ਪੰਜਾਬ

ਗੜਸ਼ੰਕਰ 'ਚ ਪੁਰਾਣੀ ਰੰਜ਼ਸ਼ ਕਾਰਨ 3 ਲੋਕਾਂ ਦਾ ਕਤਲ
ਗੜਸ਼ੰਕਰ, 9 ਨਵੰਬਰ, 2024 : ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਚ ਵੱਡੀ ਵੱਡੀ ਵਾਰਦਾਤ ਵਾਪਰ ਗਈ। ਇਥੇ 2 ਧਿਰਾਂ ਵਿਚ ਖ਼ੂਨੀ ਝੜਪ ਹੋਈ ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜ਼ਸ਼ ਕਾਰਨ ਇਹ ਝਗੜਾ ਹੋਇਆ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਉੱਤੇ ਪੁਲਿਸ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਪਹਿਲਾਂ ਹਿਮਾਚਲ ਵਿਚ ਇਨ੍ਹਾਂ ਵੱਲੋਂ ਨਸ਼ਾ ਛੁਡਾਊ ਕੇਂਦਰ....
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, 08 ਨਵੰਬਰ 2024 : ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ 2 ਵਿਅਕਤੀਆਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ 12 ਅਪਰਾਧਿਕ ਮਾਮਲੇ ਦਰਜ ਹਨ। ਉਹ ਅਮਰੀਕਾ ਸਥਿਤ ਅਪਰਾਧੀ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਸਥਿਤ ਅਪਰਾਧੀ ਮਨਪ੍ਰੀਤ....
ਵਿਜੀਲੈਂਸ ਬਿਊਰੋ ਨੇ ਸੀਆਈਏ ਮਲੋਟ ਦੇ ਏਐਸਆਈ ਅਤੇ ਸੀਨੀਅਰ ਕਾਂਸਟੇਬਲ ਤੇ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਕੀਤਾ ਦਰਜ
ਚੰਡੀਗੜ੍ਹ, 8 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੀਆਈਏ ਸਟਾਫ਼ ਮਲੋਟ, ਜ਼ਿਲ੍ਹਾ ਮੁਕਤਸਰ ਦੇ ਏਐਸਆਈ ਬਲਜਿੰਦਰ ਸਿੰਘ (ਨੰਬਰ 890/ਐਮਕੇ) ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਉਰਫ਼ ਗੋਪੀ (ਨੰਬਰ 183/ਐਮਕੇਐਸ) ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। ਅੱਜ ਇੱਥੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ....
ਦਿੜਬਾ ‘ਚ  ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ
ਦਿੜਬਾ, 8 ਨਵੰਬਰ 2024 : ਸੰਗਰੂਰ ਜਿਲ੍ਹੇ ਦੇ ਹਲਕਾ ਦਿੜਬਾ ਅਧੀਨ ਪੈਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲਾਲ (60 ਸਾਲ) ਅਤੇ ਮੋਹਨ ਦਾਸ (50 ਸਾਲ) ਨੂੰ ਥੋੜ੍ਹੇ ਕੁ ਸਮੇਂ ਦੇ ਫਰਕ ਨਾਲ ਅਚਨਚੇਤ ਦਿਲ ਦਾ ਦੌਰਾ ਪਿਆ, ਜਿਸ ਨਾਲ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਪਿੰਡ ਕਣਕਵਾਲ ਭੰਗੂਆਂ ਵਾਸੀਆਂ ‘ਚ ਸੋਗ ਦਾ ਮਾਹੌਲ ਹੈ।
ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ : ਮੀਤ ਹੇਅਰ
ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਉਪ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਕੇਂਦਰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਪੰਜਾਬ ਯੂਨੀਵਰਸਿਟੀ ਨੂੰ ਖਤਮ ਕਰਨ ਉਤੇ ਤੁਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੇਂਦਰੀਕਰਨ ਖ਼ਿਲਾਫ਼ ਵੀ ਲੜੀ ਸੀ ਫੈਸਲਾਕੁੰਨ ਲੜਾਈ ਚੰਡੀਗੜ੍ਹ, 8 ਨਵੰਬਰ 2024 : ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ....
ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸਰਪੰਚ ਨਿਭਾਉਣ ਸਰਗਰਮ ਭੂਮਿਕਾ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ : ਅਰਵਿੰਦ ਕੇਜਰੀਵਾਲ
ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ, ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਪੰਚਾਇਤੀ ਚੋਣਾਂ ਕਰਵਾਉਣ ਲਈ ਪੰਜਾਬ ਨੂੰ ਦਿੱਤੀ ਮੁਬਾਰਕਬਾਦ ਸਰਪੰਚਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ ਸਰਪੰਚਾਂ ਨੂੰ ਪਿੰਡਾਂ ਨੂੰ....
ਸਰਹੱਦੀ ਪਿੰਡ ਦੇਸ਼ ਦੇ ਆਖਰੀ ਪਿੰਡ ਨਹੀਂ ਬਲਕਿ ਦੇਸ਼ ਦੀ ਢਾਲ ਹਨ : ਰਾਜਪਾਲ ਕਟਾਰੀਆ
ਖੇਤੀ ਕਰਨ ਲਈ ਕੰਡਿਆਲੀ ਤਾਰ ਤੋਂ ਪਾਰ ਜਾਣ ਦੇ ਢੰਗ ਤਰੀਕੇ ਨੂੰ ਸੁਖਾਲਾ ਕੀਤਾ ਜਾਵੇਗਾ : ਰਾਜਪਾਲ ਸਰਹੱਦੀ ਪਿੰਡ ਦੇਸ਼ ਦੇ ਆਖਰੀ ਪਿੰਡ ਨਹੀਂ ਬਲਕਿ ਦੇਸ਼ ਦੀ ਢਾਲ ਹਨ ਸਰਹੱਦ ਉੱਤੇ ਲਗਾਏ ਜਾਣਗੇ ਸੀ:ਸੀ:ਟੀ:ਵੀ. ਕੈਮਰੇ ਅਤੇ ਐਂਟੀ ਡਰੋਨ ਸਿਸਟਮ ਸ੍ਰੀ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ ਰਾਜਪਾਲ ਪੰਜਾਬ ਅੰਮ੍ਰਿਤਸਰ 7 ਨਵੰਬਰ 2024 : ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਲੋਪੋਕੇ ਹਲਕੇ ਦੇ ਪਿੰਡ ਕੱਕੜ ਵਿਖੇ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਮੋਹਤਬਰਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਰਾਜਪਾਲ....
ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨਾ ਕਰਵਾਉਣ ਦਾ ਮਾਮਲਾ ਭਖਿਆ, ਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ  
ਚੰਡੀਗੜ੍ਹ, 7 ਨਵੰਬਰ 2024 : ਚੰਡੀਗੜ੍ਹ 'ਚ ਪੰਜਾਬ ਯੂਨੀਵਰਸਿਟੀ (ਪੀਯੂ) ਦੀ ਸਰਵਉੱਚ ਸੰਸਥਾ ਸੈਨੇਟ ਦਾ ਕਾਰਜਕਾਲ ਖਤਮ ਹੋ ਗਿਆ ਹੈ। ਨਵੀਂ ਸੈਨੇਟ ਜਾਂ ਗਵਰਨਿੰਗ ਬਾਡੀ ਬਾਰੇ ਉਪ ਪ੍ਰਧਾਨ ਅਤੇ ਪੀਯੂ ਦੇ ਚਾਂਸਲਰ ਜਗਦੀਪ ਧਨਖੜ ਦੇ ਦਫਤਰ ਤੋਂ ਕੋਈ ਅਧਿਕਾਰਤ ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ। ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨਾ ਕਰਵਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਵੀਰਵਾਰ ਨੂੰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਨੇਤਾਵਾਂ ਨੇ ਵਿਦਿਆਰਥੀਆਂ ਦੇ ਨਾਲ ਪੀਯੂ ਦੇ ਸਮਰਥਨ ਵਿੱਚ....
ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ-ਬੰਬੀਹਾ ਗੈਂਗ ਨਾਲ ਜੁੜੇ 2 ਵਿਅਕਤੀ ਕਾਬੂ
2 ਪਿਸਤੌਲ ਤੇ 5 ਕਾਰਤੂਸ ਬਰਾਮਦ ਜਲੰਧਰ, 7 ਨਵੰਬਰ 2024 : ਜਲੰਧਰ ‘ਚ ਅੱਜ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਫੜ ਲਿਆ ਹੈ। ਪੁਲਸ ਨੂੰ ਦੇਖ ਕੇ ਪਹਿਲਾ ਤਾਂ ਬਦਮਾਸ਼ ਭੱਜਣ ਲੱਗੇ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਲਾਜ਼ਮਾਂ ਨੇ ਕਰਾਸ ਫਾਇਰਿੰਗ ਕਰਕੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਇਸ ਸੰਬੰਧੀ ਜਾਣਕਾਰੀ ਸਾਂਝੀ....
ਮਲੋਟ ਵਾਪਰੇ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ
ਮਲੋਟ, 6 ਨਵੰਬਰ 2024 : ਬੀਤੀ ਰਾਤ ਮਲੋਟ ਤੋਂ ਪਿੰਡ ਬੁਰਜ ਸਿੱਧਵਾਂ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਇੱਕ ਵਿਆਹ ਸਮਾਗਮ ਵਿੱਚ ਜਾਣ ਦੀ ਤਿਆਰੀ ਕਰ ਰਹੇ ਸਨ। ਕਬਰਵਾਲਾ ਪੁਲਿਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰ ਰਹੀ ਹੈ। ਜਾਣਕਾਰੀ ਅਨੁਸਾਰ ਹਰਮਨਦੀਪ ਸਿੰਘ (18) ਅਤੇ ਇਸ਼ਵਿੰਦਰ ਸਿੰਘ (18) ਦੋਵੇਂ ਦੋਸਤ ਸਨ ਅਤੇ ਕਿਸੇ ਵਿਆਹ ਸਮਾਗਮ ਵਿੱਚ ਜਾਣ ਦੀ ਤਿਆਰੀ ਕਰ ਰਹੇ ਸਨ। ਇਸ ਤੋਂ ਪਹਿਲਾਂ ਉਹ ਇੱਕ ਹੋਰ ਦੋਸਤ ਨਾਲ ਮਿਲ ਕੇ ਮਲੋਟ ਤੋਂ ਜੁੱਤੀਆਂ, ਕੱਪੜੇ ਅਤੇ....
ਮੁੱਖ ਮੰਤਰੀ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ 'ਤੇ ਸਾਧਿਆ ਨਿਸ਼ਾਨਾ, ਕਿਹਾ : ਪਹਿਲਾਂ ਉਹ ‘ਦੋਸਤਾਨਾ ਮੈਚ’ ਖੇਡਦੇ ਸਨ।
ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਪ੍ਰਚਾਰ ਕੀਤਾ ਤੇਜ਼, ਚੱਬੇਵਾਲ ਵਿੱਚ ਕੀਤੀਆਂ ਦੋ ਜਨ ਸਭਾਵਾਂਂ ਅਸੀਂ ਝੂਠੇ ਵਾਅਦੇ ਨਹੀਂ ਕਰਦੇ, ਜੋ ਕਹਿੰਦੇ ਹਾਂ ਉਹ ਕਰਦੇ ਹਾਂ, ਅਸੀਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਅੱਜ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ - ਮਾਨ ਵਿਰੋਧੀਆਂ 'ਤੇ ਬੋਲਿਆ ਹਮਲਾ - ਕਾਂਗਰਸ-ਭਾਜਪਾ ਵਾਲੇ ਪਿੰਡਾਂ 'ਚ ਜਾਂਦੇ ਹੀ ਨਹੀਂ, ਉਨ੍ਹਾਂ ਕੋਲ ਦੱਸਣ ਲਈ ਕੋਈ ਕੰਮ ਹੀ ਨਹੀਂ ਹੈ ਜਿੱਤ ਦਾ ਕੀਤਾ ਦਾਅਵਾ, ਕਿਹਾ- ਹੁਣ ਚੱਬੇਵਾਲ ਦਾ ਨੁਮਾਇੰਦਾ ਵੀ....
ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ  22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਕਟਾਰੂਚੱਕ
ਇੱਕ ਦਿਨ ਵਿੱਚ 6.18 ਐਲ.ਐਮ.ਟੀ. ਝੋਨੇ ਦੀ ਰਿਕਾਰਡ ਚੁਕਾਈ ਕੀਤੀ ; ਮੰਡੀਆਂ ‘ਚ ਪੁੱਜੇ 111 ਐਲ.ਐਮ.ਟੀ. ਝੋਨੇ ਚੋਂ 105 ਐਲ.ਐਮ.ਟੀ. ਦੀ ਹੋਈ ਖ਼ਰੀਦ ਪੰਜਾਬ ਸਰਕਾਰ ਦਾ 6ਵਾਂ ਸਫ਼ਲ ਖਰੀਦ ਸੀਜ਼ਨ ਚੰਡੀਗੜ੍ਹ, 6 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ....
ਹਾਈਕੋਰਟ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨਾ ਕਰਵਾਏ ਜਾਣ ’ਤੇ ਹੋਇਆ ਸਖਤ, ਸਰਕਾਰ ਨੂੰ ਨੋਟਿਸ ਜਾਰੀ 
ਚੰਡੀਗੜ੍ਹ, 6 ਨਵੰਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨਹੀਂ ਕਰਵਾਏ ਜਾਣ ’ਤੇ ਸਖਤੀ ਵਰਤੀ ਜਾ ਰਹੀ ਹੈ। ਜਿਸ ਦੇ ਚੱਲਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਜ ਚੋਣ ਕਮਿਸ਼ਨਰ ਦੇ ਨਾਲ ਨਾਲ ਪੰਜਾਬ ਸਰਕਾਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਜੇਕਰ 10 ਦਿਨਾਂ ਅੰਦਰ ਹੁਕਮਾਂ ’ਤੇ ਕਾਰਵਾਈ ਨਹੀਂ ਕੀਤੀ ਗਈ ਤਾਂ 50 ਹਜ਼ਾਰ ਦਾ ਜੁਰਮਾਨਾ ਲਗਾਇਆ ਜਾਵੇਗਾ। ਦੱਸ ਦਈਏ ਕਿ ਪੰਜਾਬ....
ਫੈਕਟਰੀਆਂ 'ਚੋਂ ਨਿਕਲਣ ਵਾਲਾ ਗੰਧਲਾ ਪਾਣੀ ਦਰਿਆ ਵਿੱਚ ਨਾ ਪਾਇਆ ਜਾਵੇ : ਗਵਰਨਰ  ਕਟਾਰੀਆ
ਸਿਰਫ਼ ਸਾਫ਼-ਸੁਥਰਾ ਤੇ ਕੁਦਰਤੀ ਪਾਣੀ ਹੀ ਦਰਿਆ ਵਿੱਚ ਪਾਇਆ ਜਾਵੇ ਵਿਸ਼ਵ ਪੱਧਰ 'ਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਹਰੀਕੇ ਪੱਤਣ ਦਾ ਕੀਤਾ ਜਾਵੇ ਪ੍ਰਚਾਰ ਫ਼ਿਰੋਜ਼ਪੁਰ, 06 ਨਵੰਬਰ 2024 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਰੀਕੇ ਪੱਤਣ ਵਿਖੇ ਪੈਂਦੇ ਸਤਲੁਜ ਤੇ ਬਿਆਸ ਦਰਿਆ ਦੇ ਸੰਗਮ ਦੇ ਨਿਰੀਖਣ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਦਰਿਆ ਵਿੱਚ ਫੈਕਟਰੀਆਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਫੈਕਟਰੀਆਂ ਦਾ ਗੰਧਲਾ ਪਾਣੀ....
ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਮੁਲਜ਼ਮ ਕਰਨਦੀਪ ਸਿੰਘ ਵਿਦੇਸ਼ੀ ਗੈਂਗਸਟਰ ਗੁਰਦੇਵ ਜੈਸਲ ਦੇ ਸਿੱਧੇ ਸੰਪਰਕ ਵਿੱਚ ਸੀ: ਡੀ.ਜੀ.ਪੀ. ਗੌਰਵ ਯਾਦਵ ਪਾਕਿ-ਅਧਾਰਤ ਤਸਕਰਾਂ ਵੱਲੋਂ ਨਸ਼ੇ ਦੀ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਡਰੋਨਾਂ ਦੀ ਵਰਤੋਂ : ਡੀਜੀਪੀ ਪੰਜਾਬ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ: ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਅੰਮ੍ਰਿਤਸਰ, 6 ਨਵੰਬਰ 2024 : ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ....