ਪੰਜਾਬ

ਪੁਲਿਸ ਨੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ 4 ਹਥਿਆਰਾਂ ਅਤੇ ਦੋ ਗੱਡੀਆਂ ਸਮੇਤ ਕੀਤਾ ਕਾਬੂ
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ’ਚੋਂ ਪੰਜ ਹਥਿਆਰਾਂ ਸਮੇਤ ਇੱਕ ਗਲਾਕ ਪਿਸਤੌਲ ਅਤੇ ਦੋ ਲਗਜ਼ਰੀ ਐਸਯੂਵੀ ਵਾਹਨ ਕੀਤੇ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਦੇ ਜਰਮਨ ਅਧਾਰਤ ਮੁੱਖ ਆਪਰੇਟਿਵ ਅਮਨ ਉਰਫ਼ ਅੰਡਾ ਦੁਆਰਾ ਸਪਲਾਈ ਕੀਤੇ ਗਏ ਸਨ: ਡੀਜੀਪੀ ਗੌਰਵ ਯਾਦਵ ਗਿਰੋਹ ਪਹਿਲਾਂ 23 ਜੁਲਾਈ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਹੋਈ ਗੋਲੀਬਾਰੀ ਵਿੱਚ....
ਪੰਜਾਬ ਦੇ 22 ਅਫ਼ਸਰਾਂ ਤੇ ਕਰਮਚਾਰੀਆਂ ਸਮੇਤ ਦੇਸ਼ ਦੇ 1037 ਪੁਲਿਸ, ਫਾਇਰ ਕਰਮੀ ਵਿਸ਼ੇਸ਼ ਮੈਡਲ ਨਾਲ ਸਨਮਾਨਿਤ 
ਚੰਡੀਗੜ੍ਹ, 14 ਅਗਸਤ 2024 : ਸੁਤੰਤਰਤਾ ਦਿਵਸ-2024 ਦੇ ਮੌਕੇ 'ਤੇ ਪੁਲਿਸ, ਫਾਇਰ, ਹੋਮ ਗਾਰਡ ਅਤੇ ਸਿਵਲ ਡਿਫੈਂਸ ਅਤੇ ਸੁਧਾਰ ਸੇਵਾਵਾਂ ਦੇ 1037 ਜਵਾਨਾਂ ਨੂੰ ਬਹਾਦਰੀ ਅਤੇ ਸੇਵਾ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਹ ਜਾਣਕਾਰੀ ਗ੍ਰਹਿ ਮੰਤਰਾਲੇ ਨੇ ਦਿੱਤੀ। ਪੰਜਾਬ ਪੁਲਿਸ ਦੇ 7 ਮੁਲਾਜ਼ਮਾਂ ਨੂੰ ਬਹਾਦਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਿਨ੍ਹਾਂ ਵਿੱਚੋਂ ਸੰਦੀਪ ਗੋਇਲ, ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ, ਬਿਕਰਮਜੀਤ ਸਿੰਘ ਬਰਾੜ, ਡਿਪਟੀ ਐਸ.ਪੀ, ਰਾਜਨ ਪਰਮਿੰਦਰ ਸਿੰਘ, ਡਿਪਟੀ....
ਐਨਓਸੀ ਦੀ ਮਿਆਦ 1 ਸਾਲ ਤੋਂ ਵਧਾ ਕੇ 3 ਸਾਲ ਕਰਨ ਦਾ ਫੈਸਲਾ : ਕੈਬਨਿਟ ਮੰਤਰੀ
ਚੰਡੀਗੜ੍ਹ, 14 ਅਗਸਤ 2024 : ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਸੂਬੇ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੰਤਰੀ ਮੰਡਲ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਸਬੰਧੀ ਕਈ ਅਹਿਮ ਫੈਸਲੇ ਲਏ ਗਏ, ਜਿਸ ਵਿੱਚ ਪੰਜਾਬ ਫਾਇਰ ਸੇਫਟੀ ਵਿੱਚ ਐਨਓਸੀ ਦੀ ਮਿਆਦ 1 ਸਾਲ ਤੋਂ ਵਧਾ ਕੇ 3 ਸਾਲ....
AGTF ਨੇ ਗੈਂਟਸਟਰ ਸੁਨੀਲ ਭੰਡਾਰੀ ਸਮੇਤ 5 ਨੂੰ ਕੀਤਾ ਗ੍ਰਿਫਤਾਰ, 5 ਪਿਸਤੌਲ ਤੇ 40 ਕਾਰਤੂਸ ਬਰਾਮਦ
ਲੁਧਿਆਣਾ, 14 ਅਗਸਤ 2024 : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਗੈਂਗਸਟਰਾਂ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈਂਗਸਟਰ ਸੁਨੀਲ ਭੰਡਾਰੀ ਅਤੇ ਉਸਦੇ 5 ਸਾਥੀਆਂ ਨੂੰ ਗਿਰਫ਼ਤਾਰ ਕੀਤਾ ਹੈ ਅਤੇ ਇਸਦੇ ਨਾਲ ਹੀ 5 ਪਿਸਤੌਲ ਅਤੇ 40 ਕਾਰਤੂਸ ਵੀ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਆਪਣੀ ਪੋਸਟ ‘ਚ ਉਨ੍ਹਾਂ ਲਿਖਿਆ ਹੈ ਕਿ, “ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ....
ਮੰਤਰੀ ਮੰਡਲ ਦੀ ਮੀਟਿੰਗ 'ਚ ਐਨ.ਓ.ਸੀ. ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਨੂੰ ਹਰੀ ਝੰਡੀ
ਚੰਡੀਗੜ੍ਹ, 14 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ 2 ਸਤੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ....
ਅਕਾਲੀ ਵਿਧਾਇਕ ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ  'ਚ ਸ਼ਾਮਲ 
ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵੱਧ ਰਿਹਾ ਹੈ, ਡਾ. ਸੁਖਵਿੰਦਰ ਸੁੱਖੀ ਦਾ ਤਹਿ ਦਿਲੋਂ ਸੁਆਗਤ ਕਰਦਾ ਹਾਂ : ਭਗਵੰਤ ਮਾਨ ਚੰਡੀਗੜ੍ਹ, 14 ਅਗਸਤ 2024 : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਬਹੁਤ ਵੱਡੀ ਮਜਬੂਤੀ ਮਿਲੀ ਹੈ। ਬੰਗਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਹੋਰ....
ਕਿਸਾਨਾਂ ਲਈ ਉਨ੍ਹਾਂ ਦੀ ਜ਼ਮੀਨ ਮਾਂ ਸਮਾਨ, ਖੇਤੀ ਹੀ ਪੰਜਾਬੀਆਂ ਦਾ ਮੁੱਖ ਕਿੱਤਾ, ਮੁੱਖ ਮੰਤਰੀ ਮਾਨ ਨੇ ਨਿਤਿਨ ਗਡਕਰੀ ਦੀ ਚਿੱਠੀ ਦਾ ਦਿੱਤਾ ਜਵਾਬ
ਚੰਡੀਗੜ੍ਹ, 13 ਅਗਸਤ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਹਾਈਵੇਅ ਪ੍ਰੋਜੈਕਟ ਦੇ ਮੁੱਦੇ ਤੇ ਲਿੱਖੀ ਗਈ ਚਿੱਠੀ ਦਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਉਸ ਚਿੱਠੀ ਦਾ ਜਵਾਬ ਦਿੰਦਿਆਂ ਲਿੱਖਿਆ ਹੈ ਕਿ ਕਿਸਾਨਾਂ ਲਈ ਉਨ੍ਹਾਂ ਦੀ ਜ਼ਮੀਨ ਮਾਂ ਸਮਾਨ ਹੁੰਦੀ ਹੈ, ਖੇਤੀ ਹੀ ਪੰਜਾਬੀਆਂ ਦਾ ਮੁੱਖ ਧੰਦਾ ਹੈ। ਇਸ ਲਈ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਸਹੀ ਰੇਟ ਮਿਲਣੇ ਚਾਹੀਦੇ ਹਨ। ਨਾਲ ਹੀ ਮੁੱਖ ਮੰਤਰੀ ਨੇ ਭਰੋਸਾ ਦੁਆਇਆ ਕਿ....
ਅਕਾਲੀ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੁਆਫ਼ੀ ਤਾਂ ਮੰਗ ਰਹੇ ਹਨ, ਪਰ ਕੀਤੇ ਹੋਏ ਗੁਨਾਹਾਂ ਦਾ ਜ਼ਿਕਰ ਨਹੀਂ ਕਰਦੇ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 13 ਅਗਸਤ, 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਫੁੱਟ ਦਾ ਸ਼ਿਕਾਰ ਹੋਏ ਸ਼੍ਰੋਮਣੀ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਜ ਦੀ ਜਨਤਾ ਵੱਲੋਂ ਹਾਸ਼ੀਏ ’ਤੇ ਧੱਕੇ ਗਏ ਅਕਾਲੀ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੁਆਫ਼ੀ ਤਾਂ ਮੰਗ ਰਹੇ ਹਨ ਪਰ ਕੀਤੇ ਹੋਏ ਗੁਨਾਹਾਂ ਦਾ ਜ਼ਿਕਰ ਨਹੀਂ ਕਰਦੇ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ ਪਰ ਇਸ ਵੇਲੇ ਉਸ ਦੀ ਹਾਲਾਤ ਏਨੀ ਹਾਸੋਹੀਣੀ ਹਨ ਕਿ ਉਸ ਤੋਂ ਹੁਣ 25 ਲੀਡਰ ਵੀ ਇਕੱਠੇ ਨਹੀਂ ਹੋ....
ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ : ਮੁੱਖ ਮੰਤਰੀ
ਹੁਣ ਤੱਕ 44,667 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਰਵਾਇਤੀ ਪਾਰਟੀਆਂ ਨੇ ਸਿਸਟਮ ਦਾ ਭੱਠਾ ਬਿਠਾਇਆ, ਤੰਗ ਹੋਏ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਮਜਬੂਰੀਵੱਸ ਵਿਦੇਸ਼ ਗਏ ਅਕਾਲੀ ਦਲ ਆਪਣੇ ਗੁਨਾਹਾਂ ਦਾ ਜ਼ਿਕਰ ਕੀਤੇ ਬਿਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਰਿਹਾ ਮੁਆਫੀ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਸੁਖਬੀਰ ਬਾਦਲ ਤੋਂ ਹੁਣ 25 ਲੀਡਰ ਵੀ ਇਕੱਠੇ ਨਹੀਂ ਹੋ ਰਹੇ ਚੰਡੀਗੜ੍ਹ, 13 ਅਗਸਤ 2024 : ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ....
ਪੰਜਾਬ ਸਮੇਤ ਦੇਸ਼ ਭਰ 'ਚ ਡਾਕਟਰਾਂ ਵੱਲੋਂ ਹੜਤਾਲ, ਲੇਡੀ ਡਾਕਟਰ ਨਾਲ ਬਲਾਤਕਾਰ ਤੋਂ ਬਾਅਦ ਕਤਲ ਦਾ ਮਾਮਲਾ
ਚੰਡੀਗੜ੍ਹ, 12 ਅਗਸਤ 2024 : ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੀ ਹੱਤਿਆ ਦੇ ਵਿਰੋਧ ਵਿੱਚ ਅੱਜ ਰੈਜ਼ੀਡੈਂਟ ਡਾਕਟਰਾਂ ਦੀ ਦੇਸ਼ ਵਿਆਪੀ ਹੜਤਾਲ ਹੈ। ਰੈਜ਼ੀਡੈਂਟ ਡਾਕਟਰਾਂ ਦੀ ਦੇਸ਼ ਵਿਆਪੀ ਜਥੇਬੰਦੀ ਫੈਡਰੇਸ਼ਨ ਆਫ ਆਲ ਇੰਡੀਆ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਦੇਸ਼ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਆਰਡੀਏ) ਵੱਲੋਂ ਬੀਤੇ ਕੱਲ੍ਹ ਹੜਤਾਲ ਦਾ ਐਲਾਨ ਕੀਤਾ ਸੀ। ਪੀਜੀਆਈ ਚੰਡੀਗੜ੍ਹ ਸਮੇਤ ਦੇਸ਼ ਭਰ ਦੇ ਡਾਕਟਰ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕਰ....
ਸੁਪਰੀਮ ਕੋਰਟ ਵੱਲੋਂ ਹਫ਼ਤੇ 'ਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਆਦੇਸ਼ 
ਚੰਡੀਗੜ੍ਹ, 11 ਅਗਸਤ, 2024 : ਸੁਪਰੀਮ ਕੋਰਟ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਪਿਛਲੇ 6 ਮਹੀਨਿਆਂ ਤੋਂ ਬੰਦ ਬਾਰਡਰ ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਕਿ ਹਾਈਵੇਅ ਪਾਰਕਿੰਗ ਥਾਂ ਨਹੀਂ ਹਨ। ਸੁਪਰੀਮ ਕੋਰਟ ਨੇ ਅਗਲੇ ਇੱਕ ਹਫ਼ਤੇ ਦੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਦੀ ਇੱਕ ਲੇਨ ਖੋਲ੍ਹਣ ਦਾ ਆਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਡੀਜੀਪੀ....
ਪੰਜਾਬ 'ਚ ਪਾਰਟੀ ਦੇ ਚੋਣ ਨਿਸ਼ਾਨ ‘ਤੇ ਨਹੀਂ ਲੜ ਸਕਣਗੇ ਉਮੀਦਵਾਰ, ਸਰਕਾਰ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਿਆਰੀ 
ਚੰਡੀਗੜ੍ਹ, 11 ਅਗਸਤ 2024 : ਸਰਕਾਰ ਪੰਜਾਬ ‘ਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਨਾ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਦੇ ਲਈ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ। ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਏਜੰਡਾ ਵੀ ਲਿਆਂਦਾ ਜਾ ਸਕਦਾ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਪਿੰਡਾਂ ਵਿੱਚ ਮਾਹੌਲ ਖੁਸ਼ਗਵਾਰ ਬਣਿਆ ਰਹੇ। ਨਾਲ ਹੀ ਪਿੰਡਾਂ ਦੇ ਵਿਕਾਸ ਲਈ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਪੰਚਾਇਤੀ ਚੋਣਾਂ ਸਬੰਧੀ ਕੁਝ ਦਿਨ....
ਹੁਸ਼ਿਆਰਪੁਰ ਦੇ ਪਿੰਡ ਜੇਜੋ ਵਿੱਚ ਚੋਅ 'ਚ ਰੁੜੀ ਇਨੋਵਾ, ਇੱਕੋ ਪਰਿਵਾਰ ਦੇ 10 ਮੈਂਬਰਾਂ ਦੀ ਮੌਤ 
ਹੁਸ਼ਿਆਰਪੁਰ, 11 ਅਗਸਤ 2024 : ਹੁਸ਼ਿਆਰਪੁਰ ਦੇ ਪਿੰਡ ਜੇਜੋ ਵਿੱਚ ਵੱਡਾ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਮੁਤਾਬਿਕ, ਭਾਰੀ ਮੀਂਹ ਦੇ ਕਾਰਨ ਚੋਅ ਦੇ ਵਿਚ ਇੱਕੋ ਪਰਿਵਾਰ ਦੇ 11 ਮੈਂਬਰਾਂ ਨਾਲ ਭਰੀ ਇਨੋਵਾ ਕਾਰ ਦੇ ਰੁੜ੍ਹ ਜਾਣ ਦੀ ਖਬਰ ਹੈ। ਹਾਦਸੇ ਵਿੱਚ ਪਰਿਵਾਰ ਦੇ 11 ਮੈਂਬਰਾਂ ਵਿਚੋਂ ਇੱਕ ਨੂੰ ਬਚਾਅ ਲਿਆ ਗਿਆ ਹੈ, ਜਦਕਿ ਲਾਪਤਾ 10 ਮੈਂਬਰਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਜਾਣਕਾਰੀ ਅਨੁਸਾਰ ਚੋਅ 'ਚ ਭਾਰੀ ਮੀਂਹ ਕਾਰਨ ਹੜ੍ਹ....
ਸਮਰਾਲਾ 'ਚ ਟੈਕਸੀ ਡਰਾਈਵਰ ਦੀ ਗੋਲ਼ੀਆਂ ਮਾਰ ਕੇ ਹੱਤਿਆ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
ਸਮਰਾਲਾ, 10 ਅਗਸਤ 2024 : ਸਮਰਾਲਾ ਪੁਲਿਸ ਨੂੰ ਪਿੰਡ ਹਰਿਓ ਪੁਲ ਨੇੜੇ ਚੰਡੀਗੜ੍ਹ-ਲੁਧਿਆਣਾ ਬਾਈਪਾਸ ਤੋਂ ਇਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ, ਜਿਸ ਦੀ ਛਾਤੀ ਤੇ ਬਾਹਾਂ 'ਤੇ ਗੋਲ਼ੀਆਂ ਲੱਗੀਆਂ ਸਨ। ਲਾਸ਼ ਮਿਲਣ ਦੀ ਸੂਚਨਾਂ ਮਿਲਣ ਤੇ ਮੌਕੇ ਤੇ ਪੁੱਜੇ ਡੀਐਸਪੀ ਤਰਲੋਚਨ ਸਿੰਘ ਅਤੇ ਪੁਲਿਸ ਪਾਰਟੀ ਨੇ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ, ਜੋ ਕਿ ਆਲਟੋ ਟੈਕਸੀ ਡਰਾਈਵਰ ਸੀ। ਟੈਕਸੀ ਡਰਾਈਵਰ ਨੂੰ ਗੋਲ਼ੀਆਂ ਮਾਰਨ....
ਜੇਕਰ ਪੰਜਾਬ ’ਚ ਕਾਨੂੰਨ ਵਿਵਸਥਾ ਨਾ ਸੁਧਰੀ ਤਾਂ 14288 ਕਰੋੜ ਰੁਪਏ ਦੇ 8 ਸੜਕ ਪ੍ਰਾਜੈਕਟ ਹੋਣਗੇ ਰੱਦ, ਗਡਕਰੀ ਦੀ ਮਾਨ ਨੂੰ ਚਿੱਠੀ
ਚੰਡੀਗੜ੍ਹ, 10 ਅਗਸਤ, 2024 : ਕੇਂਦਰੀ ਰੋਡ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਜੇਕਰ ਸੂਬੇ ਵਿਚ ਕਾਨੂੰਨ ਵਿਵਸਥਾ ਨਾ ਸੁਧਰੀ ਤਾਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨਐਚਏ ਆਈ) 14288 ਕਰੋੜ ਰੁਪਏ ਦੇ 8 ਸੜਕ ਪ੍ਰਾਜੈਕਟ ਰੱਦ ਕਰ ਦੇਵੇਗੀ। ਉਹਨਾਂ ਆਪਣੀ ਚਿੱਠੀ ਵਿਚ ਲਿਖਿਆ ਹੈ ਕਿ ਜੇਕਰ ਕਾਨੂੰਨ ਵਿਵਸਥਾ ਨਾ ਸੁਧਰੀ ਤਾਂ ਐਨ ਐਚ ਏ ਆਈ ਇਹ ਪ੍ਰਾਜੈਕਟ ਰੱਦ ਕਰਨ ਲਈ ਮਜਬੂਰ ਹੋਵੇਗੀ। ਜ਼ਿਕਰਯੋਗ ਹੈ ਕਿ ਪਹਿਲਾਂ ਹੀ ਪੰਜਾਬ....