ਗਿੱਦੜਵਾਹਾ, 07 ਅਪ੍ਰੈਲ : ਜਿਵੇਂ ਜਿਵੇਂ ਲੋਕ ਸਭਾ 2024 ਦੀ ਤਰੀਕ ਨੇੜੇ ਆ ਰਹੀ ਹੈ, ਉਸੇ ਤਰ੍ਹਾਂ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀ ਚੋਣ ਸਰਗਰਮੀਆਂ ‘ਚ ਵੀ ਤੇਜੀ ਲਿਆਂਦੀ ਜਾ ਰਹੀ ਹੈ। ਜਿੱਥੇ ਸੂਬੇ ਦੇ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ, ਉੱਥੇ ਕਈ ਪਿੰਡਾਂ ਵਿੱਚ ਭਾਜਪਾ ਦਾ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਗਿੱਦੜਵਾਹਾ ਦੇ ਪਿੰਡ ਭਾਰੂ ਅਤੇ ਪਿੰਡ ਦੌਲਾ ਤੋਂ....
ਪੰਜਾਬ
ਤਾਨਾਸ਼ਾਹੀ ਖਿਲਾਫ ਆਮ ਆਦਮੀ ਪਾਰਟੀ ਦਾ ਵਰਤ ਕ੍ਰਾਂਤੀਕਾਰੀ ਸੋਚ ਅਤੇ ਉੱਚ ਇਰਾਦੇ ਵਾਲੇ ਕੇਜਰੀਵਾਲ ਲਈ ਅੱਜ ਦੇਸ਼ ਭਰ ਵਿੱਚ ਰੱਖਿਆ ਗਿਆ ਸਮੂਹਿਕ ਵਰਤ : ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦੇਸ਼ ਦੇ ਲੋਕਾਂ ‘ਚ ਭਾਰੀ ਗੁੱਸਾ ਹੈ-ਭਗਵੰਤ ਮਾਨ ਖਟਕੜ ਕਲਾਂ ਵਿਖੇ ਸਾਰੇ ਕੈਬਨਿਟ ਮੰਤਰੀ, ਵਿਧਾਇਕ,ਔਧੇਦਾਰ, ਵਰਕਰਰਾਂ ਅਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਇੱਕ ਦਿਨ ਦਾ ਸਮੂਹਿਕ ਵਰਤ ਰੱਖਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਵੱਲੋਂ ਦੇਸ਼ ਦੇ ਲੋਕਤੰਤਰ ਲਈ ਦਿੱਤੀ ਕੁਰਬਾਨੀ ਅੱਜ....
ਸਾਹਨੇਵਾਲ, 05 ਅਪ੍ਰੈਲ : ਸਾਹਨੇਵਾਲ ਨੇੜੇ ਸੋਸ਼ਲ ਮੀਡੀਆ ਅਕਾਊਂਟ ਲਈ ਫੋਟੋਆਂ ਖਿੱਚਣ ਅਤੇ ਰੀਲ ਸ਼ੂਟ ਕਰਨ ਸਮੇਂ ਦੋ ਭਰਾਵਾਂ ਦੀ ਸੂਏ ਵਿੱਚ ਡੁੱਬਣ ਨਾਲ ਮੌਤ ਹੋ ਗਈ। ਘਟਨਾ ਦੇ ਸਮੇਂ ਮ੍ਰਿਤਕ ਮਸਜਿਦ ਤੋਂ ਨਮਾਜ਼ ਅਦਾ ਕਰਕੇ ਘਰ ਪਰਤ ਰਹੇ ਸਨ। ਦੇਖਣ ਵਾਲਿਆਂ ਮੁਤਾਬਕ ਛੋਟਾ ਲੜਕਾ ਸੂਏ 'ਚ ਡੁੱਬ ਗਿਆ, ਜਦਕਿ ਉਸ ਨੂੰ ਬਚਾਉਣ ਦੀ ਕੋਸ਼ਿਸ਼ 'ਚ ਉਸ ਦੇ ਵੱਡੇ ਭਰਾ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪੰਜੇਟਾ ਪਿੰਡ ਦੇ ਮੁਹੰਮਦ ਅਸਦੁੱਲਾ (17) ਅਤੇ ਉਸ ਦੇ ਛੋਟੇ ਭਰਾ ਮੁਹੰਮਦ ਮੰਤੁੱਲਾ (12) ਵਜੋਂ....
ਚੰਡੀਗੜ, 5 ਅਪ੍ਰੈਲ : ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਦੀ ਸ਼ਲਾਘਾ ਕਰਦਿਆਂ ਦਾਅਵਾ ਕੀਤਾ ਕਿ ਕਾਂਗਰਸ ਨੇ ਸਮਾਜ ਦੇ ਸਾਰੇ ਵਰਗਾਂ ਦੀ ਡੂੰਘੀ ਖੋਜ ਤੋਂ ਬਾਅਦ ਮੈਨੀਫ਼ੈਸਟੋ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੁਰੂ (ਰਾਜਸਥਾਨ) ਰੈਲੀ 'ਚ ਕਿਹਾ ਸੀ ਕਿ ਉਨ੍ਹਾਂ ਦਾ 10 ਸਾਲ ਦਾ ਪ੍ਰਦਰਸ਼ਨ ਸਿਰਫ ਇਕ ਟ੍ਰੇਲਰ ਹੈ। ਹਾਂ, ਪ੍ਰਧਾਨ ਮੰਤਰੀ ਨੇ ਸਹੀ ਕਿਹਾ ਹੈ ਕਿ ਉਨ੍ਹਾਂ ਦੀ ਭਾਜਪਾ ਦਾ 10 ਸਾਲਾਂ....
ਸਮਰਾਲਾ, 5 ਅਪ੍ਰੈਲ : ਅੱਜ ਸ਼ਾਮ ਨੂੰ ਸਮਰਾਲਾ ਬਾਈਪਾਸ ਪਿੰਡ ਚਹਿਲਾਂ ਦੇ ਕੋਲ ਬਣੇ ਐਲੀਵੇਟਡ ਪੁੱਲ ਤੇ ਦੋ ਔਰਤਾਂ ਅਤੇ ਇੱਕ ਮਾਸੂਮ ਬੱਚਾ ਸੜਕ ਤੇ ਖੜੇ ਸੀ ਕਿ ਅਚਾਨਕ ਚੰਡੀਗੜ੍ਹ ਦੀ ਤਰਫੋਂ ਇੱਕ ਤੇਜ਼ ਰਫਤਾਰ ਕਾਰ ਨੇ ਤਿੰਨਾਂ ਜੀਆਂ ਨੂੰ ਬੁਰੀ ਤਰ੍ਹਾਂ ਟੱਕਰ ਮਾਰੀ ਜਿਸ ਕਾਰਨ ਦੋ ਔਰਤਾਂ ਅਤੇ ਇੱਕ ਮਾਸੂਮ ਬੱਚਾ ਨੂੰ ਕਰੀਬ 20 ਤੋਂ 25 ਮੀਟਰ ਦੂਰ ਜਾ ਕੇ ਗਿਰੇ ਇਸ ਘਟਨਾ ਵਿੱਚ ਦੋ ਔਰਤਾਂ ਤੇ ਇੱਕ ਮਾਸੂਮ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ ਘਟਨਾ ਵੇਲੇ ਕੋਲ ਖੜ੍ਹੇ ਲੋਕਾਂ ਨੇ ਦੱਸਿਆ ਕਿ ਤੇਜ਼....
ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 22 ਪੈਸੇ ਤੇ ਡੀਜ਼ਲ ਵੀ 25 ਪੈਸੇ ਸਸਤਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟ ਘਟਣ ਕਰ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਨਵੇਂ ਰੇਟ ਮੁਤਾਬਕ ਪੰਜਾਬ ਵਿਚ ਪੈਟਰੋਲ ਦੀ ਕੀਮਤ 22 ਪੈਸੇ ਘੱਟ ਕੇ 96.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 25 ਪੈਸੇ ਘੱਟ ਕੇ 86.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ....
ਕੋਟਕਪੂਰਾ, 5 ਅਪ੍ਰੈਲ : ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਟਾਟਾ ਏਸ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕੋਟਕਪੂਰਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ। ਹਾਦਸਾ ਵੀਰਵਾਰ-ਸ਼ੁੱਕਰਵਾਰ ਦੀ ਰਾਤ 2 ਵਜੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟਾਟਾ ਐਸ ਦੋ ਟੁਕੜਿਆਂ ਵਿੱਚ ਵੰਡਿਆ ਗਿਆ। ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22)....
ਅਜਨਾਲਾ, 04 ਅਪ੍ਰੈਲ : ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇੱਕ ਨਸ਼ੇੜੀ ਵੱਲੋਂ ਆਪਣੀ ਮਾਂ, ਭਾਬੀ ਅਤੇ ਭਤੀਜੇ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਅੰਮ੍ਰਿਤਪਾਲ ਸਿੰਘ (25) ਵਾਸੀ ਕੰਦੋਵਾਲੀਆ (ਅਜਨਾਲਾ) ਤਿੰਨੋਂ ਕਤਲ ਕਰਨ ਤੋਂ ਬਾਅਦ ਲਾਸ਼ਾਂ ਨੂੰ ਘਰ ਵਿੱਚ ਖੁਨ ਨਾਲ ਲੱਥਪੱਥ ਛੱਡ ਕੇ ਖੁਦ ਥਾਣੇ ਜਾ ਪੁੱਜਾ ਅਤੇ ਪੁਲਿਸ ਅਧਿਕਾਰੀਆਂ ਨੂੰ ਸਭ ਦੱਸਣ ਤੋਂ ਬਾਅਦ ਸਮਰਪਣ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਮੌਕੇ ਤੇ ਪੁੱਜੀ ਅਤੇ ਲਾਸ਼ਾਂ ਨੂੰ ਕਬਜੇ ‘ਚ....
ਗੁਰਦਾਸਪੁਰ 4 ਅਪ੍ਰੈਲ : ਗੁਰਦਾਸਪੁਰ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਵੀਰਵਾਰ ਸਵੇਰੇ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਦੋ ਨੌਜਵਾਨ ਦੋਸਤ ਅੰਮ੍ਰਿਤਸਰ ਨੂੰ ਦਵਾਈ ਲੈਣ ਲਈ ਘਰੋਂ ਗਏ ਸਨ, ਕਿ ਰਸਤੇ ਵਿੱਚ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰ ਅਨੁਸਾਰ ਦੋਵੇਂ ਦੋਸਤ ਤਕਰੀਬਨ ਸਵੇਰੇ 11 ਵਜੇ ਘਰੋਂ ਨਿਕਲੇ ਸਨ, ਜਦੋਂ ਉਹ ਪਿੰਡ ਲਖਨਪਾਲ ਨਜਦੀਕ ਪੁੱਜੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਇੱਕ ਖੰਭੇ ਨਾਲ ਟਕਰਾ ਗਿਆ, ਜਿਸ....
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਪੰਜਾਬ ਪੁਲਿਸ, ਬੀਐਸਐਫ ਅਤੇ ਐਨਸੀਬੀ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਡਰੋਨ ਅਪ੍ਰੇਸ਼ਨ ਨੂੰ ਠੱਲ੍ਹ ਪਾਉਣ ਲਈ ਘੜੀ ਰਣਨੀਤੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਹੱਦੀ ਜ਼ਿਲਿ੍ਹਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਸਪੈਸ਼ਲ ਡੀਜੀਪੀ ਲਾਅ ਐਂਡ....
ਮਾਮਲੇ ’ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਆਪਣਾ ਸਟੈਂਡ ਸਪਸ਼ਟ ਕਰਨ: ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ, 4 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਯੂ ਟੀ ਚੰਡੀਗੜ੍ਹ ਦੇ ਸਿਹਤ ਵਿਭਾਗ ਵਿਚ ਸੀਨੀਅਰ ਮੈਡੀਕਲ ਅਫਸਰਾਂ ਦੀ ਭਰਤੀ ’ਚ 60:40 ਅਨੁਪਾਤ ਖਤਮ ਕਰ ਕੇ ਚੰਡੀਗੜ੍ਹ ’ਤੇ ਪੰਜਾਬ ਦੀ ਪਕੜ ਕਮਜ਼ੋਰ ਕਰਨ ਦੇ ਤਾਨਾਸ਼ਾਹੀ ਫੈਸਲੇ ਦੀ ਨਿਖੇਧੀ ਕੀਤੀ ਹੈ। ਸਿਹਤ ਵਿਭਾਗ ਵੱਲੋਂ ਭਰਤੀ ਸਬੰਧੀ ਪ੍ਰਕਾਸ਼ਤ....
ਚੰਡੀਗੜ੍ਹ 3 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਅਤੇ ਡਾ: ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਹੋਣਗੇ। ਕਮੇਟੀ ਦੇ 15 ਮੈਂਬਰ ਹਨ ਅਤੇ ਇਸ ਤੋਂ ਇਲਾਵਾ 6 ਮੈਂਬਰ ਵਿਸ਼ੇਸ਼ ਸੱਦੇ ਵਜੋਂ ਸ਼ਾਮਲ ਕੀਤੇ ਗਏ ਹਨ। ਇਲਾਵਾ ਜਿਹਨਾਂ ਹੋਰ ਆਗੂਆਂ ਨੂੰ ਇਸ ਮੈਨੀਫੈਸਟੋ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ. ਮਹੇਸ਼ਇੰਦਰ ਸਿੰਘ....
ਪੰਜਾਬੀ ਨੂੰ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੀਤੀ ਅਪੀਲ ਪੰਜਾਬ ਬਚਾਓ ਯਾਤਰਾ ਨੂੰ ਸਨੌਰ ਤੇ ਘਨੌਰ ਵਿਚ ਮਿਲਿਆ ਲਾਮਿਸਾਲ ਹੁੰਗਾਰਾ ਪਟਿਆਲਾ, 3 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਅ਼ਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ....
ਚੰਡੀਗੜ੍ਹ, 3 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਉੱਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ-2024 ਵਿੱਚ ਵੋਟ....
ਚੰਡੀਗੜ੍ਹ, 2 ਅਪ੍ਰੈਲ : ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਨਾਲ ਸਬੰਧਤ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਅਤੇ ਕੇਂਦਰ ਸਰਕਾਰ ਸਮੇਤ ਕੁੱਲ 15 ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੀਮਾ ਦੇ ਐਸਐਚਓ ਤੋਂ ਲੈ ਕੇ ਪੁਲੀਸ ਅਤੇ ਆਬਕਾਰੀ ਵਿਭਾਗ ਨੂੰ ਧਿਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਰੇ ਵਿਭਾਗਾਂ ਨੂੰ....