ਸਾਹਿਬਜ਼ਾਦਿਆਂ ਨੇ ਜਬਰ ਦਾ ਟਾਕਰਾ ਸਬਰ ਨਾਲ ਕਰਦਿਆਂ ਸਿੱਖਾਂ ਅੰਦਰ ਜੁਲਮ ਖਿਲਾਫ਼ ਲੜਨ ਦੀ ਚਿਣਗ ਜਗਾਈ : ਐਡਵੋਕੇਟ ਧਾਮੀ ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ : ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸ਼ਹੀਦਾਂ ਦੀ ਉਹ ਧਰਤੀ ਹੈ, ਜਿਸ ਨੇ ਮੁਗਲ ਸਾਮਰਾਜ ਦੇ ਖਾਤਮੇ ਦੀ ਇਬਾਰਤ ਲਿਖੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ....
ਪੰਜਾਬ
ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਮੀਟਿੰਗ ਰਹੀ ਬੇਸਿੱਟਾ, ਦੋਵੇਂ ਰਾਜ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਚੰਡੀਗੜ੍ਹ, 28 ਦਸੰਬਰ : ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਬੇਸਿੱਟਾ ਰਹੀ। 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ਵਿੱਚ ਦੋਵੇਂ ਰਾਜ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਮੀਟਿੰਗ ਦੀ ਸਮਾਪਤੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣੇ ਪੁਰਾਣੇ ਸਟੈਂਡ ‘ਤੇ ਕਾਇਮ ਹਾਂ।....
ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਗਣਤੰਤਰ ਦਿਵਸ ਮੌਕੇ ਇਹ ਝਾਕੀਆਂ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਨਾਂ ਹੇਠ ਪੂਰੇ ਪੰਜਾਬ ਵਿੱਚ ਦਿਖਾਉਣ ਦਾ ਕੀਤਾ ਐਲਾਨ ਪੰਜਾਬ ਦੀਆਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ ਦਾ ਮਾਣ ਵਧਣਾ ਸੀ: ਮੁੱਖ ਮੰਤਰੀ ਗਣਤੰਤਰ ਦਿਵਸ ਤੇ ਸੁਤੰਤਰਤਾ ਦਿਵਸ ਦੇ ਸਿਆਸੀਕਰਨ ਲਈ ਭਾਜਪਾ ਨੂੰ ਕਰੜੇ ਹੱਥੀਂ ਲਿਆ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣੇ ਆਕਾਵਾਂ ਦੇ ਇਸ ਪੰਜਾਬ ਵਿਰੋਧੀ....
ਪੰਜਾਬ ਪੁਲਿਸ ਨੇ ਕੀਤੇ 60 ਐਨਕਾਊਂਟਰ, 9 ਗੈਂਗਸਟਰ ਮਰੇ 2424 ਵੱਡੀਆਂ ਮੱਛੀਆਂ ਸਮੇਤ 14951 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ; ਇਸ ਸਾਲ 795 ਕਿਲੋ ਅਫੀਮ, 13.67 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ ਪਹਿਲੀ ਵਾਰ 65 ਨਸ਼ਾ ਪੀੜਤਾਂ ਨੇ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਦਾ ਪ੍ਰਣ ਕੀਤਾ: ਆਈਜੀਪੀ ਸੁਖਚੈਨ ਸਿੰਘ ਗਿੱਲ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਵਚਨਬੱਧ ਇਸ ਸਾਲ ਏਜੀਟੀਐਫ ਨੇ ਫੀਲਡ ਯੂਨਿਟਾਂ ਨਾਲ....
ਚੰਡੀਗੜ੍ਹ, 26 ਦਸੰਬਰ : ਸ਼੍ਰੋਮਣੀ ਅਕਾਲੀ ਦਲ ਸਿੱਖਾਂ ਨੂੰ ਇਕਜੁੱਟ ਕਰਨ ਵਿਚ ਲੱਗਾ ਹੋਇਆ ਹੈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਸਲਿਮ ਭਾਈਚਾਰੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਮੁਸਲਮਾਨਾਂ ਅਤੇ ਸਿੱਖਾਂ ਵਿਚਕਾਰ ਲੀਡਰਸ਼ਿਪ ਤੇ ਆਬਾਦੀ ਦੀ ਤੁਲਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਧਰਮ ਦੇ ਲੋਕ ਇਕਜੁੱਟ ਹੁੰਦੇ ਹਨ ਉਹ ਮਜ਼ਬੂਤ ਹੁੰਦਾ ਹੈ ਪਰ ਜਿਸ ਧਰਮ ਦੇ ਲੋਕ ਇਕਜੁੱਟ ਨਹੀਂ ਹੁੰਦੇ ਉਹ ਧਰਮ ਮਜ਼ਬੂਤ ਨਹੀਂ ਹੁੰਦਾ। ਬਾਦਲ ਨੇ ਉਦਾਹਰਨ ਲਈ....
ਚੰਡੀਗੜ੍ਹ, 26 ਦਸੰਬਰ : ਪੰਜਾਬ ਵਿੱਚ ਸੰਘਣੀ ਧੁੰਦ ਦਾ ਪ੍ਰਕੋਪ ਜਾਰੀ ਹੈ, ਇਹੀ ਕਾਰਨ ਹੈ ਕਿ ਸੂਬੇ ਦੇ ਕਈ ਜਿਲਿ੍ਹਆ ਅੰਮ੍ਰਿਤਸਰ ਸਾਹਿਬ, ਲੁਧਿਆਣਾ, ਪਟਿਆਲਾ ਅਤੇ ਫਰੀਦਕੋਟ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ। ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਲਈ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਇਹੀ ਕਾਰਨ ਹੈ ਕਿ ਸੂਬੇ ਦੇ ਜ਼ਿਆਦਾਤਰ ਹਿੱਸਿਆ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਗੱਡੀ ਚਲਾਉਣ ਸਮੇਂ ਸਾਵਧਾਨ ਰਹਿਣ। ਸੋਮਵਾਰ ਨੂੰ....
ਮੋਹਾਲੀ, 26 ਦਸੰਬਰ : ਸਥਾਨਕ ਸ਼ਹਿਰ ਵਿੱਚ ਇੱਕ ਟਿੱਪਰ ਅਤੇ ਐਕਟਿਵਾ ਦੀ ਧੁੰਦ ਕਾਰਨ ਹੋਈ ਟੱਕਰ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰਕੇਸ਼ ਕੁਮਾਰ ਗੋਇਲ (48) ਆਪਣੀ ਪਤਨੀ ਨਿਸ਼ੂ ਗੋਇਲ (45) ਨਾਲ ਐਕਟਿਵਾ ਤੇ ਸਵਾਰ ਹੋ ਕੇ ਕਿਸੇ ਕੰਮ ਲਈ ਬਜ਼ਾਰ ਗਏ ਸਨ ਕਿ ਧੁੰਦ ਹੋਣ ਕਾਰਨ ਪਿੱਛੇ ਤੋਂ ਆ ਰਹੇ ਇੱਕ ਟਿੱਪਰ ਨਾਲ ਅਚਾਨਕ ਟੱਕਰ ਹੋ ਗਈ, ਜਿਸ ਕਾਰਨ ਪਤੀ-ਪਤਨੀ ਦੀ ਮੌਕੇ ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਰਕੇਸ਼ ਕੁਮਾਰ ਗੋਇਲ ਦੇ ਪਰਿਵਾਰਿਕ ਮੈਂਬਰ....
ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ....
ਕੁਝ ਦਿਨ ਪਹਿਲਾਂ ਪੰਜਾਬ ਹਿਊਮਨ ਰਾਈਟ ਔਰਗਨਾਈਜੇਸ਼ਨ ਵੱਲੋਂ ਸੌਂਪੀ ਗਈ ਸੀ ਸਕੱਤਰੇਤ ਵਿਖੇ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭਾਈ ਕਾਉਂਕੇ ਨੂੰ ਅਣਮਨੁੱਖੀ ਤਸ਼ੱਦਦ ਕਰਕੇ ਸ਼ਹੀਦ ਕਰਨ ਸਬੰਧੀ ਤਿਵਾੜੀ ਰਿਪੋਰਟ ‘ਤੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਅੰਮ੍ਰਿਤਸਰ, 25 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਨੱਬੇਵਿਆਂ ਦੇ ਦਹਾਕੇ....
ਚੰਡੀਗੜ੍ਹ, 25 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਪਾਰਟੀ ਵੱਲੋਂ ਸਿੱਖ ਆਬਾਦੀ ਵਾਲੇ ਸਾਰੇ ਰਾਜਾਂ ਵਿਚ ਪਾਰਟੀ ਇਕਾਈਆਂ ਦਾ ਗਠਨ ਕੀਤਾ ਜਾਵੇਗਾ। ਉਹਨਾਂ ਨੇ ਸ੍ਰੀ ਪਟਨਾ ਸਾਹਿਬ ਤੇ ਮੁੰਬਈ ਦੀ ਸਿੱਖ ਸੰਗਤ ਨਾਲ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਮਗਰੋਂ ਇਹ ਐਲਾਨ ਕੀਤਾ। ਉਹਨਾਂ ਕਿਹਾ ਕਿ ਉਹਨਾਂ ਐਲਾਨ ਕੀਤਾ ਕਿ 30 ਦਸੰਬਰ ਨੂੰ ਇਸ ਉਦੇਸ਼ ਨਾਲ ਅਕਾਲੀ ਦਲ ਦੀ ਇਕ....
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਿਚ ਪੰਥਕ ਏਕਾ ਹੋਇਆ, ਹੁਣ ਪੰਜਾਬ ’ਚ ਵੀ ਇਹ ਕਰਨ ਦੀ ਅਪੀਲ ਦਿੱਲੀ ਗੁਰਦੁਆਰਾ ਕਮੇਟੀ ਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਰਾਣਾ ਵੀ ਅਕਾਲੀ ਦਲ ਵਿਚ ਹੋਏ ਸ਼ਾਮਲ ਚੰਡੀਗੜ੍ਹ, 25 ਦਸੰਬਰ : ਇਕ ਇਤਿਹਾਸਕ ਘਟਨਾਕ੍ਰਮ ਵਿਚ ਦਿੱਲੀ ਵਿਚ ਪੰਥਕ ਏਕਤਾ ਉਦੋਂ ਮੁਕੰਮਲ ਹੋ ਗਈ ਜਦੋਂ ਸੀਲੀਅਰ ਅਕਾਲੀ ਆਗੂ ਸਰਦਾਰ ਮਨਜੀਤ ਸਿੰਘ ਜੀ.ਕੇ. ਅੱਜ ਆਪਣੀ ਸਾਰੀ ਜਾਗੋ ਟੀਮ ਦੇ ਨਾਲ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤੇ ਉਹਨਾਂ ਕੌਮੀ ਰਾਜਧਾਨੀ ਵਿਚ ਅਕਾਲੀ ਦਲ ਦੇ....
ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਸੂਬਿਆਂ ਚ ਸਪਲਾਈ ਹੋਣ ਵਾਲੀ ਸਨਥੈਟਿਕ ਡਰੱਗ ਦੀਆਂ 15 ਲੱਖ ਗੋਲੀਆਂ ਬਰਾਮਦ ਮੁੱਖ ਮੰਤਰੀ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਸੀ ਪੀ ਅੰਮ੍ਰਿਤਸਰ ਅੰਮ੍ਰਿਤਸਰ, 24 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਦੌਰਾਨ ਫਾਰਮਾ ਓਪੀਓਡਜ਼ ਦੇ ਖਿਲਾਫ ਇੱਕ ਵੱਡੀ ਖੁਫੀਆ ਜਾਣਕਾਰੀ 'ਤੇ ਆਧਾਰਿਤ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼....
ਅਜਨਾਲਾ, 23 ਦਸੰਬਰ : ਅਜਨਾਲਾ ਦੇ ਪਿੰਡ ਭਿੰਡੀ ਸੈਦਾ ਵਿੱਚ ਪੁਲਿਸ ਨੇ ਨਾਕੇਬੰਦੀ ਦੌਰਾਨ 28 ਕਰੋੜ ਰੁਪਏ ਦੀ ਹੈਰੋਇਨ ਅਤੇ 20 ਜਿੰਦਾ ਕਾਰਤੂਸ ਫੜੇ ਗਏ ਹਨ, ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਪੁਲਿਸ ਨੇ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਭਿੰਡੀ ਸੈਦਾ ਥਾਣਾ ਇੰਚਾਰਜ ਅਗਿਆਪਾਲ ਸਿੰਘ ਨੇ ਦੱਸਿਆ ਕਿ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਸਬੰਧੀ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ....
ਬਠਿੰਡਾ, 23 ਦਸੰਬਰ : ਸਥਾਨਕ ਸ਼ਹਿਰ ਦੇ ਮਾਲ ਰੋਡ ਤੇ ਸਥਿਤ ਮਲਟੀ ਸਟੋਰੀ ਕਾਰ ਪਾਰਕਿੰਗ ਦੇ ਸਾਹਮਣੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਗੰਭੀਰ ਜਖ਼ਮੀ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਰਾਜਨ ਜੱਸਲ ਵਾਸੀ ਹੁਸ਼ਿਆਰਪੁਰ ਅਤੇ ਅਮਨਦੀਪ ਸਿੰਘ ਬਟਾਲਾ ਵਜੋਂ ਹੋਈ ਹੈ, ਨੌਜਵਾਨ ਰਿਦਮ ਵਾਸੀ ਲੁਧਿਆਣਾ ਦੀ ਹਾਲਤ ਠੀਕ ਨਾ ਹੋਣ ਕਾਰਨ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ ਅਤੇ ਨੌਜਵਾਨ ਸਾਕੇਤ ਜੋ ਲੁਧਿਆਣਾ ਦਾ ਵਾਸੀ ਹੈ ਦੇ ਮਾਮੂਲੀ ਸੱਟਾਂ....
ਮੋਗਾ, 22 ਦਸੰਬਰ : ਮੋਗਾ -ਬਰਨਾਲਾ ਕੌਮੀ ਮਾਰਗ ਤੇ ਪੈਂਦੇ ਪਿੰਡ ਬੁੱਟਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਸ ਹਾਦਸੇ ਵਿੱਚ ਇੱਕ ਚਾਰ ਸਾਲਾ ਬੱਚੀ ਦੇ ਬਚ ਜਾਣ ਬਾਰੇ ਪਤਾ ਲੱਗਾ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਟਿੱਪਰ ਦਾ ਸੰਤੁਲਨ ਵਿਗੜ ਗਿਆ , ਜਿਸ ਕਾਰਨ ਉਹ ਕਾਰ ਤੇ ਪਲਟ ਗਿਆ, ਜਿਸ ਕਾਰਨ ਰਾਜਸਥਾਨ ਦੇ ਹਨੂੰਮਾਨਗੜ੍ਹ ਤiਂ ਮੋਗਾ ਵਿੱਚ ਵਿਆਹ ਸਮਾਗਮ ‘ਚ ਸ਼ਾਮਲ ਹੋਏ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ....