ਨਕੋਦਰ, 26 ਫਰਵਰੀ : ਨਕੋਦਰ ’ਚ ਪੈਂਦੇ ਪਿੰਡ ਪੰਡੋਰੀ ’ਚ ਆਪਸੀ ਦੁਸ਼ਮਣੀ ਕਾਰਨ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਘਟਨਾਕ੍ਰਮ ’ਚ ਮੋਟਰਸਾਈਕਲ ਸਵਾਰ ਗੁਰਦੀਪ ਸਿੰਘ ਦੀ ਮੌਤ ਹੋ ਗਈ ਅਤੇ ਜਦੋਂ ਕਾਰ ਚਾਲਕ ਰਣਜੀਤ ਸਿੰਘ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਦਰੱਖਤ ਨਾਲ ਟਕਰਾ ਗਈ। ਦਰਖ਼ਤ ਨਾਲ ਟਕਰਾਉਣ ਤੋਂ ਬਾਅਦ ਰਣਜੀਤ ਸਿੰਘ ਨਾਲ ਗੱਡੀ ’ਚ ਸਵਾਰ ਰਾਮਪਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਥਾਣਾ ਸਿਟੀ ਦੇ....
ਪੰਜਾਬ
ਚੰਡੀਗੜ੍ਹ, 26 ਫਰਵਰੀ : ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਵੇਗੀ। ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਮੌਸਮ ‘ਚ ਬਦਲਾਅ ਹੋ ਸਕਦਾ ਹੈ, ਜਿੱਥੇ ਅੱਜ ਕਈ ਥਾਵਾਂ ‘ਤੇ ਬੱਦਲ ਛਾਏ ਹੋਏ ਹਨ, ਉਥੇ ਹੀ ਮਾਰਚ ਦੇ ਸ਼ੁਰੂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ: ਕੁਲਵਿੰਦਰ ਕੌਰ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ....
ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 26 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ....
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 26 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ....
ਚੰਡੀਗੜ੍ਹ, 25 ਫਰਵਰੀ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਜ਼ਖਮੀ ਕਿਸਾਨਾਂ ਨੂੰ ਮਿਲਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਤੇ ਨਾਲ ਹੀ ਕੇਂਦਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਵੀ ਅਪੀਲ ਕੀਤੀ। ਬਾਜਵਾ ਨੇ ਕਿਹਾ ਕਿ 2020 ਵਿਚ ਪਹਿਲੇ ਕਿਸਾਨ ਅੰਦੋਲਨ ਤੋਂ ਬਾਅਦ ਉਨ੍ਹਾਂ ਨੂੰ ਐਮਐਸਪੀ ਦੀ ਕਾਨੂੰਨੀ ਗਾਰੰਟੀ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅੰਦੋਲਨ ਖਤਮ ਹੋਏ ਨੂੰ 1 ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਐਮਐਸਪੀ ਦੀ....
ਸੰਨੀ ਦਿਓਲ ਦੇ ਸੰਸਦ ‘ਚ ਨਾ ਜਾਣ ਅਤੇ ਇਲਾਕੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਨਿਖੇਧੀ ਪੰਜਾਬ ਵਿੱਚ ਦੂਜੀ ਸਰਕਾਰ-ਵਪਾਰ ਮਿਲਣੀ ਕਰਵਾਈ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਦਾ ਲਿਆ ਅਹਿਦ ਪਠਾਨਕੋਟ, 25 ਫਰਵਰੀ : ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਮੁੱਖ ਮੰਤਰੀ ਮਾਨ ਨੇ ਦੂਜੀ....
ਦੀਨਾਨਗਰ ਵਿੱਚ ਸਰਕਾਰ-ਵਪਾਰ ਮਿਲਣੀ ਕਰਵਾਈ ਭਾੜੇ ’ਤੇ ਫੌਜ ਦੇਣ ਦੀ ਵਿਵਸਥਾ ਲਈ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ, ਦੇਸ਼ ਦੀ ਲੜਾਈ ਲੜ ਰਿਹਾ ਪੰਜਾਬ ਲੋਕ ਸਭਾ ਮੈਂਬਰ ਵਜੋਂ ਨਖਿੱਧ ਕਾਰਗੁਜ਼ਾਰੀ ਰਹਿਣ ਲਈ ਸੰਨੀ ਦਿਓਲ ਨੂੰ ਆੜੇ ਹੱਥੀਂ ਲਿਆ ਦੀਨਾਨਗਰ, 25 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ....
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਏਡੀਜੀਪੀ ਸਾਈਬਰ ਕ੍ਰਾਈਮ ਨੇ ਪ੍ਰਮੁੱਖ ਬੈਂਕਾਂ ਨਾਲ ਕੀਤੀ ਮੀਟਿੰਗ, ਹੈਲਪਲਾਈਨ 1930 ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਕੀਤੀ ਮੰਗ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਹੈਲਪਲਾਈਨ 1930 ‘ਤੇ ਸ਼ਿਕਾਇਤਾਂ ਆਉਣ ਉਪਰੰਤ 20 ਕਰੋੜ ਰੁਪਏ ਕੀਤੇ ਫਰੀਜ਼ ਬੈਂਕ ਅਧਿਕਾਰੀਆਂ ਵੱਲੋਂ ਲਾਅ ਇੰਫੋਰਸਮੈਂਟ ਏਜੰਸੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਚੰਡੀਗੜ੍ਹ, 25 ਫਰਵਰੀ : ਮੁੱਖ ਮੰਤਰੀ....
ਚੰਡੀਗੜ੍ਹ, 24 ਫਰਵਰੀ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਦੀ ਭਰਤੀ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ 12 ਅਕਤੂਬਰ, 2023 ਨੂੰ ਇਹ ਵਾਅਦਾ ਕੀਤਾ ਸੀ ਕਿ ਉਹ ਪਟੀਸ਼ਨ ਪੈਂਡਿੰਗ ਹੋਣ ‘ਤੇ ਭਰਤੀ ਨੂੰ ਅੱਗੇ ਨਹੀਂ ਵਧਾਏਗੀ, ਪਰ ਹੁਣ ਸਰਕਾਰ ਨੇ ਅਰਜ਼ੀ ਦਾਇਰ ਕਰਕੇ ਇਹ ਵਾਅਦਾ ਵਾਪਸ ਲੈ ਲਿਆ ਹੈ। ਇਸ ਅਰਜ਼ੀ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਹੁਣ ਇਸ ਭਰਤੀ ਨੂੰ ਅੱਗੇ ਵਧਾਉਣ ‘ਤੇ ਰੋਕ ਲਗਾ ਦਿੱਤੀ ਹੈ। ਪਟੀਸ਼ਨ ਦਾਇਰ ਕਰਦਿਆਂ ਪਰਵਿੰਦਰ....
ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮਾਪੇ https://schoolofeminence.pseb.ac.in ਲਿੰਕ ‘ਤੇ ਕਲਿੱਕ ਕਰਕੇ ਆਪਣੇ ਬੱਚਿਆਂ ਨੂੰ ਇਨ੍ਹਾਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲ....
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ 25 ਫਰਵਰੀ ਤੋਂ ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ....
ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ ਸਮਾਜ ਦੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਖੁਰਾਲਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ....
ਪਟਿਆਲਾ, 23 ਫਰਵਰੀ : ਕਿਸਾਨ ਆਗੂ ਸਵਰਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪਟਿਆਲਾ ਵਿਖੇ ਪ੍ਰੈਸ ਕਾਨਫ਼ਰੰਸ ਕਰਕੇ ਬਿਆਨ ਦਿੱਤਾ ਹੈ ਕਿ ਜਦੋਂ ਤੱਕ ਕਿਸਾਨ ਸ਼ੁੱਭਕਰਨ ਸਿੰਘ ਦੇ ਮੌਤ ਮਾਮਲੇ ‘ਚ ਹਰਿਆਣਾ ਸਰਕਾਰ ਖ਼ਿਲਾਫ਼ ਪਰਚਾ ਦਰਜ ਨਹੀਂ ਹੁੰਦਾ ਉਦੋਂ ਤੱਕ ਸ਼ੁਭਕਰਨ ਸਿੰਘ ਦਾ ਅੰਤਮ ਸਸਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ‘ਚੋਂ 5 ਨੌਜਵਾਨ ਲਾਪਤਾ ਹਨ ਅਤੇ ਲਾਪਤਾ ਹੋਏ ਨੌਜਵਾਨਾਂ ਦੀ ਸਾਡੇ ਕੋਲ ਅਜੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ....
ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਜਾਣ ਤੋਂ ਰੋਕ ਰਹੀਆਂ ਹਨ ਚੰਡੀਗੜ੍ਹ, 23 ਫਰਵਰੀ : ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ....
ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ ‘ਆਪ’ ਆਦਰਸ਼ਵਾਦੀ ਪਾਰਟੀ ਹੈ, ਭਗਤ ਸਿੰਘ ਅਤੇ ਡਾਕਟਰ ਬੀਆਰ ਅੰਬੇਡਕਰ ਸਾਡੇ ਆਦਰਸ਼ ਹਨ, ਭਾਜਪਾ ਸਾਨੂੰ ਡਰਾ-ਧਮਕਾ ਨਹੀਂ ਸਕਦੀ: ‘ਆਪ’ ਆਗੂ ਇੰਨੇ ਛਾਪੇ ਮਾਰਨ ਤੋਂ ਬਾਅਦ ਵੀ ਇੱਕ ਪੈਸਾ ਵੀ ਬਰਾਮਦ ਨਹੀਂ ਹੋਇਆ, ਕਿਉਂਕਿ ਕੋਈ ਘਪਲਾ ਨਹੀਂ ਹੋਇਆ, ਅਰਵਿੰਦ ਕੇਜਰੀਵਾਲ ਅਤੇ ‘ਆਪ’ ਨੂੰ ਰੋਕਣ ਲਈ ਇਹ ਝੂਠਾ ਕੇਸ ਹੈ: ਹਰਪਾਲ ਸਿੰਘ ਚੀਮਾ ਭਾਜਪਾ ਜਾਣਦੀ ਹੈ ਕਿ ਲੋਕ ਅਰਵਿੰਦ ਕੇਜਰੀਵਾਲ ਨੂੰ....