ਖਨੌਰੀ, 26 ਨਵੰਬਰ 2024 : ਖਨੌਰੀ ਬਾਰਡਰ ’ਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਦੇਰ ਰਾਤ ਹਿਰਾਸਤ ਵਿੱਚ ਲੈ ਲਿਆ। ਹੁਣ ਇਸ ਮਾਮਲੇ ਸੰਬਧੀ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ ਪੁਲਿਸ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਲੈ ਗਈ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ ਤਾ ਕਿ ਕੋਈ ਵੀ ਉਨ੍ਹਾਂ ਤੱਕ ਨਾ ਪਹੁੰਚੇ। ਹਾਲਾਂਕਿ ਇਸ ਤੋਂ ਪਹਿਲਾਂ ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ....
ਪੰਜਾਬ

ਬਸੀ ਪਠਾਣਾ, 25 ਨਵੰਬਰ 2024 : ਬਸੀ ਪਠਾਣਾ ਦੇ ਪਿੰਡ ਮੁਸਤਫਾਬਾਦ ਵਿੱਚ ਇੱਕ ਲੜਕੀ ਦੇ ਵਿਆਹ ਸਮਾਗਮ ਤੋਂ ਪਹਿਲਾਂ ਪਹੁੰਚੇ ਰਿਸ਼ਤੇਦਾਰਾਂ ਲਈ ਰਾਤ ਦਾ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਧਮਾਕਾ ਹੋ ਗਿਆ। ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਜਿੱਥੇ ਇੱਕ ਔਰਤ ਦੀ ਪਹਿਲਾ ਮੌਤ ਹੋ ਗਈ ਸੀ, ਉੱਥੇ ਹੀ ਅੱਗ ਦੀ ਲਪੇਟ ਵਿੱਚ ਬੁਰੀ ਤਰ੍ਹਾਂ ਝੁਲਸੀਆਂ ਦੋ ਹੋਰ ਮਹਿਲਾਵਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਇਸ ਹਾਦਸੇ ’ਚ ਕੁੱਲ ਤਿੰਨ ਮੌਤ ਹੋ ਗਈਆਂ ਹਨ....

ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ : ਭਗਵੰਤ ਮਾਨ
ਹੁਣ ਦਿਖ ਰਹੀ ਹੈ ‘ਰੰਗਲੇ ਪੰਜਾਬ’ ਦੀ ਝਲਕ-ਮੁੱਖ ਮੰਤਰੀ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜ਼ਿਮਨੀ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਇਕ ਵਾਰ ਫੇਰ ਸੂਬੇ ਦੇ ਹੰਕਾਰੀ ਸਿਆਸਤਦਾਨਾਂ ਨੂੰ ਬੁਰੀ ਤਰ੍ਹਾਂ ਨਕਾਰਿਆ ਪਿਛਲੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ 49,427 ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 25 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ....

ਫਰੀਦਕੋਟ, 25 ਨਵੰਬਰ 2024 : ਸਥਾਨਕ ਸ਼ਹਿਰ ਤੋਂ ਸਾਦਿਕ ਨੂੰ ਜਾਂਦੀ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇਕ ਲੜਕੀ ਸਮੇਤ ਦੋ ਗੰਭੀਰ ਜ਼ਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਪਿੰਡ ਕੰਮੇਆਣਾ ਦਾ ਰਹਿਣ ਵਾਲਾ ਸੁਖਰਾਜ ਸਿੰਘ ਉਰਫ ਰਾਜੂ ਆਪਣੇ ਦੋ ਸਾਥੀਆਂ ਪਰਮਦੀਪ ਸਿੰਘ ਅਤੇ ਮੰਗੂ ਉਰਫ ਪ੍ਰਭਦੀਪ ਨਾਲ ਕਾਰ ਵਿੱਚ ਫਰੀਦਕੋਟ ਤੋਂ ਸਾਦਿਕ ਰੋਡ ਵੱਲ ਜਾ ਰਿਹਾ ਸੀ। ਉਹ ਸ਼ਹਿਰ ਤੋਂ ਥੋੜ੍ਹੀ ਦੂਰੀ 'ਤੇ ਹੀ ਪਹੁੰਚਿਆ ਸੀ ਕਿ ਉਸ ਦੀ ਕਾਰ ਅੱਗੇ ਜਾ ਰਹੇ....

ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਚਡੀਸੀਸੀਆਈ ਦੇ ਪਾਈਟੈਕਸ-2024 ਦਾ ਬਰੋਸ਼ਰ ਕੀਤਾ ਰਿਲੀਜ਼ ਉਦਯੋਗਪਤੀਆਂ ਨੂੰ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ ਚੰਡੀਗੜ੍ਹ, 25 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ, ਸੂਬਾ ਸਰਕਾਰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ। ਮੁੱਖ ਮੰਤਰੀ ਪੀਐਚਡੀ ਚੈਂਬਰ ਆਫ਼ ਕਾਮਰਸ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੇ ਬਰੋਸ਼ਰ....

ਚੰਡੀਗੜ੍ਹ, 25 ਨਵੰਬਰ 2024 : ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ “ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਮਨਜੀਤ ਮਾਹਲ, ਜੋ ਮੌਜੂਦਾ ਸਮੇਂ ਤਿਹਾੜ....

ਚੰਡੀਗੜ੍ਹ, 24 ਨਵੰਬਰ 2024 : ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪਹਾੜਾਂ 'ਤੇ ਹੋਈ ਬਰਫਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਮੌਸਮ 'ਚ ਮਾਮੂਲੀ ਬਦਲਾਅ ਆਇਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।ਜਦਕਿ ਘੱਟੋ-ਘੱਟ ਤਾਪਮਾਨ 10 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ। ਪੰਜਾਬ ਵਿੱਚ ਅੱਜ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ 27 ਨਵੰਬਰ ਤੋਂ ਸੂਬਾ ਮੁੜ ਧੁੰਦ ਦੀ ਲਪੇਟ....

ਸੰਗਰੂਰ, 24 ਨਵੰਬਰ 2024 : 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫਰੰਟ ਨੇ 411 ਬਕਾਇਆ ਉਮੀਦਵਾਰਾਂ ਦੀ ਨਿਯੁਕਤੀ ਦੀ ਮੰਗ ਨੂੰ ਲੈ ਕੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ।ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਅਤੇ ਪੁਲਿਸ ਨਾਲ ਜ਼ਬਰਦਸਤ ਹੱਥੋਪਾਈ ਹੋਈ। ਲੰਬੇ ਸਮੇਂ ਤੱਕ ਚੱਲੀ ਤਕਰਾਰ ਕਾਰਨ ਕਈ ਲੋਕਾਂ ਦੀਆਂ ਪੱਗਾਂ ਅਤੇ ਚੁੰਨੀਆਂ ਲੱਥ ਗਈਆਂ ਆਗੂ ਬਲਵਿੰਦਰ ਚਹਿਲ ਨੇ ਕਿਹਾ ਕਿ ਆਗੂਆਂ ਨੂੰ ਬੀਤੀ ਰਾਤ....

ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ 2024 : ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ‘ਚ ਸ਼ਮੂਲੀਅਤ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਬੁਹਤ ਜਲਦ ਹੀ ਫੈਸਲਾ ਲਿਆ ਜਾਵੇਗਾ। ਸਿੰਘ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਮਸਲਾ ਬੁਹਤ ਵੱਡਾ ਹੈ ਅਤੇ ਸੰਸਾਰ ਭਰ ਦੇ ਸਿੱਖਾਂ ਦੀ ਇਸ ਪਾਸੇ ਨਜ਼ਰ ਹੈ। ਇਸ ਲਈ ਬੁਹਤ ਜਲਦੀ ਹੀ ਸਮੂਹ ਜਥੇਦਾਰ ਸਹਿਬਾਨ ਦੀ....

ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਇੱਕ-ਦੂਜੇ ਦੇ ਗੜ੍ਹਾਂ ‘ਚ ਲਾਈ ਸੰਨ੍ਹ ਕਾਂਗਰਸ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਆਪਣੀਆਂ ਪਤਨੀਆਂ ਨੂੰ ਜਿਤਾਉਣ ਵਿੱਚ ਹੋਏ ਨਾਕਾਮ ਚੰਡੀਗੜ੍ਹ, 23 ਨਵੰਬਰ 2024 : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਵੱਡਾ ਉਲਟਫੇਰ ਹੋਇਆ ਹੈ। ਆਪ ਦੇ MP ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਵਿੱਚ ਜਾਣ ਨਾਲ ਖਾਲੀ ਹੋਈ ਬਰਨਾਲਾ ਸੀਟ ਤੇ ਕਾਂਗਰਸ ਨੇ ਕਬਜ਼ਾ ਕਰ ਲਿਆ ਹੈ। ਇੱਥੋਂ ਕਾਂਗਰਸ ਦੇ ਕੁਲਦੀਪ ਸਿੰਘ ਢਿੱਲੋਂ ਨੇ ਮੀਤ ਹੇਅਰ ਦੇ ਕਰੀਬੀ....

ਕਲਾਨੌਰ, 22 ਨਵੰਬਰ 2024 : ਕਲਾਨੌਰ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ।ਮ੍ਰਿਤਕਾਂ ਦੀ ਪਛਾਣ ਲੱਖਾ ਸਿੰਘ ਅਤੇ ਚੰਨਣ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆ ਏਐਸਆਈ ਗੁਰਨਮਾ ਸਿੰਘ ਨੇ ਦੱਸਿਆ ਕਿ ਪਿੰਡ ਪਿੰਡੀ ਸੈਦਾਂ ਨੇੜੇ ਇੱਕ ਥਾਰ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ, ਜਿਸ ਕਾਰਨ ਲੱਖਾ ਸਿੰਘ (72) ਅਤੇ ਚੰਨਣ ਸਿੰਘ (62) ਵਾਸੀ ਪਿੰਡ ਬਖ਼ਤਪੁਰ ਜਖ਼ਮੀ ਹੋ ਗਏ, ਜਿੰਨਾਂ ਨੂੰ ਇਲਾਜ ਲਈ ਗੁਰਦਾਸਪੁਰ ਵਿਖੇ ਇੱਕ....

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ 2024 : ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵਿਦੇਸ਼ੀ ਹੈਂਡਲਰ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ ਬਾਰੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਜਾਣਕਾਰੀ ਸਾਂਝੀ ਕੀਤੀ ਹੈ।....

ਜਲੰਧਰ ‘ਚ ਪੰਜਾਬ ਪੁਲਿਸ ਅਤੇ ਲੰਡਾ ਗੈਂਗ ਵਿਚਾਲੇ ਜ਼ਬਰਦਸਤ ਮੁਕਾਬਲਾ, ਦੋ ਗੈਂਗਸਟਰਾਂ ਨੂੰ ਕੀਤਾ ਕਾਬੂ, 7 ਹਥਿਆਰ ਬਰਾਮਦ
ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧ ਗਠਜੋੜ ਨੂੰ ਠੱਲ੍ਹ ਪਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਦੋਵੇਂ ਵਿਅਕਤੀ ਅਤੇ ਦੋ ਪੁਲਿਸ ਅਧਿਕਾਰੀ ਮੁੱਠਭੇੜ ਦੌਰਾਨ ਜਖ਼ਮੀ: ਡੀ.ਜੀ.ਪੀ. ਗੌਰਵ ਯਾਦਵ ਦੋਵੇਂ ਗੈਂਗਸਟਰ ਲੰਡਾ ਦੇ ਇਸ਼ਾਰੇ ’ਤੇ ਵਿਰੋਧੀ ਗੈਂਗ ਦੇ ਦੋ ਕਾਰਕੁਨਾਂ ਨੂੰ ਖਤਮ ਕਰਨ ਦੀ ਰਚ ਰਹੇ ਸਨ ਸਾਜ਼ਿਸ਼ : ਸੀ.ਪੀ. ਸਵਪਨ ਸ਼ਰਮਾ ਚੰਡੀਗੜ੍ਹ/ਜਲੰਧਰ, 22 ਨਵੰਬਰ 2024 : ਜਲੰਧਰ ‘ਚ ਗੈਂਗਸਟਰ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀਆਂ ਅਤੇ ਪੁਲਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਣ ਦੀ ਵੱਡੀ ਖਬਰ....

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤ ਸੂਬੇ ਵਿੱਚ 1500 ਤੋਂ ਵੱਧ ਨੂੰ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 22 ਨਵੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ....

ਚੰਡੀਗੜ੍ਹ, 21 ਨਵੰਬਰ 2024 : ਪੰਜਾਬ ‘ਚ ਹਰ ਹਾਲਤ ‘ਚ 26 ਨਵੰਬਰ ਤੱਕ ਮੰਡੀਆਂ ‘ਚੋਂ ਫਸਲ ਦੀ ਲਿਫਟਿੰਗ ਕੀਤੀ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ, ਪੰਜਾਬ ਦੀਆਂ ਅਨਾਜ ਮੰਡੀਆਂ ‘ਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਵੀ ਹਰਕਤ ‘ਚ ਆ ਗਈ ਹੈ। ਇਸ ਸੰਬੰਧੀ ਹੁਣ ਪੰਜਾਬ ਸਰਕਾਰ ਨੇ ਲਿਫਟਿੰਗ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਪੱਤਰ ‘ਚ....