ਪੰਜਾਬ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤ : ਮੁੱਖ ਮੰਤਰੀ
ਇਹ ਫੈਸਲਾ ਦੇਸ਼ ਵਿੱਚ ਜਮਹੂਰੀਅਤ ਨੂੰ ਹੋਰ ਮਜ਼ਬੂਤ ​​ਕਰਨ ਦਾ ਕੰਮ ਕਰੇਗਾ ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਆਪਣੀ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਪੂਰਾ ਕਰਨ ਲਈ....
ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ
ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਨੂੰ ਸਮੇਂ ਦੀ ਲੋੜ ਦੱਸਿਆ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ : ਮੁੱਖ ਮੰਤਰੀ ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ ਮੰਗ ਕੀਤੀ। ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ....
ਪੰਜਾਬ, ਚੰਡੀਗੜ੍ਹ ਤੇ ਹਰਿਆਣਾ ‘ਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ : ਮੌਸਮ ਵਿਭਾਗ 
ਚੰਡੀਗੜ੍ਹ, 18 ਫਰਵਰੀ : ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੇਗਾ। ਹਰਿਆਣਾ ਵਿੱਚ 19 ਫਰਵਰੀ ਤੋਂ 2 ਦਿਨਾਂ ਤੱਕ ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਕੁਝ ਇਲਾਕਿਆਂ ‘ਚ 50 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ....
ਸਰਕਾਰ ਕੋਡ ਆਫ ਕੰਡਕਟ ਲੱਗਣ ਤੋਂ ਪਹਿਲਾਂ ਸਾਡੀਆਂ ਮੰਗਾਂ ਦਾ ਹੱਲ ਕੱਢੇ : ਜਗਜੀਤ ਸਿੰਘ ਡੱਲੇਵਾਲ
ਚੰਡੀਗੜ੍ਹ, 18 ਫਰਵਰੀ : ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਲਈ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਕਹਿਣਾ ਚਾਹੁੰਦੇ ਹਾਂ ਕਿ ਇੱਕ ਪਾਸੇ ਤਾਂ ਸਰਕਾਰ ਗੱਲਬਾਤ ਦਾ ਮਾਹੌਲ ਬਣਾ ਰਹੀ ਹੈ। ਦੂਜੇ ਪਾਸੇ ਜਿਥੇ ਬੈਰੀਕੇਡਿੰਗ ਕੀਤੀ ਹੋਈ ਹੈ, ਉਥੇ ਪੁਲਿਸ ਨੇ ਤਾਂ ਆਪਣਾ ਕੰਮ ਕਰਨਾ ਹੀ ਹੈ, ਉਥੇ ਬਿਨਾਂ ਵਰਦੀ, ਬਿਨਾਂ ਨੇਮ....
ਗੈਂਗਸਟਰ ਕਾਲਾ ਧਨੌਲਾ ਦਾ ਏ.ਜੀ.ਟੀ.ਐਫ਼ ਦੀ ਟੀਮ ਨੇ ਕੀਤਾ ਐਂਨਕਾਊਂਟਰ, ਬਡਬਰ ਦੇ ਟੋਲ ਪਲਾਜ਼ੇ ਨਜਦੀਕ ਹੋਇਆ ਮੁਕਾਬਲਾ
ਬਰਨਾਲਾ, 18 ਫਰਵਰੀ : ਬਰਨਾਲਾ ਜ਼ਿਲ੍ਹੇ ਦੇ ਧਨੌਲਾ ਕਸਬੇ ਵਿਚ ਰਹਿਣ ਵਾਲੇ ਗੈਂਗਸਟਰ ਗੁਰਮੀਤ ਸਿੰਘ ਕਾਲਾ ਧਨੌਲਾ ਦਾ ਏ.ਜੀ.ਟੀ.ਐਫ਼ ਦੀ ਟੀਮ ਨੇ ਬਡਬਰ ਵਿਖੇ ਐਂਨਕਾਊਂਟਰ ਕਰ ਦਿੱਤਾ। ਗੈਂਗਸਟਰ ਕਾਲਾ ਧਨੌਲਾ ਖਿਲਾਫ਼ 50 ਤੋਂ ਵੀ ਵੱਧ ਅਪਰਾਧਿਕ ਮਾਮਲੇ ਦਰਜ ਸਨ। ਉਹ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਅਪਰਾਧਿਕ ਗਤੀਵਿਧੀਆਂ ਵਿਚ ਜੁੜਿਆ ਹੋਇਆ ਸੀ ਅਤੇ ਕਾਫ਼ੀ ਸਮਾਂ ਜੇਲ੍ਹ ਵਿਚ ਵੀ ਬੰਦ ਰਿਹਾ। ਕੁੱਝ ਮਹੀਨੇ ਪਹਿਲਾਂ ਹੀ ਉਹ ਜ਼ਮਾਨਤ ’ਤੇ ਜੇਲ੍ਹ ਵਿਚੋਂ ਬਾਹਰ ਆਇਆ ਸੀ, ਜੇਲ੍ਹ ਵਿਚੋਂ ਬਾਹਰ ਆ ਕੇ ਉਸ ਨੇ ਟਰੱਕ....
ਲੁਧਿਆਣਾ 'ਚ ਗ੍ਰੰਥੀ ਨੇ ਪਤਨੀ ਨੂੰ ਗਲਾ ਘੋਟ ਕੇ ਮੌਤ ਦੇ ਘਾਟ ਉਤਾਰਿਆ
ਲੁਧਿਆਣਾ, 17 ਫਰਵਰੀ : ਲੁਧਿਆਣਾ ਦੇ ਨਿਊ ਜਨਤਾ ਨਗਰ ਵਿਚ ਇਕ ਪਤੀ ਨੇ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਹੋਣ 'ਤੇ ਗਲਾ ਦਬਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪਤੀ ਨੇ ਪਹਿਲਾਂ ਪਤਨੀ ਦੀ ਕੁੱਟਮਾਰ ਕੀਤੀ ਅਤੇ ਕਤਲ ਕਰਨ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਮ੍ਰਿਤਕ ਔਰਤ ਦਾ ਨਾਂ ਮਨਪ੍ਰੀਤ ਕੌਰ ਹੈ। ਮ੍ਰਿਤਕ ਆਪਣੇ ਪਿੱਛੇ ਤਿੰਨ ਧੀਆਂ ਛੱਡ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮ੍ਰਿਤਕਾ ਦੇ ਪਤੀ ਕੁਲਦੀਪ ਸਿੰਘ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਨਪ੍ਰੀਤ....
ਸਾਡਾ ਰਾਜਨੀਤੀ ਜਾਂ ਰਾਜਨੀਤਿਕ ਪਾਰਟੀਆਂ ਨਾਲ ਕੋਈ ਲੈਣਾ-ਦੇਣਾ ਨਹੀਂ: ਕਿਸਾਨ ਆਗੂ ਡੱਲੇਵਾਲ
ਚੰਡੀਗੜ, 17 ਫਰਵਰੀ : ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਬੈਠਕ ਹੋਵਗੀ, ਇਸ ਬੈਠਕ ‘ਤੇ ਪੂਰੇ ਦੇਸ਼ ਦੀਆਂ ਨਜ਼ਰਾਂ ਹਨ, ਇਸਤੋਂ ਪਹਿਲਾਂ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ‘ਇਹ ਸਾਡੀਆਂ ਮੰਗਾਂ ਨਹੀਂ ਹਨ, ਇਹ ਕੇਂਦਰ ਸਰਕਾਰ ਦੇ ਵਾਅਦੇ ਹਨ, ਜਿਨ੍ਹਾਂ ਨੂੰ ਪੂਰਾ ਕਰਨ ਲਈ ਅਸੀਂ ਕਹਿ ਰਹੇ ਹਾਂ। ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਕੀਤੇ ਹੁੰਦੇ ਤਾਂ ਸਾਨੂੰ ਦਿੱਲੀ ਜਾਣ ਦੀ ਕੀ ਲੋੜ ਸੀ? ਡੱਲੇਵਾਲ ਨੇ....
ਹਰਿਆਣਾ ਪੁਲਿਸ ਦੇ ਵਹਿਸ਼ੀਆਨਾ ਹਮਲੇ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਸਰਕਾਰੀ ਨੌਕਰੀ ਦਿਓ : ਸੁਖਬੀਰ ਬਾਦਲ 
ਸੁਖਬੀਰ ਬਾਦਲ ਨੇ ਸਰਕਾਰੀ ਮੈਡੀਕਲ ਕਾਲਜ ਚ ਗੰਭੀਰ ਜ਼ਖ਼ਮੀ ਕਿਸਾਨ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 16 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੰਭੂ ਵਿਖੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਦੇ ਹਮਲੇ ਦੇ ਸਾਰੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਦੱਸੇ ਕਿ ਪੰਜਾਬ ਖਿੱਤੇ ਵਿੱਚ ਕਿਸਾਨਾਂ ਨੂੰ ਬੇਰਹਿਮੀ ਨਾਲ ਜ਼ਖਮੀ ਕਰਨ ਲਈ ਜ਼ਿੰਮੇਵਾਰ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ....
ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ 'ਚ 117 ਥਾਵਾਂ 'ਤੇ ਕਿਸਾਨਾਂ ਨੇ ਲਗਾਇਆ ਜਾਮ 
ਚੰਡੀਗੜ੍ਹ, 16 ਫਰਵਰੀ : ਸੰਯੁਕਤ ਕਿਸਾਨ ਮੋਰਚਾ ਅਤੇ ਰਾਸ਼ਟਰੀ ਟਰੇਡ ਯੂਨੀਅਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਤੀਸਰੇ ਦੌਰ ਦੀ ਗੱਲਬਾਤ ਦੀ ਅਸਫ਼ਲਤਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ 'ਤੇ ਬੈਠਣ ਦਾ ਫ਼ੈਸਲਾ ਕੀਤਾ ਹੈ। ਬੰਦ ਦੇ ਸੱਦੇ ਦੇ ਨਾਲ ਹੀ ਲੋਕਾਂ ਨੂੰ ਬੇਲੋੜੇ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਸੀ। ਦੂਜੇ ਪਾਸੇ ਅੰਮ੍ਰਿਤਸਰ ਵਿਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ....
ਫ਼ਿਰੋਜ਼ਪੁਰ ਦੇ ਨੈਸ਼ਨਲ ਹਾਈਵੇਅ 54 ’ਤੇ ਵੱਡਾ ਸੜਕ ਹਾਦਸਾ, 5 ਲੋਕਾਂ ਦੀ ਮੌਤ
ਜੀਰਾ, 16 ਫ਼ਰਵਰੀ : ਫ਼ਿਰੋਜ਼ਪੁਰ ਦੇ ਨੈਸ਼ਨਲ ਹਾਈਵੇਅ 54 ’ਤੇ ਜੀਰਾ ਤੋਂ ਮੱਖੂ ਵੱਲ ਆ ਰਹੀ ਸਵਿਫ਼ਟ ਕਾਰ ਪਿੰਡ ਖਡੂਰ ’ਚ ਸਥਿਤ ਮੈਰਿਜ ਪੈਲੇਸ ਦੀ ਕੰਧ ਨਾਲ ਟਕਰਾ ਗਈ। ਇਸ ਹਾਦਸੇ ’ਚ ਕਾਰ ’ਚ ਸਵਾਰ 5 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਹਸਪਤਾਲ ਲਈ ਰੈਫਰ ਕਰ ਦਿੱਤਾ, ਸੂਚਨਾ ਮਿਲਦੇ ਹੀ ਥਾਣਾ ਮੱਖੂ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਆਪਣੀ....
ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਵਾਪਰੀਆਂ ਘਟਨਾਵਾਂ ਮੰਦਭਾਗੀਆਂ ਸਨ ਅਤੇ ਇਨ੍ਹਾਂ ਨੂੰ ਟਾਲਿਆ ਜਾ ਸਕਦਾ ਸੀ।....
ਕਿਸਾਨ ਅੰਦੋਲਨ 2.0, ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਹੋਈ ਮੀਟਿੰਗ ਰਹੀ ਬੇ-ਨਤੀਜਾ
ਕਰੀਬ 5 ਘੰਟੇ ਚੱਲੀ ਮੀਟਿੰਗ ਵਿੱਚ ਵੀ ਨਹੀਂ ਨਿਕਲਿਆ ਕੋਈ ਹੱਲ ਚੰਡੀਗੜ੍ਹ, 16 ਫਰਵਰੀ : ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਇਹ ਮੀਟਿੰਗ ਰਾਤ 8 ਵਜੇ ਤੋਂ 1:30 ਵਜੇ ਤੱਕ ਚੱਲੀ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਲਈ ਇਕ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ, ਜਿਸ ਵਿਚ ਕਿਸਾਨਾਂ ਅਤੇ ਸਰਕਾਰ ਦੋਵਾਂ ਦੇ ਪ੍ਰਤੀਨਿਧ ਹੋਣਗੇ। ਕਿਸਾਨ ਆਗੂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ....
ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ, ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ : ਵਿੱਤ ਮੰਤਰੀ ਚੀਮਾ 
ਕਿਹਾ, ‘ਸਟੇਟ ਫੋਕਸ ਪੇਪਰ’ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਚੰਡੀਗੜ੍ਹ, 16 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਕਰਵਾਏ ਗਈ ‘ਸਟੇਟ ਕ੍ਰੈਡਿਟ ਸੈਮੀਨਾਰ’ ਦੌਰਾਨ ਸੰਸਥਾ ਦਾ ‘ਸਟੇਟ ਫੋਕਸ ਪੇਪਰ’ (ਐਸ.ਐਫ.ਪੀ) 2024-25 ਜਾਰੀ ਕੀਤਾ। ਐਸ.ਐਫ.ਪੀ. ਵਿੱਚ ਵਿੱਤੀ ਸਾਲ 2024-25 ਦੌਰਾਨ ਪੰਜਾਬ ਵਿੱਚ ਤਰਜੀਹੀ ਖੇਤਰਾਂ....
ਰੇਲ ਪਟੜੀਆਂ 'ਤੇ ਬੈਠੇ ਕਿਸਾਨ, ਪੰਜਾਬ ਦੇ 3 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ, ਸਰਹੱਦ 'ਤੇ 11 ਜਵਾਨਾਂ ਹੋਏ ਬਿਮਾਰ
ਚੰਡੀਗੜ੍ਹ, 15 ਫਰਵਰੀ : ‘ਦਿੱਲੀ ਚਲੋ’ ਅੰਦੋਲਨ ਕਰ ਰਹੇ ਕਿਸਾਨਾਂ ਵਿਰੁਧ ਹਰਿਆਣਾ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਵਿਚ ਕਈ ਥਾਵਾਂ ’ਤੇ ਕਿਸਾਨਾਂ ਵਲੋਂ ਪਟੜੀਆਂ ’ਤੇ ਬੈਠਣ ਤੋਂ ਬਾਅਦ ਵੀਰਵਾਰ ਨੂੰ ਦਿੱਲੀ-ਅੰਮ੍ਰਿਤਸਰ ਰੂਟ ਦੀਆਂ ਕੁੱਝ ਟਰੇਨਾਂ ਨੂੰ ਦੂਜੇ ਰੂਟਾਂ ਵੱਲ ਮੋੜ ਦਿਤਾ ਗਿਆ। ਕਿਸਾਨਾਂ ਨੇ ਕਈ ਟੋਲ ਪਲਾਜ਼ਿਆਂ 'ਤੇ ਪ੍ਰਦਰਸ਼ਨ ਵੀ ਕੀਤਾ ਅਤੇ ਅਧਿਕਾਰੀਆਂ 'ਤੇ ਯਾਤਰੀਆਂ ਤੋਂ ਟੋਲ ਨਾ ਵਸੂਲਣ ਲਈ ਦਬਾਅ ਪਾਇਆ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਬੀਕੇਯੂ ਡਕੌਂਦਾ (ਧਨੇਰ)....
ਹਾਈਕੋਰਟ ਨੇ ਮੰਗਿਆਂ ਕੇਂਦਰ ਤੇ ਕਿਸਾਨ ਮੀਟਿੰਗ ਦਾ ਹਲਫ਼ਨਾਮਾ
ਚੰਡੀਗੜ੍ਹ, 15 ਫਰਵਰੀ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਦੀ ਆਜ਼ਾਦੀ ਦੇਣ ਲਈ ਦਾਇਰ ਦੋ ਪਟੀਸ਼ਨਾਂ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਸਬੰਧੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਗਈ। ਪਤਾ ਲੱਗਾ ਹੈ ਕਿ ਵੀਰਵਾਰ ਨੂੰ ਹੀ ਕੇਂਦਰ ਸਰਕਾਰ ਨਾਲ ਆਪਣੇ....