ਚੰਡੀਗੜ੍ਹ 20 ਜੂਨ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਵੀਆਈਪੀ ਲੋਕਾਂ ਨੂੰ ਮਿਲਣ ਵਾਲੀ ਮੁਫਤ ਸੁਰੱਖਿਆ ਦੇ ਨਿਯਮਾਂ ਦੇ ਵਿੱਚ ਵੱਡਾ ਬਦਲਾਵ ਕੀਤਾ ਹੈ। ਪੰਜਾਬ ਵੱਲੋਂ ਵੀਆਈਪੀ ਲੋਕਾਂ ਨੂੰ ਦਿੱਤੀ ਜਾ ਰਹੀ ਸੁਰੱਖਿਆ ਦੇ ਮਾਮਲੇ ਦੇ ਵਿੱਚ ਨਵੀਂ ਸਟੈਂਡਡ ਆਪਰੇਟਿੰਗ ਪ੍ਰੋਸੈਸ ਨੀਤੀ ਜਾਰੀ ਕੀਤੀ ਗਈ ਹੈ। ਇਹ ਨੀਤੀ ਆਉਣ ਵਾਲੀ ਇੱਕ ਜੁਲਾਈ ਤੋਂ ਲਾਗੂ ਹੋਵੇਗੀ। ਪੰਜਾਬ ਦੇ ਡੀਜੀਪੀ ਨੇ ਅਦਾਲਤ ਨੂੰ ਇਸ ਸੰਬੰਧ ਦੇ ਵਿੱਚ ਸੁਣਵਾਈ ਦੌਰਾਨ ਇੱਕ ਐਸਓਪੀ ਸੌਂਪੀ ਹੈ....
ਪੰਜਾਬ
ਚੰਡੀਗੜ੍ਹ, 19 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਾਲ ਦਾ ਸਫ਼ਲ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮੌਜੂਦਾ ਖਰੀਦ ਸੀਜ਼ਨ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ....
ਹੁਸ਼ਿਆਰਪੁਰ, 19 ਜੂਨ 2024 : ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ ‘ਤੇ ਪਿੰਡ ਦਾਊੜਾ ਅਹੀਰਾਣਾ ਨੇੜੇ ਇਕ ਤੇਜ਼ ਰਫਤਾਰ ਇਨੋਵਾ ਦੀ ਲਪੇਟ ‘ਚ ਆਉਣ ਨਾਲ ਬੁਲੇਟ ਸਵਾਰ ਪਿਉ-ਪੁੱਤਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਦੌਰਾਨ 19 ਸਾਲ ਦੇ ਨੌਜਵਾਨ ਨੂੰ ਇਲਾਜ ਲਈ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਦਕਿ ਉਸਦੇ ਪਿਤਾ ਨੂੰ ਹੁਸ਼ਿਆਰਪੁਰ ਦੇ ਸ਼ਿਵਮ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਦੇਰ ਰਾਤ ਪਿਓ....
ਚੰਡੀਗੜ੍ਹ, 19 ਜੂਨ 2024 : ਇੱਕ ਪਾਸੇ ਜਿੱਥੇ ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ, ਉੱਥੇ ਹੀ ਦੂਜੇ ਪਾਸੇ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਬਿਜਲੀ ਦੀ ਮੰਗ ਨੇ ਵੀ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਬਿਜਲੀ ਦੀ ਮੰਗ 15963 ਮੈਗਾਵਾਟ ਤੱਕ ਪਹੁੰਚ ਗਈ ਹੈ। ਜੋ ਕਿ ਇੱਕ ਨਵਾਂ ਰਿਕਾਰਡ ਹੈ। ਹਾਲਾਂਕਿ ਹੁਣ ਤੱਕ ਕਦੇ ਵੀ ਬਿਜਲੀ ਦੀ ਇੰਨੀ ਮੰਗ ਨਹੀਂ ਆਈ ਹੈ। ਪਾਵਰਕੌਮ ਵੱਲੋਂ 16 ਹਜ਼ਾਰ ਮੈਗਾਵਾਟ ਬਿਜਲੀ ਦੇ ਪ੍ਰਬੰਧ ਕੀਤੇ ਗਏ ਹਨ। ਅੱਤ ਦੀ ਗਰਮੀ....
ਚੰਡੀਗੜ੍ਹ, 19 ਜੂਨ 2024 : ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਐਨਐਸਏ ਵਿਚ ਇੱਕ ਸਾਲ ਲਈ 23 ਅਪ੍ਰੈਲ 2025 ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਅੱਜ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ‘ਤੇ ਨਵੇਂ ਸਿਰੇ ਤੋਂ NSA ਲਗਾਇਆ ਗਿਆ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਹੁਕਮ ਪੇਸ਼ ਕੀਤੇ ਜਾਣ ਦੇ ਲਈ ਸਮਾਂ ਮੰਗਿਆ ਹੈ। ਇਸ....
ਸੁਲਤਾਨਪੁਰ ਲੋਧੀ, 18 ਜੂਨ 2024 : ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੇ ਪਿੰਡ ਟਿੱਬਾ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਤਿੰਨ ਨੌਜਵਾਨਾਂ ਨੇ ਮੌਕੇ ਉੱਤੇ ਹੀ ਦਮ ਤੋੜ ਦਿੱਤਾ। ਹਾਦਸੇ ਦੌਰਾਨ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿੰਨ੍ਹਾਂ ਨੂੰ ਇਲਾਜ ਲਈ ਸੀ.ਐਚ.ਸੀ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ। ਮੌਕੇ ‘ਤੇ ਬਾਈਕ ਅਤੇ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ ਇਹ ਹਾਦਸਾ ਕਿਵੇਂ ਹੋਇਆ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ....
ਚੰਡੀਗੜ੍ਹ 18 ਜੂਨ 2024 : ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵੱਡੇ ਪੱਧਰ 'ਤੇ ਪੁਲਿਸ ਦੀਆਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ ਯਾਨੀ ਕਿ ਘੱਟੋ ਘੱਟ 10 ਹਜਾਰ ਪੁਲਿਸ ਮੁਲਾਜ਼ਮ ਇਧਰੋਂ ਉਧਰ ਕੀਤੇ ਜਾ ਰਹੇ ਹਨ। ਇਹਨਾਂ ਤਬਾਦਲਿਆਂ ਵਿੱਚ ਮੁਲਾਜ਼ਮ ਮੁਨਸ਼ੀ ਅਤੇ ਹੋਰ ਸ਼ਾਮਿਲ ਹਨ। ਇਸ ਦੇ ਨਾਲ ਹੀ ਨਸ਼ਿਆਂ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਜੇ ਕੋਈ ਪੁਲਿਸ ਮੁਲਾਜ਼ਮ ਨਸ਼ੇ ਨਾਲ ਫੜਿਆ ਜਾਂਦਾ ਹੈ ਤਾਂ ਤੁਰੰਤ ਬਰਖਾਸਤ ਕੀਤਾ ਜਾਵੇਗਾ ਅਤੇ ਇੱਕ ਹਫਤੇ....
ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਬਹੁ-ਦਿਸ਼ਾਵੀ ਰਣਨੀਤੀ ਬਣਾਈ ਅਪਰਾਧੀਆਂ ਤੇ ਪੁਲਿਸ ਦੇ ਗਠਜੋੜ ਨੂੰ ਤੋੜਨ ਲਈ ਪੁਲਿਸ ਮੁਲਾਜ਼ਮਾਂ ਦੀਆਂ ਹੋਣਗੀਆਂ ਰੋਟੇਸ਼ਨ ਆਧਾਰਤ ਬਦਲੀਆਂ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਹੋਰ ਅਸਾਮੀਆਂ ਸਿਰਜਣ ਦਾ ਐਲਾਨ ਹੁਣ ਸੂਬਾ ਸਰਕਾਰ ‘ਕਮਿਸ਼ਨ’ ਉਤੇ ਨਹੀਂ, ਸਗੋਂ ‘ਮਿਸ਼ਨ’ ਵਾਂਗ ਚੱਲ ਰਹੀ ਹੈ ਥਾਣਿਆਂ ਵਿੱਚ ਆਮ ਜਨਤਾ ਦੀ ਬੇਲੋੜੀ ਪ੍ਰੇਸ਼ਾਨੀ ਲਈ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ ਚੰਡੀਗੜ੍ਹ, 18 ਜੂਨ 2024 : ਪੰਜਾਬ ਵਿੱਚ ਨਸ਼ਿਆਂ ਦੇ....
ਚੰਡੀਗੜ੍ਹ, 17 ਜੂਨ 2024 : ਆਲ ਇੰਡੀਆ ਪਾਵਰ ਇੰਜਨੀਅਰਜ਼ ਫੈਡਰੇਸ਼ਨ (ਏ.ਆਈ.ਪੀ.ਈ.ਐਫ.) ਦੇ ਚੇਅਰਮੈਨ ਸ਼ੈਲੇਂਦਰ ਦੂਬੇ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿੱਚ ਬਿਜਲੀ ਸੰਕਟ ਦੀ ਸਥਿਤੀ ਤੋਂ ਬਚਣ ਲਈ ਤੁਰੰਤ ਕਦਮ ਚੁੱਕਣ ਲਈ ਪੱਤਰ ਲਿਖਿਆ ਹੈ। ਦੂਬੇ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸੂਬੇ ਵਿਚ ਬਿਜਲੀ ਦੀ ਉਪਲਬਧਤਾ ਅਤੇ ਸਪਲਾਈ ਦੀ ਸਥਿਤੀ ਦਿਨੋ-ਦਿਨ ਗੰਭੀਰ ਹੈ, ਨਾ ਤਾਂ ਭਾਰਤ ਸਰਕਾਰ ਅਤੇ ਨਾ ਹੀ ਕਿਸੇ ਸੂਬਾ ਸਰਕਾਰ ਨੇ ਬਿਜਲੀ ਦੀ ਮੰਗ ਨੂੰ ਕੰਟਰੋਲ ਕਰਨ ਲਈ ਕਦਮ ਚੁੱਕੇ ਹਨ। ਜੇਕਰ ਸਥਿਤੀ....
ਚੰਡੀਗੜ੍ਹ, 17 ਜੂਨ 2024 : ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸੂਬੇ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਸਟੇਸ਼ਨਾਂ ‘ਤੇ ਜਿੱਥੇ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਛੋਟੇ ਤੋਂ ਵੱਡੇ ਸਟੇਸ਼ਨਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਅੱਤਵਾਦੀ ਹਮਲੇ ‘ਚ ਮਾਰੇ ਗਏ ਅੱਤਵਾਦੀਆਂ ਦੀ ਮੌਤ ਦਾ ਬਦਲਾ ਲੈਣ ਲਈ ਅੱਤਵਾਦੀ....
ਚੰਡੀਗੜ੍ਹ, 17 ਜੂਨ 2024 : ਪੰਜਾਬ ਵਿੱਚ ਹੁਣ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦਾ ਕੰਮ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਦੇ ਲਈ ਹੁਣ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ ਜਾਂ ਸੀਐਮ ਵਿੰਡੋ ਸਥਾਪਿਤ ਕੀਤੀ ਜਾਵੇਗੀ। ਇਸ ਵਿੱਚ ਅਜਿਹਾ ਹੁੰਦਾ ਹੈ ਜਿਵੇਂ ਕੋਈ ਵਿਅਕਤੀ ਆਪਣੀ ਸ਼ਿਕਾਇਤ ਲੈ ਕੇ ਜਾਂਦਾ ਹੈ। ਜੇਕਰ ਉਨ੍ਹਾਂ ਦੀ ਸ਼ਿਕਾਇਤ ਜ਼ਿਲ੍ਹਾ ਪੱਧਰ ‘ਤੇ ਹੀ ਹੱਲ ਕੀਤੀ ਜਾਣੀ ਹੈ ਤਾਂ ਇਸ ਦਾ ਤੁਰੰਤ....
ਚੰਡੀਗੜ੍ਹ, 17 ਜੂਨ 2024 : ਪੰਜਾਬ 'ਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ, ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਵੀ ਬੰਦ ਹੋਇਆ ਪਿਆ ਹੈ। ਗਰਮੀ ਦੀ ਜਿਆਦਾ ਤਪਸ ਕਾਰਨ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ 4 ਲੋਕਾਂ ਦੀ ਗਰਮੀ ਕਾਰਨ ਮੌਤ ਹੋਣ ਦੀ ਖ਼ਬਰ ਹੈ। ਗਰਮੀ ਕਾਰਨ ਕਈ ਲੋਕ ਬੀਮਾਰ ਹੋ ਰਹੇ ਹਨ ਤੇ ਇਲਾਜ ਲਈ ਸਿਵਲ ਹਸਪਤਾਲਾਂ ਜਾਂ ਪ੍ਰਾਈਵੇਟ ਹਸਪਤਾਲਾਂ ਦਾ ਰੁਖ ਕਰ ਰਹੇ ਹਨ। ਬਠਿੰਡਾ ਵਿਖੇ ਗਰਮੀ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ....
ਡੀਜੀਪੀ ਪੰਜਾਬ ਦੀਆਂ ਹਦਾਇਤਾਂ ਉਪਰੰਤ ਪੁਲਿਸ ਸਟੇਸ਼ਨਾਂ ਵਿੱਚ ਤਾਇਨਾਤ ਪੁਲਿਸ ਬਲ ਵਿੱਚ ਵੱਡਾ ਫੇਰਬਦਲ ਜਾਰੀ 2017 ਤੋਂ ਹੈਰੋਇਨ ਬਰਾਮਦਗੀ ਵਿੱਚ 5.6 ਗੁਣਾ ਵਾਧਾ; ਐਨਡੀਪੀਐਸ ਐਕਟ ਵਿੱਚ ਦੋਸ਼ ਸਾਬਤ ਹੋਣ ਦੀ ਦਰ 81 ਫੀਸਦ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਇਸ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਐਸਏਐਸ ਨਗਰ ਵਿਖੇ ਪੁਲਿਸ ਟੀਮਾਂ ਦੀ ਅਗਵਾਈ ਲਈ ਮੈਦਾਨ ਵਿੱਚ ਉਤਰੇ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨੇ ਇਸ ਵਿਸ਼ੇਸ਼ ਕਾਰਵਾਈ ਦੌਰਾਨ ਆਪੋ-ਆਪਣੇ....
ਰਾਜਾਸਾਂਸੀ, 16 ਜੂਨ : ਰਾਜਾਸਾਂਸੀ ਦੇ ਨੇੜਲੇ ਪਿੰਡ ਤੋਲਾ ਨੰਗਲ ਵਿਖੇ ਤਿੰਨ ਬੱਚੇ ਨਹਿਰ ‘ਚ ਨਹਾਉਣ ਸਮੇਂ ਡੁੱਬ ਜਾਣ ਕਰਕੇ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਵਪ੍ਰੀਤ ਸਿੰਘ, ਜਸਕਰਨ ਸਿੰਘ ਅਤੇ ਕ੍ਰਿਸ਼ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਪਿੰਡ ਸਬਾਜਪੁਰਾ ਵਿਖੇ ਮੇਲਾ ਬਾਬਾ ਭਾਗ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਲੱਗੇ ਮੇਲੇ ਤੇ ਗਏ ਸਨ ਤੇ ਬਾਅਦ ਵਿੱਚ ਉਹ ਲਹੌਰ ਬਰਾਂਚ ਨਹਿਰ ਵਿੱਚ ਨਹਾਉਣ ਲੱਗੇ, ਜਦੋਂ ਉਹ ਡੁੱਬਣ ਲੱਗੇ ਤਾਂ ਚਾਰੋਂ ਦੋਸਤ....
ਚੰਡੀਗੜ੍ਹ, 16 ਜੂਨ 2024 : ਪੰਜਾਬ ਵਿੱਚ ਨਸ਼ਾ ਇਕ ਵੱਡੀ ਸਮੱਸਿਆ ਹੈ, ਹਰ ਸਰਕਾਰ ਵੱਲੋਂ ਇਸ ਨੂੰ ਖਤਮ ਕਰਨ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਇਹ ਜਿਉਂ ਦੀ ਤਿਉਂ ਹੀ ਬਣੀ ਹੋਈ ਹੈ। ਇਸ ਨੂੰ ਲੈ ਕੇ ਪੰਜਾਬ ਭਾਜਪਾ ਸੂਬਾ ਸਰਕਾਰ ‘ਤੇ ਲਗਾਤਾਰ ਹਮਲਾਵਰ ਹੈ। ਸੁਨੀਲ ਜਾਖੜ ਨੇ ਨਸ਼ੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸ਼ਬਦੀ ਤੰਜ ਕੱਸ਼ੇ ਹਨ। ਉਨ੍ਹਾਂ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ 14 ਦਿਨਾਂ ਵਿੱਚ 14 ਲੋਕਾਂ ਦੀਆਂ ਮੌਤਾਂ ਹੋਇਆ ਹਨ। ਜਾਖੜ ਨੇ ਕਿਹਾ ਕਿ ਇਨ੍ਹਾਂ ਦੁਖਦਾਈ ਮੌਤਾਂ ਨੇ ਪੰਜਾਬ....