ਕਪੂਰਥਲਾ, 13 ਜਨਵਰੀ : ਸਰਕਾਰੀ ਹਸਪਤਾਲ ਕਪੂਰਥਲਾ ਦੇ 'ਚ ਕੰਮ ਕਰਦੇ ਦਰਜਾ ਚਾਰ ਕਰਮਚਾਰੀ ਦੇ ਕੁਆਟਰ 'ਚ ਦੇਰ ਰਾਤ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਇਸ ਦੌਰਾਨ ਇਮਾਰਤ ਵਿਚ ਕੁੱਲ ਪੰਜ ਵਿਅਕਤੀ ਮੌਜੂਦ ਸਨ, ਅੱਗ ਲੱਗਣ ਕਾਰਨ ਇਕ ਵਿਅਕਤੀ ਅਤੇ ਪਾਲਤੂ ਕੁੱਤੇ ਦੀ ਬੁਰੀ ਤਰ੍ਹਾਂ ਝੁਲਸ ਜਾਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ ’ਤੇ ਮੌਜੂਦ ਜੀਤ ਬਹਾਦੁਰ ਤੇ ਹੋਰਾਂ ਨੇ ਦਸਿਆ ਕਿ....
ਪੰਜਾਬ
ਚੰਡੀਗੜ੍ਹ, 12 ਜਨਵਰੀ : ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਕੇਂਦਰ ਅੱਗੇ ਪ੍ਰਸਤਾਵ ਰੱਖਿਆ ਹੈ। ਸੂਬਾ ਸਰਕਾਰ ਨੇ ਕੇਂਦਰ ਅੱਗੇ ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ ਰੱਖੀ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਨੂੰ ਤਜਵੀਜ਼ ਭੇਜੀ ਹੈ। ਜਾਣਕਾਰੀ ਮੁਤਾਬਕ ਸਾਉਣੀ 2024-25 ਦੀਆਂ ਫਸਲਾਂ ਦੇ MSP ਨਿਰਧਾਰਨ ਲਈ ਇਹ ਤਜਵੀਜ਼ ਭੇਜੀ ਗਈ ਹੈ। ਇਸ ਦੇ ਨਾਲ ਹੀ ਕਪਾਹ ਤੇ 10,767 ਰੁਪਏ MSP ਦੇਣ ਦੀ ਮੰਗ ਕੀਤੀ ਗਈ ਹੈ। ਸਾਉਣੀ 2024-25 ਦੀਆਂ ਫ਼ਸਲਾਂ ਦੇ MSP ਨਿਰਧਾਰਿਤ ਕਰਨ....
ਤਰਨਤਾਰਨ , 12 ਜਨਵਰੀ : ਤਰਨਤਾਰਨ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ । ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਚਾਰ ਨੌਜਵਾਨ ਕਾਰ ‘ ਚ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਗੁਰੂ ਹਰਿਰਾਏ ਸਾਹਿਬ ਨੂੰ ਆ ਰਹੇ ਸਨ , ਜਦੋਂ ਉਹ ਹਰੀਕੇ ਵਿਖੇ ਪੁਲ ਤੇ ਪੁੱਜੇ ਤਾਂ ਪੁਲ ਖਰਾਬ ਇੱਕ ਕੰਟੇਨਰ ਦੇ ਪਿੱਛੇ ਟਰਾਲਾ ਖੜ੍ਹਾ ਸੀ , ਜਿਆਦਾ ਧੁੰਦ ਹੋਣ ਕਾਰਨ ਉਨ੍ਹਾਂ ਦੀ ਕਾਰ ਦੀ ਟੱਕਰ ਟਰਾਲੇ....
'ਜ਼ੀਰੋ ਬਿੱਲ ਦੇ ਨਾਂ 'ਤੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ ਮਾਨ ਸਰਕਾਰ' ਸ੍ਰੀ ਮੁਕਤਸਰ ਸਾਹਿਬ, 12 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨਕੀਤਾ ਕਿ ਪਾਰਟੀ ਆਉਂਦੀਆਂ ਪੰਚਾਇਤ ਤੇ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਸੀਟਾਂ ਦੇਵੇਗੀ ਅਤੇ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਵਿਚ 33 ਫੀਸਦੀ ਸੀਟਾਂ ਔਰਤਾਂ ਨੂੰ ਦਿੱਤੀਆਂ ਜਾਣਗੀਆਂ। ਮਾਘੀ ਮੇਲੇ ’ਤੇ ਔਰਤਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ....
ਪਟਵਾਰੀ ਤੇ ਉਸਦੇ ਪ੍ਰਾਈਵੇਟ ਸਾਥੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਚੰਡੀਗੜ੍ਹ, 12 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।....
ਦੋਸ਼ੀ ਖਿਚਨ ਸੂਬੇ ਵਿੱਚ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੀ.ਕੇ.ਆਈ. ਦੇ ਮੈਂਬਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਸੀ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਏਆਈਜੀ ਸੰਦੀਪ ਗੋਇਲ ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ....
ਚੰਡੀਗੜ੍ਹ, 12 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ ਉਪਰੰਤ ਰਿਸ਼ਵਤਾਂ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ....
ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਮੀਤ ਹੇਅਰ ਨੇ ਵਾਤਾਵਰਣ ਸੰਭਾਲ ਅਤੇ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਯੂਥ ਕਲੱਬਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਯੂਥ ਕਲੱਬਾਂ ਲਈ ਸਾਲਾਨਾ ਐਵਾਰਡ ਦਾ ਕੀਤਾ ਐਲਾਨ, ਜ਼ਿਲਾ ਪੱਧਰ ਉਤੇ ਪਹਿਲੇ ਤਿੰਨ ਸਥਾਨਾਂ ਵਾਲਿਆਂ ਨੂੰ ਮਿਲੇਗੀ ਕ੍ਰਮਵਾਰ 5 ਲੱਖ, 3 ਲੱਖ ਤੇ 2 ਲੱਖ ਰੁਪਏ ਦੀ ਨਗਦ ਰਾਸ਼ੀ ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ....
ਚੰਡੀਗੜ੍ਹ, 11 ਜਨਵਰੀ : ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ 'ਚ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਦੀ ਮੰਗ ਕੀਤੀ ਹੈ। ਘੱਟ ਗਿਣਤੀ ਕਮਿਸ਼ਨ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਨੂੰ ਪੂਰੀ ਰਿਪੋਰਟ 20 ਜਨਵਰੀ ਤੱਕ ਦੇਣ ਲਈ ਕਿਹਾ ਹੈ। ਪਰ ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਸਟੇਟਸ ਰਿਪੋਰਟ ਮੰਗੀ ਸੀ ਅਤੇ ਸਰਕਾਰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਮਿਲ....
ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ ਲਾਇਬ੍ਰੇਰੀਆਂ ਦੇ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਜਤਾਈ ਵਾਰ ਹੀਰੋਜ਼ ਸਟੇਡੀਅਮ ਵਿਖੇ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਦਾ ਕੀਤਾ ਉਦਘਾਟਨ ਸੰਗਰੂਰ, 11 ਜਨਵਰੀ : ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਸਬੰਧੀ ਆਪਣੀ....
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਜਲਦ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ, 11 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਸਮਾਜਿਕ ਸੁਰੱਖਿਆ....
ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਭਗਵੰਤ ਮਾਨ ਸੰਗਰੂਰ, 11 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ....
ਸਾਢੇ ਤਿੰਨ ਸਾਲਾਂ ਤੋਂ ਪੰਜਾਬ ਪੁਲਿਸ ਦੋਸ਼ੀ ਥਾਣੇਦਾਰਾਂ ਨੂੰ ਸਜ਼ਾਵਾਂ ਦੇਣ ਦੀ ਬਜਾਇ ਬਚਾਉਣ ’ਚ ਲੱਗੀ : ਮੇਜਰ ਸਿੰਘ ਚੰਡੀਗੜ੍ਹ, 11 ਜਨਵਰੀ : ਭਾਰਤੀ ਪ੍ਰੈਸ ਕੌਂਸਲ (ਪੀ ਸੀ ਆਈ) ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਥਿਤ ਪੰਜਾਬੀ ਪੱਤਰਕਾਰ ਮੇਜਰ ਸਿੰਘ ਦੀ ਸ਼ਿਕਾਇਤ ’ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਪੁਲਿਸ ਮੁਖੀ ਨੂੰ ਮੁੱੜ ਨੋਟਿਸ ਜਾਰੀ ਕਰ ਕੇ ਇਸ ਮਾਮਲੇ ਵਿਚ ਸਰਕਾਰ ਅਤੇ ਪੁਲਿਸ ਦਾ ਲਿੱਖਤੀ ਜਵਾਬ ਮੰਗਿਆ ਹੈ। ਕੌਂਸਲ ਅਧੀਨ ਸਕੱਤਰ ਵੱਲੋਂ ਜਾਰੀ ਨੋਟਿਸ ਵਿਚ ਕਿਹਾ ਗਿਆ ਹੈ ਕਿ....
ਪੰਜਾਬ ’ਚ ਕੇਂਦਰ ਸਰਕਾਰ ਨੂੰ ਵੱਡਾ ਝਟਕਾ, ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਚਲਾਉਣ ਤੋਂ ਸਿਹਤ ਵਿਭਾਗ ਨੇ ਕੀਤਾ ਸਾਫ਼ ਇਨਕਾਰ
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਕਿਸੇ ਵੀ ਸ਼ਹਿਰ ਜਾਂ ਫਿਰ ਪਿੰਡ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦਿਖਾਈ ਨਹੀਂ ਦੇਵੇਗੀ ਕਿੳਕਿ ਕੇਂਦਰ ਸਰਕਾਰ ਦੀ ਅਹਿਮ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਤੋਂ ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਸਮਰਥਨ ਵਾਪਸ ਲੈ ਲਿਆ ਗਿਆ ਹੈ। ਜਿਸ ਨਾਲ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਲੱਗ ਸਕਦਾ ਹੈ, ਕਿਉਂਕਿ ਪਿਛਲੇ ਡੇਢ ਮਹੀਨੇ ਤੋਂ ਪੰਜਾਬ ਵਿੱਚ ਕੇਂਦਰ ਸਰਕਾਰ ਦੀ ਸਕੀਮਾਂ ਦਾ ਪ੍ਰਚਾਰ ਕਰਨ ਦੇ ਨਾਲ ਹੀ ਸਿਹਤ ਸੇਵਾਵਾਂ ਨੂੰ ਦੇਣ ਵਾਲੀ ਇਹ ਅਹਿਮ ਵੈਨ ਨੂੰ ਹੁਣ ਤੋਂ ਬਾਅਦ....
ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਹੁਸ਼ਿਆਰਪੁਰ, 10 ਜਨਵਰੀ : ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗ੍ਰੀਨ ਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 ਕਿਲੋਮੀਟਰ....