ਪੰਜਾਬ

ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ, ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣਗੀਆਂ : ਬ੍ਰਮ ਸ਼ੰਕਰ ਜਿੰਪਾ 
ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 2 ਜਨਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ....
ਸਰਕਾਰ ਹੁਣ ਬਜ਼ੁਰਗਾਂ ਨੂੰ ਹਵਾਈ ਜਹਾਜ਼ ਰਾਹੀਂ ਕਰਵਾਏਗੀ ਤੀਰਥ ਯਾਤਰਾ, ਕੇਂਦਰ ਤੋਂ ਰੇਲ ਨਾ ਮਿਲਣ ‘ਤੇ ਲਿਆ ਫ਼ੈਸਲਾ
ਚੰਡੀਗੜ੍ਹ, 01 ਜਨਵਰੀ : ਕੇਂਦਰ ਸਰਕਾਰ ਵੱਲੋਂ ਰੇਲਾਂ ਨਾ ਦੇਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਵਾਂ ਫੈਸਲਾ ਲਿਆ ਹੈ। ਸਰਕਾਰ ਹੁਣ ਬਜ਼ੁਰਗਾਂ ਨੂੰ ਹਵਾਈ ਜਹਾਜ ਰਾਹੀਂ ਤੀਰਥ ਯਾਤਰਾ ‘ਤੇ ਜਾਣ ਲਈ ਤਿਆਰ ਕਰੇਗੀ। ਇਸ ਦੇ ਲਈ ਸਰਕਾਰ ਨੇ ਚਾਰਟਰਡ ਫਲਾਈਟਾਂ ਬੁੱਕ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਹੋਣ ਵਾਲੀ ਪ੍ਰੈਸ ਕਾਨਫਰੰਸ ਵਿੱਚ ਇਸ ਦਾ ਐਲਾਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ 27 ਨਵੰਬਰ 2023 ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ....
ਆਦਮਪੁਰ 'ਚ ਇਕ ਪਰਿਵਾਰ ਦੇ 5 ਲੋਕਾਂ ਦੀਆਂ ਮਿਲੀਆਂ ਲਾਸ਼ਾਂ 
ਜਲੰਧਰ, 1 ਜਨਵਰੀ : ਜਲੰਧਰ ਦੇ ਕਸਬਾ ਆਦਮਪੁਰ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਹੀ ਪਰਿਵਾਰ ਦੇ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਮਰਨ ਵਾਲਿਆਂ 'ਚ ਆਦਮਪੁਰ ਦੇ ਪਿੰਡ ਡਰੋਲੀ ਖੁਰਦ ਦਾ ਰਹਿਣ ਵਾਲਾ ਮਨਮੋਹਨ ਸਿੰਘ (55), ਉਸ ਦੀ ਪਤਨੀ ਸਰਬਜੀਤ ਕੌਰ, ਵੱਡੀ ਬੇਟੀ ਪ੍ਰਭਜੋਤ ਕੌਰ ਉਰਫ ਜੋਤੀ (32), ਛੋਟੀ ਬੇਟੀ ਗੁਰਪ੍ਰੀਤ ਕੌਰ ਉਰਫ ਗੋਪੀ (31) ਅਤੇ ਜੋਤੀ ਦੀ ਬੇਟੀ ਅਮਨ (3) ਸ਼ਾਮਲ ਹਨ। ਅੱਜ ਸੋਮਵਾਰ ਨੂੰ ਸਾਰੀਆਂ ਲਾਸ਼ਾਂ ਦਾ ਪੋਸਟਮਾਰਟਮ ਜਲੰਧਰ ਦੇ ਸਿਵਲ ਹਸਪਤਾਲ 'ਚ ਕੀਤਾ ਜਾਵੇਗਾ। ਪੁਲਿਸ....
ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ
ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ ਚੰਡੀਗੜ੍ਹ, 1 ਜਨਵਰੀ : ਭਾਰਤ ਸਰਕਾਰ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗੋਲਡੀ ਬਰਾੜ ਪੰਜਾਬ ਵਿੱਚ ਸਰਹੱਦ ਪਾਰ ਤੋਂ ਟਾਰਗੇਟ ਕਿਲਿੰਗ, ਜਬਰਨ ਵਸੂਲੀ ਦੇ ਨਾਲ-ਨਾਲ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ। ਗੌਰਤਲਬ ਹੈ ਕਿ ਗੋਲਡੀ ਬਰਾੜ ‘ਤੇ ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਦੇ ਨਾਲ ਯੂਏਪੀਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ 29 ਮਈ....
ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ
ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ ਸੂਬੇ ਨੂੰ ਬਿਜਲੀ ਦੀ ਖ਼ਰੀਦ ਵਿੱਚ 300 ਤੋਂ 350 ਕਰੋੜ ਰੁਪਏ ਬਚਣਗੇ, ਖ਼ਰੀਦਦਾਰਾਂ ਨੂੰ ਹੋਵੇਗਾ ਫਾਇਦਾ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ਉਤੇ ਹੋਵੇਗਾ ਸੌਰ ਊਰਜਾ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਦਾ ਐਲਾਨ ਜਾਖੜ ਨੇ ਹਾਲੇ ਤੱਕ ਭਾਜਪਾ ਹਾਈ ਕਮਾਂਡ ਦੀ ਇੱਛਾ ਮੁਤਾਬਕ ਝੂਠ ਬੋਲਣ ਦੀ ਕਲਾ ਨਹੀਂ ਸਿੱਖੀ: ਮੁੱਖ ਮੰਤਰੀ ਚੰਡੀਗੜ੍ਹ, 1 ਜਨਵਰੀ : ਸੂਬਾ ਵਾਸੀਆਂ ਨੂੰ ਨਵੇਂ....
ਸੂਬੇ ਭਰ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ 595 ਸਥਾਨਾਂ ‘ਤੇ ਬਿਜਲੀ ਨੂੰ ਬਹਾਲ ਕਰਨ ਲਈ ਜੰਗੀ ਪੱਧਰ ‘ਤੇ ਕੀਤੀ ਗਈ ਕਾਰਵਾਈ : ਈ.ਟੀ.ਓ 
23 ਜੂਨ ਨੂੰ ਰਿਕਾਰਡ 15293 ਮੈਗਾਵਾਟ ਬਿਜਲੀ ਦੀ ਮੰਗ ਅਤੇ 9 ਸਤੰਬਰ ਨੂੰ 3427 ਲੱਖ ਯੂਨਿਟ ਦੀ ਰਿਕਾਰਡ ਮੰਗ ਨੂੰ ਕੀਤਾ ਗਿਆ ਪੂਰਾ ਏ.ਟੀ.ਸੀ. ਸੀਮਾ ਨੂੰ 7100 ਮੈਗਾਵਾਟ ਤੋਂ ਵਧਾ ਕੇ 9000 ਮੈਗਾਵਾਟ ਕੀਤਾ ਨਵੀਂ ਦੁਰਘਟਨਾ ਮੁਆਵਜਾ ਨੀਤੀ ਦੀ ਸ਼ੁਰੂਆਤ ਪਛਵਾੜਾ ਕੋਲ ਖਾਣ ਤੋਂ ਪੀ.ਐਸ.ਪੀ.ਸੀ.ਐਲ ਤਾਪ ਬਿਜਲੀ ਘਰਾਂ ਨੂੰ 30 ਲੱਖ ਮੀਟ੍ਰਿਕ ਟਨ ਕੋਲ ਮੁਹੱਈਆ ਕਰਵਾਇਆ ਚੰਡੀਗੜ੍ਹ, 31 ਦਸੰਬਰ : ਸਾਲ 2023 ਦੌਰਾਨ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ....
ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਤੇ ਮੰਤਰੀ ਮਾਨ ਨੇ ਕਿਹਾ ਭਾਜਪਾ ਦੀ NOC ਦੀ ਲੋੜ ਨਹੀਂ
26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਤੇ ਰੱਖਿਆ ਮੰਤਰਾਲੇ ਦੇ ਸਪੱਸ਼ਟੀਕਰਨ ‘ਤੇ ਮੁੱਖ ਮੰਤਰੀ ਮਾਨ ਨੇ ਦਿੱਤਾ ਜਵਾਬ ਚੰਡੀਗੜ੍ਹ, 3 ਦਸੰਬਰ : 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਰੱਖਿਆ ਮੰਤਰਾਲੇ ਨੇ ਸਥਿਤੀ ਸਪੱਸ਼ਟ ਕੀਤੀ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਝਾਂਕੀ ਦੀ ਚੋਣ ਕਰਨ ਵਾਲੀ ਵਿਸ਼ੇਸ਼ ਕਮੇਟੀ ਨੇ ਤੀਜੇ ਗੇੜ ਤੋਂ ਬਾਅਦ ਪੰਜਾਬ ਦੀ ਝਾਂਕੀ ਬਾਰੇ ਵਿਚਾਰ ਨਹੀਂ ਕੀਤਾ ਕਿਉਂਕਿ....
ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼, 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਰੈਕੇਟ ਨੂੰ ਅਮਰੀਕਾ ਅਧਾਰਤ ਮਨਪ੍ਰੀਤ ਉਰਫ ਮੰਨੂ ਮਹਾਵਾ ਵੱਲੋਂ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਨਸ਼ੇ ਅਤੇ ਹਥਿਆਰਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 31 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ....
ਪੰਜਾਬ ਦੇ ਮੁੱਦੇ ਚੁੱਕਣ ਤੋਂ ਨਹੀਂ ਰੋਕ ਸਕੇਗੀ ਆਪ ਸਰਕਾਰ : ਬਿਕਰਮ ਸਿੰਘ ਮਜੀਠੀਆ
ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ, ਕਿਹਾ ਕਿ ਐਸਆਈਟੀ ਦੇ ਮੁਖੀ ਭਲਕੇ ਹੋ ਰਹੇ ਹਨ ਸੇਵਾ ਮੁਕਤ, ਹੁਣ ਤੁਸੀਂ ਆਪ ਮੁਖੀ ਬਣ ਕੇ ਟਕਰੋ ਕੇਜਰੀਵਾਲ ਨੂੰ ਆਖਿਆ ਕਿ ਉਹਨਾਂ ਨੂੰ ਈ ਡੀ ਸੰਮਨਾਂ ਤੋਂ ਡਰਨ ਦੀ ਲੋੜ ਨਹੀਂ, ਉਹ ਖੁਦ 3 ਜਨਵਰੀ 2024 ਨੂੰ ਉਹਨਾਂ ਦੇ ਨਾਲ ਜਾਣ ਲਈ ਤਿਆਰ ਪਟਿਆਲਾ, 30 ਦਸੰਬਰ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮੁਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਉਹਨਾਂ ਖਿਲਾਫ ਦਰਜ ਐਨਡੀਪੀਐਸ ਕੇਸ ਵਿਚ....
ਸੀਨੀਅਰ ਆਈਏਐਸ ਵੀ.ਕੇ. ਸਿੰਘ ਮੁੱਖ ਮੰਤਰੀ ਦੇ ਸਪੈਸ਼ਲ ਚੀਫ ਸੈਕਟਰੀ ਨਿਯੁਕਤ 
ਚੰਡੀਗੜ੍ਹ, 30 ਦਸੰਬਰ : ਸੀਨੀਅਰ ਆਈਏਐਸ ਅਫਸਰ ਵਿਜੈ ਕੁਮਾਰ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਚੀਫ ਸੈਕਟਰੀ ਲਾਇਆ ਗਿਆ ਹੈ, ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਏ.ਵੇਣੂ ਪ੍ਰਸਾਦ ਦੇ ਸੇਵਾਮੁਕਤ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਅਹੁਦੇ ‘ਤੇ ਕਿਸੇ ਦੀ ਨਿਯੁਕਤੀ ਨਹੀਂ ਕੀਤੀ ਸੀ। ਵੀਕੇ ਸਿੰਘ, ਜੋ 2017 ਤੋਂ ਕੇਂਦਰੀ ਡੈਪੂਟੇਸ਼ਨ ‘ਤੇ ਹਨ, ਇਸ ਸਮੇਂ ਵਿਨੀ ਮਹਾਜਨ ਤੋਂ ਬਾਅਦ ਸਭ ਤੋਂ ਸੀਨੀਅਰ ਹਨ, ਜਦੋਂ ਕਿ ਮੁੱਖ ਸਕੱਤਰ ਦਾ ਅਹੁਦਾ 1993 ਬੈਚ ਦੇ ਆਈਏਐਸ....
ਨਾਜਾਇਜ਼ ਮਾਈਨਿੰਗ ਕਾਰਨ ਸੂਬੇ ਦੇ ਜੰਗਲ ਖਤਮ ਹੋ ਰਹੇ ਹਨ, ਵਾਤਾਵਰਣ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ : ਹਾਈਕੋਰਟ 
ਚੰਡੀਗੜ੍ਹ, 30 ਦਸੰਬਰ : ਪੰਜਾਬ ’ਚ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈਕੋਰਟ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਤੋਂ ਨਾ ਸਿਰਫ ਸੂਬੇ ਦੇ ਜੰਗਲ ਖਤਮ ਹੋ ਰਹੇ ਹਨ ਬਲਕਿ ਵਾਤਾਵਰਣ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਜ਼ਮੀਨ ਹਵਾ ਅਤੇ ਪਾਣੀ ਨੂੰ ਦੁਸ਼ਿਤ ਕੀਤਾ ਜਾ ਰਿਹਾ ਹੈ। ਹਾਈਕੋਰਟ ਨੇ ਅੱਗੇ ਕਿਹਾ ਕਿ ਇਸਦਾ ਸਮਾਜ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਗਰੀਬਾਂ ਨੂੰ ਇਸ ਕੰਮ ’ਚ ਲਗਾ ਕੇ ਨਾ ਸਿਰਫ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਬਲਕਿ ਉਨ੍ਹਾਂ ਦੇ ਜੀਵਨ ਨੂੰ ਵੀ ਖਤਰੇ ’ਚ ਪਾਇਆ ਜਾ ਰਿਹਾ....
ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ 
ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਇਸ ਵਿਸ਼ੇਸ਼ ਜਾਂਚ (SIT) ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ....
ਝਾਕੀ ਤੇ ਮੇਰੀ ਜਾਂ ਕੇਜਰੀਵਾਲ ਦੀ ਫੋਟੋ ਲਗਾਉਣ ਦੇ ਦੋਸ਼ ਗਲਤ, ਜਾਖੜ ਸਾਬਤ ਕਰਨ ਤਾਂ ਛੱਡ ਦਿਆਂਗਾ ਸਿਆਸਤ : ਮੁੱਖ ਮੰਤਰੀ ਮਾਨ 
ਲੁਧਿਆਣਾ, 29 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ 'ਚ ਚੱਲ ਰਹੇ ਅਤੇ ਨਵੇਂ ਸ਼ੁਰੂ ਕਰਨ ਵਾਲੇ ਪ੍ਰਜੈਕਟਾਂ ਦੀ ਸਮੀਖਿਅਆ ਕਰਨ ਲਈ ਆਏ ਸਨ, ਇਸ ਉਪਰੰਤ ਮੁੱਖ ਮੰਤਰੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਭਾਜਪਾ ਆਗੂ ਸੁਨੀਲ ਜਾਖੜ ਨੂੰ ਪੰਜਾਬ ਸਰਕਾਰ ਦੀ ਝਾਕੀ ਬਾਰੇ ਲਗਾਏ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ, ਜਿਸ ਵਿੱਚ ਭਾਜਪਾ ਆਗੂ ਨੇ ਕਿਹਾ ਸੀ ਕਿ ‘ਆਪ’ ਸਰਕਾਰ ਝਾਕੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀਆਂ ਫੋਟੋਆਂ ਲਾਉਣ ‘ਤੇ ਅੜੀ....
ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ
ਐਨ.ਆਰ.ਆਈ. ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਵਿੱਚ ਸਹਾਈ ਸਿੱਧ ਹੋਵੇਗੀ ਵੈੱਬਸਾਈਟ ਫਰਵਰੀ ਵਿੱਚ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਉਣ ਦਾ ਐਲਾਨ ਐਨ.ਆਰ.ਆਈਜ਼ ਨੂੰ ਸਹੂਲਤ ਦੇਣ ਲਈ ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ ਲੁਧਿਆਣਾ, 29 ਦਸੰਬਰ : ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri....
ਸਿੱਖ ਕੌਮ ਦੀਆਂ ਸ਼ਹਾਦਤਾਂ ਮਾਤਮ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ : ਗਿਆਨੀ ਰਘਬੀਰ ਸਿੰਘ
ਸਾਹਿਬਜ਼ਾਦਿਆਂ ਨੇ ਜਬਰ ਦਾ ਟਾਕਰਾ ਸਬਰ ਨਾਲ ਕਰਦਿਆਂ ਸਿੱਖਾਂ ਅੰਦਰ ਜੁਲਮ ਖਿਲਾਫ਼ ਲੜਨ ਦੀ ਚਿਣਗ ਜਗਾਈ : ਐਡਵੋਕੇਟ ਧਾਮੀ ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ : ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸ਼ਹੀਦਾਂ ਦੀ ਉਹ ਧਰਤੀ ਹੈ, ਜਿਸ ਨੇ ਮੁਗਲ ਸਾਮਰਾਜ ਦੇ ਖਾਤਮੇ ਦੀ ਇਬਾਰਤ ਲਿਖੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ....