ਪੰਜਾਬ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖੇਗੀ : ਭਗਵੰਤ ਮਾਨ 
ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਸ਼ਹੀਦ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਲੁਧਿਆਣਾ, 16 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ ਸੂਬੇ ਭਰ ਦੇ ਲੋਕਾਂ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ....
ਲਾਲੜੂ ‘ਚ ਟਿੱਪਰ ਨੇ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਮਾਂ-ਪੁੱਤ ਦੀ ਮੌਤ
ਲਾਲੜੂ, 15 ਨਵੰਬਰ : ਮੋਹਾਲੀ ਦੇ ਲਾਲੜੂ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਉਸੇ ਮਾਸੂਮ ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਾਰ ਕੌਮੀ ਮਾਰਗ ਅੰਬਾਲਾ-ਚੰਡੀਗੜ੍ਹ ਤੇ ਲੈਹਲੀ ਟੀ-ਪੁਆਇੰਟ ਨੇੜੇ ਇੱਕ ਟਿੱਪਰ ਨੇ ਦੋ ਮੋਟਰਸਾਈਕਲਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਟਿੱਪਰ ਦੇ ਥੱਲੇ ਆਉਣ ਕਾਰਨ ਮਾਂ ਤੇ ਉਸਦੇ ਮਾਸੂਮ ਪੁੱਤ ਦੀ ਮੌਤ ਹੋ ਗਈ। ਉਨ੍ਹਾਂ ਤੋਂ ਇਲਾਵਾ ਦੋ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਅਤੇ ਇੱਕ ਵਿਅਕਤੀ ਦੀ ਹਾਲਤ....
ਬਿਕਰਮ ਮਜੀਠੀਆ ਨੇ ਬਿਨਾਂ ਕਿਸੇ ਦਾ ਨਾਮ ਲਏ ਪੰਜਾਬ ਦੇ ਕੈਬਨਿਟ ਮੰਤਰੀ ’ਤੇ ਲਗਾਇਆ ਦੋਸ਼ 
ਚੰਡੀਗੜ੍ਹ, 15 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬਿਨਾਂ ਕਿਸੇ ਦਾ ਨਾਮ ਲਏ ਪੰਜਾਬ ਦੇ ਕੈਬਨਿਟ ਮੰਤਰੀ ’ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਇੱਕ ਮਜਬੂਰ ਪੀੜਤ ਦਾ ਸੋਸ਼ਣ ਕਰ ਕੇ ਨੈਤਿਕ ਗਿਰਾਵਟ ਦਾ ਸਬੂਤ ਦਿੱਤਾ ਹੈ। ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਹੋਈ ਪ੍ਰੈਸ ਕਾਨਫਰੰਸ ਵਿੱਚ ਬਿਕਰਮ ਮਜੀਠੀਆ ਨੇ ਪੈੱਨ ਡਰਾਈਵ ਦਿਖਾਈ। ਮਜੀਠੀਆ ਨੇ ਕਿਹਾ ਕਿ ਉਹ ਇਹ ਪੈੱਨ ਡਰਾਈਵ ਸਿਰਫ਼ ਮੁੱਖ ਮੰਤਰੀ ਨੂੰ ਹੀ ਦਿਖਾਉਣਗੇ। ਜੇਕਰ ਉਹ ਇਸ 'ਤੇ ਕਾਰਵਾਈ ਨਹੀਂ....
ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ : ਚੀਮਾ
ਯੋਜਨਾ ਤਹਿਤ 6086.25 ਕਰੋੜ ਰੁਪਏ ਦੇ ਕੁੱਲ ਬਕਾਇਆਂ ਨਾਲ ਨਿਜਿੱਠਿਆ ਜਾਵੇਗਾ ਚੰਡੀਗੜ, 15 ਨਵੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਰਾਸਤੀ ਮੁਕੱਦਮੇਬਾਜੀ ਦਾ....
1559 ਅਨਾਜ ਮੰਡੀਆਂ ਨੂੰ ਆਪ ਸਰਕਾਰ ਵੱਲੋਂ ਬੰਦ ਕਰਨ ਦੀ ਨਿਖੇਧੀ, 20 ਨਵੰਬਰ ਤੱਕ ਸਾਰੀਆਂ ਮੰਡੀਆਂ ਖੋਲ੍ਹੀਆਂ ਜਾਣ : ਬਾਦਲ  
ਇਹ ਵੀ ਮੰਗ ਕੀਤੀ ਕਿ ਦੀਵਾਲੀ ਮੌਕੇ ਅਚਨਚੇਤ 4.7 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਦੀ ਸੀ ਬੀ ਆਈ ਜਾਂਚ ਹੋਵੇ ਚੰਡੀਗੜ੍ਹ, 15 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਵਿਚ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਬਾਵਜੂਦ 1559 ਅਨਾਜ ਮੰਡੀਆਂ ਬੰਦ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ 20 ਨਵੰਬਰ ਤੱਕ ਖੋਲ੍ਹੀਆਂ ਜਾਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ....
ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਨੌਜਵਾਨਾਂ ਨੂੰ ਨੌਕਰੀਆਂ ਦੇਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ ਚੰਡੀਗੜ੍ਹ, 15 ਨਵੰਬਰ : ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ। ਮੀਤ ਹੇਅਰ ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ....
ਐਸਵੋਟਰ ਜੀਪੀਸੀ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ 'ਚ 29 ਫਰਵਰੀ 2024 ਤੱਕ ਕੀਤਾ ਵਾਧਾ
ਚੰਡੀਗੜ੍ਹ, 15 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ। ਅੱਜ ਇੱਥੇ ਸੋਧਿਆ ਹੋਇਆ ਸ਼ਡਿਊਲ ਜਾਰੀ ਕਰਦਿਆਂ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ, ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਜਸਟਿਸ (ਸੇਵਾਮੁਕਤ) ਐਸ.ਐਸ. ਸਾਰੋਂ, ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਸ਼ਡਿਊਲ ਜਾਰੀ ਕੀਤਾ ਗਿਆ ਹੈ।....
ਕੁੱਤੇ ਨੇ ਵੱਢਿਆ ਤਾਂ ਮਿਲੇਗਾ 10,000 ਦਾ ਮੁਆਵਜ਼ਾ, ਹਾਈਕੋਰਟ ਵੱਲੋਂ ਨਿਰਦੇਸ਼ ਜਾਰੀ
ਚੰਡੀਗੜ੍ਹ, 14 ਨਵੰਬਰ : ਪੰਜਾਬ-ਹਰਿਆਣਾ ਹਾਈਕੋਰਟ ਨੇ ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਕਾਰਾਂ ਨੂੰ ਕੁੱਤਿਆਂ ਦੇ ਕੱਟਣ 'ਤੇ ਘੱਟੋ-ਘੱਟ 10,000 ਰੁਪਏ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਬੈਂਚ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਨਿਰਦੇਸ਼ ਦਿੱਤੇ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ਵਿੱਚ....
ਰਾਜੋਆਣਾ ਨੇ ਭੁੱਖ ਹੜਤਾਲ ਰੱਖਣ ਦੇ ਆਪਣੇ ਫੈਸਲੇ ਨੂੰ ਅੱਗੇ ਪਾਇਆ, ਜਥੇਦਾਰ ਆਕਾਲ ਤਖਤ ਨੂੰ ਲਿਖੀ ਚਿੱਠੀ
ਅੰਮ੍ਰਿਤਸਰ, 14 ਨਵੰਬਰ : ਕਈ ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁੜ ਪੱਤਰ ਲਿਖਿਆ ਹੈ। ਰਾਜੋਆਣਾ ਨੇ ਕਿਹਾ ਕਿ ਉਹ ਭੁੱਖ ਹੜਤਾਲ ਰੱਖਣ ਦੇ ਅਪਣੇ ਫੈਸਲੇ ਨੂੰ 20 ਦਿਨਾਂ ਦੇ ਲਈ ਅੱਗੇ ਪਾ ਰਹੇ ਹਨ। ਰਾਜੋਆਣਾ ਨੇ ਤਾਜ਼ਾ ਪੱਤਰ ਵਿਚ ਲਿਖਿਆ, “ਸਤਿਕਾਰਯੋਗ, ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ, ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫ਼ਤਹਿ ॥ ਸਿੰਘ ਸਾਹਿਬ ਜੀ, ਸੱਭ ਤੋਂ ਪਹਿਲਾਂ ਮੈਂ....
ਡੀਜੀਐਸਈ ਵੱਲੋਂ 2012 ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਲਈ ਗ੍ਰਾਂਟ ਜਾਰੀ 
ਚੰਡੀਗੜ੍ਹ, 13 ਨਵੰਬਰ : ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਵੱਲੋਂ ਪੰਜਾਬ ਦੇ 2012 ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਲਈ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ। ਡੀਜੀਐਸਈ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੱਸ ਦੇਈਏ ਕਿ ਪਿਛਲੇ ਕਾਫੀ ਸਮੇਂ ਤੋਂ ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਦੀ ਮੰਗ ਕੀਤੀ ਜਾ ਰਹੀ ਸੀ ਕਿਉਂਕਿ ਚੌਕੀਦਾਰਾਂ ਦੀ ਕਮੀ ਹੋਣ ਕਾਰਨ ਬਹੁਤ ਸਾਰਾ ਕੀਮਤੀ ਸਾਮਾਨ ਜਿਵੇਂ ਕੰਪਿਊਟਰ, ਸੀਸੀਟੀਵੀ ਕੈਮਰੇ, ਗੈਸ....
ਮਖੂ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਮਾਸ਼ੂਮ ਬੱਚੀ ਸਮੇਤ ਦੋ ਭਰਾਵਾਂ ਦੀ ਮੌਤ 
ਜ਼ੀਰਾ, 13 ਨਵੰਬਰ : ਕਸਬਾ ਮਖੂ ਦੇ ਪਾਵਰਕਾਰਮ ਦਫਤਰ ਦੇ ਸਾਹਮਣੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਭਰਾਵਾਂ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਕੱਦੂਵਾਲ ਦੇ ਸਕੇ ਭਰਾ ਅਮਰ ਸਿੰਘ ਤੇ ਕੁਲਦੀਪ ਸਿੰਘ ਆਪਣੀ 12 ਸਾਲਾ ਪੋਤਰੀ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਮੱਖੂ ਤੋਂ ਆਪਣੇ ਘਰ ਜਾ ਰਹੇ ਸਨ ਕਿ ਉਨ੍ਹਾਂ ਦੀ ਇੱਕ ਕਾਰ ਨਾਲ ਜਬਰਦਸਤ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਭਰਾਵਾਂ....
ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ : ਜਥੇਦਾਰ ਗਿਆਨੀ ਰਘਬੀਰ ਸਿੰਘ
ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 13 ਨਵੰਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਬੰਦੀ ਛੋੜ ਦਿਹਾੜੇ ਸਬੰਧੀ....
IAS ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੀ ਸਰਕਾਰੀ ਰਿਹਾਇਸ਼ 'ਤੇ ਗੋਲੀ ਚਲਾਉਣ ਦੀ ਘਟਨਾ ਆਈ ਸਾਹਮਣੇ 
ਚੰਡੀਗੜ੍ਹ, 13 ਨਵੰਬਰ : ਦੀਵਾਲੀ ਦੀ ਰਾਤ 11.10 ਵਜੇ ਚੰਡੀਗੜ੍ਹ ਦੇ ਸੈਕਟਰ 24 ਸਥਿਤ IAS ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੀ ਸਰਕਾਰੀ ਰਿਹਾਇਸ਼ 'ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਕ੍ਰਾਈਮ ਬ੍ਰਾਂਚ ਦੇ ਡੀਐਸਪੀ ਉਦੈ ਪਾਲ, ਸੈਕਟਰ 11 ਥਾਣੇ ਦੇ ਇੰਚਾਰਜ ਮਲਕੀਤ ਸਿੰਘ ਸਮੇਤ ਸੈਕਟਰ 24 ਪੁਲੀਸ ਚੌਕੀ ਦੇ ਇੰਚਾਰਜ ਕੁਲਦੀਪ ਸਿੰਘ ਤੇ ਹੋਰ ਪੁਲੀਸ ਮੁਲਾਜ਼ਮ ਪੁੱਜੇ। ਫੋਰੈਂਸਿਕ ਜਾਂਚ ਮਾਹਿਰ ਵੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਲਈ ਸੈਂਪਲ ਇਕੱਠੇ ਕੀਤੇ। ਪੁਲਿਸ ਨੇ ਘਰ ਦੇ....
ਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ ਵਿੱਚ ਹੋਇਆ ਚੋਖਾ ਸੁਧਾਰ : ਮੀਤ ਹੇਅਰ
ਹਵਾ ਗੁਣਵੱਤਾ ਸੂਚ ਕਾਂਕ ਵਿੱਚ 2022 ਦੇ ਮੁਕਾਬਲੇ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਗਿਰਾਵਟ ਹੋਈ ਦਰਜ ਚੰਡੀਗੜ੍ਹ, 13 ਨਵੰਬਰ : ਪੰਜਾਬ ਸੂਬੇ ਵਿੱਚ ਇਸ ਸਾਲ ਦੀਵਾਲੀ ਦੀ ਰਾਤ ਪਿਛਲੇ ਸਾਲ 2022 ਦੇ ਮੁਕਾਬਲੇ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ‘ਚ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ....
ਬਾਬਾ ਬਕਾਲਾ ਸਾਹਿਬ ਵਿੱਚ ਔਰਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ 
ਬਾਬਾ ਬਕਾਲਾ ਸਾਹਿਬ, 11 ਨਵੰਬਰ : ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿੱਚ ਪਿੰਡ ਦੇ ਹੀ ਇੱਕ ਨੌਜਵਾਨ ਵਲੋਂ ਪਿੰਡ ਦੀ ਔਰਤ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਘਟਨਾ ਦੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਔਰਤ ਪਰਮਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਪਿੰਡ ਸਠਿਆਲਾ ਨੂੰ ਪਿੰਡ ਦੇ ਨੌਜਵਾਨ ਵਲੋਂ ਉਸਦੇ ਘਰ ਵਿੱਚ ਵੜ ਕੇ ਗੋਲੀਆਂ ਮਾਰੀਆਂ ਗਈਆਂ। ਜਿਸ ਨੂੰ ਹਸਪਤਾਲ ਇਲਾਜ਼ ਲਈ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀ ਨੇ....