ਪੰਜਾਬ

ਹਾਈਕੋਰਟ ਦੇ ਪੰਜਾਬ ਸਰਕਾਰ ਨੂੰ ਆਦੇਸ਼, ਐਨਜੀਪੀਐਸ ਮਾਮਲਿਆਂ ਦੀ ਪੈਰਵੀ ਹੋਵੇ ਜਲਦੀ
ਚੰਡੀਗੜ੍ਹ, 04 ਨਵੰਬਰ : ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਝਾੜ ਮਗਰੋਂ ਹਰਕਤ ’ਚ ਆ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਐਨਜੀਪੀਐਸ ਮਾਮਲਿਆਂ ਦੀ ਪੈਰਵੀ ਜਲਦੀ ਹੋਵੇ ਜਿਸਦੇ ਚੱਲਦੇ ਪੰਜਾਬ ਸਰਕਾਰ ਨੇ ਪੁਲਿਸ ਨੂੰ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਦਅਰਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਨਜੀਪੀਐਸ ਐਕਟ ਮਾਮਲਿਆਂ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਝਾੜ ਪਾਈ ਗਈ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਹਰਕਤ ’ਚ ਆ....
ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਡਾ. ਬਲਜੀਤ ਕੌਰ
ਆਉਣ ਵਾਲੇ ਵਿਸਤਾਰ ਦੇ ਮੱਦੇਨਜ਼ਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਦਾ ਕੀਤਾ ਦੌਰਾ ਅਤਿਆਧੁਨਿਕ ਸਹੂਲਤਾਂ ਅਤੇ ਕਿਫ਼ਾਇਤੀ ਇਲਾਜ ਦਰਾਂ ਕਰਕੇ ਲੋਕ ਹੋ ਰਹੇ ਹਨ ਆਕਰਸ਼ਿਤ : ਡਾ. ਬਲਜੀਤ ਕੌਰ ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ....
ਪੰਜਾਬ ਨੇ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹਾਸਲ
ਅਨਮੋਲ ਗਗਨ ਮਾਨ ਨੇ ਦਿੱਲੀ ਵਿਖੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 4 ਨਵੰਬਰ : ਸੂਬੇ ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿੱਚ, ਪੰਜਾਬ ਨੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ “ਵਰਲਡ ਫੂਡ ਇੰਡੀਆ 2023” ਸਮਾਗਮ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ ਲਗਭਗ 1225 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ। ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ 3 ਤੋਂ 5 ਨਵੰਬਰ ਤੱਕ “ਵਰਲਡ ਫੂਡ ਇੰਡੀਆ 2023” ਦੇ ਦੂਜੇ ਐਡੀਸ਼ਨ ਵਿੱਚ ਭਾਈਵਾਲ ਸੂਬੇ ਵਜੋਂ....
ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਗੈਂਗਸਟਰ ਹੈਰੀ ਚੱਠਾ ਦੇ ਜ਼ਬਰਨ ਵਸੂਲੀ ਰੈਕਿਟ ਦਾ ਕੀਤਾ ਪਰਦਾਫਾਸ਼
ਮੁੱਖ ਸਹਿਯੋਗੀ ਸਣੇ ਸੱਤ ਵਿਅਕਤੀ ਕਾਬੂ; ਚਾਰ ਪਿਸਤੌਲਾਂ ਵੀ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਮੁਕਾਬਲੇ ਦੌਰਾਨ ਮੁੱਖ ਕਾਰਕੁੰਨ ਨਵਨੀਤ ਸਿੰਘ ਉਰਫ਼ ਨਵ ਦੀ ਲੱਤ ਵਿੱਚ ਲੱਗੀ ਗੋਲੀ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਬਟਾਲਾ, 4 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਵੱਲੋਂ....
ਕਿਸਾਨਾਂ ਨੇ ਸਰਕਾਰੀ ਅਧਿਕਾਰੀ ਨੂੰ ਘੇਰ ਕੇ ਪਰਾਲੀ ਨੂੰ ਲਗਵਾਈ ਅੱਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਤੇ ਪਰਚਾ ਦਰਜ ਕਰਨ ਦੇ ਆਦੇਸ਼
ਬਠਿੰਡਾ, 4 ਨਵੰਬਰ : ਪਰਾਲੀ ਸਾੜਨ ਤੋਂ ਰੋਕਣ ਆਏ ਇੱਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ਤੋਂ ਹੀ ਪਰਾਲੀ ਨੂੰ ਅੱਗ ਲਗਵਾਈ ਅਤੇ ਉਸ ਤੋਂ ਬਾਅਦ ਹੀ ਉਸ ਨੂੰ ਮੌਕੇ ਤੋਂ ਜਾਣ ਦਿੱਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਵੀ ਕਰ ਦਿੱਤੀ। ਇਹ ਘਟਨਾ ਬੁਰਜ ਮਹਿਮਾ ਦੀ ਦੱਸੀ ਜਾ ਰਹੀ ਹੈ। ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਈ ਗਈ....
ਭਾਰਤ ਵਿਚ ਨਵੰਬਰ ‘84 ਦਾ ਕਤਲੇਆਮ ਇਕ ਵੱਡਾ ਕਲੰਕ ਹੈ, ਜਿਸ ਨੂੰ ਧੋਣ ਲਈ ਸਮੇਂ ਦੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ : ਜਥੇਦਾਰ ਗਿਆਨੀ ਰਘਬੀਰ ਸਿੰਘ 
ਅੰਮ੍ਰਿਤਸਰ, 4 ਨਵੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਦੇ 39 ਵਰ੍ਹੇ ਪੂਰੇ ਹੋਣ ‘ਤੇ ਆਖਿਆ ਹੈ ਕਿ ਦੁਨੀਆ ਦੇ ਵੱਡੇ ਲੋਕਤੰਤਰ ਹੋਣ ਦਾ ਦਾਅਵਾ ਕਰਨ ਵਾਲੇ ਭਾਰਤ ਦੇਸ਼ ਵਿਚ ਨਵੰਬਰ ‘84 ਦਾ ਕਤਲੇਆਮ ਇਕ ਵੱਡਾ ਕਲੰਕ ਹੈ, ਜਿਸ ਨੂੰ ਧੋਣ ਵਾਸਤੇ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ। ਗਿਆਨੀ ਰਘਬੀਰ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਇਕ ਨਸਲਕੁਸ਼ੀ ਸੀ ਅਤੇ ਸਿੱਖ ਕੌਮ ਇਸ ਨੂੰ ਪਹਿਲੇ ਅਤੇ....
ਸ਼ਮਾਣਾ ‘ਚ ਪਰਿਵਾਰ ਦੇ ਚਾਰ ਮੈਂਬਰਾਂ ਨੇ ਭਾਖੜਾ ‘ਚ ਮਾਰੀ ਛਾਲ, ਮਾਂ-ਧੀ ਪਾਣੀ ਦੇ ਤੇਜ਼ ਵਹਾਅ ‘ਚ ਰੁੜੀਆਂ, ਪਿਓ-ਧੀ ਨੂੰ ਕੱਢਿਆ ਬਾਹਰ  
ਸਮਾਣਾ, 03 ਨਵੰਬਰ : ਸਮਾਣਾ ‘ਚੋ ਇੱਕ ਬਹੁਤ ਹੀ ਦੁੱਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਭਾਖੜਾ ਨਹਿਰ ਵਿੱਚ ਛਾਲਾਂ ਮਾਰ ਦਿੱਤੀ ਅਤੇ ਇਸ ਘਟਨਾਂ ਵਿੱਚ ਮਾਵਾਂ–ਧੀਆਂ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਈਆਂ, ਜਦੋਂ ਕਿ ਪਿਓ ਅਤੇ ਇੱਕ ਧੀ ਨੂੰ ਗੋਤਾਂਖੋਰਾਂ ਨੇ ਨਹਿਰ ਵਿੱਚੋਂ ਬਾਹਰ ਕੱਢ ਲਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਰੋੜੀ ਦੇ ਇੱਕ ਪਰਿਵਾਰ ਚਰਨਾ ਰਾਮ, ਉਸਦੀ ਪਤਨੀ ਕੈਲੋ ਦੇਵੀ, ਧੀਆਂ ਜਸਲੀਨ ਕੌਰ, ਜਸਮੀਨ ਕੌਰ ਨੇ ਪਿੰਡ ਗੁਰਦਿਆਲਪੁਰਾ ਵਿੱਚ ਦੀ ਲੰਘਦੀ....
ਪੁਲਿਸ ਨੇ ਅੱਤਵਾਦੀ ਗਿਰੋਰ ਨੂੰ ਟਰੇਸ ਕਰਕੇ 4 ਮੁਲਜ਼ਮ 5 ਪਿਸਟਲ, 9 ਮੈਗਜ਼ੀਨ ਅਤੇ 23 ਜਿੰਦਾਂ ਕਾਰਤੂਸ ਸਮੇਤ ਗ੍ਰਿਫਤਾਰ
ਫਾਜ਼ਿਲਕਾ 3 ਨਵੰਬਰ : ਮਨਜੀਤ ਸਿੰਘ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਆਫ ਪੁਲੀਸ ਪੰਜਾਬ ਤੇ ਸ੍ਰੀ ਰਣਜੀਤ ਸਿੰਘ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਆਫ ਪੁਲੀਸ, ਫਿਰੋਜਪੁਰ ਰੇਂਜ, ਫਿਰੋਜਪੁਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਤੇ ਸ਼੍ਰੀ ਮਨਜੀਤ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਫਾਜਿਲਕਾ ਦੀ ਨਿਗਰਾਨੀ ਹੇਠ ਜਿਲਾ ਪੁਲੀਸ ਫਾਜਿਲਕਾ ਵੱਲੋਂ ਦੇਸ਼ ਵਿਰੋਧੀ ਮਾੜੇ ਅਨਸਰਾ ਦੇ ਖਿਲਾਫ ਚਲਾਈ....
ਮੁੱਖ ਮੰਤਰੀ ਮਾਨ ਨੇ ਲੁਧਿਆਣਾ ਵਿਖੇ ਬਹਿਸ ਦੌਰਾਨ ਕੀਤੇ ਕੂੜ ਪ੍ਰਚਾਰ ਲਈ 10 ਦਿਨਾਂ ਵਿਚ ਮੁਆਫੀ ਮੰਗੇ ਜਾਂ ਫਿਰ ਫੌਜਦਾਰੀ ਮਾਣਹਾਨੀ ਦਾ ਸਾਹਮਣਾ ਕਰੇ : ਸੁਖਬੀਰ
ਚੰਡੀਗੜ੍ਹ, 3 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਲੁਧਿਆਣਾ ਵਿਚ ਆਪਣੀ ਨਕਲੀ ਬਹਿਸ ਦੌਰਾਨ ਬਾਦਲ ਪਰਿਵਾਰ ਖਿਲਾਫ ਕੀਤੇ ਕੂੜ ਪ੍ਰਚਾਰ ਲਈ ਬਿਨਾਂ ਸ਼ਰਤ 10 ਦਿਨਾਂ ਦੇ ਅੰਦਰ-ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੀ ਏ ਵੀ ਯੂ ਵਿਖੇ ਇਕ ਵਨ ਮੈਨ ਸ਼ੋਅ ਜਿਸਦਾ ਸਾਰੀ....
ਵਿੱਤ ਮੰਤਰੀ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਕਿਹਾ, 52 ਹੋਰ ਸੈਕਸ਼ਨ ਅਫਸਰਾਂ ਅਤੇ 53 ਸਹਾਇਕ ਖਜਾਨਚੀਆਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ ਚੰਡੀਗੜ੍ਹ, 03 ਨਵੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ....
ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਵਿੱਚ ਮਿਠਾਈਆਂ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਦੁੱਧ ਉਤਪਾਦਾਂ ‘ਤੇ ਨਿਗਰਾਨੀ ਵਧਾਈ
ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਅਕਤੂਬਰ ਵਿੱਚ ਦੁੱਧ ਉਤਪਾਦਾਂ ਅਤੇ ਮਠਿਆਈਆਂ ਦੇ 934 ਸੈਂਪਲ ਲਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟ ਰਹਿਤ ਖੁਰਾਕੀ ਵਸਤਾਂ ਯਕੀਨੀ ਬਣਾਉਣ ਲਈ ਵਚਨਬੱਧ ਗੁਣਵੱਤਾ ਦੇ ਮਿਆਰ ਨਾਲ ਸਮਝੌਤਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 3 ਨਵੰਬਰ : ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ....
ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ : ਹਰਜੋਤ ਸਿੰਘ ਬੈਂਸ
ਖਟਕੜ ਕਲਾਂ ਸਕੂਲ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕੀਤਾ ਚੰਡੀਗੜ੍ਹ, 3 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ....
ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ
ਸਰਕਾਰੀ ਪ੍ਰੈੱਸ ਪੂਰੀਆਂ ਕਰੇਗੀ ਸੂਬਾ ਸਰਕਾਰ ਦੀਆਂ ਸਾਰੀਆਂ ਪ੍ਰਿੰਟਿੰਗ ਲੋੜਾਂ: ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਵਿਭਾਗ ਨੂੰ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਕੈਬਨਿਟ ਮੰਤਰੀ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਚੰਡੀਗੜ੍ਹ, 3 ਨਵੰਬਰ : ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ....
ਡਰੱਗਜ਼ ਮਾਮਲੇ 'ਚ ਸਰਕਾਰ ਹੋਈ ਸਖ਼ਤ, ਗਵਾਹੀ ਲਈ ਪੇਸ਼ ਨਾ ਹੋਣ ਵਾਲੇ ਪੁਲਿਸ ਮੁਲਾਜ਼ਮ ਹੋਣਗੇ ਬਰਖਾਸਤ
ਚੰਡੀਗੜ੍ਹ, 02 ਨਵੰਬਰ : ਡਰੱਗਜ਼ ਮਾਮਲੇ ‘ਤੇ ਪੰਜਾਬ ਸਰਕਾਰ ਨੇ ਸਖਤ ਰੁਖ਼ ਅਪਣਾਇਆ ਹੈ। ਸੂਬਾ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ ਕਿਹਾ ਗਿਆ ਕਿ ਡਰੱਗਜ਼ ਡਰੱਗਜ਼ ਮਾਮਲਿਆਂ ਵਿਚ ਗਵਾਹੀ ਲਈ ਪੇਸ਼ ਨਾ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਜਾਵੇਗਾ। ਸਰਕਾਰ ਵੱਲੋਂ ਇਹ ਫੈਸਲਾ ਡਰੱਗਜ਼ ਦੇ ਮਾਮਲਿਆਂ ਵਿਚ ਕੋਰਟ ’ਚ ਪੁਲਿਸ ਮੁਲਾਜ਼ਮਾਂ ਦੇ ਅਧਿਕਾਰਤ ਰੂਪ ਵਿਚ ਹਾਜ਼ਰ ਨਾ ਹੋਣ ਦੇ ਮੱਦੇਨਜ਼ਰ ਲਿਆ ਗਿਆ ਹੈ। ਉਕਤ ਜਾਣਕਾਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਗੁਰਕੀਰਤ ਕਿਰਪਾਲ ਸਿੰਘ ਨੇ....
ਪੰਚਾਇਤ ਮੰਤਰੀ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ
ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨੂੰ 15 ਦਿਨਾਂ ਦੇ ਅੰਦਰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਢਿੱਲਮੱਠ ਕਰਨ ਵਾਲੇ ਅਧਿਕਾਰੀਆਂ ਦੀ ਹੋਵੇਗੀ ਖਿਚਾਈ ਅਦਾਲਤੀ ਕੇਸਾਂ ਦੀ ਸੁਚੱਜੀ ਪੈਰਵੀ ਕਰਨ ਅਤੇ ਸੁਣਵਾਈ ਦੌਰਾਨ ਫੀਲਡ ਦੇ ਸੀਨੀਅਰ ਅਧਿਕਾਰੀਆਂ ਨੂੰ ਪੇਸ਼ ਹੋਣ ਲਈ ਕਿਹਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਵਿਭਾਗੀ ਅਧਿਕਾਰੀਆਂ ਨੂੰ ਲੋੜੀਂਦੀ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਾਉਣ ਲਈ ਕਿਹਾ ਚੰਡੀਗੜ੍ਹ, 2 ਨਵੰਬਰ : ਪੰਜਾਬ ਦੇ ਪੇਂਡੂ....