ਪੰਜਾਬ

ਮੋਦੀ ਸਰਕਾਰ ਖਿਲਾਫ ਅਣਮਿੱਥੇ ਸਮੇਂ ਲਈ ਕਿਸਾਨ ਲਾਉਣਗੇ ਪੱਕਾ ਮੋਰਚਾ 
ਚੰਡੀਗੜ੍ਹ, 02 ਦਸੰਬਰ : ਪੰਜਾਬ ਦੇ ਕਿਸਾਨਾਂ ਨੇ 18 ਜਨਵਰੀ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਵਾਰ ਕੇਂਦਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਹ ਜਾਣਕਾਰੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਭਵਨ ਵਿਖੇ ਦਿੱਤੀ। ਕਿਸਾਨ ਪੰਜਾਬ ‘ਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਕਿਸਾਨ 8 ਜਨਵਰੀ ਨੂੰ ਚੰਡੀਗੜ੍ਹ ਦੇ ਅਧਿਕਾਰੀਆਂ ਨੂੰ ਮਿਲਣਗੇ। ਇਸ ਤੋਂ ਇਲਾਵਾ ਇਸ ਅੰਦੋਲਨ ਬਾਰੇ ਜਾਣਕਾਰੀ ਦੇਣ ਲਈ ਪੰਜਾਬ....
ਅਕਾਲੀ ਦਲ ਔਰਤਾਂ ਨੂੰ ਹਰ ਪੱਧਰ ’ਤੇ ਬਣਦਾ ਸਤਿਕਾਰ ਦੇਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ
ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਵਾਲੇ ਦਿਨ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ ਇਸਤਰੀ ਅਕਾਲੀ ਦਲ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਵਾਲੇ ਦਿਨ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ ਕੀਤਾ ਗਿਆ ਚੰਡੀਗੜ੍ਹ, 2 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸਾਰੇ ਪੱਧਰਾਂ ’ਤੇ ਔਰਤਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ ਤੇ ਉਹਨਾਂ ਇਸਤਰੀ ਅਕਾਲੀ ਦਲ ਨੂੰ ਬੇਨਤੀ ਕੀਤੀ ਕਿ ਉਹ ਮੈਂਬਰਾਂ....
ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ
ਪਹਿਲੇ 8 ਮਹੀਨਿਆਂ ਵਿੱਚ ਆਬਕਾਰੀ ਮਾਲੀਆ 11.45% ਵਧਿਆ ਪੰਜਾਬ ਦਾ ਖਜ਼ਾਨਾ ਭਰਨ ਲਈ ਪੂਰੀ ਤਰ੍ਹਾਂ ਵਚਨਬੱਧ - ਹਰਪਾਲ ਸਿੰਘ ਚੀਮਾ ਚੰਡੀਗੜ੍ਹ, 02 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਨਵੰਬਰ ਤੱਕ ਵਸਤੂਆਂ ਅਤੇ ਸੇਵਾ ਕਰ (ਜੀ.ਐੱਸ.ਟੀ.) ਤੋਂ ਨੈਟ ਪ੍ਰਾਪਤੀਆਂ ਵਿੱਚ 16.61 ਫੀਸਦੀ ਦਾ ਵਾਧਾ ਅਤੇ ਆਬਕਾਰੀ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿੱਚ 11.45....
ਮੁਕਤਸਰ ਵਿੱਚ ਪਿਤਾ ਨੇ ਭਰਾ ਨਾਲ ਮਿਲ ਕੇ ਆਪਣੇ ਪੁੱਤ ਨੂੰ ਮਾਰੀ ਗੋਲੀ, ਕਤਲ ਦਾ ਕੇਸ ਦਰਜ, ਗ੍ਰਿਫ਼ਤਾਰ
ਮੁਕਤਸਰ, 02 ਦਸੰਬਰ : ਮੁਕਤਸਰ ਦੇ ਪਿੰਡ ਧੌਲਾ ਵਿੱਚ ਇੱਕ ਵਿਅਕਤੀ ਨੇ ਆਪਣੇ ਭਰਾ ਨਾਲ ਮਿਲ ਕੇ ਆਪਣੇ ਪੁੱਤਰ ਨੂੰ ਗੋਲੀ ਮਾਰ ਦਿੱਤੀ। ਮੁਲਜ਼ਮ ਨੂੰ ਸ਼ੱਕ ਸੀ ਕਿ ਉਸ ਦਾ ਲੜਕਾ ਨਾਜਾਇਜ਼ ਹੈ। ਪੁਲਿਸ ਨੇ ਮੁਲਜ਼ਮ ਪਿਤਾ ਅਤੇ ਚਾਚੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਲੰਬੀ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਧੌਲਾ ਵਿੱਚ ਇੱਕ ਨੌਜਵਾਨ ਦੇ ਗੋਲੀ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਨੂੰ ਪਰਿਵਾਰ ਵਾਲਿਆਂ ਨੇ ਜ਼ਖਮੀ ਹਾਲਤ 'ਚ ਪਹਿਲਾਂ ਸਿਵਲ....
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਹਾਈਕੋਰਟ ਵਿੱਚ ਚੁਣੌਤੀ 
ਲੋਕਾਂ ਦੇ ਪੈਸੇ ਦੀ ਦੁਰਵਰਤੋਂ ਹੈ ਅਤੇ ਇਸ ਨਾਲ ਸੂਬੇ ਦਾ ਕੋਈ ਭਲਾ ਨਹੀਂ ਹੋ ਰਿਹਾ : ਪਰਵਿੰਦਰ ਸਿੰਘ ਕਿਟਾਣਾ ਚੰਡੀਗੜ੍ਹ, 02 ਦਸੰਬਰ : ਪੰਜਾਬ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਹੁਸ਼ਿਆਰਪੁਰ ਵਾਸੀ ਪਰਵਿੰਦਰ ਸਿੰਘ ਕਿਟਾਣਾ ਨੇ ਇਸ ਸਕੀਮ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਇਹ ਸਕੀਮ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਹੈ ਅਤੇ ਇਸ ਨਾਲ ਸੂਬੇ ਦਾ ਕੋਈ ਭਲਾ ਨਹੀਂ ਹੋ ਰਿਹਾ। ਇਸ ਤੋਂ ਬਾਅਦ ਹਾਈਕੋਰਟ ਨੇ ਸਰਕਾਰ ਨੂੰ....
ਮੁੱਖ ਮੰਤਰੀਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ 1854 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖੇ।
ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਲੋਕਾਂ ਨੂੰ ਸਮਰਪਿਤ ਗੁਰਦਾਸਪੁਰ, 2 ਦਸੰਬਰ : ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਮੁਹਿੰਮ ਜਾਰੀ....
ਫਿਰੋਜ਼ਪੁਰ –ਲੁਧਿਆਣਾ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ
ਲੁਧਿਆਣਾ, 01 ਦਸੰਬਰ : ਇਯਾਲੀ-ਥਰੀਕੇ ਚੌਕ ਦੇ ਨਜ਼ਦੀਕ ਫਿਰੋਜ਼ਪੁਰ –ਲੁਧਿਆਣਾ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਘਵੱਦੀ ਦੇ ਤਿੰਨ ਨੌਜਵਾਨ ਆਪਣੀ ਕਾਰ ਵਿੱਚ ਸਵਾਰ ਹੋ ਕੇ ਦੇਰ ਸ਼ਾਮ ਲੁਧਿਆਣਾ ਕਿਸੇ ਕੰਮਕਾਰ ਲਈ ਗਏ ਸਨ ਕਿ ਉਨ੍ਹਾਂ ਦੀ ਗੱਡੀ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ ਗੁਰਵਿੰਦਰ ਸਿੰਘ ਗੁਰੀ ਤੇ ਸਤਨਾਮ ਸਿੰਘ ਸੱਤਾ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ....
ਗੰਨਾ ਕਾਸ਼ਤਕਾਰਾਂ ਨੂੰ ਆਪਣੀ ਉਪਜ ਲਈ ਮਿਲਣਗੇ 391 ਰੁਪਏ ਪ੍ਰਤੀ ਕੁਇੰਟਲ, ਮੁੱਖ ਮੰਤਰੀ ਵੱਲੋਂ ਕੀਮਤ ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ
ਗੰਨੇ ਦੇ ਸਟੇਟ ਐਗਰੀਡ ਪ੍ਰਾਈਸ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਚੰਡੀਗੜ੍ਹ, 1 ਦਸੰਬਰ : ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਗੰਨੇ ਦੇ ਐਸ.ਏ.ਪੀ. ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ....
ਮਜੀਠੀਆ ਦੇ ਪੁਰਖਿਆਂ ਦੀ ਲਾਲਸਾ ਅਤੇ ਨਿੱਜਵਾਦ ਨੇ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਇਆ ਹੈ : ਮੁੱਖ ਮੰਤਰੀ ਮਾਨ
ਜੇਕਰ ਮਜੀਠੀਆ ਨੇ ਨਾ ਦੱਸਿਆ ਤਾਂ ਮੈਂ ਨਾਮ ਜਨਤਕ ਕਰਾਂਗਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਜਾਰੀ, ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਵਤਨ ਵਾਪਸੀ ਦੀ ਸ਼ੁਰੂਆਤ ਹੋਈ, ਵਿਦੇਸ਼ਾਂ ਤੋਂ ਵਾਪਸ ਆ ਕੇ ਨੌਜਵਾਨਾਂ ਨੇ ਹਾਸਲ ਕੀਤੀਆਂ ਨੌਕਰੀਆਂ ਮੁੱਖ ਮੰਤਰੀ ਦੀ ਕੁਰਸੀ ਆਰਾਮ ਫਰਮਾਉਣ ਲਈ ਨਹੀਂ, ਲੋਕ ਸੇਵਾ ਲਈ ਹੁੰਦੀ ਹੈ ਚੰਡੀਗੜ੍ਹ, 1 ਦਸੰਬਰ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਦੇ ਪੰਜਾਬ ਅਤੇ ਸਿੱਖ ਵਿਰੋਧੀ ਕਿਰਦਾਰ ਦਾ ਖ਼ੁਲਾਸਾ ਕਰਦਿਆਂ ਪੰਜਾਬ ਦੇ....
ਪੰਚਾਇਤੀ ਜ਼ਮੀਨਾਂ ਕਬਜ਼ਿਆਂ ਹੇਠੋਂ ਛੁਡਵਾਉਣ ਨਾਲ ਵਿਭਾਗ ਦੀ ਆਮਦਨੀ ‘ਚ 50 ਕਰੋੜ ਰੁਪਏ ਦਾ ਵਾਧਾ ਹੋਇਆ : ਕੈਬਨਿਟ ਮੰਤਰੀ ਭੁੱਲਰ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਛੁਡਵਾਈ ਗਈ ਜ਼ਮੀਨ ਦਾ ਬਾਜ਼ਾਰੀ ਮੁੱਲ 45 ਕਰੋੜ ਰੁਪਏ ਦੇ ਕਰੀਬ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਦੀ ਮੁਹਿੰਮ ਜਾਰੀ ਰਹੇਗੀ ਚੰਡੀਗੜ੍ਹ, 1 ਦਸੰਬਰ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ....
ਪੰਜਾਬ ਜੀਐਸਟੀ (ਸੋਧ) ਬਿੱਲ, 2023 ਦਾ ਉਦੇਸ਼ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾਉਣਾ: ਹਰਪਾਲ ਸਿੰਘ ਚੀਮਾ
ਪੰਜਾਬ ਜੀ.ਐਸ.ਟੀ ਬਿੱਲ 2023 ਲਿਆਵੇਗਾ ਵੱਡੇ ਬਦਲਾਵ, ਛੋਟੇ ਵਪਾਰੀਆਂ ਲਈ ਵੱਡਾ ਤੋਹਫ਼਼ਾ ਚੰਡੀਗੜ੍ਹ, 1 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਸਤਾਂ ਤੇ ਸੇਵਾਵਾਂ ਕਰ (ਸੋਧ) ਬਿੱਲ, 2023 ਰਾਹੀਂ ਪੰਜਾਬ ਜੀ.ਐਸ.ਟੀ ਐਕਟ, 2017 ਵਿੱਚ ਕੀਤੀਆਂ ਸੋਧਾਂ ਦਾ ਉਦੇਸ਼ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾਉਣਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ....
ਪਟਿਆਲਾ ਦੇ ਚੀਕਾ ਰੋਡ ਤੇ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ
ਪਟਿਆਲਾ, 30 ਨਵੰਬਰ : ਸਥਾਨਕ ਸ਼ਹਿਰ ਦੇ ਚੀਕਾ ਰੋਡ ਤੇ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਸੰਜੂ (23) ਵਾਸੀ ਚਰਾਸੋ ਅਤੇ ਗੁਰਤੇਜ ਸਿੰਘ ਵਾਸੀ ਬਲਬੇੜਾ ਵਜੋਂ ਹੋਈ ਹੈ। ਮੌਕੇ ਤੇ ਪੁੱਜੀ ਪੁਲਿਸ ਚੌਂਕੀ ਬਲਬੇੜਾ ਨੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਘਟਨਾਂ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਸੂਬਾ ਸਿੰਘ ਨੇ....
ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ
ਮੋਨੈਕੋ ਹਾਈਡ੍ਰੋਜਨ ਫੋਰਮ ਦੇ ਦੂਜੇ ਐਡੀਸ਼ਨ ਮੌਕੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਨਵਿਆਉਣਯੋਗ ਊਰਜਾ ਫਰਮਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਚੰਡੀਗੜ੍ਹ, 30 ਨਵੰਬਰ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦੀ ਤੱਕ ਵਧਾਉਣ ਦਾ ਟੀਚਾ ਮਿੱਥਿਆ ਹੈ। ਮੋਨੈਕੋ ਵਿਖੇ ਮੋਨੈਕੋ ਹਾਈਡ੍ਰੋਜਨ....
ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਲਈ ਆਰਾਮ ਦੀ ਨੀਂਦ ਨੂੰ ਯਕੀਨੀ ਬਣਾਉਣ ਵਾਸਤੇ 80,000 ਪੁਲਿਸ ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਦੇ ਰਹੇ ਹਨ : ਮਾਨ
ਸਮਾਗਮ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵੱਲ ਇੱਕ ਕਦਮ ਦੱਸਿਆ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਅਤੇ ਪੀ.ਐਫ.ਟੀ.ਏ.ਏ. ਦੁਆਰਾ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਡਿਊਟੀ ਦੌਰਾਨ ਬਲੀਦਾਨ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆ ਗਰਾਂਟ ਦੇ ਚੈੱਕ ਸੌਂਪੇ ਜਲੰਧਰ, 30 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ....
ਸੂਬਾ ਸਰਕਾਰ ਦੀ ਬੇਨਤੀ ‘ਤੇ, ਕੇਂਦਰ ਨੇ ਖਰੀਦ ਪ੍ਰਕਿਰਿਆ ਦੀ ਮਿਆਦ 7 ਦਸੰਬਰ, 2023 ਤੱਕ ਵਧਾਈ : ਮੰਤਰੀ ਕਟਾਰੂਚੱਕ 
ਮੰਤਰੀ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧੇ ਲਈ ਮੁੱਖ ਮੰਤਰੀ ਕੀਤਾ ਧੰਨਵਾਦ ਚੰਡੀਗੜ੍ਹ, 30 ਨਵੰਬਰ : ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ....