ਅੰਮ੍ਰਿਤਸਰ, 28 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ....
ਪੰਜਾਬ
ਚੰਡੀਗੜ੍ਹ, 27 ਅਕਤੂਬਰ : ਐਸਵਾਈਐਲ ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਸੂਬਾ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਤੇ ਹੈ, ਉੱਧਰ ਦੂਸਰੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਲੁਧਿਆਣਾ ਵਿਖੇ ਵਿਰੋਧੀ ਪਾਰਟੀਆਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੋਈ ਹੈ, ਜਿਸ ਦਾ ਨਾਮ ਉਨ੍ਹਾਂ ਨੇ ਪੰਜਾਬ ਮੰਗਦਾ ਜਵਾਬ ਦਿੱਤਾ ਹੈ। ਪਰ ਮੁੱਖ ਮੰਤਰੀ ਵੱਲੋਂ ਰੱਖੀ ਖੁੱਲ੍ਹੀ ਬਹਿਸ ਤੋਂ ਪਹਿਲਾਂ ਹੀ ਸਾਬਕਾ ਮੰਤਰੀ ਅਤੇ ਵਿਧਾਇਕ ਪ੍ਰਗਟ ਸਿੰਘ ਵੱਲੋਂ ਪੰਜਾਬ ਯੂਨੀਵਰਸਿਟੀ....
ਖ਼ਤਮ ਹੋਇਆ ਨਵਾਬ ਸ਼ੇਰ ਮੁਹੰਮਦ ਖ਼ਾਨ ਦਾ ਵੰਸ਼ ਮਲੇਰਕੋਟਲਾ ਰਿਆਸਤ ਦੀ ਆਖ਼ਰੀ ਬੇਗ਼ਮ ਦਾ ਹੋਇਆ ਦੇਹਾਂਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਪਹੁੰਚ ਕੇ ਕੀਤੇ ਬੇਗਮ ਸਾਹਿਬਾਂ ਦੇ ਅੰਤਿਮ ਦਰਸ਼ਨ ਪੰਜਾਬ ਪੁਲਿਸ ਵੱਲੋਂ ਬੇਗਮ ਸਾਹਿਬਾ ਨੂੰ ਦਿੱਤੀ ਗਈ ਸਲਾਮੀ ਮਲੇਰਕੋਟਲਾ 27 ਅਕਤੂਬਰ : ਛੋਟੇ ਸਾਹਿਬਜ਼ਾਦਿਆਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖਰੀ ਬੇਗਮ ਮੁਨਵਰ ਨਿਸ਼ਾ ਇਸ ਫਾਨੀ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਹਨਾਂ....
ਆਮ ਆਦਮੀ ਪਾਰਟੀ ਦੁਨੀਆਂ ਦੀ ਸਭ ਤੋਂ ਵੱਧ ਅਨੁਸ਼ਾਸ਼ਨ ਵਾਲੀ ਪਾਰਟੀ ਬਣੀ : ਮੁੱਖ ਮੰਤਰੀ ਭਗਵੰਤ ਮਾਨ ਬਲਾਕ ਪ੍ਰਧਾਨ ਸਾਹਿਬਾਨ ਨੂੰ ਸੋਹ ਚੁਕਵਾਉਣ ਪੁੱਜੇ ਮੁੱਖ ਮੰਤਰੀ ਮੁੱਲਾਂਪੁਰ ਦਾਖਾ 27 ਅਕਤੂਬਰ (ਸਤਵਿੰਦਰ ਸਿੰਘ ਗਿੱਲ) ਅੱਜ ਕਸਬਾ ਮੁੱਲਾਂਪੁਰ ਦਾਖਾ ਨਜਦੀਕ ਮਹਿਲ ਮੁਬਾਰਕ ਰਿਜ਼ੌਰਟ ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜੇ ਸਨ ਜਿੱਥੇ ਪ੍ਰਿੰਸੀਪਲ ਬੁੱਧ ਰਾਮ ਨੇ ਬਲਾਕ ਪ੍ਰਧਾਨ ਸਾਹਿਬਾਨ ਨੂੰ ਸੌਹ ਚੁਕਵਾਈ।ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਬੋਧਨ ਕਰਦਿਆਂ ਉਹਨਾਂ ਆਮ ਆਦਮੀ ਪਾਰਟੀ ਦੇ....
ਚੰਡੀਗੜ੍ਹ, 26 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਨੂੰ ਪੁਲਿਸ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-3 ਥਾਣੇ ਵਿਚ ਰੱਖਿਆ ਸੀ। ਬਾਅਦ ਵਿਚ ਉਨ੍ਹਾਂ ਨੂੰ ਮੁਹਾਲੀ ਦੇ ਥਾਣਾ ਮਟੌਰ ਵਿਖੇ ਲਿਆਂਦਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬੰਟੀ ਰੋਮਾਣਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ....
ਚੰਡੀਗੜ੍ਹ, 25 ਅਕਤੂਬਰ : ਸੂਬੇ ਵਿੱਚ ਝੋਨੇ ਦੀ ਫਸਲ ਦੀ ਕਟਾਈ ਦਾ ਕੰਮ ਜੋਰਾਂ ਨਾਲ ਚੱਲ ਰਿਹਾ ਹੈ, ਉੱਥੇ ਹੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਤਸਵੀਰਾਂ ਵੀ ਸਾਹਮਣੇ ਆਉਣ ਲੱਗੀਆਂ ਹਨ। ਬੀਤੇ ਦਿਨ ਸੋਮਵਾਰ ਦੀ ਰਾਤ ਨੂੰ ਸੈਟੇਲਾਈਟ ਦੇ ਕੈਮਰਿਆਂ ਨੇ ਪੰਜਾਬ ਦੇ 19 ਜਿਲਿ੍ਹਆ ‘ਚ 152 ਵੱਖ ਵੱਖ ਥਾਵਾਂ ਤੇ ਪਰਾਲੀ ਨੂੰ ਅੱਗ ਲਗੲਉਣ ਦੀਆਂ ਤਸਵੀਰਾਂ ਕੈਦ ਹੋ ਚੁੱਕੀਆਂ ਹਨ। ਸੂਬੇ ਵਿੱਚ ਹੁਣ ਤੱਕ ਕਿਸਾਨਾਂ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ 1946 ਘਟਨਾਵਾਂ ਵਾਪਰ....
ਚੰਡੀਗੜ੍ਹ, 25 ਅਕਤੂਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਯਾਦਗਾਰੀ ਚਿਨ੍ਹਾਂ ਅਤੇ ਤੋਹਫ਼ਿਆਂ ਦੀ ਈ-ਨਿਲਾਮੀ 2 ਅਕਤੂਬਰ ਨੂੰ ਸ਼ੁਰੂ ਹੋਈ ਸੀ ਅਤੇ 31 ਅਕਤੂਬਰ ਤੱਕ ਜਾਰੀ ਰਹੇਗੀ। ਹਾਲਾਂਕਿ ਇਹ ਨਿਲਾਮੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਜਾ ਰਹੀ ਹੈ ਪਰ ਨੈਸ਼ਨਲ ਗੈਲਰੀ ਆਫ਼ ਮਾਡਰਨ ਆਰਟ, ਦਿੱਲੀ ਵਿੱਚ ਕੁਝ ਤੋਹਫ਼ਿਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਹੈ। ਇਸ ਵਾਰ 912 ਵਸਤੂਆਂ ਈ-ਨਿਲਾਮੀ ਲਈ ਰੱਖੀਆਂ ਗਈਆਂ ਹਨ। ਇਸ ਨਿਲਾਮੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ....
ਭਗਵੰਤ ਮਾਨ ਵੱਲੋਂ ਲੋਕਾਂ ਨੂੰ ਸੂਬੇ 'ਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ ਲੁਧਿਆਣਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ....
ਆਉਣ ਵਾਲੇ ਸਮੇਂ ਵਿੱਚ ਇਹ ਤਿਉਹਾਰ ਹੋਰ ਵੀ ਵੱਡੇ ਪੱਧਰ 'ਤੇ ਮਨਾਏ ਜਾਣ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਹੁਸ਼ਿਆਰਪੁਰ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ 'ਤੇ ਸੂਬੇ 'ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਇੱਥੇ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ....
ਮੁੱਖ ਮੰਤਰੀ ਮਾਨ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ, 4 ਗਿਫ਼ਤਾਰ ਚੰਡੀਗੜ੍ਹ, 23 ਅਕਤੂਬਰ : ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਆਪਣੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ) ਨੂੰ ਜਾਰੀ ਰੱਖਦੇ ਹੋਏ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ। ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ....
ਚਿਕਨ ਕਾਰਨਰ ਵਿਚ ਹੋਏ ਝਗੜੇ ਦੀ ਤਫ਼ਤੀਸ ਕਰਨ ਗਏ ਸਨ ਮ੍ਰਿਤਕ ਹੌਲਦਾਰ ਦਰਸ਼ਨ ਸਿੰਘ ਮੁੱਖ ਮੰਤਰੀ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਬਰਨਾਲਾ, 23 ਅਕਤੂਬਰ : ਸਥਾਨਕ 25 ਏਕੜ ਵਿਖੇ ਕਬੱਡੀ ਖਿਡਾਰੀਆਂ ਵਲੋਂ ਇੱਕ ਹੌਲਦਾਰ ਦਾ ਵੱਡੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਪੰਮਾ ਠੀਕਰੀਵਾਲ ਆਪਣੇ ਤਿੰਨ ਸਾਥੀਆਂ ਨਾਲ 25 ਏਕੜ ਵਿਖੇ ਇਕ ਚਿਕਨ ਕਾਰਨਰ ’ਤੇ ਸ਼ਰਾਬ ਪੀ ਰਿਹਾ ਸੀ, ਇਸ ਦੌਰਾਨ ਉੱਥੇ ਝਗੜਾ ਹੋ ਗਿਆ। ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ....
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ : ਨੇੜਲੇ ਪਿੰਡ ਆਸਾ ਬੁੱਟਰ ‘ਚ ਦੋ ਸਕੀਆਂ ਭੈਣਾਂ ਦਾ ਡੰਡੇ ਮਾਰ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਬਲਜਿੰਦਰ ਸਿੰਘ ਵੱਲੋਂ ਆਪਣੀ ਪਤਨੀ ਸੰਦੀਪ ਕੌਰ ਤੇ ਸਾਲੀ ਕੋਮਲਪ੍ਰੀਤ ਕੌਰ ਦੇ ਚਰਿੱਤਰ ਤੇ ਸ਼ੱਕ ਸੀ, ਜਿਸ ਕਾਰਨ ਉਸਨੇ ਇਹ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੋਣ ਦਾ ਸ਼ੱਕ ਹੈ। ਇਸ ਘਟਨਾਂ ਦੀ ਸੂਚਨਾਂ ਮਿਲਦਿਆਂ ਥਾਣਾ ਕੋਟਭਾਈ ਦੇ ਇੰਚਾਰਜ ਹਰਪ੍ਰੀਤ ਕੌਰ ਪੁਲਿਸ ਪਾਰਟੀ ਨਾਲ ਮੌਕੇ ਤੇ ਪੱਜੀ ਅਤੇ ਘਟਨਾਂ ਦਾ ਜਾਇਜਾ ਲਿਆ। ਦੋਵੇਂ....
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਗਏ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਅਗਰੇਲੀ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ....
ਮੁੱਖ ਮੰਤਰੀ ਨੇ ਮੁਲਕ ਵਿੱਚ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਦਿੱਤਾ ਸੱਦਾ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਮਿਆਰੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਇਹ ਕਦਮ ਜ਼ਰੂਰੀ ਕਰਾਰ ਵੱਖ-ਵੱਖ ਰਾਜਾਂ ਤੋਂ ਆਏ ਮੰਡੀ ਬੋਰਡ ਦੇ ਚੇਅਰਮੈਨ ਅਤੇ ਐਮ.ਡੀਜ਼ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 22 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਮਿਆਰੀ ਵਸਤਾਂ ਦੀ ਸਪਲਾਈ ਲਈ....
ਫਾਜ਼ਿਲਕਾ, 21 ਅਕਤੂਬਰ : ਆਪਸੀ ਵਿਵਾਦ ਕਾਰਨ ਫਾਜ਼ਿਲਕਾ ‘ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਦਿਨ-ਦਿਹਾੜੇ ਨਿਹੰਗ ਸਿੰਘ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਵਲੋਂ ਹੀ ਅੰਜਾਮ ਦਿਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚ ਪਹਿਲਾਂ ਹੀ ਰੰਜਿਸ਼ ਚੱਲ ਰਹੀ ਸੀ। ਜਿਸ ਕਾਰਨ ਹਥੌੜੇ ਅਤੇ ਹੋਰ ਹਥਿਆਰਾਂ ਨਾਲ ਵਾਰ ਕਰਕੇ ਵਾਰਦਾਤ ਨੂੰ ਅੰਜਾਮ ਦਿਤਾ ਗਿਆ। ਪੁਲਿਸ ਨੇ ਮੁਲਜ਼ਮਾਂ ਵਿਰੁਧ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ....