ਪੰਜਾਬ

ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨਾ ਕਰਵਾਉਣ ਦਾ ਮਾਮਲਾ ਭਖਿਆ, ਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ  
ਚੰਡੀਗੜ੍ਹ, 7 ਨਵੰਬਰ 2024 : ਚੰਡੀਗੜ੍ਹ 'ਚ ਪੰਜਾਬ ਯੂਨੀਵਰਸਿਟੀ (ਪੀਯੂ) ਦੀ ਸਰਵਉੱਚ ਸੰਸਥਾ ਸੈਨੇਟ ਦਾ ਕਾਰਜਕਾਲ ਖਤਮ ਹੋ ਗਿਆ ਹੈ। ਨਵੀਂ ਸੈਨੇਟ ਜਾਂ ਗਵਰਨਿੰਗ ਬਾਡੀ ਬਾਰੇ ਉਪ ਪ੍ਰਧਾਨ ਅਤੇ ਪੀਯੂ ਦੇ ਚਾਂਸਲਰ ਜਗਦੀਪ ਧਨਖੜ ਦੇ ਦਫਤਰ ਤੋਂ ਕੋਈ ਅਧਿਕਾਰਤ ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ। ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨਾ ਕਰਵਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਵੀਰਵਾਰ ਨੂੰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਨੇਤਾਵਾਂ ਨੇ ਵਿਦਿਆਰਥੀਆਂ ਦੇ ਨਾਲ ਪੀਯੂ ਦੇ ਸਮਰਥਨ ਵਿੱਚ....
ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ-ਬੰਬੀਹਾ ਗੈਂਗ ਨਾਲ ਜੁੜੇ 2 ਵਿਅਕਤੀ ਕਾਬੂ
2 ਪਿਸਤੌਲ ਤੇ 5 ਕਾਰਤੂਸ ਬਰਾਮਦ ਜਲੰਧਰ, 7 ਨਵੰਬਰ 2024 : ਜਲੰਧਰ ‘ਚ ਅੱਜ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਫੜ ਲਿਆ ਹੈ। ਪੁਲਸ ਨੂੰ ਦੇਖ ਕੇ ਪਹਿਲਾ ਤਾਂ ਬਦਮਾਸ਼ ਭੱਜਣ ਲੱਗੇ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਲਾਜ਼ਮਾਂ ਨੇ ਕਰਾਸ ਫਾਇਰਿੰਗ ਕਰਕੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਇਸ ਸੰਬੰਧੀ ਜਾਣਕਾਰੀ ਸਾਂਝੀ....
ਮਲੋਟ ਵਾਪਰੇ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ
ਮਲੋਟ, 6 ਨਵੰਬਰ 2024 : ਬੀਤੀ ਰਾਤ ਮਲੋਟ ਤੋਂ ਪਿੰਡ ਬੁਰਜ ਸਿੱਧਵਾਂ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਇੱਕ ਵਿਆਹ ਸਮਾਗਮ ਵਿੱਚ ਜਾਣ ਦੀ ਤਿਆਰੀ ਕਰ ਰਹੇ ਸਨ। ਕਬਰਵਾਲਾ ਪੁਲਿਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰ ਰਹੀ ਹੈ। ਜਾਣਕਾਰੀ ਅਨੁਸਾਰ ਹਰਮਨਦੀਪ ਸਿੰਘ (18) ਅਤੇ ਇਸ਼ਵਿੰਦਰ ਸਿੰਘ (18) ਦੋਵੇਂ ਦੋਸਤ ਸਨ ਅਤੇ ਕਿਸੇ ਵਿਆਹ ਸਮਾਗਮ ਵਿੱਚ ਜਾਣ ਦੀ ਤਿਆਰੀ ਕਰ ਰਹੇ ਸਨ। ਇਸ ਤੋਂ ਪਹਿਲਾਂ ਉਹ ਇੱਕ ਹੋਰ ਦੋਸਤ ਨਾਲ ਮਿਲ ਕੇ ਮਲੋਟ ਤੋਂ ਜੁੱਤੀਆਂ, ਕੱਪੜੇ ਅਤੇ....
ਮੁੱਖ ਮੰਤਰੀ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ 'ਤੇ ਸਾਧਿਆ ਨਿਸ਼ਾਨਾ, ਕਿਹਾ : ਪਹਿਲਾਂ ਉਹ ‘ਦੋਸਤਾਨਾ ਮੈਚ’ ਖੇਡਦੇ ਸਨ।
ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਪ੍ਰਚਾਰ ਕੀਤਾ ਤੇਜ਼, ਚੱਬੇਵਾਲ ਵਿੱਚ ਕੀਤੀਆਂ ਦੋ ਜਨ ਸਭਾਵਾਂਂ ਅਸੀਂ ਝੂਠੇ ਵਾਅਦੇ ਨਹੀਂ ਕਰਦੇ, ਜੋ ਕਹਿੰਦੇ ਹਾਂ ਉਹ ਕਰਦੇ ਹਾਂ, ਅਸੀਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਅੱਜ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ - ਮਾਨ ਵਿਰੋਧੀਆਂ 'ਤੇ ਬੋਲਿਆ ਹਮਲਾ - ਕਾਂਗਰਸ-ਭਾਜਪਾ ਵਾਲੇ ਪਿੰਡਾਂ 'ਚ ਜਾਂਦੇ ਹੀ ਨਹੀਂ, ਉਨ੍ਹਾਂ ਕੋਲ ਦੱਸਣ ਲਈ ਕੋਈ ਕੰਮ ਹੀ ਨਹੀਂ ਹੈ ਜਿੱਤ ਦਾ ਕੀਤਾ ਦਾਅਵਾ, ਕਿਹਾ- ਹੁਣ ਚੱਬੇਵਾਲ ਦਾ ਨੁਮਾਇੰਦਾ ਵੀ....
ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ  22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਕਟਾਰੂਚੱਕ
ਇੱਕ ਦਿਨ ਵਿੱਚ 6.18 ਐਲ.ਐਮ.ਟੀ. ਝੋਨੇ ਦੀ ਰਿਕਾਰਡ ਚੁਕਾਈ ਕੀਤੀ ; ਮੰਡੀਆਂ ‘ਚ ਪੁੱਜੇ 111 ਐਲ.ਐਮ.ਟੀ. ਝੋਨੇ ਚੋਂ 105 ਐਲ.ਐਮ.ਟੀ. ਦੀ ਹੋਈ ਖ਼ਰੀਦ ਪੰਜਾਬ ਸਰਕਾਰ ਦਾ 6ਵਾਂ ਸਫ਼ਲ ਖਰੀਦ ਸੀਜ਼ਨ ਚੰਡੀਗੜ੍ਹ, 6 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ....
ਹਾਈਕੋਰਟ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨਾ ਕਰਵਾਏ ਜਾਣ ’ਤੇ ਹੋਇਆ ਸਖਤ, ਸਰਕਾਰ ਨੂੰ ਨੋਟਿਸ ਜਾਰੀ 
ਚੰਡੀਗੜ੍ਹ, 6 ਨਵੰਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨਹੀਂ ਕਰਵਾਏ ਜਾਣ ’ਤੇ ਸਖਤੀ ਵਰਤੀ ਜਾ ਰਹੀ ਹੈ। ਜਿਸ ਦੇ ਚੱਲਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਜ ਚੋਣ ਕਮਿਸ਼ਨਰ ਦੇ ਨਾਲ ਨਾਲ ਪੰਜਾਬ ਸਰਕਾਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਜੇਕਰ 10 ਦਿਨਾਂ ਅੰਦਰ ਹੁਕਮਾਂ ’ਤੇ ਕਾਰਵਾਈ ਨਹੀਂ ਕੀਤੀ ਗਈ ਤਾਂ 50 ਹਜ਼ਾਰ ਦਾ ਜੁਰਮਾਨਾ ਲਗਾਇਆ ਜਾਵੇਗਾ। ਦੱਸ ਦਈਏ ਕਿ ਪੰਜਾਬ....
ਫੈਕਟਰੀਆਂ 'ਚੋਂ ਨਿਕਲਣ ਵਾਲਾ ਗੰਧਲਾ ਪਾਣੀ ਦਰਿਆ ਵਿੱਚ ਨਾ ਪਾਇਆ ਜਾਵੇ : ਗਵਰਨਰ  ਕਟਾਰੀਆ
ਸਿਰਫ਼ ਸਾਫ਼-ਸੁਥਰਾ ਤੇ ਕੁਦਰਤੀ ਪਾਣੀ ਹੀ ਦਰਿਆ ਵਿੱਚ ਪਾਇਆ ਜਾਵੇ ਵਿਸ਼ਵ ਪੱਧਰ 'ਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਹਰੀਕੇ ਪੱਤਣ ਦਾ ਕੀਤਾ ਜਾਵੇ ਪ੍ਰਚਾਰ ਫ਼ਿਰੋਜ਼ਪੁਰ, 06 ਨਵੰਬਰ 2024 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਰੀਕੇ ਪੱਤਣ ਵਿਖੇ ਪੈਂਦੇ ਸਤਲੁਜ ਤੇ ਬਿਆਸ ਦਰਿਆ ਦੇ ਸੰਗਮ ਦੇ ਨਿਰੀਖਣ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਦਰਿਆ ਵਿੱਚ ਫੈਕਟਰੀਆਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਫੈਕਟਰੀਆਂ ਦਾ ਗੰਧਲਾ ਪਾਣੀ....
ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਮੁਲਜ਼ਮ ਕਰਨਦੀਪ ਸਿੰਘ ਵਿਦੇਸ਼ੀ ਗੈਂਗਸਟਰ ਗੁਰਦੇਵ ਜੈਸਲ ਦੇ ਸਿੱਧੇ ਸੰਪਰਕ ਵਿੱਚ ਸੀ: ਡੀ.ਜੀ.ਪੀ. ਗੌਰਵ ਯਾਦਵ ਪਾਕਿ-ਅਧਾਰਤ ਤਸਕਰਾਂ ਵੱਲੋਂ ਨਸ਼ੇ ਦੀ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਡਰੋਨਾਂ ਦੀ ਵਰਤੋਂ : ਡੀਜੀਪੀ ਪੰਜਾਬ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ: ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਅੰਮ੍ਰਿਤਸਰ, 6 ਨਵੰਬਰ 2024 : ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ....
ਆਪ ਸਰਕਾਰ ਫਸਲ ਸਮੇਂ ਸਿਰ ਖਰੀਦਣ 'ਚ ਅਸਫਲ, ਕਿਸਾਨ ਐਮਐਸਪੀ ਤੋਂ ਘੱਟ ਭਾਅ ’ਤੇ ਆਪਣੀ ਜਿਣਸ ਵੇਚਣ ਲਈ ਮਜਬੂਰ : ਅਕਾਲੀ ਦਲ
ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ’ਚ ਭਾਗ ਲੈਣ ਲਈ ਕਿਸਾਨਾਂ ਨਾਲ ਵਿਤਕਰਾ ਕਰਨ ’ਤੇ ਕੇਂਦਰ ਤੇ ਆਪ ਸਰਕਾਰ ਖਿਲਾਫ ਵਿਸ਼ਾਲ ਧਰਨੇ ਚੰਡੀਗੜ੍ਹ, 5 ਨਵੰਬਰ, 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਭਰ ਵਿਚ ਵਿਧਾਨ ਸਭਾ ਹਲਕਾ ਪੱਧਰ ’ਤੇ ਵਿਸ਼ਾਲ ਧਰਨੇ ਦੇ ਕੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਕਰ ਕੇ ਕਿਸਾਨਾਂ ਤੋਂ ਬਦਲਾ ਲੈਣ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਨੀਤੀ ਖਿਲਾਫ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ। ਇਹਨਾਂ ਧਰਨਾਂ ਨੂੰ ਕਿਸਾਨਾਂ ਵੱਲੋਂ ਜ਼ਬਰਦਸਤ ਹੁੰਗਾਰਾ....
ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ, 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ  ਜਾਂਚ
ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਘੱਟ ਲਾਗਤ ‘ਤੇ ਵੱਧ ਝਾੜ ਪ੍ਰਾਪਤ ਕਰਨ ਲਈ ਮਿੱਟੀ ਦੀ ਪਰਖ ਕਰਵਾਉਣ ਤੇ ਲੋੜ ਮੁਤਾਬਕ ਹੀ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਚੰਡੀਗੜ੍ਹ, 5 ਨਵੰਬਰ 2024 : ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ....
ਰਾਜ ਪੱਧਰੀ ਸਮਾਗਮ 'ਚ 8 ਨਵੰਬਰ ਨੂੰ ਦੌਰਾਨ ਸਰਪੰਚਾਂ ਨੂੰ ਚੁਕਾਈ ਜਾਵੇਗੀ ਸਹੁੰ
ਪੰਚਾਂ ਨੂੰ ਜਿ਼ਲ੍ਹਾ ਜਾਂ ਬਲਾਕ ਪੱਧਰ ’ਤੇ ਚੁਕਾਈ ਜਾ ਸਕਦੀ ਹੈ ਸਹੁੰ ਚੰਡੀਗੜ੍ਹ, 5 ਨਵੰਬਰ 2024 : ਸੂਬੇ ਦੀਆਂ 13098 ਪੰਚਾਇਤਾਂ ਦੀ ਹੋਈ ਚੋਣ ਵਿਚ 3812 ਸਰਪੰਚ ਤੇ 45,595 ਪੰਚ ਨਿਰਵਿਰੋਧ (ਸਰਬ ਸੰਮਤੀ) ਚੁਣੇ ਗਏ ਹਨ। ਸੂਬੇ ਵਿਚ ਕੁੱਲ 13130 ਪੰਚਾਇਤਾਂ ਹਨ, ਜਿਨ੍ਹਾਂ ਵਿਚੋਂ 138 ਪੰਚਾਇਤਾਂ ਦੀਆਂ ਚੋਣਾਂ ਰੱਦ ਹੋ ਗਈਆਂ ਸਨ। ਪਤਾ ਲੱਗਿਆ ਹੈ ਕਿ ਸਰਕਾਰ ਨਵੇਂ ਚੁਣੇ ਗਏ 13098 ਸਰਪੰਚਾਂ ਨੂੰ 8 ਨਵੰਬਰ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਸਹੁੰ ਚੁਕਾਉਣ ਦਾ ਪ੍ਰੋਗਰਾਮ ਉਲੀਕ ਰਹੀ ਹੈ। ਜਦਕਿ....
ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਬਣੀਆਂ ਪਿੰਡ ਸੁਰੱਖਿਆ ਕਮੇਟੀਆਂ : ਗੁਲਾਬ ਚੰਦ ਕਟਾਰੀਆ
ਪੰਜਾਬ ਦੇ ਰਾਜਪਾਲ ਵੱਲੋਂ ਵੀਡੀਸੀ ਮੈਂਬਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਖਿਲਾਫ ਲਾਮਬੰਦ ਹੋਣ ਦਾ ਸੱਦਾ ਫਾਜ਼ਿਲਕਾ, 5 ਨਵੰਬਰ 2024 : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਚਾਰ ਦਿਨਾਂ ਦੌਰੇ ਦੀ ਇੱਥੋਂ ਸੁਰੂਆਤ ਕਰਦਿਆਂ ਅੱਜ ਆਖਿਆ ਹੈ ਕਿ ਰਾਜ ਦੇ 6 ਸਰਹੱਦੀ ਜ਼ਿਲ੍ਹਿਆਂ ਵਿਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਇੰਨ੍ਹਾਂ ਕਮੇਟੀਆਂ ਵੱਲੋਂ ਸਰਹੱਦੀ ਖੇਤਰਾਂ ਵਿਚ ਜਨਜਾਗਰੂਕਤਾ ਵਿਚ ਨਿਭਾਈ ਜਾ ਰਹੀ ਭੁਮਿਕਾ ਦੀ ਸਲਾਘਾ....
ਅਕਾਲੀ ਦਲ ਨੇ ਕੈਨੇਡਾ 'ਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ
ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਭਾਰਤ-ਕੈਨੇਡੀਆਈ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀ ਸਾਜ਼ਿਸ਼ ਨੂੰ ਮਾਤ ਪਾਉਣ ਕੈਨੈਡਾ ਸਰਕਾਰ ਨੂੰ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਅਪੀਲ ਚੰਡੀਗੜ੍ਹ, 5 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕੈਨੇਡਾ ਵਿਚ ਧਾਰਮਿਕ ਅਸਥਾਨਾਂ ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦੀ....
ਭਾਰਤ ‘ਤੇ ਟਰੂਡੋ ਦੇ ਦੋਸ਼ਾਂ ਨੇ ਦਹਾਕਿਆਂ ਤੋਂ ਲੰਬੇ ਭਾਰਤ-ਕੈਨੇਡੀਅਨ ਸਬੰਧਾਂ ਨੂੰ ਖ਼ਤਰੇ ਵਿੱਚ ਪਾਇਆ : ਕੈਪਟਨ  
ਚੰਡੀਗੜ੍ਹ, 4 ਨਵੰਬਰ 2024 : ਅਜਿਹਾ ਅਕਸਰ ਨਹੀਂ ਹੁੰਦਾ ਕਿ ਦੇਸ਼, ਦਹਾਕਿਆਂ ਤੋਂ ਦੋਸਤਾਂ ਦੇ ਆਪਸੀ ਸਬੰਧ ਐਸੇ ਹੋ ਜਾਣ, ਜਿਹੜੇ ਅੱਜ ਕੈਨੇਡਾ ਅਤੇ ਭਾਰਤ ਦੇ ਹੋ ਚੁੱਕੇ ਹਨ। ਕੱਟੜ ਵੱਖਵਾਦੀ ਵਿਚਾਰਾਂ ਵਾਲੇ ਵਿਅਕਤੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ, ਜਿਸ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਸੰਸਦੀ ਬਿਆਨ ਵਿੱਚ, ਭਾਰਤ ਵੱਲ ਉਂਗਲ ਉਠਾਉਂਦਿਆਂ, ਇਸ ਕਾਰਵਾਈ ਲਈ ਜ਼ਿੰਮੇਵਾਰ ਦੱਸਿਆ ਸੀ। ਉਸਨੇ ਬਾਅਦ ਵਿੱਚ ਕਿਹਾ ਕਿ ਉਸਦੇ ਕੋਲ ਠੋਸ ਸਬੂਤ ਨਹੀਂ ਸਨ, ਪਰ ਉਂਗਲਾਂ ਉਸ ਦਿਸ਼ਾ ਵੱਲ....
ਲੁਧਿਆਣਾ ਵਿੱਚ ਵਾਪਰਿਆ ਸੜਕ ਹਾਦਸਾ, ਮਾਂ-ਧੀ ਦੀ ਮੌਤ
ਲੁਧਿਆਣਾ, 4 ਨਵੰਬਰ 2024 : ਭਾਈ ਦੂਜ ਦਾ ਤਿਉਹਾਰ ਮਨਾ ਕੇ ਸਹੁਰੇ ਘਰ ਪਰਤ ਰਹੀ ਇਕ ਔਰਤ ਅਤੇ ਉਸ ਦੀ 1 ਸਾਲ ਦੀ ਬੱਚੀ ਨੂੰ ਕਰੇਨ ਨੇ ਦਰੜ ਦਿੱਤਾ, ਜਿਸ ਕਾਰਨ ਬੱਚੀ ਨੇ ਮੌਕੇ ਤੇ ਦਮਤੋੜ ਦਿੱਤਾ ਅਤੇ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੀਨਾ ਅਤੇ ਯਸ਼ਿਕਾ ਵਜੋਂ ਹੋਈ ਹੈ। ਪੁਲਿਸ ਨੇ ਕਰੇਨ ਚਾਲਕ ਨੂੰ ਵੀ ਕਾਬੂ ਕਰ ਲਿਆ ਹੈ। ਔਰਤ ਦੇ ਪਰਿਵਾਰ ਦਾ ਬੁਰਾ ਹਾਲ ਹੈ ਅਤੇ ਰੋ ਰਿਹਾ ਹੈ। ਮ੍ਰਿਤਕ ਰੀਨਾ ਦੇ ਪਤੀ ਰਵਿੰਦਰ ਕੁਮਾਰ ਦੱਸਿਆ ਕਿ ਉਹ ਤਿਉਹਾਰ ਹੋਣ ਕਾਰਨ ਆਪਣੀ ਪਤਨੀ ਰੀਨਾ....