

ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਵਿੱਚ ਜਲਦੀ ਵਿਸ਼ਾਲ ਰੋਜ਼ਗਾਰ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਨੌਜਵਾਨਾਂ ਨੂੰ ਭਰਪੂਰ ਮੌਕੇ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ ਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆ ਪਟਿਆਲਾ, 3 ਦਸੰਬਰ 2024 : ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ....

ਚੰਡੀਗੜ੍ਹ, 2 ਦਸੰਬਰ 2024 : ਪਹਾੜੀ ਇਲਾਕਿਆਂ ਦੇ ਨਾਲ-ਨਾਲ ਉੱਤਰੀ ਅਤੇ ਪੂਰਬੀ ਭਾਰਤ ਵਿੱਚ ਵੀ ਠੰਡ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ ਇਸ ਦਾ ਅਸਰ ਅਜੇ ਵੀ ਇੰਨਾ ਜ਼ਿਆਦਾ ਨਹੀਂ ਦੇਖਿਆ ਗਿਆ ਜਿੰਨਾ ਆਮ ਤੌਰ ‘ਤੇ ਦੇਖਿਆ ਜਾਂਦਾ ਹੈ। ਉੱਚ ਪਹਾੜੀ ਸੂਬਿਆਂ ਦੇ ਮੌਸਮ ਵਿੱਚ ਤਬਦੀਲੀ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਮੈਦਾਨੀ ਹਿੱਸਿਆਂ ਵਿੱਚ ਦੇਖਿਆ ਜਾ ਸਕਦਾ ਹੈ। ਪੰਜਾਬ ਸਣੇ ਮੈਦਾਨੀ ਇਲਾਕਿਆਂ ‘ਚ ਠੰਡ ਵਧੇਗੀ। ਕਸ਼ਮੀਰ ਦੇ ਕਈ ਇਲਾਕਿਆਂ ‘ਚ ਐਤਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ, ਜਦਕਿ....

ਸੀ.ਆਈ.ਏ-2 ਫਾਜ਼ਿਲਕਾ ਕੈਂਪ ਐਟ ਅਬੋਹਰ ਦੀ ਟੀਮ ਨੇ ਰਾਜਸਥਾਨ ਤੋ ਆ ਰਹੇ ਟਰੱਕ ਵਿਚੋ 1,71,500 ਨਸ਼ੀਲੀਆਂ ਗੋਲੀਆਂ ਅਤੇ 14 ਕਿਲੋਗ੍ਰਾਮ ਪੋਸਤ ਕੀਤਾ ਬ੍ਰਾਮਦ। ਫਾਜਿਲਕਾ, 02 ਦਸੰਬਰ 2024 : ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਜੀ ਦੀ ਨਿਗਰਾਨੀ ਹੇਠ ਇੰਸਪੈਕਟਰ ਸਚਿਨ, ਇੰਚਾਰਜ ਸੀ.ਆਈ.ਏ-2 ਫਾਜ਼ਿਲਕਾ ਕੈਂਪ ਐਟ ਅਬੋਹਰ ਦੀ ਟੀਮ ਜਦ ਗਸ਼ਤ ਅਤੇ ਸ਼ੱਕੀ....

ਮੁੱਖ ਮੰਤਰੀ ਮਾਨ ਨੇ ਸੜਕਾਂ ਨਾਲ ਸਬੰਧਤ 2436 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 2 ਦਸੰਬਰ 2024 : ਪੰਜਾਬ ਦੀਆਂ ਖਸਤਾਹਾਲ ਲਿੰਕ ਸੜਕਾਂ ਦੀ ਹਾਲਤ ਸੁਧਾਰੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੜਕਾਂ ਨਾਲ ਸਬੰਧਤ 2436 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਸੜਕਾਂ ਲਈ ਕਰੀਬ 1800 ਕਰੋੜ ਰੁਪਏ ਦਾ ਕਰਜ਼ਾ ਨਾਬਾਰਡ ਤੋਂ ਲਿਆ ਜਾਵੇਗਾ। ਇਸ ਮੁੱਦੇ ‘ਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਨਾਬਾਰਡ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਹੈ। ਨਾਬਾਰਡ....

ਅੰਮ੍ਰਿਤਸਰ, 2 ਦਸੰਬਰ 2024 : ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਅੱਜ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿੱਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਧਾਰਮਿਕ ਤਨਖਾਹ ਲਾਉਣ ਬਾਰੇ ਫ਼ੈਸਲਾ ਸੁਣਾਇਆ ਗਿਆ ਹੈ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਆਪਣੀ ਸਰਕਾਰ ਸਮੇਂ ਹੋਏ ਸਾਰੇ ਹੀ 'ਗੁਨਾਹਾਂ' ਨੂੰ ਕਬੂਲ ਕਰ ਲਿਆ ਹੈ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ....

ਲੁਧਿਆਣਾ 1 ਦਸੰਬਰ, 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਪੰਜਾਬੀ ਸੱਭਿਆਚਾਰ ਦੀ ਅਨਮੋਲ ਵਿਰਾਸਤ ਨੂੰ ਪ੍ਰਦਰਸ਼ਿਤ ਕਰਦਾ ਅੰਤਰ' ਵਰਸਟੀ ਯੁਵਕ ਮੇਲਾ ਅੱਜ ਤੀਜੇ ਦਿਨ ਆਪਣੀ ਚਰਮ ਸੀਮਾ ਨਾਲ ਵੱਧਦਾ ਨਜ਼ਰ ਆਇਆ। ਪੀਏਯੂ ਦੇ ਵਿਦਿਆਰਥੀ ਭਲਾਈ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਯੁਵਕ ਮੇਲੇ ਵਿੱਚ ਅੱਜ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸ ਸਰਬਜੀਤ ਸਿੰਘ, ਆਈ ਏ ਐਸ....

ਚੰਡੀਗੜ੍ਹ, 1 ਦਸੰਬਰ 2024 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐੱਲ.) ਨੇ ਪਛਵਾੜਾ ਕੋਲਾ ਖਾਨ ਤੋਂ ਸਸਤਾ ਕੋਲਾ ਪ੍ਰਾਪਤ ਕਰਕੇ ਲਗਭਗ 1,000 ਕਰੋੜ ਰੁਪਏ ਦੀ ਵੱਡੀ ਬੱਚਤ ਕੀਤੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਸਾਲ 2015 ਤੋਂ ਬੰਦ ਪਈ ਪਛਵਾੜਾ ਕੋਲ ਖਾਣ ਨੂੰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਸੰਬਰ 2022 ਵਿੱਚ ਸ਼ੁਰੂ ਕਰਨ ਦਾ ਕੀਤਾ ਗਿਆ....

ਇਸ ਮਾਮਲੇ ਵਿੱਚ ਫੈਸਲਾਕੁੰਨ ਕਾਰਵਾਈ ਕਰਨ ਵਿੱਚ ਭਾਜਪਾ ਸਰਕਾਰ ਦੀ ਅਸਫਲਤਾ ਉਹਨਾਂ ਦੀ ਬੇਰੁਖ਼ੀ ਅਤੇ ਅਯੋਗਤਾ ਨੂੰ ਉਜਾਗਰ ਕਰਦੀ ਹੈ: ਅਮਨ ਅਰੋੜਾ ਚੰਡੀਗੜ੍ਹ, 1 ਦਸੰਬਰ, 2024 : ਆਮ ਆਦਮੀ ਪਾਰਟੀ (ਆਪ) ਨੇ ਹਿੰਦੂ ਪੁਜਾਰੀਆਂ ਦੀਆਂ ਗ੍ਰਿਫਤਾਰੀਆਂ ਸਮੇਤ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਵਿਰੁੱਧ ਅੱਤਿਆਚਾਰ ਦੀਆਂ ਚਿੰਤਾਜਨਕ ਰਿਪੋਰਟਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਪੰਜਾਬ ਪ੍ਰਧਾਨ ਅਤੇ 'ਆਪ' ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਅਜਿਹੀ....

ਗੁਰਦਾਸਪੁਰ, 1 ਦਸੰਬਰ 2024 : ਗੁਰਦਾਸਪੁਰ ਪੁਲਿਸ ਅਤੇ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਇੱਕ ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ 19 ਲੱਖ 80 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ, 288 ਗ੍ਰਾਮ ਹੈਰੋਇਨ ,ਇੱਕ ਪਿਸਤੌਲ 32 ਬੋਰ, ਤਿੰਨ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ । ਮਾਮਲੇ ਵਿੱਚ ਦੋ ਹੋਰ ਬੇਪਿਆ ਨੂੰ ਨਾਮ ਜਿਹਾ ਤੂੰ ਦਿੱਤਾ ਗਿਆ ਹੈ ਜਿਨਾਂ ਵਿੱਚੋਂ ਇੱਕ ਗਿਰੋਹ ਦਾ ਸਰਗਾਨਾ ਸੋਨੂ ਨਾਮਕ ਨੌਜਵਾਨ ਕਨੇਡਾ ਤੋਂ ਇਹ ਗਿਰੋ ਚਲਾ ਰਿਹਾ ਹੈ। ਗੁਰਦਾਸਪੁਰ....

6 ਦਸੰਬਰ ਨੂੰ ਕਿਸਾਨਾਂ ਦਾ ਜੱਥਾ ਸ਼ੰਭੂ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੋਵੇਗਾ : ਪੰਧੇਰ ਕਿਸਾਨ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ ਨੂੰ 5 ਵਜੇ ਤੱਕ ਸਫ਼ਰ ਕਰਿਆ ਕਰਨਗੇ :ਪੰਧੇਰ ਚੰਡੀਗੜ੍ਹ, 1 ਦਸੰਬਰ 2024 : ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਕਿਸਾਨਾਂ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਇਕੱਠੇ ਦਿੱਲੀ ਵੱਲ ਨਹੀਂ ਜਾਣਗੇ ਸਗੋਂ ਜੱਥਿਆਂ ਵਿੱਚ ਵੱਖ ਵੱਖ ਤੌਰ ਤੇ ਜਾਇਆ ਜਾਵੇਗਾ। ਉਹਨਾਂ....

ਕਈ ਪ੍ਰਮੁੱਖ ਖੇਤਰਾਂ ਵਿੱਚ ਵਿੱਤੀ ਸਹਾਇਤਾ ਦੇਣ ਲਈ ਸੂਬੇ ਦੇ ਕੇਸ ਨੂੰ ਮਜ਼ਬੂਤੀ ਨਾਲ ਰੱਖਿਆ ਸੂਬਾ ਸਰਕਾਰ ਵਾਤਾਵਰਣ ਦੀ ਸੰਭਾਲ ਨੂੰ ਦੇ ਰਹੀ ਹੈ ਪ੍ਰਮੁੱਖ ਤਰਜੀਹ ਵਿਸ਼ਵ ਬੈਂਕ ਨੇ ਸੂਬਾ ਸਰਕਾਰ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਿਆ ਚੰਡੀਗੜ੍ਹ, 29 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ। ਭਾਰਤ ਲਈ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨਾਲ....