ਪੰਜਾਬ

ਫ਼ਤਿਹਗੜ੍ਹ ਪੰਜਤੂਰ 'ਚ ਸੜਕ ’ਤੇ ਹਾਦਸੇ ਵਿੱਚ ਸੈਂਟਰੋ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ 
ਫ਼ਤਹਿਗੜ੍ਹ ਪੰਜਤੂਰ, 4 ਮਾਰਚ : ਮੋਗਾ-ਅੰਮ੍ਰਿਤਸਰ ਮੁੱਖ ਸੜਕ ’ਤੇ ਮੱਖੂ ਵਾਲੀ ਸਾਇਡ ਤੋਂ ਆ ਰਹੀ ਸੈਂਟਰੋ ਕਾਰ ਦੀ ਪਿੰਡ ਪੀਰ ਮੁਹੰਮਦ ਕੋਲ ਸੜਕ ਤੇ ਖੜ੍ਹੀ ਲੱਕੜਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਤਬਾਹ ਹੋ ਗਈ। ਕਾਰ ਵਿਚ ਸਵਾਰ 2 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੀ ਸਰਕਾਰੀ ਹਸਪਤਾਲ ਜ਼ੀਰਾ 'ਚ ਮੌਤ ਹੋ ਗਈ। ਚੌਥੇ ਵਿਅਕਤੀ ਦੀ ਹਾਲਤ ਵੀ ਗੰਭੀਰ ਦੱਸੀ ਜਾ....
ਵਿਰੋਧੀ ਧਿਰ ‘ਤੇ ਭੜਕੇ ਮੁੱਖ ਮੰਤਰੀ ਮਾਨ, ਆਖਿਆ- ਮੇਰੇ ਕੋਲ ਸਾਰੇ ਆਗੂਆਂ ਦੀਆਂ ਫਾਈਲਾਂ ਹਨ
ਚੰਡੀਗੜ੍ਹ, 04 ਮਾਰਚ : ਪੰਜਾਬ ਸਰਕਾਰ ਦੇ ਬਜਟ ਇਜਲਾਸ ਦੌਰਾਨ ਸੀ.ਐੱਮ ਭਗਵੰਤ ਮਾਨ ਨੇ ਪੰਜਾਬ ਕਾਂਗਰਸ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਪੰਜਾਬ ਵਿੱਚ 13-0 ਦੀ ਸਥਿਤੀ ਬਣੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਗੱਲ ਕਰਦੇ ਹੋ, ਉਹ ਹੈ ਤੁਹਾਡੇ ਅੰਦਰਲੀ ਹਉਮੈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ 70 ਫੀਸਦੀ ਕਾਂਗਰਸ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸਾਰੇ....
ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਕਾਬੂ
ਅੰਮ੍ਰਿਤਸਰ, 04 ਮਾਰਚ : ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੂੰ ਉਦੋਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਇੱਕ ਹੈਰੋਇਨ ਤਸਕਰ ਨੂੰ ਕਾਬੂ ਕਰ ਕਰਕੇ ਉਸ ਕੋਲੋਂ ਦੋ ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਸਰਹੱਦੋਂ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ....
ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ : ਭਗਵੰਤ ਸਿੰਘ ਮਾਨ
ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ ਵਿਰੋਧੀ ਪਾਰਟੀ ਨੂੰ ਮੌਕਾਪ੍ਰਸਤ ਅਤੇ ਦਲ-ਬਦਲੂਆਂ ਦੀ ਜੁੰਡਲੀ ਦੱਸਿਆ ਜੋ ਨਿੱਜੀ ਹਿੱਤਾਂ ਲਈ ਵਾਰ-ਵਾਰ ਵਫਾਦਾਰੀਆਂ ਬਦਲਦੇ ਹਨ ਮੁੱਖ ਮਸਲਿਆਂ ਤੋਂ ਭੱਜ ਜਾਣਾ ਕਾਂਗਰਸ ਦੇ ਡੀ.ਐਨ.ਏ. ਵਿੱਚ ਸੂਬੇ ਦੇ ਹਰੇਕ ਖੇਤਰ ਵਿੱਚ ਹੋ ਰਿਹਾ ਬੇਮਿਸਾਲ ਵਿਕਾਸ ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ....
ਪੁਲਿਸ ਟੀਮਾਂ ਨੇ 2460 ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ , 180 ਰੇਲਵੇ ਸਟੇਸ਼ਨਾਂ ’ਤੇ ਪਾਰਕ ਗੱਡੀਆਂ ਵੀ ਕੀਤੀਆਂ ਚੈਕ : ਸਪੈਸ਼ਲ ਡੀ.ਜੀ.ਪੀ.
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ, ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 4 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ....
ਕਪੂਰਥਲਾ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ
ਕਪੂਰਥਲਾ, 03 ਮਾਰਚ : ਕਪੂਰਥਲਾ ਵਿੱਚ ਜਲੰਧਰ ਰੋਡ ਉੱਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇੜੇ ਸੜਕ ’ਤੇ ਖੜ੍ਹੇ ਟਰੱਕ ਨਾਲ ਸਕਰਾਪੀਓ ਗੱਡੀ ਦੀ ਟੱਕਰ ਹੋਣ ਤੋਂ ਬਾਅਦ 1 ਪੁਲਿਸ ਮੁਲਾਜ਼ਮ ਸਮੇਤ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 3 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਨੌਜਵਾਨ ਕਰਨਾਲ ਤੋਂ ਵਿਆਹ....
ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ 'ਆਪ' ਦਾ ਹੱਥ ਮਜ਼ਬੂਤ ਕਰੋ : ਭਗਵੰਤ ਮਾਨ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨ : ਕੇਜਰੀਵਾਲ ਕੀ ਤੁਸੀਂ ਕਦੇ ਦੋ ਮੁੱਖ ਮੰਤਰੀਆਂ ਨੂੰ ਸਕੂਲਾਂ ਤੇ ਹਸਪਤਾਲਾਂ ਦਾ ਦੌਰਾ ਕਰਦਿਆਂ ਦੇਖਿਆ?: ਕੇਜਰੀਵਾਲ ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ ਵਿਦਿਆਰਥੀ ਮਿਸਾਲੀ ਤਬਦੀਲੀ ਦੇ ਗਵਾਹ ਬਣੇ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ....
ਪੰਜਾਬ 'ਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਨੁਕਸਾਨ, ਕਿਸਾਨਾਂ ਨੇ ਮੁਆਵਜਾ ਦੇਣ ਦੀ ਕੀਤੀ ਮੰਗ
ਚੰਡੀਗੜ੍ਹ, 02 ਮਾਰਚ : ਪੰਜਾਬ 'ਚ ਸ਼ਨਿਚਰਵਾਰ ਨੂੰ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਵੀ ਹੋਈ। ਇਸ ਦੌਰਾਨ ਪੂਰਾ ਦਿਨ ਤੇਜ਼ ਹਵਾਵਾਂ ਵੀ ਚੱਲਦੀਆਂ ਰਹੀਆਂ। ਕਈ ਇਲਾਕਿਆਂ ਵਿਚ ਹੋਈ ਗੜੇਮਾਰੀ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਲੁਧਿਆਣਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿਚ ਬਿਜਲੀ ਅਤੇ ਗੜੇਮਾਰੀ ਦੇ ਨਾਲ ਗੰਭੀਰ ਤੂਫਾਨ (ਹਵਾ ਦੀ ਗਤੀ 60-70 ਕਿਲੋਮੀਟਰ) ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ....
ਝੂਠੇ ਜਿਨਸੀ ਸ਼ੋਸ਼ਣ ਅਤੇ ਯੌਨ ਸ਼ੋਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਹਾਈਕੋਰਟ ਨੇ ਪੁਲਿਸ ਨੂੰ ਹੁਕਮ ਕੀਤੇ ਜਾਰੀ
ਚੰਡੀਗੜ੍ਹ, 02 ਮਾਰਚ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਝੂਠੇ ਜਿਨਸੀ ਸ਼ੋਸ਼ਣ ਅਤੇ ਯੌਨ ਸ਼ੋਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਅਹਿਮ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਪੁਲਿਸ ਨੂੰ ਅਜਿਹੇ ਮਾਮਲਿਆਂ ਵਿੱਚ ਸ਼ਿਕਾਇਤਾਂ ਦੇਣ ਤੋਂ ਬਾਅਦ ਅਦਾਲਤ ਵਿੱਚ ਵਿਰੋਧ ਕਰਨ ਵਾਲਿਆਂ ਵਿਰੁੱਧ ਆਈਪੀਸੀ ਦੀ ਧਾਰਾ 182 ਤਹਿਤ ਕਾਰਵਾਈ ਕਰਨ ਬਾਰੇ ਵਿਚਾਰ ਕਰਨ ਲਈ ਵੀ ਕਿਹਾ ਹੈ। ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਹਦਾਇਤ ਕੀਤੀ ਹੈ ਕਿ ਇਸ ਫੈਸਲੇ ਦੀ ਕਾਪੀ ਹਰਿਆਣਾ ਅਤੇ ਪੰਜਾਬ ਦੇ ਡੀਜੀਪੀ ਸਮੇਤ....
ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ : ਮੁੱਖ ਮੰਤਰੀ  ਮਾਨ
ਨੌਜਵਾਨਾਂ ਦੇ ਨਵੇਂ ਵਿਚਾਰਾਂ ਨੂੰ ਉਤਸ਼ਾਹਤ ਕਰਨ ਦਾ ਦਾਅਵਾ ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਕੀਮਤੀ ਪੂੰਜੀ ਦੱਸਿਆ ਚੰਡੀਗੜ੍ਹ, 2 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਇੱਥੇ ਟੀ.ਆਈ.ਈ. ਸੀ.ਓ.ਐਨ. ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਕਾਢਾਂ ਦੇ ਹਮਾਇਤੀ ਰਹੇ ਹਨ....
ਹੁਸ਼ਿਆਰਪੁਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ
ਹੁਸ਼ਿਆਰਪੁਰ, 1 ਮਾਰਚ : ਹੁਸ਼ਿਆਰਪੁਰ ਦੇ ਨੇੜਲੇ ਪਿੰਡ ਫਲਾਹੀ ਵਿਖੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੁਸ਼ਿਆਰਪੁਰ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ 2 ਮੁੰਡੇ ਪਿੰਡ ਹਰਮੋਇਆਂ ਨੂੰ ਜਾ ਰਹੇ ਸਨ। ਇਸ ਦੌਰਾਨ ਮੱਲੀ ਕੰਪਨੀ ਦੀ ਮਿੰਨੀ ਬੱਸ ਹਰਮੋਇਆਂ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਹੀ ਸੀ। ਜਦੋਂ ਬੱਸ ਉਕਤ ਥਾਂ ’ਤੇ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਨੌਜਵਾਨ ਟਕਰਾ ਕੇ ਬੱਸ ਹੇਠਾਂ ਆ ਗਏ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ....
ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਰਾਜਪਾਲ ਪੁਰੋਹਿਤ
ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਉਤੇ ਦਿੱਤਾ ਜ਼ੋਰ ਹਰੇਕ ਖ਼ੇਤਰ ਵਿੱਚ ਪੰਜਾਬ ਦੇ ਹੋਏ ਵਿਕਾਸ ਦਾ ਖਿੱਚਿਆ ਖ਼ਾਕਾ ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ। ਇੱਥੇ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਆਪਣੇ ਸੰਬੋਧਨ ਵਿੱਚ....
ਕਿਸਾਨਾਂ ਤੇ ਤਸੱਦਦ ਬੰਦ ਕਰੋ ਤੇ ਉਹਨਾਂ ਨੂੰ ਦਿੱਲੀ ਜਾਣ ਦਿਉ : ਸੁਖਜਿੰਦਰ ਰੰਧਾਵਾ 
ਚੰਡੀਗੜ੍ਹ, 1 ਮਾਰਚ : ਅੱਜ ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਕਾਂਗਰਸ ਪਾਰਟੀ ਨੇ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਤੇ ਹਰਿਆਣਾ ਪੁਲਿਸ ਵੱਲੋਂ ਅੰਨਾ ਤਸੱਦਦ ਕਰਨ ਅਤੇ ਕਿਸਾਨਾਂ ਨੂੰ ਦਿਲੀ ਜਾਣ ਤੋਂ ਰੋਕੇ ਜਾਣ ਦੇ ਮੁੱਦੇ ਤੇ ਖੂਬ ਹੰਗਾਮਾ ਹੋਇਆ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ....
ਅਕਾਲੀ ਦਲ ਨੇ ਸੁੱਖ ਵਿਲਾਸ ਪ੍ਰਾਜੈਕਟ ਦੇ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਲਗਾਏ ਸਾਰੇ ਦੋਸ਼ਾਂ ਦਾ ਕੀਤਾ ਖੰਡਨ
ਪਰਮਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ਨੂੰ 108 ਕਰੋੜ ਰੁਪਏ ਦੀ ਥਾਂ 8 ਕਰੋੜ ਰੁਪਏ ਦਾ ਲਾਹਾ ਖੱਟਿਆ ਹੋਣ ਦਾ ਸਬੂਤ ਦੇਣ ਦੀ ਦਿੱਤੀ ਚੁਣੌਤੀ ਕਿਹਾ ਕਿ ਈਕੋ ਪ੍ਰਾਜੈਕਟਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੀ ਨੀਤੀ ਇਸ ਵੇਲੇ ਲਾਗੂ ਤੇ ਆਪ ਸਰਕਾਰ ਨੇ ਆਪਣੀ ਨਵੀਂ ਉਦਯੋਗਿਕ ਨੀਤੀ ਤਹਿਤ ਨਵੇਂ ਰਿਜ਼ਾਰਟ ਤੇ ਇੰਡਸਟਰੀ ਲਈ ਮਾਣ ਭੱਤਿਆਂ ਵਿਚ ਵਾਧਾ ਕੀਤਾ ਚੰਡੀਗੜ੍ਹ, 1 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੁੱਖ ਵਿਲਾਸ ਹੋਟਲ ਦੇ ਮਾਮਲੇ ਵਿਚ ਕੀਤੇ ਦਾਅਵਿਆਂ....
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਹੰਗਾਮੇਦਾਰ ਸ਼ੁਰੂਆਤ
ਚੰਡੀਗੜ੍ਹ, 1 ਮਾਰਚ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਜਿਵੇਂ ਹੀ ਰਾਜਪਾਲ ਦਾ ਸੰਬੋਧਨ ਸ਼ੁਰੂ ਹੋਇਆ ਤਾਂ ਕਿਸਾਨ ਅੰਦੋਲਨ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਦੌਰਾਨ ਜ਼ੋਰਦਾਰ ਹੰਗਾਮਾ ਕੀਤਾ। ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ। ਜਿਸ ਤੋਂ ਬਾਅਦ ਰਾਜਪਾਲ ਨੇ ਆਪਣੇ ਭਾਸ਼ਣ ਦੀਆਂ ਪਹਿਲੀਆਂ ਅਤੇ ਆਖਰੀ ਲਾਈਨਾਂ ਪੜ੍ਹੀਆਂ ਅਤੇ ਵਿਧਾਨ ਸਭਾ....