28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਪੰਜਾਬ ਭਰ ਵਿੱਚ ਜਾਗਰੂਕਤਾ ਫੈਲਾਉਣ ਲਈ ਵਿਜੀਲੈਂਸ ਬਿਊਰੋ ਚਲਾਏਗਾ ਸੂਬਾ ਪੱਧਰੀ ਮੁਹਿੰਮ : ਵਰਿੰਦਰ ਕੁਮਾਰ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਚੰਡੀਗੜ੍ਹ, 27 ਅਕਤੂਬਰ, 2024 : ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 28 ਅਕਤੂਬਰ ਤੋਂ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ, ਜਿਸ ਦੌਰਾਨ....
ਪੰਜਾਬ
ਚੰਡੀਗੜ੍ਹ, 26 ਅਕਤੂਬਰ 2024 : ਪੰਜਾਬ 'ਚ ਪਰਾਲੀ ਸਾੜਨ 'ਤੇ ਕਾਰਵਾਈ ਦਾ ਵਿਰੋਧ ਅਤੇ ਝੋਨੇ ਦੀ ਖਰੀਦ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਝੋਨੇ ਦੀ ਸਮੇਂ ਸਿਰ ਖਰੀਦ ਸਮੇਤ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਆਪਣਾ ਧਰਨਾ ਜਾਰੀ ਰੱਖਣਗੇ ਅਤੇ ਸੂਬੇ ਦੇ ਸੰਗਰੂਰ, ਬਠਿੰਡਾ, ਮੋਗਾ, ਬਟਾਲਾ ਅਤੇ ਗੁਰਦਾਸਪੁਰ ਵਿੱਚ ਸੜਕਾਂ ਜਾਮ ਕਰਨਗੇ। ਪਰਾਲੀ ਸਾੜਨ 'ਤੇ ਕਿਸਾਨਾਂ 'ਤੇ ਪੁਲਿਸ ਦੀ ਕਾਰਵਾਈ ਦਾ ਵੀ ਕਿਸਾਨ ਵਿਰੋਧ ਕਰ ਰਹੇ ਹਨ।....
ਚੰਡੀਗੜ੍ਹ, 26 ਅਕਤੂਬਰ 2024 : ਪੰਜਾਬ ਨੂੰ DAP ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਸਰਕਾਰ ਨੂੰ ਇਸ 'ਤੇ ਧਿਆਨ ਦੇਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇਕ ਸੋਸ਼ਲ ਮੀਡੀਆ ਪੋਸਟ ਵਿਚ ਕੀਤਾ। ਉਨ੍ਹਾਂ ਨੇ ਆਪਣੀ ਪੋਸਟ ਵਿਚ ਲਿਖਿਆ ਕਿ, ਅੱਜ ਮੈਂ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨਾਲ ਪੰਜਾਬ ਵਿੱਚ DAP ਖਾਦ ਦੀ ਸਪਲਾਈ ਦੇ ਮੁੱਦੇ 'ਤੇ ਵਿਚਾਰ ਕਰਨ ਲਈ ਮੁਲਾਕਾਤ ਕਰਾਂਗਾ। ਪੰਜਾਬ ਨੂੰ DAP ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ....
ਚੰਡੀਗੜ੍ਹ, 26 ਅਕਤੂਬਰ 2024 : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਅਤੇ ਹੋਰ ਕਈ ਮਾਮਲਿਆਂ ਤਹਿਤ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਨਿੱਜੀ ਚੈਨਲ ਵੱਲੋਂ ਇੰਟਰਵਿਊ ਕਰਵਾਏ ਜਾਣ ਦਾ ਹਾਈ ਕੋਰਟ ਵੱਲੋਂ ਸਖਤ ਨੋਟਿਸ ਲੈਣ ਤੇ ਜਾਂਚ ਦੌਰਾਨ ਦੋਸ਼ੀ ਪਾਏ ਗਏ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਸਮੇਤ 7 ਹੋਰ ਪੁਲਿਸ ਕਰਮੀਆਂ ਨੂੰ ਅੱਜ ਸਸਪੈਂਡ ਕਰ ਦਿੱਤਾ ਗਿਆ ਹੈ। ਗੁਰਸ਼ੇਰ ਸੰਧੂ ਤੇ ਇਲਜ਼ਾਮ ਲੱਗੇ ਨੇ ਕੀ ਲਾਰੈੰਸ ਬਿਸ਼ਨੋਈ ਨੂੰ ਇਸਨੇ ਹੀ ਆਪਣਾ ਫੋਨ ਦੇ ਕੇ ਨਿੱਜੀ ਚੈਨਲ ਨੂੰ....
ਚੰਡੀਗੜ੍ਹ, 25 ਅਕਤੂਬਰ 2024 : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਖਾਲਿਸਤਾਨ ਸਮਰਥਕ ਤੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਸਖ਼ਤ ਰੁਖ ਅਖਤਿਆਰ ਕੀਤਾ ਹੈ। ਐੱਨਆਈਏ ਪੰਨੂ ਖ਼ਿਲਾਫ਼ ਛੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੰਨੂ ਦੀਆਂ ਚੰਡੀਗੜ੍ਹ 'ਚ ਤਿੰਨ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ 'ਚ ਵੀ ਕੁਝ ਜ਼ਮੀਨਾਂ ਕੁਰਕ ਕੀਤੀਆਂ ਗਈਆਂ ਹਨ। ਖਾਲਿਸਤਾਨ ਪੱਖੀ ਅੱਤਵਾਦੀ ਪੰਨੂ ਅਕਸਰ ਭਾਰਤ ਨੂੰ ਧਮਕੀਆਂ ਦਿੰਦਾ ਹੈ। ਹਾਲ ਹੀ ਵਿਚ ਹਰਦੀਪ ਸਿੰਘ....
ਫਤਿਹਗੜ੍ਹ ਚੂੜੀਆਂ, 25 ਅਕਤੂਬਰ : ਫਤਿਹਗੜ੍ਹ ਚੂੜੀਆਂ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ ਤੇ ਅਚਾਨਕ ਇੱਕ ਤੇਜ਼ ਰਫਤਾਰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ....
ਜੇਕਰ ਕੈਪਟਨ ਨੂੰ ਕਿਸਾਨਾਂ ਅਤੇ ਆੜ੍ਹਤੀਆਂ ਦੀ ਇੰਨੀ ਹੀ ਚਿੰਤਾ ਹੈ ਤਾਂ ਅੱਜ ਤੱਕ ਕੇਂਦਰ ਕੋਲ ਉਹਨਾਂ ਦੇ ਮੁੱਦੇ ਕਿਉਂ ਨਹੀਂ ਉਠਾਏ? - ਹਰਪਾਲ ਚੀਮਾ ਕਿਹਾ- ਕੈਪਟਨ ਅਕਸਰ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਮਿਲਦੇ ਰਹਿੰਦੇ ਹਨ ਪਰ ਅੱਜ ਤੱਕ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਗੱਲ ਨਹੀਂ ਕੀਤੀ ਕੈਪਟਨ ਦੀ ਸਿਆਸੀ ਜਮੀਨ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ, ਇਸ ਲਈ ਉਹ ਹੁਣ ਮੰਡੀਆਂ ਵਿਚ ਜਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਢੌਂਗ ਕਰ ਰਹੇ ਹਨ- ਚੀਮਾ ਚੰਡੀਗੜ੍ਹ, 25 ਅਕਤੂਬਰ 2024....
ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ ਕਿਹਾ - ਅਨਾਜ ਸੰਭਾਲਣ ਦੀ ਜ਼ਿੰਮੇਵਾਰੀ ਕੇਂਦਰ ਦੀ ਹੈ, ਜੇਕਰ ਉਹ ਪੰਜਾਬ ਸਰਕਾਰ ਦੀ ਸਿੰਗਲ ਕਸਟਡੀ ਵਿਚ ਰੱਖਣਾ ਚਾਹੁੰਦੀ ਹੈ ਤਾਂ ਹਲਫੀਆ ਬਿਆਨ ਦੇਵੇ ਕਿ ਸਾਨੂੰ ਨੁਕਸਾਨ ਨਹੀਂ ਝੱਲਣਾ ਪਵੇਗਾ ਮਿਲਿੰਗ ਨੀਤੀ ਅਨੁਸਾਰ ਐਫਸੀਆਈ ਨੇ ਅਕਤੂਬਰ ਤੱਕ 150 ਲੱਖ ਮੀਟ੍ਰਿਕ ਟਨ ਚੌਲਾਂ ਦੀ ਲਿਫਟਿੰਗ ਕਰਨੀ ਸੀ, ਫਿਰ ਲਿਫਟਿੰਗ ਹੌਲੀ ਕਿਉਂ ਕੀਤੀ ਗਈ? : ਅਰੋੜਾ ਚੰਡੀਗੜ੍ਹ, 25 ਅਕਤੂਬਰ 2024 : ਆਮ ਆਦਮੀ ਪਾਰਟੀ (ਆਪ) ਨੇ....
ਜੇਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 25 ਅਕਤੂਬਰ 2024 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼ ਅਦਾ ਕਰਨ ਵਿੱਚ ਕੀਤੀਆਂ ਗਈਆਂ ਅਣਗਹਿਲੀਆਂ ਅਤੇ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ....
ਪੰਜਾਬ 'ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਹੇਠ 32 ਲੱਖ ਹੈਕਟੇਅਰ ਰਕਬਾ ਜਦੋਂਕਿ ਹਰਿਆਣਾ ਵਿੱਚ 15 ਲੱਖ ਹੈਕਟੇਅਰ ਪਰਾਲੀ ਸਾੜਨ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਪੂਰੀ ਤਰ੍ਹਾਂ ਸਰਗਰਮ ਚੰਡੀਗੜ੍ਹ, 25 ਅਕਤੂਬਰ 2024 : ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ....
ਅੰਮ੍ਰਿਤਸਰ, 24 ਅਕਤੂਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ....
ਬਠਿੰਡਾ, 24 ਅਕਤੂਬਰ 2024 : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।....
11 ਕਰੋੜ ਦੀ ਲਾਗਤ ਨਾਲ ਬਣੀ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਕੀਤੀ ਲੋਕਾਂ ਨੂੰ ਸਮਰਪਿਤ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਆਪ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ: ਮੁੱਖ ਮੰਤਰੀ ਬਠਿੰਡਾ, 24 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ।....
ਚੰਡੀਗੜ੍ਹ, 23 ਅਕਤੂਬਰ 2024 : ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕੀਤੀ, ਜੋ ਕਿ ਨਕਲੀ ਬੀਜਾਂ ਦੀ ਮਾਰਕੀਟ ਨੂੰ ਖ਼ਤਮ ਕਰਦਿਆਂ ਬੀਜ ਸਪਲਾਈ ਚੇਨ ਦੀ ਇਕਸਾਰਤਾ ਤੇ ਮਿਆਰ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਹੁਣ ਸੂਬੇ ਦੇ ਕਿਸਾਨ ਬੀਜਾਂ ਦੀ ਗੁਣਵੱਤਾ, ਸਰੋਤ ਅਤੇ ਪ੍ਰਮਾਣੀਕਰਣ....
ਚੰਡੀਗੜ੍ਹ, 23 ਅਕਤੂਬਰ, 2024 : ਸੁਪਰੀਮ ਕੋਰਟ ਨੇ ਵਾਤਾਵਰਨ ਕਾਨੂੰਨਾਂ ਨੂੰ ਕਮਜ਼ੋਰ ਬਣਾਉਣ ਲਈ ਕੇਂਦਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਪਰਾਲੀ ਸਾੜਨ ‘ਤੇ ਜੁਰਮਾਨੇ ਸਬੰਧੀ ਸੀਏਕਿਊਐਮ ਐਕਟ ਦੀ ਵਿਵਸਥਾ ਨੂੰ ਲਾਗੂ ਨਹੀਂ ਕੀਤਾ ਗਿਆ। ਅਦਾਲਤ ਨੇ ਕਿਹਾ ਕਿ ਪਰਾਲੀ ਸਾੜਨ ਦੇ ਅੰਕੜਿਆਂ ਨੂੰ ਝੂਠ ਦੱਸਿਆ ਜਾ ਰਿਹਾ ਹੈ। ਰਾਜ ਸਰਕਾਰਾਂ ਨੂੰ ਝਾੜ ਪਾਉਂਦਿਆ ਕਿਹਾ ਹੈ ਕਿ ਵੀ ਸੂਬੇ ਇਸ ਮਾਮਲੇ ‘ਚ ਗੰਭੀਰ ਨਹੀਂ ਹਨ। ਸਿਖਰਲੀ ਅਦਾਲਤ ਨੇ ਕਿਹਾ ਕਿ ਹਵਾ....